ਹੇ ਨਾਨਕ! ਮਨ ਅੰਦਰੋਂ ਹੀ (ਪ੍ਰਭੂ-ਨਾਮ ਵਿਚ) ਪਤੀਜ ਜਾਂਦਾ ਹੈ, ਫਿਰ ਇਸ ਦਾ ਨਾਹ ਕੁਝ ਮਰਦਾ ਹੈ ਨਾਹ ਜੰਮਦਾ ਹੈ ।੨।
O Nanak, through the mind, the mind is satisfied, and then, nothing comes or goes. ||2||
 
Pauree:
 
ਮਨੁੱਖਾ-ਸਰੀਰ (ਮਾਨੋ,) ਇਕ ਵੱਡਾ ਕਿਲ੍ਹਾ ਹੈ ਜੋ ਮਨੁੱਖ ਨੂੰ ਭਾਗਾਂ ਨਾਲ ਮਿਲਦਾ ਹੈ,
The body is the fortress of the Infinite Lord; it is obtained only by destiny.
 
ਇਸ ਸਰੀਰ ਵਿਚ ਪ੍ਰਭੂ ਆਪ ਵੱਸ ਰਿਹਾ ਹੈ ਤੇ (ਕਿਤੇ ਤਾਂ) ਰਸ ਭੋਗ ਰਿਹਾ ਹੈ,
The Lord Himself dwells within the body; He Himself is the Enjoyer of pleasures.
 
(ਕਿਤੇ) ਆਪ ਜੋਗੀ ਪ੍ਰਭੂ ਵਿਰਕਤ ਹੈ, ਮਾਇਆ ਦੇ ਅਸਰ ਤੋਂ ਪਰੇ ਹੈ ਤੇ ਅਨ-ਜੁੜਿਆ ਹੈ ।
He Himself remains detached and unaffected; while unattached, He is still attached.
 
ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕਰਦਾ ਹੈ, ਜੋ ਕੁਝ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ
He does whatever He pleases, and whatever He does, comes to pass.
 
ਜੇ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਮਾਇਕ ਰਸ-ਰੂਪ) ਸਾਰੇ ਵਿਛੋੜੇ (ਭਾਵ, ਪ੍ਰਭੂ ਤੋਂ ਵਿਛੋੜੇ ਦਾ ਮੂਲ) ਦੂਰ ਹੋ ਜਾਂਦੇ ਹਨ ।੧੩।
The Gurmukh meditates on the Lord's Name, and separation from the Lord is ended. ||13||
 
Shalok, Third Mehl:
 
ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ
Waaho! Waaho! The Lord Himself causes us to praise Him, through the True Word of the Guru's Shabad.
 
ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ)
Waaho! Waaho! is His Eulogy and Praise; how rare are the Gurmukhs who understand this.
 
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ ।
Waaho! Waaho! is the True Word of His Bani, by which we meet our True Lord.
 
ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧।
O Nanak, chanting Waaho! Waaho! God is attained; by His Grace, He is obtained. ||1||
 
Third Mehl:
 
ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ
Chanting Waaho! Waaho! the tongue is adorned with the Word of the Shabad.
 
ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ ।
Through the Perfect Shabad, one comes to meet God.
 
ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ
How very fortunate are those, who with their mouths, chant Waaho! Waaho!
 
ਜੋ ਮਨੁੱਖ ‘ਵਾਹੁ ਵਾਹੁ’ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ ।
How beautiful are those persons who chant Waaho! Waaho! ; people come to venerate them.
 
ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨।
Waaho! Waaho! is obtained by His Grace; O Nanak, honor is obtained at the Gate of the True Lord. ||2||
 
Pauree:
 
ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ
Within the fortress of body, are the hard and rigid doors of falsehood, deception and pride.
 
ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ ।
Deluded by doubt, the blind and ignorant self-willed manmukhs cannot see them.
 
ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸ
They cannot be found by any efforts; wearing their religious robes, the wearers have grown weary of trying.
 
(ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ ।
The doors are opened only by the Word of the Guru's Shabad, and then, one chants the Name of the Lord.
 
ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।
The Dear Lord is the Tree of Ambrosial Nectar; those who drink in this Nectar are satisfied. ||14||
 
Shalok, Third Mehl:
 
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ (ਮਨੁੱਖਾ ਜਨਮ-ਰੂਪ) ਰਾਤ ਸੁਖੀ ਗੁਜ਼ਰਦੀ ਹੈ
Chanting Waaho! Waaho! the night of one's life passes in peace.
 
ਤੇ, ਹੇ ਮੇਰੀ ਮਾਂ! ਸਦਾ ਮੌਜ ਬਣੀ ਰਹਿੰਦੀ ਹੈ ।
Chanting Waaho! Waaho! I am in eternal bliss, O my mother!
 
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਨਾਲ ਸੁਰਤਿ ਜੁੜਦੀ ਹੈ
Chanting Waaho! Waaho!, I have fallen in love with the Lord.
 
ਪਰ, ਕੋਈ ਵਿਰਲਾ ਮਨੁੱਖ ਪ੍ਰਭੂ ਦੀ ਮਿਹਰ ਨਾਲ ਪ੍ਰਭੂ ਦਾ ਪ੍ਰੇਰਿਆ ਹੋਇਆ ‘ਵਾਹੁ ਵਾਹੁ’ ਦੀ ਬਾਣੀ ਉਚਾਰਦਾ ਹੈ ।
Waaho! Waaho! Through the karma of good deeds, I chant it, and inspire others to chant it as well.
 
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਸੋਭਾ ਮਿਲਦੀ ਹੈ, ਤੇ
Chanting Waaho! Waaho!, one obtains honor.
 
ਹੇ ਨਾਨਕ! ਇਹ ਸਿਫ਼ਤਿ-ਸਾਲਾਹ (ਮਨੁੱਖ ਨੂੰ) ਪ੍ਰਭੂ ਦੀ ਰਜ਼ਾ ਵਿਚ ਜੋੜੀ ਰੱਖਦੀ ਹੈ ।੧।
O Nanak, Waaho! Waaho! is the Will of the True Lord. ||1||
 
Third Mehl:
 
ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰਭੂ (ਦਾ ਰੂਪ ਹੀ) ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਨੇ ਭਾਲ ਕੇ ਲੱਭ ਲਈ ਹੈ
Waaho! Waaho! is the Bani of the True Word. Searching, the Gurmukhs have found it.
 
ਗੁਰੂ ਦੇ ਸ਼ਬਦ ਦੀ ਰਾਹੀਂ ਉਹ ‘ਵਾਹੁ ਵਾਹੁ’ ਆਖਦਾ ਹੈ ਤੇ ਹਿਰਦੇ ਨਾਲ (ਪਰੋ ਕੇ ਰੱਖਦਾ ਹੈ) ।
Waaho! Waaho! They chant the Word of the Shabad. Waaho! Waaho! They enshrine it in their hearts.
 
ਗੁਰਮੁਖਾਂ ਨੇ ਸੁਤੇ ਹੀ ਭਾਲ ਕਰ ਕੇ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਨੂੰ ਲੱਭ ਲਿਆ ਹੈ ।
Chanting Waaho! Waaho! the Gurmukhs easily obtain the Lord, after searching.
 
ਹੇ ਨਾਨਕ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ ਜੋ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਸੰਭਾਲਦੇ ਹਨ ।੨।
O Nanak, very fortunate are those who reflect upon the Lord, Har, Har, within their hearts. ||2||
 
Pauree:
 
ਹੇ ਸਦਾ ਲੋਭ ਵਿਚ ਰੱਤੇ ਹੋਏ ਵੱਡੇ ਲੋਭੀ ਮਨ!
O my utterly greedy mind, you are constantly engrossed in greed.
 
ਮੋਹਣੀ ਮਾਇਆ ਦੀ ਚਾਹ ਦੇ ਕਾਰਨ ਤੂੰ ਦਸੀਂ ਪਾਸੀਂ ਭਉਂਦਾ ਫਿਰਦਾ ਹੈਂ ।
In your desire for the enticing Maya, you wander in the ten directions.
 
ਹੇ ਮਨਮੁਖਿ (ਮਨ!) ਦਰਗਾਹ ਵਿਚ ਵੱਡਾ ਨਾਮ ਤੇ ਉੱਚੀ ਜਾਤਿ, ਨਾਲ ਨਹੀਂ ਜਾਗਦੇ, (ਇਹਨਾਂ ਵਿਚ ਭੁੱਲਾ ਹੋਇਆ) ਦੁੱਖ ਭੋਗੇਂਗਾ
Your name and social status shall not go with you hereafter; the self-willed manmukh is consumed by pain.
 
ਜੀਭ ਨਾਲ ਤੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਚੱਖਿਆ ਤੇ ਫਿੱਕਾ (ਭਾਵ, ਮਾਇਆ ਸੰਬੰਧੀ ਬਚਨ ਹੀ) ਬੋਲਦਾ ਹੈਂ ।
Your tongue does not taste the sublime essence of the Lord; it utters only insipid words.
 
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸਨਮੁਖ ਹੋ ਕੇ (ਨਾਮ-ਰੂਪ) ਅੰਮ੍ਰਿਤ ਚਖਿਆ ਹੈ ਉਹ ਰੱਜ ਗਏ ਹਨ ।੧੫।
Those Gurmukhs who drink in the Ambrosial Nectar are satisfied. ||15||
 
Shalok, Third Mehl:
 
ਜੋ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਤੇ ਵੱਡੇ ਜਿਗਰੇ ਵਾਲਾ ਹ
Chant Waaho! Waaho! to the Lord, who is True, profound and unfathomable.
 
(ਜੋ ਆਪਣੇ ਭਗਤਾਂ ਨੂੰ) ਗੁਣ ਬਖ਼ਸ਼ਣ ਵਾਲਾ ਹੈ ਤੇ ਅਡੋਲ ਮੱਤ ਵਾਲਾ ਹੈ
Chant Waaho! Waaho! to the Lord, who is the Giver of virtue, intelligence and patience.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by