ਤੂੰ ਸਭ ਜੀਵਾਂ ਦੇ ਸਿਰ ਤੇ ਹਾਕਮ ਹੈਂ, ਮੇਹਰ ਦੀ ਨਜ਼ਰ ਕਰ ਕੇ (ਜੀਵਾਂ ਨੂੰ) ਸੁਖ ਦੇਣ ਵਾਲਾ ਹੈਂ ।੧।
You are the Almighty Overlord of all; You bless us with Your Glance of Grace. ||17||
 
Shalok, Fifth Mehl:
 
ਹੇ ਨਾਨਕ! (ਪ੍ਰਭੂ ਤੋਂ) ਸਦਾ ਸਦਕੇ ਹੋ (ਤੇ ਇਉਂ ਬੇਨਤੀ ਕਰ—) ਹੇ ਮੇਰੇ ਪ੍ਰਭੂ! ਰੱਖਿਆ ਕਰ ਤੇ (ਮੇਰੇ ਅੰਦਰੋਂ) ਕਾਮ, ਕੋ੍ਰਧ, ਲੋਭ, ਮੋਹ, ਅਹੰਕਾਰ
Take away my sexual desire, anger, pride, greed, emotional attachment and evil desires.
 
ਦੀ ਮਸਤੀ ਤੇ ਭੈੜੀਆਂ ਵਾਸ਼ਨਾ ਦੂਰ ਕਰ ।
Protect me, O my God; Nanak is forever a sacrifice to You. ||1||
 
Fifth Mehl:
 
(ਮਿੱਠੇ ਪਦਾਰਥ) ਖਾਂਦਿਆਂ ਖਾਂਦਿਆਂ ਮੂੰਹ (ਭੀ) ਘਸ ਗਿਆ (ਤੇ ਸੋਹਣੇ ਕੱਪੜੇ) ਪਹਿਨਦਿਆਂ ਸਾਰਾ ਸਰੀਰ ਹੀ ਲਿੱਸਾ ਹੋ ਗਿਆ (ਭਾਵ, ਜੇ ਖਾਣ ਤੇ ਪਹਿਨਣ ਦੇ ਆਹਰਾਂ ਵਿਚ ਹੀ ਜਵਾਨੀ ਲੰਘ ਕੇ ਬੁਢੇਪਾ ਆ ਗਿਆ, ਤੇ ਫਿਰ ਭੀ)
By eating and eating, the mouth is worn out; by wearing clothes, the limbs grow weary.
 
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦਾ ਪਿਆਰ ਪਰਮਾਤਮਾ ਵਿਚ ਨਾਹ ਬਣਿਆ, ਉਹਨਾਂ ਦਾ ਜੀਊਣਾ ਫਿਟਕਾਰ-ਜੋਗ ਹੈ ।੨।
O Nanak, cursed are the lives of those who are not attuned to the Love of the True Lord. ||2||
 
Pauree:
 
(ਹੇ ਪ੍ਰਭੂ! ਜਗਤ ਵਿਚ) ਉਸੇ ਤਰ੍ਹਾਂ ਵਰਤਾਰਾ ਵਰਤਦਾ ਹੈ ਜਿਵੇਂ ਤੇਰਾ ਹੁਕਮ ਹੁੰਦਾ ਹੈ
As is the Hukam of Your Command, so do things happen.
 
ਜਿਥੇ ਜਿਥੇ ਤੂੰ ਆਪ (ਜੀਵਾਂ ਨੂੰ) ਰੱਖਦਾ ਹੈਂ, ਓਥੇ ਹੀ (ਜੀਵ) ਜਾ ਖਲੋਂਦੇ ਹਨ
Wherever You keep me, there I go and stand.
 
ਜੋ ਜੀਵ ਤੇਰੇ ਨਾਮ ਦੇ ਪਿਆਰ ਵਿਚ (ਰਹਿੰਦੇ) ਹਨ ਉਹ ਭੈੜੀ ਮੱਤ ਧੋ ਲੈਂਦੇ ਹਨ
With the Love of Your Name, I wash away my evil-mindedness.
 
ਹੇ ਨਿਰੰਕਾਰ! ਤੈਨੂੰ ਸਿਮਰ ਸਿਮਰ ਕੇ ਭਟਕਣਾ ਤੇ ਡਰ ਦੂਰ ਕਰ ਲੈਂਦੇ ਹਨ ।
By continually meditating on You, O Formless Lord, my doubts and fears are dispelled.
 
ਜੋ ਮਨੁੱਖ ਤੇਰੇ ਪਿਆਰ ਵਿਚ ਰੰਗੇ ਜਾਂਦੇ ਹਨ ਉਹ ਜੂਨਾਂ ਵਿਚ ਨਹੀਂ ਪਾਏ ਜਾਂਦੇ
Those who are attuned to Your Love, shall not be trapped in reincarnation.
 
ਅੰਦਰ ਬਾਹਰ (ਹਰ ਥਾਂ) ਉਹ ਇਕ (ਤੈਨੂੰ ਹੀ) ਅੱਖਾਂ ਨਾਲ ਵੇਖਦੇ ਹਨ ।
Inwardly and outwardly, they behold the One Lord with their eyes.
 
ਹੇ ਨਾਨਕ! ਜਿਨ੍ਹਾਂ ਨੇ ਪ੍ਰਭੂ ਦਾ ਹੁਕਮ ਪਛਾਣਿਆ ਹੈ ਉਹ ਕਦੇ ਪਛੁਤਾਂਦੇ ਨਹੀਂ (ਕਿਉਂਕਿ ਉਹ ਕਿਸੇ ਵਿਕਾਰ ਵਿਚ ਫਸਦੇ ਹੀ ਨਹੀਂ, ਸਗੋਂ)
Those who recognize the Lord's Command never weep.
 
ਪ੍ਰਭੂ ਦਾ ਨਾਮ-ਰੂਪ ਬਖ਼ਸ਼ੀਸ਼ (ਸਦਾ ਆਪਣੇ) ਮਨ ਵਿਚ ਪਰੋਈ ਰੱਖਦੇ ਹਨ ।੧੮।
O Nanak, they are blessed with the gift of the Name, woven into the fabric of their minds. ||18||
 
Shalok, Fifth Mehl:
 
ਜਿਤਨਾ ਚਿਰ ਜੀਊਂਦਾ ਰਿਹਾ ਰੱਬ ਨੂੰ ਯਾਦ ਨਾਹ ਕੀਤਾ, ਮਰ ਗਿਆ ਤਾਂ ਮਿੱਟੀ ਵਿਚ ਰਲ ਗਿਆ
Those who do not remember the Lord while they are alive, shall mix with the dust when they die.
 
ਹੇ ਨਾਨਕ! ਰੱਬ ਨਾਲੋਂ ਟੁੱਟੇ ਹੋਏ ਐਸੇ ਮੂਰਖ ਗੰਦੇ ਮਨੁੱਖ ਨੇ ਦੁਨੀਆ ਨਾਲ ਹੀ (ਜੀਵਨ ਅਜਾਈਂ) ਗੁਜ਼ਾਰ ਦਿੱਤਾ ।੧।
O Nanak, the foolish and filthy faithless cynic passes his life engrossed in the world. ||1||
 
Fifth Mehl:
 
ਹੇ ਨਾਨਕ! ਜਿਸ ਮਨੁੱਖ ਨੇ ਸਤ ਸੰਗ ਵਿਚ (ਰਹਿ ਕੇ) ਜੀਊਂਦਿਆਂ (ਸਾਰੀ ਉਮਰ) ਪਰਮਾਤਮਾ ਨੂੰ ਯਾਦ ਰੱਖਿਆ, ਤੇ ਮਰਨ ਵੇਲੇ ਭੀ ਪ੍ਰਭੂ ਦੇ ਪਿਆਰ ਵਿਚ ਰਿਹਾ
One who remembers the Lord while he is alive, shall be imbued with the Lord's Love when he dies.
 
ਉਸ ਨੇ ਇਹ ਮਨੁੱਖਾ ਜੀਵਨ-ਰੂਪ ਅਮੋਲਕ ਚੀਜ਼ (ਸੰਸਾਰ-ਸਮੰੁਦਰ ਵਿਚ ਰੁੜ੍ਹਨੋਂ) ਬਚਾ ਲਈ ਹੈ ।੨।
The precious gift of his life is redeemed, O Nanak, in the Saadh Sangat, the Company of the Holy. ||2||
 
Pauree:
 
ਪਰਮਾਤਮਾ ਸਦਾ ਤੋਂ ਹੀ ਆਪ (ਸਭ ਦੀ) ਰੱਖਿਆ ਕਰਦਾ ਆਇਆ ਹੈ
From the beginning, and through the ages, You have been our Protector and Preserver.
 
ਉਸ ਕਰਤਾਰ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਉਹ ਹਰ ਥਾਂ ਮੌਜੂਦ ਹੈ; ਕੋਈ ਥਾਂ ਉਸ ਤੋਂ ਖ਼ਾਲੀ ਨਹੀਂ
True is Your Name, O Creator Lord, and True is Your Creation.
 
ਹਰੇਕ ਘਟ ਵਿਚ (ਵਿਆਪਕ ਹੋ ਕੇ, ਹਰੇਕ ਦੀ) ਸੰਭਾਲ ਕਰਦਾ ਹੈ
You do not lack anything; You are filling each and every heart.
 
ਸਭ ਜੀਵਾਂ ਤੇ ਮੇਹਰ ਕਰਦਾ ਹੈ, ਸਭ ਕੁਝ ਕਰਨ-ਜੋਗਾ ਹੈ, ਉਹ ਆਪ ਹੀ (ਜੀਵਾਂ ਪਾਸੋਂ ਸਿਮਰਨ ਦੀ) ਕਮਾਈ ਕਰਾਂਦਾ ਹੈ ।
You are merciful and all-powerful; You Yourself cause us to serve You.
 
ਜਿਨ੍ਹਾਂ ਬੰਦਿਆਂ ਦੇ ਮਨ ਵਿਚ ਆ ਵੱਸਦਾ ਹੈ ਉਹ ਸਦਾ ਸੁਖੀ ਰਹਿੰਦੇ ਹਨ
Those whose minds in which You dwell are forever at peace.
 
ਪ੍ਰਭੂ ਆਪ ਹੀ ਜਗਤ ਪੈਦਾ ਕਰ ਕੇ ਆਪ ਹੀ ਇਸ ਦੀ ਪਾਲਣਾ ਕਰ ਰਿਹਾ ਹੈ
Having created the creation, You Yourself cherish it.
 
ਉਹ ਬੇਅੰਤ ਹੈ, ਅਪਾਰ ਹੈ, ਸਭ ਕੁਝ ਆਪ ਹੀ ਆਪ ਹੈ ।
You Yourself are everything, O infinite, endless Lord.
 
ਹੇ ਨਾਨਕ! (ਜਿਸ ਮਨੁੱਖ ਨੇ) ਪੂਰੇ ਗੁਰੂ ਦਾ ਆਸਰਾ ਲਿਆ ਹੈ, ਉਹ ਉਸ ਪ੍ਰਭੂ ਨੂੰ ਯਾਦ ਕਰਦਾ ਹੈ ।੧੯।
Nanak seeks the Protection and Support of the Perfect Guru. ||19||
 
Shalok, Fifth Mehl:
 
(ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ,
In the beginning, in the middle and in the end, the Transcendent Lord has saved me.
 
ਸਤਿਗੁਰੂ ਨੇ ਪ੍ਰਭੂ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤ ਚੱਖਿਆ ਹੈ,
The True Guru has blessed me with the Lord's Name, and I have tasted the Ambrosial Nectar.
 
(ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ,
In the Saadh Sangat, the Company of the Holy, I chant the Glorious Praises of the Lord, night and day.
 
ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ ।
I have obtained all my objectives, and I shall not wander in reincarnation again.
 
ਪਰ ਇਹ ਸਾਰੀ ਮੇਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ ।
Everything is in the Hands of the Creator; He does what is done.
 
ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ ।੧।
Nanak begs for the gift of the dust of the feet of the Holy, which shall deliver him. ||1||
 
Fifth Mehl:
 
(ਹੇ ਭਾਈ!) ਉਸ (ਪ੍ਰਭੂ) ਨੂੰ (ਆਪਣੇ) ਮਨ ਵਿਚ ਵਸਾ ਜਿਸ ਨੇ (ਤੈਨੂੰ) ਪੈਦਾ ਕੀਤਾ ਹੈ,
Enshrine Him in your mind, the One who created you.
 
ਜਿਸ ਮਨੁੱਖ ਨੇ ਖਸਮ (-ਪ੍ਰਭੂ) ਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ,
Whoever meditates on the Lord and Master obtains peace.
 
ਉਸ ਗੁਰਮੁਖਿ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ ਹੈ,
Fruitful is the birth, and approved is the coming of the Gurmukh.
 
ਖਸਮ (ਪ੍ਰਭੂ ਨੇ) ਜੋ ਹੁਕਮ ਦਿੱਤਾ, ਉਸ ਹੁਕਮ ਨੂੰ ਸਮਝ ਕੇ ਉਹ (ਗੁਰਮੁਖਿ) ਸਦਾ ਖਿੜਿਆ ਰਹਿੰਦਾ ਹੈ ।
One who realizes the Hukam of the Lord's Command shall be blessed - so has the Lord and Master ordained.
 
ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਵਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ ਪੈਂਦਾ,
One who is blessed with the Lord's Mercy does not wander.
 
ਖਸਮ (-ਪ੍ਰਭੂ) ਨੇ ਜੋ ਕੁਝ ਉਸ ਨੂੰ ਦਿੱਤਾ, ਉਹ ਉਸ ਨੂੰ ਸੁਖ ਹੀ ਪ੍ਰਤੀਤ ਹੋਇਆ ਹੈ ।
Whatever the Lord and Master gives him, with that he is content.
 
ਹੇ ਨਾਨਕ! ਜਿਸ ਮਨੁੱਖ ਤੇ ਮਿੱਤਰ (ਪ੍ਰਭੂ) ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ ਹੁਕਮ ਦੀ ਸੂਝ ਬਖ਼ਸ਼ਦਾ ਹੈ,
O Nanak, one who is blessed with the kindness of the Lord, our Friend, realizes the Hukam of His Command.
 
ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਂਦਾ ਹੈ ਉਹ ਨਿੱਤ ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ ।੨।
But those whom the Lord Himself causes to wander, continue to die, and take reincarnation again. ||2||
 
Pauree:
 
ਜੋ ਮਨੁੱਖ (ਗੁਰਮੁਖਾਂ ਦੀ) ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ (ਮਾਨੋ) ਉਸੇ ਵੇਲੇ ਹੀ ਮਾਰ ਦਿੱਤੇ
The slanderers are destroyed in an instant; they are not spared for even a moment.
 
ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੋਂਹਦਾ, ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿੱਤਾ ਹੈ,
God will not endure the sufferings of His slaves, but catching the slanderers, He binds them to the cycle of reincarnation.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by