ਹੇ ਦਇਆਲ ਪ੍ਰਭੂ! ਬੰਦਗੀ ਕਰਨ ਵਾਲੇ ਬੰਦੇ ਤੇਰੇ ਹੋ ਕੇ ਰਹਿੰਦੇ ਹਨ, ਤੂੰ ਉਹਨਾਂ ਤੇ ਕਿਰਪਾ ਕਰਦਾ ਹੈਂ;
O Merciful Lord, You bless Your devotees with Your Grace.
(ਜਿਸ ਮਨੁੱਖ ਤੇ ਤੂੰ ਮਿਹਰ ਕਰਦਾ ਹੈਂ) ਉਸ ਨੂੰ ਮਾਇਆ ਪੋਹ ਨਹੀਂ ਸਕਦੀ, ਕੋਈ ਦੁਖ ਦਰਦ ਕੋਈ ਵੱਡੇ ਤੋਂ ਵੱਡਾ ਰੋਗ ਉਸ ਨੂੰ ਪੋਹ ਨਹੀਂ ਸਕਦਾ ।
Suffering, pain, terrible disease and Maya do not afflict them.
ਗੋਵਿੰਦ ਦੇ ਗੁਣ ਗਾ ਗਾ ਕੇ ਇਹ (ਸਿਫ਼ਤਿ-ਸਾਲਾਹ) ਭਗਤਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੀ ਹੈ;
This is the Support of the devotees, that they sing the Glorious Praises of the Lord of the Universe.
ਦਿਨ ਰਾਤ ਸਦਾ ਹੀ ਇਕ ਪ੍ਰਭੂ ਨੂੰ ਸਿਮਰ ਸਿਮਰ ਕੇ,
Forever and ever, day and night, they meditate on the One and Only Lord.
ਨਾਮ-ਰੂਪ ਅੰਮ੍ਰਿਤ ਪੀ ਪੀ ਕੇ ਸੇਵਕ ਨਾਮ ਵਿਚ ਹੀ ਰੱਜੇ ਰਹਿੰਦੇ ਹਨ ।੧੪।
Drinking in the Ambrosial Amrit of the Naam, the Name of the Lord, His humble servants remain satisfied with the Naam. ||14||
Shalok, Fifth Mehl:
ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕੋ੍ਰੜਾਂ ਵਿਘਨ ਆ ਘੇਰਦੇ ਹਨ
Millions of obstacles stand in the way of one who forgets the Name.
ਹੇ ਨਾਨਕ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਞੇ ਘਰਾਂ ਵਿਚ ਕਾਂ ਲੌਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ) ।
O Nanak, night and day, he croaks like a raven in a deserted house. ||1||
Fifth Mehl:
ਉਹੀ ਰੁੱਤ ਸੋਹਣੀ ਹੈ ਜਦੋਂ ਪਿਆਰੇ ਪ੍ਰਭੂ-ਪਤੀ ਦਾ ਮੇਲ ਹੁੰਦਾ ਹੈ, ਸੋ
Beauteous is that season, when I am united with my Beloved.
ਹੇ ਨਾਨਕ! ਉਸ ਨੂੰ ਹਰ ਵੇਲੇ ਯਾਦ ਕਰੀਏ, ਕਦੇ ਘੜੀ ਦੋ ਘੜੀਆਂ ਭੀ ਉਹ ਪ੍ਰਭੂ ਨਾਹ ਭੁੱਲੇ ।੨।
I do not forget Him for a moment or an instant; O Nanak, I contemplate Him constantly. ||2||
Pauree:
(ਕਾਮਾਦਿਕ ਵਿਕਾਰ) ਬੜੇ ਸੂਰਮੇ ਤੇ ਬਹਾਦਰ (ਸਿਪਾਹੀ) ਹਨ, ਕਿਸੇ ਨੇ ਇਹਨਾਂ ਨੂੰ ਠੱਲ੍ਹਿਆ ਨਹੀਂ, ਇਹਨਾਂ ਪੰਜਾਂ ਨੇ ਬੜੀ ਬਲ ਵਾਲੀ ਤੇ ਹਠੀਲੀ ਫ਼ੌਜ ਇਕੱਠੀ ਕੀਤੀ ਹੋਈ ਹੈ
Even brave and mighty men cannot withstand the powerful and overwhelming army which the five passions have gathered.
(ਦੁਨੀਆਦਾਰ ਤਾਂ ਕਿਤੇ ਰਹੇ) ਤਿਆਗੀਆਂ ਨੂੰ (ਭੀ) ਇਹ ਦਸ ਇੰਦ੍ਰੇ ਚਮੋੜ ਦੇਂਦੇ ਹਨ
The ten organs of sensation attach even detached renunciates to sensory pleasures.
ਸਭ ਨੂੰ ਜਿੱਤ ਜਿੱਤ ਕੇ ਆਪਣੇ ਅਨੁਸਾਰੀ ਕਰੀ ਜਾਂਦੇ ਹਨ, ਬੱਸ! ਇਹੀ ਗੱਲ ਇਹ ਲੋੜਦੇ ਹਨ, ਸਾਰੇ ਹੀ ਤੈ੍ਰਗੁਣੀ ਜੀਵ ਇਹਨਾਂ ਦੇ ਦਬਾਉ ਹੇਠ ਹਨ ।
They seek to conquer and overpower them, and so increase their following.
ਕਿਸੇ ਨੇ ਇਹਨਾਂ ਨੂੰ ਮੋੜਾ ਨਹੀਂ ਪਾਇਆ, (ਮਾਇਆ ਦੀ ਖ਼ਾਤਰ ਜੀਵਾਂ ਦੀ) ਭਟਕਣਾ (ਇਹ, ਮਾਨੋ, ਇਹਨਾਂ ਪੰਜਾਂ ਦਾ)
The world of the three dispositions is under their influence; no one can stand against them.
ਕਿਲ੍ਹਾ ਹੈ ਤੇ ਮਾਇਆ (ਦਾ ਮੋਹ, ਉਸ ਕਿਲ੍ਹੇ ਦੇ ਦੁਆਲੇ ਡੂੰਘੀ) ਖਾਈ (ਪੁੱਟੀ ਹੋਈ) ਹੈ, (ਇਹ ਕਿਲ੍ਹਾ) ਕਿਵੇਂ ਤੋੜਿਆ ਜਾਏ?
So tell me - how can the fort of doubt and the moat of Maya be overcome?
ਪੂਰੇ ਸਤਿਗੁਰੂ ਨੂੰ ਯਾਦ ਕੀਤਿਆਂ ਇਹ ਕਰੜੀ ਫ਼ੌਜ ਸਰ ਕੀਤੀ ਜਾ ਸਕਦੀ ਹੈ
Worshipping the Perfect Guru, this awesome force is subdued.
(ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਦਿਨ ਰਾਤ ਹੱਥ ਜੋੜ ਕੇ ਉਸ ਗੁਰੂ ਦੇ ਸਾਹਮਣੇ ਖਲੋਤਾ ਰਹਾਂ ।੧੫।
I stand before Him, day and night, with my palms pressed together. ||15||
Shalok, Fifth Mehl:
ਹੇ ਨਾਨਕ! ਸਦਾ ਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸਾਰੇ ਪਾਪ ਉਤਰ ਜਾਂਦੇ ਹਨ
All sins are washed away, by continually singing the Lord's Glories.
ਜੇ ਪ੍ਰਭੂ ਦਾ ਨਾਮ ਭੁੱਲ ਜਾਏ ਤਾਂ ਕੋ੍ਰੜਾਂ ਦੁੱਖ ਲੱਗ ਜਾਂਦੇ ਹਨ ।੧।
Millions of afflictions are produced, O Nanak, when the Name is forgotten. ||1||
Fifth Mehl:
ਹੇ ਨਾਨਕ! ਜੇ ਸਤਿਗੁਰੂ ਮਿਲ ਪਏ ਤਾਂ ਜੀਊਣ ਦੀ ਠੀਕ ਜਾਚ ਆ ਜਾਂਦੀ ਤੇ
O Nanak, meeting the True Guru, one comes to know the Perfect Way.
ਹੱਸਦਿਆਂ ਖੇਡਦਿਆਂ ਖਾਂਦਿਆਂ ਪਹਿਨਦਿਆਂ (ਭਾਵ, ਦੁਨੀਆ ਦੇ ਸਾਰੇ ਕੰਮ ਕਾਰ ਕਰਦਿਆਂ) ਵਿਕਾਰਾਂ ਤੋਂ ਬਚੇ ਰਹੀਦਾ ਹੈ ਤੇ ਮੁਕਤੀ ਵੀ ਹਾਸਲ ਕੀਤੀ ਜਾ ਸਕਦੀ ਹੈ ।੨।
While laughing, playing, dressing and eating, he is liberated. ||2||
Pauree:
ਧੰਨ ਹੈ ਉਹ ਸਤਿਗੁਰੂ ਜਿਸ ਨੇ (ਅਸਾਡਾ) ਭਰਮ ਦਾ ਕਿਲ੍ਹਾ ਤੋੜ ਦਿੱਤਾ ਹੈ
Blessed, blessed is the True Guru, who has demolished the fortress of doubt.
ਅਚਰਜ ਵਡਿਆਈ ਵਾਲਾ ਹੈ ਉਹ ਗੁਰੂ ਜਿਸ ਨੇ (ਅਸਾਨੂੰ) ਰੱਬ ਨਾਲ ਜੋੜ ਦਿੱਤਾ ਹੈ
Waaho! Waaho! - Hail! Hail! to the True Guru, who has united me with the Lord.
ਗੁਰੂ ਅਮੁਕ ਨਾਮ-ਖ਼ਜ਼ਾਨਾ-ਰੂਪ ਦਵਾਈ ਦੇਂਦਾ ਹੈ
The Guru has given me the medicine of the inexhaustible treasure of the Naam.
(ਇਸ ਦਵਾਈ ਨਾਲ) ਉਸ ਗੁਰੂ ਨੇ ਹੀ (ਅਸਾਡਾ ਇਹ) ਵੱਡਾ ਭਿਆਨਕ ਰੋਗ ਨਾਸ ਕਰ ਦਿੱਤਾ ਹੈ ।
He has banished the great and terrible disease.
(ਜਿਸ ਮਨੁੱਖ ਨੇ ਗੁਰੂ ਪਾਸੋਂ) ਪ੍ਰਭੂ-ਨਾਮ ਰੂਪ ਵੱਡਾ ਖ਼ਜ਼ਾਨਾ ਹਾਸਲ ਕੀਤਾ ਹੈ
I have obtained the great treasure of the wealth of the Naam.
ਉਸ ਨੇ ਆਪਣੇ ਆਪ ਨੂੰ ਪਛਾਣ ਲਿਆ ਹੈ ਤੇ ਮਨੁੱਖਾ-ਜਨਮ (ਦੀ) ਅਪਾਰ (ਬਾਜ਼ੀ) ਜਿੱਤ ਲਈ ਹੈ ।
I have obtained eternal life, recognizing my own self.
ਸੱਤਿਆ ਵਾਲੇ ਗੁਰਦੇਵ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ
The Glory of the all-powerful Divine Guru cannot be described.
ਸਤਿਗੁਰੂ ਉਸ ਪਰਮੇਸਰ ਪਾਰਬ੍ਰਹਮ ਦਾ ਰੂਪ ਹੈ ਜੋ ਬੇਅੰਤ ਹੈ ਅਲੱਖ ਹੈ ਤੇ ਅਭੇਵ ਹੈ ।੧੬।
The Guru is the Supreme Lord God, the Transcendent Lord, infinite, unseen and unknowable. ||16||
Shalok, Fifth Mehl:
ਹੇ ਨਾਨਕ! (ਪ੍ਰਭੂ ਦੀ ਭਗਤੀ ਦਾ) ਉੱਦਮ ਕਰਦਿਆਂ ਆਤਮਕ ਜੀਵਨ ਮਿਲਦਾ ਹੈ
Make the effort, and you shall live; practicing it, you shall enjoy peace.
(ਇਹ ਨਾਮ ਦੀ) ਕਮਾਈ ਕੀਤਿਆਂ ਸੁਖ ਮਾਣੀਦਾ ਹੈ; ਨਾਮ ਸਿਮਰਿਆਂ ਪਰਮਾਤਮਾ ਨੂੰ ਮਿਲ ਪਈਦਾ ਹੈ ਤੇ ਚਿੰਤਾ ਮਿਟ ਜਾਂਦੀ ਹੈ ।੧।
Meditating, you shall meet God, O Nanak, and your anxiety shall vanish. ||1||
Fifth Mehl:
ਹੇ ਭਗਵਾਨ! ਮੈਂ ਨਾਨਕ ਉਤੇ ਕਿਰਪਾ ਕਰ ਕਿ ਮੈਂ ਇਕ ਘੜੀ ਭਰ ਭੀ ਤੇਰਾ ਨਾਮ ਨਾਹ ਭੁਲਾਵਾਂ
Bless me with sublime thoughts, O Lord of the Universe, and contemplation in the immaculate Saadh Sangat, the Company of the Holy.
ਪਵਿਤ੍ਰ ਸਤ-ਸੰਗ ਕਰਾਂ, ਗੋਬਿੰਦ ਦਾ ਸਿਮਰਨ ਕਰਾਂ ਤੇ ਭਲੀਆਂ ਸੋਚਾਂ ਸੋਚਾਂ ।੨।
O Nanak, may I never forget the Naam, the Name of the Lord, for even an instant; be merciful to me, Lord God. ||2||
Pauree:
ਜੇ (ਹੇ ਪ੍ਰਭੂ!) ਜੋ ਕੁਝ ਵਾਪਰਦਾ ਹੈ ਤੇਰਾ ਹੀ ਕੀਤਾ ਹੁੰਦਾ ਹੈ ਤਾਂ (ਅਸੀ) ਕਿਉਂ (ਕਿਸੇ ਤੋਂ) ਡਰੀਏ?
Whatever happens is according to Your Will, so why should I be afraid?
ਜਿਸ ਨੂੰ ਮਿਲ ਕੇ ਪ੍ਰਭੂ ਦਾ ਨਾਮ ਜਪਿਆ ਜਾਏ, ਉਸ ਅਗੇ ਆਪਣਾ ਆਪ ਭੇਟਾ ਕਰ ਦੇਣਾ ਚਾਹੀਦਾ ਹੈ
Meeting Him, I meditate on the Name - I offer my soul to Him.
ਕਿਉਂਕਿ ਜੇ ਬੇਅੰਤ ਸਾਹਿਬ ਚਿੱਤ ਵਿਚ ਆ ਵੱਸੇ ਤਾਂ ਨਿਹਾਲ ਹੋ ਜਾਈਦਾ ਹੈ
When the Infinite Lord comes to mind, one is enraptured.
ਜਿਸ ਦੇ ਪੱਖ ਤੇ ਨਿਰੰਕਾਰ ਹੋ ਜਾਏ, ਉਸ ਤੇ ਕੋਈ ਦਬਾ ਨਹੀਂ ਪਾ ਸਕਦਾ
Who can touch one who has the Formless Lord on his side?
ਕਿਉਂਕਿ ਹਰੇਕ ਚੀਜ਼ ਉਸ ਪਰਮਾਤਮਾ ਦੇ ਵੱਸ ਵਿਚ ਹੈ, ਉਸ ਦੇ ਹੁਕਮ ਤੋਂ ਪਰੇ ਨਹੀਂ ਜਾ ਸਕਦਾ
Everything is under His control; no one is beyond Him.
(ਭਗਤਾਂ ਦੇ) ਸਿਮਰਨ ਕਰ ਕੇ ਉਹ ਪ੍ਰਭੂ ਭਗਤਾਂ ਦੇ ਮਨ ਵਿਚ ਆ ਵੱਸਦਾ ਹੈ (ਉਹਨਾਂ ਦੇ ਅੰਦਰ) ਸਮਾ ਜਾਂਦਾ ਹੈ ।
He, the True Lord, dwells in the minds of His devotees.
ਹੇ ਪ੍ਰਭੂ! ਤੇਰੇ ਦਾਸ ਤੈਨੂੰ ਯਾਦ ਕਰਦੇ ਹਨ, ਤੂੰ ਉਹਨਾਂ ਦੀ ਰੱਖਿਆ ਕਰਦਾ ਹੈਂ
Your slaves meditate on You; You are the Savior, the Protector Lord.