ਹੇ ਪ੍ਰਭੂ! (ਜੀਵਾਂ ਦੇ ਕੀਤੇ ਹੋਏ) ਵੱਡੇ ਵੱਡੇ ਪਾਪ, ਕੋ੍ਰੜਾਂ ਐਬ ਤੇ ਰੋਗ ਤੇਰੀ ਮੇਹਰ ਦੀ ਨਿਗਾਹ ਨਾਲ ਨਾਸ ਹੋ ਜਾਂਦੇ ਹਨ ।
The greatest sins, and millions of pains and diseases are destroyed by Your Gracious Glance, O God.
ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਪੈਂਦੇ ਹਨ ਉਹ ਸੁੱਤਿਆਂ ਜਾਗਦਿਆਂ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ ।
While sleeping and waking, Nanak sings the Lord's Name, Har, Har, Har; he falls at the Guru's feet. ||2||8||
Dayv-Gandhaaree, Fifth Mehl:
ਹੇ ਭਾਈ! ਜੇਹੜਾ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ਸਾਰੇ ਸੁਖ ਦੇਣ ਵਾਲਾ ਹੈ
I have seen that God with my eyes everywhere.
ਜਿਸ ਪਰਮਾਤਮਾ ਦੀ ਸਿਫ਼ਤਿ ਸਾਲਾਹ-ਭਰੇ ਗੁਰ-ਸ਼ਬਦਾਂ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਉਸ ਨੂੰ ਮੈਂ (ਗੁਰੂ ਦੀ ਕਿਰਪਾ ਨਾਲ) ਹਰ ਥਾਂ ਆਪਣੀ ਅੱਖੀਂ ਵੇਖ ਲਿਆ ਹੈ ।੧।ਰਹਾਉ।
The Giver of peace, the Giver of souls, His Speech is Ambrosial Nectar. ||1||Pause||
ਹੇ ਭਾਈ! ਸੰਤ ਜਨਾਂ ਨੇ (ਮੇਰੇ ਅੰਦਰੋਂ) ਅਗਿਆਨ-ਹਨੇਰਾ ਕੱਟ ਦਿੱਤਾ ਹੈ, ਦੇਣਹਾਰ ਗੁਰੂ ਨੇ ਮੈਨੂੰ ਆਤਮਕ ਜੀਵਨ ਦੀ ਦਾਤਿ ਬਖਸ਼ੀ ਹੈ ।
The Saints dispel the darkness of ignorance; the Guru is the Giver of the gift of life.
ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਆਪਣਾ (ਸੇਵਕ) ਬਣਾ ਲਿਆ ਹੈ (ਤ੍ਰਿਸ਼ਨਾ-ਅੱਗ ਵਿਚ) ਸੜ ਰਿਹਾ (ਸਾਂ, ਹੁਣ) ਮੈਂ ਸ਼ਾਂਤ-ਚਿੱਤ ਹੋ ਗਿਆ ਹਾਂ ।੧।
Granting His Grace, the Lord has made me His own; I was on fire, but now I am cooled. ||1||
ਹੇ ਨਾਨਕ! (ਆਖ—ਹੇ ਭਾਈ! ਸ਼ਾਸਤ੍ਰਾਂ ਅਨੁਸਾਰ ਮਿਥਿਆ ਹੋਇਆ ਕੋਈ) ਧਾਰਮਿਕ ਕੰਮ ਮੈਥੋਂ ਹੋ ਨਹੀਂ ਸਕਿਆ
The karma of good deeds, and the Dharma of righteous faith, have not been produced in me, in the least; nor has pure conduct welled up in me.
(ਤੀਰਥ-ਇਸ਼ਨਾਨ ਆਦਿਕ ਦੀ ਰਾਹੀਂ) ਸਰੀਰਕ ਸੁੱਚਤਾ ਵਾਲਾ ਕੋਈ ਕੰਮ ਮੈਂ ਕਰ ਨਹੀਂ ਸਕਿਆ, ਆਪਣੀ ਚਤੁਰਾਈ ਛੱਡ ਕੇ ਮੈਂ ਗੁਰੂ ਦੀ ਚਰਨੀਂ ਆ ਪਿਆ ਹਾਂ ।੨।੯।
Renouncing cleverness and self-mortification, O Nanak, I fall at the Guru's feet. ||2||9||
Dayv-Gandhaaree, Fifth Mehl:
ਹੇ ਭਾਈ! ਪਰਮਾਤਮਾ ਦਾ ਨਾਮ ਜਪ ਜਪ ਕੇ ਮਨੁੱਖਾ ਜਨਮ ਦਾ ਲਾਭ ਖੱਟ ।
Chant the Lord's Name, and earn the profit.
(ਜੇ ਤੂੰ ਨਾਮ ਜਪੇਂਗਾ ਤਾਂ) ਉੱਚੀ ਆਤਮਕ ਅਵਸਥਾ ਹਾਸਲ ਕਰ ਲਏਂਗਾ, ਆਤਮਕ ਅਡੋਲਤਾ ਦੇ ਸੁਖ ਆਨੰਦ ਮਾਣੇਂਗਾ, ਤੇਰੀਆਂ (ਆਤਮਕ) ਮੌਤ ਦੀਆਂ ਫਾਹੀਆਂ ਕੱਟੀਆਂ ਜਾਣਗੀਆਂ ।੧।ਰਹਾਉ।
You shall attain salvation, peace, poise and bliss, and the noose of Death shall be cut away. ||1||Pause||
ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਇਸ ਵਿਚਾਰ ਤੇ ਪਹੁੰਚਿਆ ਹਾਂ ਕਿ (ਇਹ ਲਾਭ) ਪ੍ਰਭੂ ਦੇ ਸੰਤ ਜਨਾਂ ਦੇ ਕੋਲ ਹੈ
Searching, searching, searching and reflecting, I have found that the Lord's Name is with the Saints.
ਤੇ, ਇਹ ਨਾਮ-ਖ਼ਜ਼ਾਨਾ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉੱਤੇ ਪਰਮਾਤਮਾ ਦੀ ਬਖ਼ਸ਼ਸ਼ ਨਾਲ (ਇਸ ਦਾ ਪ੍ਰਾਪਤ ਹੋਣਾ) ਲਿਖਿਆ ਹੋਇਆ ਹੈ ।੧।
They alone obtain this treasure, who have such pre-ordained destiny. ||1||
ਹੇ ਨਾਨਕ! (ਆਖ—ਹੇ ਭਾਈ!) ਉਹੀ ਮਨੁੱਖ ਵੱਡੇ ਭਾਗਾਂ ਵਾਲੇ ਹਨ ਉਹੀ ਇੱਜ਼ਤ ਵਾਲੇ ਹਨ
They are very fortunate and honorable; they are the perfect bankers.
ਉਹੀ ਪੂਰੇ ਸ਼ਾਹ ਹਨ, ਉਹੀ ਸੋਹਣੇ ਹਨ, ਸੁਚੱਜੇ ਹਨ, ਸੋਹਣੇ ਰੂਪ ਵਾਲੇ ਹਨ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ-ਵੱਖਰ ਖ਼ਰੀਦਿਆ ਹੈ ।੨।੧੦।
They are beautiful, so very wise and handsome; O Nanak, purchase the Name of the Lord, Har, Har. ||2||10||
Dayv-Gandhaaree, Fifth Mehl:
ਹੇ ਮਨ! ਤੂੰ ਕਿਉਂ ਅਹੰਕਾਰ ਨਾਲ ਆਫਰਿਆ ਹੋਇਆ ਹੈਂ? (ਤੇਰੇ ਸਰੀਰ ਦੇ) ਅੰਦਰ ਬਦ-ਬੋ ਹੈ ਤੇ ਗੰਦ ਹੈ
O mind, why are you so puffed up with egotism?
ਤੇ, ਜੇਹੜਾ ਇਹ ਤੇਰਾ ਸਰੀਰ ਦਿੱਸ ਰਿਹਾ ਹੈ ਇਹ ਭੀ ਨਾਸਵੰਤ ਹੈ ।੧।ਰਹਾਉ।
Whatever is seen in this foul, impure and filthy world, is only ashes. ||1||Pause||
ਹੇ ਪ੍ਰਾਣੀ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਜਿਸ ਨੇ ਤੇਰੀ ਜਿੰਦ ਤੇਰੇ ਪ੍ਰਾਣਾਂ ਨੂੰ (ਸਰੀਰ ਦਾ) ਆਸਰਾ ਦਿੱਤਾ ਹੋਇਆ ਹੈ, ਉਸ ਦਾ ਸਿਮਰਨ ਕਰਿਆ ਕਰ ।
Remember the One who created you, O mortal; He is the Support of your soul, and the breath of life.
ਹੇ ਮੂਰਖ! ਹੇ ਗੰਵਾਰ! ਤੂੰ ਉਸ ਪਰਮਾਤਮਾ ਨੂੰ ਭੁਲਾ ਕੇ ਹੋਰ ਪਦਾਰਥਾਂ ਨਾਲ ਚੰਬੜਿਆ ਰਹਿੰਦਾ ਹੈਂ, ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ ।੧।
One who forsakes Him, and attaches himself to another, dies to be reborn; he is such an ignorant fool! ||1||
ਹੇ ਸਭ ਜੀਵਾਂ ਦੀ ਰਾਖੀ ਕਰਨ ਦੇ ਸਮਰੱਥ ਪ੍ਰਭੂ! (ਜੀਵ ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਪਏ ਹਨ, ਤੇਰੇ ਭਜਨ ਵਲੋਂ ਗੁੰਗੇ ਹੋ ਰਹੇ ਹਨ, ਤੇਰੇ ਰਸਤੇ ਤੁਰਨੋਂ ਲੂਲ੍ਹੇ ਹੋ ਚੁਕੇ ਹਨ, ਮੂਰਖ ਹੋ ਗਏ ਹਨ, ਇਹਨਾਂ ਨੂੰ ਤੂੰ ਆਪ (ਇਸ ਮੋਹ ਵਿਚੋਂ) ਬਚਾ ਲੈ ।
I am blind, mute, crippled and totally lacking in understanding; O God, Preserver of all, please preserve me!
ਹੇ ਨਾਨਕ! (ਆਖ—) ਹੇ ਸਭ ਕੁਝ ਆਪ ਕਰ ਸਕਣ ਵਾਲੇ ਤੇ ਜੀਵਾਂ ਪਾਸੋਂ ਕਰਾਣ ਦੀ ਸਮਰੱਥਾ ਰੱਖਣ ਵਾਲੇ ਪ੍ਰਭੂ! ਇਹਨਾਂ ਜੀਵਾਂ ਦੇ ਵੱਸ ਕੁਝ ਭੀ ਨਹੀਂ (ਤੂੰ ਆਪ ਇਹਨਾਂ ਦੀ ਸਹਾਇਤਾ ਕਰ) ।੨।੧੧।
The Creator, the Cause of causes is all-powerful; O Nanak, how helpless are His beings! ||2||11||
Dayv-Gandhaaree, Fifth Mehl:
ਹੇ ਭਾਈ! ਉਹ ਪਰਮਾਤਮਾ ਤੇਰੇ ਨਾਲ ਹੀ ਵੱਸਦਾ ਹੈ
God is the nearest of the near.
ਦਿਨ ਰਾਤ ਸ਼ਾਮ ਸਵੇਰੇ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਹੁ, ਪਰਮਾਤਮਾ ਦਾ ਨਾਮ ਸਿਮਰਦਾ ਰਹੁ, ਪਰਮਾਤਮਾ ਦਾ ਧਿਆਨ ਧਰਦਾ ਰਹੁ । ।੧।ਰਹਾਉ।
Remember Him, meditate on Him, and sing the Glorious Praises of the Lord of the Universe, day and night, evening and morning. ||1||Pause||
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਿਆ ਕਰ, ਤੇ, ਆਪਣੇ ਇਸ ਮਨੁੱਖਾ ਸਰੀਰ ਨੂੰ (ਵਿਕਾਰਾਂ ਦੇ ਸਮੁੰਦਰ ਵਿਚ ਡੁੱਬਣੋਂ) ਬਚਾ ਲੈ ਜੋ ਬੜੀ ਮੁਸ਼ਕਿਲ ਨਾਲ ਤੈਨੂੰ ਮਿਲਿਆ ਹੈ ।
Redeem your body in the invaluable Saadh Sangat, the Company of the Holy, chanting the Name of the Lord, Har, Har.
ਹੇ ਭਾਈ! ਮੌਤ ਤੈਨੂੰ ਹਰ ਵੇਲੇ ਸਦਾ ਤੱਕ ਰਹੀ ਹੈ, ਤੂੰ (ਨਾਮ ਸਿਮਰਨ ਵਿਚ) ਇਕ ਘੜੀ ਢਿੱਲ ਨਾਹ ਕਰ, ਅੱਧੀ ਘੜੀ ਭੀ ਦੇਰ ਨਾਹ ਕਰ, ਰਤਾ ਭੀ ਢਿੱਲ ਨਾਹ ਕਰ ।੧।
Do not delay for an instant, even for a moment. Death is keeping you constantly in his vision. ||1||
ਹੇ ਕਰਤਾਰ! ਤੇਰੇ ਘਰ ਵਿਚ ਕਿਸੇ ਚੀਜ਼ ਦੀ ਕਮੀ ਨਹੀਂ (ਮੇਹਰ ਕਰ, ਤੂੰ ਆਪ ਜੀਵਾਂ ਨੂੰ ਮਾਇਆ ਦੇ ਮੋਹ ਦੀ) ਘੁੱਪ ਹਨੇਰੀ ਖੁੱਡ ਵਿਚੋਂ ਕੱਢ ਲੈ ।
Lift me up out of the dark dungeon, O Creator Lord; what is there which is not in Your home?
ਹੇ ਕਰਤਾਰ! ਨਾਨਕ ਨੂੰ ਆਪਣਾ ਨਾਮ-ਆਸਰਾ ਦੇਹ, ਤੇਰੇ ਨਾਮ ਵਿਚ ਬੇਅੰਤ ਸੁਖ ਆਨੰਦ ਹਨ ।੨।੧੨।ਛਕੇ ੨।
Bless Nanak with the Support of Your Name, that he may find great happiness and peace. ||2||12||
Second Set of Six||
Dayv-Gandhaaree, Fifth Mehl:
ਹੇ (ਮੇਰੇ) ਮਨ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ
O mind, meet with the Guru, and worship the Naam in adoration.
ਉਸ ਨੇ ਆਤਮਕ ਅਡੋਲਤਾ ਦੇ ਸੁਖ ਆਨੰਦ ਤੇ ਖ਼ੁਸ਼ੀਆਂ ਵਾਲੀ ਜ਼ਿੰਦਗੀ ਦਾ ਮੁੱਢ ਬੰਨ੍ਹ ਲਿਆ ।੧।
You shall obtain peace, poise, bliss, joy and pleasure, and lay the foundation of eternal life. ||1||Pause||
ਹੇ ਮਨ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਦਾਸ ਬਣਾ ਲਿਆ, ਉਸ ਦੇ ਉਸ ਨੇ ਮਾਇਆ ਦੇ ਮੋਹ ਵਾਲੇ ਬੰਧਨ ਕੱਟ ਦਿੱਤੇ ।
Showing His Mercy, the Lord has made me His slave, and shattered the bonds of Maya.
ਉਸ ਮਨੁੱਖ ਨੇ (ਪ੍ਰਭੂ-ਚਰਨਾਂ ਵਿਚ) ਪ੍ਰੇਮ (ਕਰ ਕੇ, ਪ੍ਰਭੂ ਦੀ) ਭਗਤੀ (ਕਰ ਕੇ) ਗੋਬਿੰਦ ਦੇ ਗੁਣ ਗਾ ਕੇ (ਆਤਮਕ) ਮੌਤ ਦੇ ਰਸਤੇ ਨੂੰ ਆਪਣੇ ਵੱਸ ਵਿਚ ਕਰ ਲਿਆ ।੧।
Through loving devotion, and singing the Glorious Praises of the Lord of the Universe, I have escaped the Path of Death. ||1||
ਹੇ ਮਨ! ਜਿਸ ਮਨੁੱਖ ਉਤੇ ਪਰਮਾਤਮਾ ਦੀ ਮੇਹਰ ਹੋਈ, ਉਸ (ਦੇ ਮਨ ਤੋਂ ਮਾਇਆ ਦੇ ਮੋਹ) ਦਾ ਜੰਗਾਲ ਲਹਿ ਗਿਆ, ਉਸ ਨੇ ਪਰਮਾਤਮਾ ਦਾ ਕੀਮਤੀ ਨਾਮ-ਪਦਾਰਥ ਲੱਭ ਲਿਆ ।
When he became Merciful, the rust was removed, and I found the priceless treasure.
ਹੇ ਨਾਨਕ! (ਆਖ—) ਮੈਂ ਲਖ ਵਾਰੀ ਕੁਰਬਾਨ ਜਾਂਦਾ ਹਾਂ ਆਪਣੇ ਉਸ ਮਾਲਕ-ਪ੍ਰਭੂ ਤੋਂ ਜੋ (ਜੀਵਾਂ ਦੀ ਅਕਲ ਦੀ) ਪਹੰੁਚ ਤੋਂ ਪਰੇ ਹੈ, ਤੇ, ਜੋ ਅਥਾਹ (ਗੁਣਾਂ ਵਾਲਾ) ਹੈ ।੨।੧੩।
O Nanak, I am a sacrifice, a hundred thousand times, to my unapproachable, unfathomable Lord and Master. ||2||13||