One Universal Creator God. By The Grace Of The True Guru:
Dayv-Gandhaaree, Fifth Mehl:
ਹੇ ਭਾਈ! ਜਦੋਂ ਮੈਂ ਆਪਣੇ ਗੁਰੂ ਪਾਸ ਅਰਜ਼ੋਈ ਕਰਨੀ ਸ਼ੁਰੂ ਕੀਤੀ
I offer my prayer to my True Guru.
ਤਾਂ ਦੁੱਖਾਂ ਦੇ ਨਾਸ ਕਰਨ ਵਾਲੇ ਪਿਆਰੇ ਪ੍ਰਭੂ ਜੀ ਮੇਰੇ ਉੱਤੇ ਦਇਆਵਾਨ ਹੋਏ (ਪ੍ਰਭੂ ਜੀ ਦੀ ਕਿਰਪਾ ਨਾਲ) ਮੇਰਾ ਸਾਰਾ ਚਿੰਤਾ-ਫ਼ਿਕਰ ਦੂਰ ਹੋ ਗਿਆ ।ਰਹਾਉ।
The Destroyer of distress has become kind and merciful, and all my anxiety is over. ||Pause||
ਹੇ ਭਾਈ! ਅਸੀ ਜੀਵ ਪਾਪੀ ਹਾਂ, ਪਖੰਡੀ ਹਾਂ, ਲੋਭੀ ਹਾਂ (ਪਰਮਾਤਮਾ ਇਤਨਾ ਦਇਆਵਾਨ ਹੈ ਕਿ ਉਹ) ਸਾਡਾ ਹਰੇਕ ਗੁਣ ਔਗੁਣ ਸਹਾਰਦਾ ਹੈ ।
I am a sinner, hypocritical and greedy, but still, He puts up with all of my merits and demerits.
ਜੀਵਾਂ ਨੂੰ ਪੈਦਾ ਕਰ ਕੇ ਉਹਨਾਂ ਦੇ ਮੱਥੇ ਉਤੇ ਹੱਥ ਰੱਖ ਕੇ ਉਹਨਾਂ ਦੇ ਜੀਵਨ ਸਵਾਰਦਾ ਹੈ (ਜਿਸ ਦੀ ਬਰਕਤਿ ਨਾਲ ਕਾਮਾਦਿਕ) ਵੈਰੀ, ਜੋ ਆਤਮਕ ਜੀਵਨ ਦਾ ਨਾਸ ਕਰਨ ਵਾਲੇ ਹਨ, ਮੁੱਕ ਜਾਂਦੇ ਹਨ ।੧।
Placing His hand on my forehead, He has exalted me. The wicked ones who wanted to destroy me have been killed. ||1||
ਹੇ ਭਾਈ! ਪ੍ਰਭੂ ਜੀ ਪਰ-ਉਪਕਾਰੀ ਹਨ, ਸਾਰੇ ਜੀਵਾਂ ਨੂੰ ਆਸਰਾ ਦੇਣ ਵਾਲੇ ਹਨ, ਪ੍ਰਭੂ ਦਾ ਦੀਦਾਰ ਮਨੁੱਖਾ ਜੀਵਨ ਦਾ ਫਲ ਦੇਣ ਵਾਲਾ ਹੈ, ਆਤਮਕ ਅਡੋਲਤਾ ਦੀ ਦਾਤਿ ਕਰਨ ਵਾਲਾ ਹੈ ।
He is generous and benevolent, the beautifier of all, the embodiment of peace; the Blessed Vision of His Darshan is so fruitful!
ਹੇ ਨਾਨਕ : ਆਖ—ਪ੍ਰਭੂ ਗੁਣ-ਹੀਨ ਜੀਵਾਂ ਨੂੰ ਭੀ ਦਾਤਾਂ ਦੇਣ ਵਾਲਾ ਹੈ । ਮੈਂ ਉਸ ਦੇ ਸੋਹਣੇ ਕੋਮਲ ਚਰਨ (ਗੁਰੂ ਦੀ ਕਿਰਪਾ ਨਾਲ ਆਪਣੇ) ਹਿਰਦੇ ਵਿਚ ਟਿਕਾ ਲਏ ਹਨ ।੨।੨੪।
Says Nanak, He is the Giver to the unworthy; I enshrine His Lotus Feet within my heart. ||2||24||
Dayv-Gandhaaree, Fifth Mehl:
ਹੇ ਅਨਾਥਾਂ ਦੇ ਨਾਥ! ਹੇ ਮੇਰੇ ਰੱਖਣ ਹਾਰ ਪ੍ਰਭੂ!
My God is the Master of the masterless.
ਮੈਂ ਤੇਰੀ ਸਰਨ ਆਇਆ ਹਾਂ ।ਰਹਾਉ।
I have come to the Sanctuary of the Savior Lord. ||Pause||
ਹੇ ਮੁਰਾਰੀ! ਪਰਲੋਕ ਵਿਚ, ਇਸ ਲੋਕ ਵਿਚ
Protect me on all sides, O Lord;
ਅਖ਼ੀਰਲੇ ਵੇਲੇ—ਹਰ ਥਾਂ ਮੇਰੀ ਸਹਾਇਤਾ ਕਰ ।੧।
protect me in the future, in the past, and at the very last moment. ||1||
ਹੇ ਪ੍ਰਭੂ! ਮੈਂ ਜਦੋਂ ਭੀ ਚੇਤੇ ਕਰਦਾ ਹਾਂ ਤਦੋਂ ਤੇਰੇ ਗੁਣ ਹੀ ਚੇਤੇ ਕਰਦਾ ਹਾਂ ।
Whenever something comes to mind, it is You.
(ਤੇਰੇ) ਉਹਨਾਂ (ਗੁਣਾਂ) ਨੂੰ ਚੇਤੇ ਕਰ ਕੇ ਮੇਰਾ ਮਨ ਧੀਰਜ ਫੜਦਾ ਹੈ ।੨।
Contemplating Your virtues, my mind is sanctified. ||2||
ਹੇ ਪ੍ਰਭੂ! ਮੈਂ ਗੁਰੂ ਦੇ ਦੀਦਾਰ ਤੋਂ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ।
I hear and sing the Hymns of the Guru's Word.
ਗੁਰੂ ਦੇ ਬਚਨ ਸੁਣ ਕੇ ਹੀ (ਹੇ ਪ੍ਰਭੂ!) ਮੈਂ (ਤੇਰੀ ਸਿਫ਼ਤਿ-ਸਾਲਾਹ ਦੇ ਗੀਤ) ਗਾਂਦਾ ਹਾਂ ।੩।
I am a sacrifice, a sacrifice to the Blessed Vision of the Darshan of the Holy. ||3||
ਹੇ ਨਾਨਕ! (ਆਖ—) ਹੇ ਪ੍ਰਭੂ! ਹੇ ਮੇਰੇ ਕਰਤਾਰ!
Within my mind, I have the Support of the One Lord alone.
ਮੈਂ ਆਪਣੇ ਮਨ ਵਿਚ ਸਿਰਫ਼ ਤੇਰੀ ਹੀ ਸਹਾਇਤਾ ਦੀ ਆਸ ਰੱਖਦਾ ਹਾਂ ।੪।੨੫।
O Nanak, my God is the Creator of all. ||4||25||
Dayv-Gandhaaree, Fifth Mehl:
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਹੇ ਦਇਆਲ ਪ੍ਰਭੂ!
God, this is my heart's desire:
ਮੇਰੇ ਮਨ ਦੀ ਇਹੀ ਤਾਂਘ ਹੈ ਕਿ ਮੈਨੂੰ ਇਹ ਦਾਨ ਦੇਹ ਜੁ ਮੈਨੂੰ ਆਪਣੇ ਸੰਤ ਜਨਾਂ ਦਾ ਸੇਵਕ ਬਣਾਈ ਰੱਖੋ ।ਰਹਾਉ।
O treasure of kindness, O Merciful Lord, please make me the slave of your Saints. ||Pause||
ਹੇ ਪ੍ਰਭੂ! ਸਵੇਰੇ (ਉੱਠ ਕੇ) ਮੈਂ ਤੇਰੇ ਸੰਤ ਜਨਾਂ ਦੀ ਚਰਨੀਂ ਲੱਗਾਂ, ਦਿਨ ਰਾਤ ਮੈਂ ਤੇਰੇ ਸੰਤ ਜਨਾਂ ਦਾ ਦਰਸ਼ਨ ਕਰਦਾ ਰਹਾਂ ।
In the early hours of the morning, I fall at the feet of Your humble servants; night and day, I obtain the Blessed Vision of their Darshan.
ਆਪਣਾ ਸਰੀਰ ਆਪਣਾ ਮਨ ਭੇਟਾ ਕਰ ਕੇ ਮੈਂ (ਸਦਾ) ਸੰਤ ਜਨਾਂ ਦੀ ਸੇਵਾ ਕਰਦਾ ਰਹਾਂ, ਤੇ ਆਪਣੀ ਜੀਭ ਨਾਲ ਮੈਂ ਹਰੀ-ਗੁਣ ਗਾਂਦਾ ਰਹਾਂ ।੧।
Dedicating my body and mind, I serve the humble servant of the Lord; with my tongue, I sing the Glorious Praises of the Lord. ||1||
(ਹੇ ਭਾਈ! ਮੇਰੀ ਤਾਂਘ ਹੈ ਕਿ) ਮੈਂ ਹਰੇਕ ਸਾਹ ਦੇ ਨਾਲ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹਾਂ । ਹੇ ਭਾਈ! ਸਦਾ ਸੰਤਾਂ ਦੀ ਸੰਗਤਿ ਵਿਚ ਟਿਕੇ ਰਹਿਣਾ ਚਾਹੀਦਾ ਹੈ ।
With each and every breath, I meditate in remembrance on my God; I live continually in the Society of the Saints.
ਹੇ ਨਾਨਕ! (ਆਖ—ਮੇਰੀ ਤਾਂਘ ਹੈ ਕਿ) ਸਿਰਫ਼ ਪਰਮਾਤਮਾ ਦਾ ਨਾਮ-ਧਨ ਹੀ ਮੇਰਾ ਜੀਵਨ-ਆਸਰਾ ਬਣਿਆ ਰਹੇ । (ਹੇ ਭਾਈ! ਨਾਮ-ਸਿਮਰਨ ਦਾ) ਇਹ ਆਨੰਦ (ਸਦਾ) ਮਾਣਦੇ ਰਹਿਣਾ ਚਾਹੀਦਾ ਹੈ ।੨।੨੬।
The Naam, the Name of the Lord, is my only support and wealth; O Nanak, from this, I obtain bliss. ||2||26||
Raag Dayv-Gandhaaree, Fifth Mehl, Third House:
One Universal Creator God. By The Grace Of The True Guru:
ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ
O friend, such is the Dear Lord whom I have obtained.
ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ।੧।ਰਹਾਉ।
He does not leave me, and He always keeps me company. Meeting the Guru, night and day, I sing His Praises. ||1||Pause||
ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ)
I met the Fascinating Lord, who has blessed me with all comforts; He does not leave me to go anywhere else.
ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ ।੧।
I have seen the mortals of many and various types, but they are not equal to even a hair of my Beloved. ||1||
ਹੇ ਨਾਨਕ! ਆਖ—ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ
His palace is so beautiful! His gate is so wonderful! The celestial melody of the sound current resounds there.
ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੰੁਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ ।੨।੧।੨੭।
Says Nanak, I enjoy eternal bliss; I have obtained a permanent place in the home of my Beloved. ||2||1||27||
Dayv-Gandhaaree, Fifth Mehl:
ਹੇ ਭਾਈ! ਪਰਮਾਤਮਾ ਦਾ ਦਰਸਨ ਕਰਨ ਵਾਸਤੇ, ਪਰਮਾਤਮਾ ਦਾ ਨਾਮ ਜਪਣ ਵਾਸਤੇ, ਮੇਰਾ ਮਨ ਤਾਂਘਦਾ ਹੈ ।
My mind longs for the Blessed Vision of the Lord's Darshan, and His Name.
ਮੇਰਾ ਇਹ ਮਨ ਭਟਕ ਭਟਕ ਕੇ ਸਭਨੀਂ ਥਾਈਂ ਹੋ ਆਇਆ ਹੈ, ਹੁਣ ਤਾਂਘ ਕਰ ਕੇ ਸੰਤਾਂ ਦੀ ਚਰਨੀਂ ਆ ਪਿਆ ਹੈ ।
I have wandered everywhere, and now I have come to follow the Saint. ||1||Pause||
(ਹੇ ਭਾਈ! ਸੰਸਾਰ ਵਿਚ) ਜੋ ਕੁਝ ਦਿੱਸ ਰਿਹਾ ਹੈ ਉਹ ਨਾਸਵੰਤ ਹੈ, (ਇਸ ਵਾਸਤੇ) ਮੈਂ ਕਿਸ ਦੀ ਸੇਵਾ ਕਰਾਂ? ਮੈਂ ਕਿਸ ਦਾ ਆਰਾਧਨ ਕਰਾਂ?
Whom should I serve? Whom should I worship in adoration? Whoever I see shall pass away.