Fifth Mehl:
 
ਹੇ ਨਾਨਕ! (ਜਿਵੇਂ) ਧਰਤੀ ਪਾਣੀ ਵਿਚ (ਅਡੋਲ) ਵੱਸਦੀ ਹੈ ਤੇ ਪਾਣੀ ਨੂੰ ਆਸਰਾ ਭੀ ਦੇਂਦੀ ਹੈ
The earth is in the water, and the fire is contained in the wood.
 
(ਜਿਵੇਂ) ਲੱਕੜੀ (ਆਪਣੇ ਅੰਦਰ) ਅੱਗ (ਲੁਕਾ ਕੇ) ਰੱਖਦੀ ਹੈ, (ਤਿਵੇਂ) ਉਹ ਖਸਮ (ਪ੍ਰਭੂ) ਜਿਸ ਦੇ ਆਸਰੇ ਹਰੇਕ ਜੀਵ ਹੈ, (ਇਸ ਸਾਰੇ ਜਗਤ ਵਿਚ ਅਡੋਲ ਲੁਕਿਆ ਪਿਆ) ਹੈ ।੨।
O Nanak, yearn for that Lord, who is the Support of all. ||2||
 
Pauree:
 
(ਹੇ ਪ੍ਰਭੂ!) ਜੋ ਜੋ ਕੰਮ ਤੂੰ ਕੀਤੇ ਹਨ ਇਹ ਤੂੰ ਹੀ ਕਰ ਸਕਦਾ ਹੈਂ
The works which You have done, O Lord, could only have been performed by You.
 
ਜਗਤ ਵਿਚ ਉਹੀ ਕੁਝ ਹੋ ਰਿਹਾ ਹੈ ਜੋ ਕਰਨ ਵਾਸਤੇ ਤੂੰ ਧੁਰ ਤੋਂ ਹੁਕਮ ਕਰ ਦਿੱਤਾ ਹ
That alone happens in the world, which You, O Master, have done.
 
ਤੇਰੀ ਕੁਦਰਤਿ ਵੇਖ ਵੇਖ ਕੇ ਅਸੀਂ ਹੈਰਾਨ ਹੋ ਰਹੇ ਹਾਂ ।
I am wonderstruck beholding the wonder of Your Almighty Creative Power.
 
(ਤੇਰੇ) ਦਾਸ ਤੇਰਾ ਆਸਰਾ ਲੈਂਦੇ ਹਨ (ਮੈਂ ਭੀ ਤੇਰੀ ਸਰਨ ਆਇਆ ਹਾਂ, ਹੇ ਪ੍ਰਭੂ! ਮੇਹਰ) ਕਰ
I seek Your Sanctuary - I am Your slave; if it is Your Will, I shall be emancipated.
 
ਮੇਰੀ ਭੀ ਆਤਮਕ ਅਵਸਥਾ ਉੱਚੀ ਹੋ ਜਾਏ, (ਤੇਰੇ ਨਾਮ ਦਾ) ਖ਼ਜ਼ਾਨਾ ਤੇਰੇ (ਆਪਣੇ) ਹੱਥ ਵਿਚ ਹੈ
The treasure is in Your Hands; according to Your Will, You bestow it.
 
ਜੋ ਤੈਨੂੰ ਚੰਗਾ ਲਗੇ ਉਸ ਨੂੰ ਤੂੰ (ਇਹ ਖ਼ਜ਼ਾਨਾ) ਦੇਂਦਾ ਹੈਂ, ਜਿਸ ਜਿਸ ਨੂੰ ਦਿਆਲ ਹੋ ਕੇ ਹਰਿ-ਨਾਮ (ਦੇਂਦਾ ਹੈਂ) ਉਹੀ ਜੀਵ ਤੇਰਾ ਨਾਮ-ਖ਼ਜ਼ਾਨਾ ਪ੍ਰਾਪਤ ਕਰਦੇ ਹਨ ।
One, upon whom You have bestowed Your Mercy, is blessed with the Lord's Name.
 
ਹੇ ਅਪਹੁੰਚ! ਹੇ ਅਗੋਚਰ! ਹੇ ਬੇਅੰਤ ਪ੍ਰਭੂ! ਤੇਰਾ ਅੰਤ ਨਹੀਂ ਪਾਇਆ ਜਾ ਸਕਦਾ
You are unapproachable, unfathomable and infinite; Your limits cannot be found.
 
ਤੂੰ ਜਿਸ ਮਨੁੱਖ ਉਤੇ ਤ੍ਰੁੱਠਦਾ ਹੈਂ ਉਹ ਤੇਰਾ ਨਾਮ ਸਿਮਰਦਾ ਹੈ ।੧੧।
One, unto whom You have been compassionate, meditates on the Naam, the Name of the Lord. ||11||
 
Shalok, Fifth Mehl:
 
ਹੇ ਨਾਨਕ! ਕੜਛੀਆਂ (ਦਾਲ ਭਾਜੀ ਦੇ ਭਾਂਡੇ ਵਿਚ) ਫਿਰਦੀਆਂ ਹਨ (ਪਰ ਉਹ ਉਸ ਦਾਲ ਭਾਜੀ) ਦਾ ਸੁਆਦ ਨਹੀਂ ਜਾਣਦੀਆਂ (ਕਿਉਂਕਿ ਉਹ) ਖ਼ਾਲੀ (ਹੀ ਰਹਿੰਦੀਆਂ) ਹਨ
The ladles cruise through the food, but they do not know the taste of it.
 
(ਇਸੇ ਤਰ੍ਹਾਂ) ਉਹ ਮੂੰਹ (ਸੋਹਣੇ) ਦਿੱਸਦੇ ਹਨ ਜੋ ਪ੍ਰੇਮ ਦੇ ਸੁਆਦ ਵਿਚ ਰੰਗੇ ਗਏ ਹਨ (ਨਿਰੀਆਂ ਗੱਲਾਂ ਕਰਨ ਵਾਲੇ ਮੂੰਹ ਕੜਛੀਆਂ ਵਾਂਗ ਹੀ ਹਨ) ।੧।
I long to see the faces of those, O Nanak, who are imbued with the essence of the Lord's Love. ||1||
 
Fifth Mehl:
 
(ਜਿਨ੍ਹਾਂ ਕਾਮਾਦਿਕਾਂ ਨੇ ਮੇਰੀ ਖੇਤੀ) ਉਜਾੜ ਦਿੱਤੀ ਸੀ ਉਹਨਾਂ ਦਾ ਖੋਜ ਮੈਂ ਖੋਜ ਲੱਭਣ ਵਾਲੇ (ਗੁਰੂ) ਦੀ ਰਾਹੀਂ ਲੱਭ ਲਿਆ ਹੈ
Through the Tracker, I discovered the tracks of those who ruined my crops.
 
ਤੈਂ ਖਸਮ ਨੇ ਮੇਰੀ ਪੈਲੀ ਨੂੰ (ਗੁਰੂ ਦੀ ਸਹੈਤਾ ਦੀ) ਵਾੜ ਦੇ ਦਿੱਤੀ ਹੈ, ਹੁਣ ਨਾਨਕ ਦੀ ਪੈਲੀ ਨਹੀਂ ਉਜੜਦੀ ।੨।
You, O Lord, have put up the fence; O Nanak, my fields shall not be plundered again. ||2||
 
Pauree:
 
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਸਿਮਰੋ, ਜਿਸ ਦੇ ਵੱਸ ਵਿਚ ਹਰੇਕ ਪਦਾਰਥ ਹੈ
Worship in adoration that True Lord; everything is under His Power.
 
ਜੋ (ਮਾਇਆ ਦੀ ਖਿੱਚ ਤੇ ਨਾਮ-ਰਸ) ਦੋਹਾਂ ਪਾਸਿਆਂ ਦਾ ਖਸਮ ਹੈ (ਭਾਵ, ਜੋ ਮਾਇਆ ਦੇ ਮੋਹ ਵਿਚ ਫਸਾਣ ਵਾਲਾ ਭੀ ਹੈ ਤੇ ਨਾਮ-ਰਸ ਦੀ ਦਾਤਿ ਭੀ ਦੇਣ ਵਾਲਾ ਹੈ)
He Himself is the Master of both ends; in an instant, He adjusts our affairs.
 
ਜੋ (ਜੀਵਾਂ ਦੇ ਕੰਮ) ਇਕ ਪਲਕ ਵਿਚ ਸਿਰੇ ਚਾੜ੍ਹ ਦੇਂਦਾ ਹੈ ।
Renounce all your efforts, and hold fast to His Support.
 
(ਹੇ ਭਾਈ!) ਹੋਰ ਸਾਰੇ ਹੀਲੇ ਛੱਡੋ ਤੇ ਉਸ ਪਰਮਾਤਮਾ ਦਾ ਆਸਰਾ ਲਵੋ, ਦੌੜ ਕੇ ਉਸ ਪ੍ਰਭੂ ਦੀ ਸਰਨ ਪਉ ਤੇ ਸਭ ਤੋਂ ਚੰਗਾ ਸੁਖ ਹਾਸਲ ਕਰੋ ।
Run to His Sanctuary, and you shall obtain the comfort of all comforts.
 
ਜੇ ਸੰਤਾਂ ਦੀ ਸੰਗਤਿ ਮਿਲੇ ਤਾਂ ਉਹ ਉੱਚੀ ਸਮਝ (ਪ੍ਰਾਪਤ) ਹੁੰਦੀ ਹੈ
The karma of good deeds, the righteousness of Dharma and the essence of spiritual wisdom are obtained in the Society of the Saints.
 
ਜੋ (ਮਾਨੋ,) ਸਭ ਕਰਮਾਂ ਧਰਮਾਂ ਦਾ ਨਿਚੋੜ ਹੈ, ਜੇ ਪ੍ਰਭੂ ਦਾ ਅੰਮ੍ਰਿਤ-ਨਾਮ ਸਿਮਰੀਏ ਤਾਂ (ਜੀਵਨ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ।
Chanting the Ambrosial Nectar of the Naam, no obstacle shall block your way.
 
ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਬਾਨ ਹੋਵੇ ਉਸ ਦੇ ਮਨ ਵਿਚ ਆ ਵੱਸਦਾ ਹੈ
The Lord abides in the mind of one who is blessed by His Kindness.
 
ਪ੍ਰਭੂ-ਮਾਲਕ ਦੇ ਪ੍ਰਸੰਨ ਹੋਇਆਂ (ਮਾਨੋ) ਸਾਰੇ ਖ਼ਜ਼ਾਨੇ ਪਾ ਲਈਦੇ ਹਨ ।੧੨।
All treasures are obtained, when the Lord and Master is pleased. ||12||
 
Shalok, Fifth Mehl:
 
ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ
I have found the object of my search - my Beloved took pity on me.
 
(ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ।੧।
There is One Creator; O Nanak, I do not see any other. ||1||
 
Fifth Mehl:
 
ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ
Take aim with the arrow of Truth, and shoot down sin.
 
ਹੇ ਨਾਨਕ! ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ ।੨।
Cherish the Words of the Guru's Mantra, O Nanak, and you shall not suffer in pain. ||2||
 
Pauree:
 
(ਹੇ ਭਾਈ!) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ
Waaho! Waaho! The Creator Lord Himself has brought about peace and tranquility.
 
ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ ।
He is Kind to all beings and creatures; meditate forever on Him.
 
ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ
The all-powerful Lord has shown Mercy, and my cries of suffering are ended.
 
ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ ।
My fevers, pains and diseases are gone, by the Grace of the Perfect Guru.
 
(ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ
The Lord has established me, and protected me; He is the Cherisher of the poor.
 
ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ
He Himself has delivered me, breaking all my bonds.
 
ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ ।
My thirst is quenched, my hopes are fulfilled, and my mind is contented and satisfied.
 
(ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ ।੧੩।
The greatest of the great, the Infinite Lord and Master - He is not affected by virtue and vice. ||13||
 
Shalok, Fifth Mehl:
 
ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਪ੍ਰਭੂ ਜੀ ਕਿਰਪਾ ਕਰਦੇ ਹਨ ਉਹੀ ਹਰਿ-ਨਾਮ ਜਪਦੇ ਹਨ,
They alone meditate on the Lord God, Har, Har, unto whom the Lord is Merciful.
 
ਸਾਧ ਸੰਗਤਿ ਵਿਚ ਮਿਲਣ ਕਰ ਕੇ ਪਰਮਾਤਮਾ ਨਾਲ ਉਹਨਾਂ ਦੀ ਪ੍ਰੀਤਿ ਬਣ ਜਾਂਦੀ ਹੈ ।੧।
O Nanak, they enshrine love for the Lord, meeting the Saadh Sangat, the Company of the Holy. ||1||
 
Fifth Mehl:
 
ਹੇ ਵੱਡੇ ਭਾਗਾਂ ਵਾਲਿਓ! ਉਸ ਪਰਮਾਤਮਾ ਨੂੰ ਸਿਮਰੋ ਜੋ ਪਾਣੀ ਵਿਚ ਧਰਤੀ ਦੇ ਅੰਦਰ ਧਰਤੀ ਦੇ ਉਪਰ (ਹਰ ਥਾਂ) ਮੌਜੂਦ ਹੈ ।
Contemplate the Lord, O very fortunate ones; He is pervading in the water, the land and the sky.
 
ਨਾਨਕ! ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਜੀਵਨ-ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ।੨।
O Nanak, worshipping the Naam, the Name of the Lord, the mortal encounters no misfortune. ||2||
 
Pauree:
 
ਬੰਦਗੀ ਕਰਨ ਵਾਲੇ ਮਨੁੱਖਾਂ ਦਾ ਬੋਲਿਆ ਬਚਨ ਮੰਨਣ-ਯੋਗ ਹੁੰਦਾ ਹੈ, ਪ੍ਰਭੂ ਦੀ ਦਰਗਾਹ ਵਿਚ (ਭੀ) ਕਬੂਲ ਹੁੰਦਾ ਹੈ ।
The speech of the devotees is approved; it is accepted in the Court of the Lord.
 
ਹੇ ਪ੍ਰਭੂ! ਭਗਤਾਂ ਨੂੰ ਤੇਰਾ ਆਸਰਾ ਹੁੰਦਾ ਹੈ, ਉਹ ਸੱਚੇ ਨਾਮ ਵਿਚ ਰੰਗੇ ਰਹਿੰਦੇ ਹਨ ।
Your devotees take to Your Support; they are imbued with the True Name.
 
ਪ੍ਰਭੂ ਜਿਸ ਮਨੁੱਖ ਉਤੇ ਮਿਹਰਬਾਨ ਹੁੰਦਾ ਹੈ ਉਸ ਦਾ ਦੁੱਖ ਦੂਰ ਹੋ ਜਾਂਦਾ ਹੈ ।
One unto whom You are Merciful, has his sufferings depart.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by