ਹੇ ਭਾਈ! ਸਾਧ ਸੰਗਤਿ ਦੀ ਸਰਨ ਪੈਣਾ ਚਾਹੀਦਾ ਹੈ । ਮੇਰਾ ਮਨ ਸਾਧ ਜਨਾਂ ਦੇ ਚਰਨਾਂ ਦੀ ਹੀ ਧੂੜ ਮੰਗਦਾ ਹੈ ।
I have sought the Sanctuary of the Saadh Sangat, the Company of the Holy; my mind longs for the dust of their Feet. ||1||
ਮੇਰੇ ਵਿਚ ਕੋਈ (ਐਸਾ) ਗੁਣ (ਭੀ) ਨਹੀਂ (ਜਿਸ ਦੀ ਸਹਾਇਤਾ ਨਾਲ ਮੈਂ ਇਸ ਮਾਇਆ-ਸਮੁੰਦਰ ਤੋਂ ਪਾਰ ਲੰਘ ਸਕਾਂ) ।
I do not know the way, and I have no virtue. It is so difficult to escape from Maya!
ਹੇ ਨਾਨਕ! ਜਦੋਂ ਮਨੁੱਖ ਗੁਰੂ ਦੀ ਚਰਨੀਂ ਆ ਪੈਂਦਾ ਹੈ ਤਦੋਂ (ਇਸ ਦੇ ਅੰਦਰੋਂ) ਸਾਰੀ ਮੰਦੀ ਵਾਸਨਾ ਦੂਰ ਹੋ ਜਾਂਦੀ ਹੈ (ਤੇ, ਇਹ ਹਰੀ-ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ) ।
Nanak has come and fallen at the Guru's feet; all of his evil inclinations have vanished. ||2||2||28||
Dayv-Gandhaaree, Fifth Mehl:
ਹੇ ਪਿਆਰੇ! ਹੇ ਬੇਅੰਤ ਸੁੰਦਰ! ਹੇ ਪਿਆਰੇ ਮਨ ਮੋਹਣ! ਹੇ ਸਭ ਜੀਵਾਂ ਵਿਚ ਅਤੇ ਸਭ ਤੋਂ ਵੱਖਰੇ ਰਹਿਣ ਵਾਲੇ ਪ੍ਰਭੂ!
O Beloved, Your Words are Ambrosial Nectar.
ਤੇਰੀ ਸਿਫ਼ਤਿ-ਸਾਲਾਹ ਦੇ ਬਚਨ ਆਤਮਕ ਜੀਵਨ ਦੇਣ ਵਾਲੇ ਹਨ ।੧।ਰਹਾਉ।
O supremely beautiful Enticer, O Beloved, You are among all, and yet distinct from all. ||1||Pause||
ਹੇ ਪਿਆਰੇ ਪ੍ਰਭੂ! ਮੈਂ ਰਾਜ ਨਹੀਂ ਮੰਗਦਾ, ਮੈਂ ਮੁਕਤੀ ਨਹੀਂ ਮੰਗਦਾ, (ਮੇਹਰ ਕਰ, ਸਿਰਫ਼ ਤੇਰੇ) ਸੋਹਣੇ ਕੋਮਲ ਚਰਨਾਂ ਦਾ ਪਿਆਰ ਮੇਰੇ ਮਨ ਵਿਚ ਟਿਕਿਆ ਰਹੇ ।
I do not seek power, and I do not seek liberation. My mind is in love with Your Lotus Feet.
(ਹੇ ਭਾਈ! ਲੋਕ ਤਾਂ) ਬ੍ਰਹਮਾ, ਸ਼ਿਵ ਕਰਾਮਾਤੀ ਜੋਗੀ, ਰਿਸ਼ੀ, ਮੁਨੀ ਇੰਦ੍ਰ (ਆਦਿਕ ਦਾ ਦਰਸਨ ਚਾਹੁੰਦੇ ਹਨ, ਪਰ) ਮੈਨੂੰ ਮਾਲਕ-ਪ੍ਰਭੂ ਦਾ ਦਰਸਨ ਹੀ ਚਾਹੀਦਾ ਹੈ ।੧।
Brahma, Shiva, the Siddhas, the silent sages and Indra - I seek only the Blessed Vision of my Lord and Master's Darshan. ||1||
ਹੇ ਠਾਕੁਰ! ਮੈਂ ਗਰੀਬ ਤੇਰੇ ਦਰ ਤੇ ਆਇਆ ਹਾਂ, ਮੈਂ ਹਾਰ ਕੇ ਤੇਰੇ ਸੰਤਾਂ ਦੀ ਸਰਨ ਆ ਪਿਆ ਹਾਂ ।
I have come, helpless, to Your Door, O Lord Master; I am exhausted - I seek the Sanctuary of the Saints.
ਹੇ ਨਾਨਕ! (ਆਖ—ਜਿਸ ਮਨੁੱਖ ਨੂੰ) ਮਨ ਮੋਹਣ ਵਾਲੇ ਪ੍ਰਭੂ ਜੀ ਮਿਲ ਪੈਂਦੇ ਹਨ ਉਸ ਦਾ ਮਨ ਸ਼ਾਂਤ ਹੋ ਜਾਂਦਾ ਹੈ, ਖਿੜ ਪੈਂਦਾ ਹੈ ।੨।੩।੨੯।
Says Nanak, I have met my Enticing Lord God; my mind is cooled and soothed - it blossoms forth in joy. ||2||3||29||
Dayv-Gandhaaree, Fifth Mehl:
ਹੇ ਭਾਈ! ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦਾ ਸੇਵਕ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਜਾਂਦਾ ਹੈ ।
Meditating on the Lord, His servant swims across to salvation.
ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਉਸ ਸੇਵਕ ਦੇ ਆਪਣੇ ਬਣ ਜਾਂਦੇ ਹਨ, ਪ੍ਰਭੂ ਉਸ ਨੂੰ ਮੁੜ ਮੁੜ ਜਨਮ ਮਰਨ ਵਿਚ ਨਹੀਂ ਪਾਂਦਾ ।੧।ਰਹਾਉ।
When God becomes merciful to the meek, then one does not have to suffer reincarnation, only to die again. ||1||Pause||
ਹੇ ਭਾਈ! ਆਓ ਅਸੀ ਗੁਰੂ ਦੀ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੇ ਗੁਣ ਗਾਵੀਏ । ਹੇ ਭਾਈ! ਪ੍ਰਭੂ ਦਾ ਸੇਵਕ (ਗੁਣ ਗਾ ਕੇ) ਆਪਣਾ ਸ੍ਰੇਸ਼ਟ ਮਨੁੱਖਾ ਜਨਮ ਅਜਾਈਂ ਨਹੀਂ ਗਵਾਂਦਾ ।
In the Saadh Sangat, the Company of the Holy, he sings the Glorious Praises of the Lord, and he does not lose the jewel of this human life.
ਪ੍ਰਭੂ ਦੇ ਗੁਣ ਗਾ ਕੇ ਸੇਵਕ ਵਿਸ਼ਿਆਂ ਦੇ ਜਲ ਨਾਲ ਭਰੇ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦਾ ਹੈ, ਆਪਣੀਆਂ ਸਾਰੀਆਂ ਕੁਲਾਂ ਨੂੰ ਭੀ (ਉਸ ਵਿਚ ਡੁੱਬਣੋਂ) ਬਚਾ ਲੈਂਦਾ ਹੈ ।੧।
Singing the Glories of God, he crosses over the ocean of poison, and saves all his generations as well. ||1||
ਹੇ ਭਾਈ! ਸੇਵਕ ਦੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨ ਸਦਾ ਵੱਸਦੇ ਰਹਿੰਦੇ ਹਨ, ਸੇਵਕ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ ।
The Lotus Feet of the Lord abide within his heart, and with every breath and morsel of food, he chants the Lord's Name.
ਹੇ ਨਾਨਕ! ਸੇਵਕ ਨੇ ਜਗਤ ਦੇ ਮਾਲਕ ਪਰਮਾਤਮਾ ਦਾ ਆਸਰਾ ਲਿਆ ਹੰੁਦਾ ਹੈ, ਮੈਂ ਉਸ ਸੇਵਕ ਤੋਂ ਮੁੜ ਮੁੜ ਕੁਰਬਾਨ ਜਾਂਦਾ ਹਾਂ ।੨।੪।੩੦।
Nanak has grasped the Support of the Lord of the Universe; again and again, he is a sacrifice to Him. ||2||4||30||
Raag Dayv-Gandhaaree, Fifth Mehl, Fourth House:
One Universal Creator God. By The Grace Of The True Guru:
(ਹੇ ਭਾਈ! ਜੇਹੜੇ ਮਨੁੱਖ ਤਿਆਗੀ ਸਾਧੂਆਂ ਵਾਲੇ) ਭੇਖ ਕਰ ਕੇ ਜੰਗਲ ਵਿਚ ਤੁਰੇ ਫਿਰਦੇ ਹਨ, ਸੋਹਣਾ ਪ੍ਰਭੂ ਉਹਨਾਂ ਤੋਂ ਵੱਖਰਾ ਹੀ ਰਹਿੰਦਾ ਹੈ ।੧।ਰਹਾਉ।
Some wander around the forests, wearing religious robes, but the Fascinating Lord remains distant from them. ||1||Pause||
ਹੇ ਭਾਈ! ਜੇਹੜੇ ਮਨੁੱਖ ਹੋਰਨਾਂ ਨੂੰ ਉਪਦੇਸ਼ ਕਹਿਣ ਸੁਣਾਣ ਵਾਲੇ ਹਨ, ਜੇਹੜੇ ਸੋਹਣੇ ਸੋਹਣੇ ਗੀਤ ਭੀ ਗਾਣ ਵਾਲੇ ਹਨ ਉਹ (ਆਪਣੇ ਇਸ ਗੁਣ ਦਾ) ਮਨ ਵਿਚ ਅਹੰਕਾਰ ਬਣਾਈ ਰੱਖਦੇ ਹਨ (ਮੋਹਨ ਪ੍ਰਭੂ ਉਹਨਾਂ ਤੋਂ ਭੀ ਵੱਖਰਾ ਰਹਿੰਦਾ ਹੈ) ।੧।
They talk, preach, and sing their lovely songs, but within their minds, the filth of their sins remains. ||1||
ਹੇ ਭਾਈ! ਵਿੱਦਿਆ ਦੀ ਬਰਕਤਿ ਨਾਲ ਜਿਨ੍ਹਾਂ ਦੀ ਜੀਭ ਸੋਹਣੀ (ਬੋਲਣ ਵਾਲੀ ਬਣ ਜਾਂਦੀ) ਹੈ, ਜੋ ਵੇਖਣ ਨੂੰ ਬੜੇ ਸੋਹਣੇ ਹਨ, ਚਤੁਰ ਹਨ, ਸਿਆਣੇ ਹਨ (ਮੋਹਨ ਪ੍ਰਭੂ ਉਹਨਾਂ ਤੋਂ ਭੀ ਵੱਖਰਾ ਹੀ ਰਹਿੰਦਾ ਹੈ) ।੨।
They may be very beautiful, extremely clever, wise and educated, and they may speak very sweetly. ||2||
(ਹੇ ਭਾਈ! ਮੋਹਨ ਪ੍ਰਭੂ ਉਹਨਾਂ ਦੇ ਹਿਰਦੇ ਵਿਚ ਵੱਸਦਾ ਹੈ ਜੇਹੜੇ ਅਹੰਕਾਰ ਤੋਂ, ਮੋਹ ਤੋਂ, ਮੇਰ-ਤੇਰ ਤੋਂ ਬਚੇ ਰਹਿੰਦੇ ਹਨ, ਪਰ) ਅਹੰਕਾਰ ਤੋਂ, ਮੋਹ ਤੋਂ, ਮੇਰ-ਤੇਰ ਤੋਂ, ਬਚੇ ਰਹਿਣਾ—ਇਹ ਰਸਤਾ ਖੰਡੇ ਦੀ ਧਾਰ ਵਰਗਾ ਬਰੀਕ ਹੈ (ਇਸ ਉਤੇ ਤੁਰਨਾ ਸੌਖੀ ਖੇਡ ਨਹੀਂ) ।੩।
To forsake pride, emotional attachment, and the sense of 'mine and yours', is the path of the double-edged sword. ||3||
ਹੇ ਨਾਨਕ! ਉਸ ਮਨੁੱਖ ਨੇ ਸੰਸਾਰ-ਸਮੁੰਦਰ ਤਰ ਲਿਆ ਹੈ ਜੋ ਪ੍ਰਭੂ ਦੀ ਕਿਰਪਾ ਨਾਲ ਸਾਧ ਸੰਗਤਿ ਵਿਚ ਨਿਵਾਸ ਰੱਖਦਾ ਹੈ ।੪।੧।੩੧।
Says Nanak, they alone swim across the terrifying world-ocean, who, by God's Grace, join the Society of the Saints. ||4||1||31||
Raag Dayv-Gandhaaree, Fifth Mehl, Fifth House:
One Universal Creator God. By The Grace Of The True Guru:
ਹੇ ਭੈਣ! ਮੈਂ ਵੇਖ ਲਿਆ ਹੈ ਕਿ ਉਹ ਸੋਹਣਾ ਪ੍ਰਭੂ ਬਹੁਤ ਉੱਚਾ ਹੈ ਸਭ ਨਾਲੋਂ ਉੱਚਾ ਹੈ ।
I have seen the Lord to be on high; the Fascinating Lord is the highest of all.
ਮੈਂ ਬਹੁਤ ਭਾਲ ਕਰ ਕੇ ਥੱਕ ਗਿਆ ਹਾਂ । ਕੋਈ ਹੋਰ ਉਸ ਦੀ ਬਰਾਬਰੀ ਨਹੀਂ ਕਰ ਸਕਦਾ ।੧।ਰਹਾਉ।
No one else is equal to Him - I have made the most extensive search on this. ||1||Pause||
ਉਹ ਪਰਮਾਤਮਾ ਬਹੁਤ ਬੇਅੰਤ ਹੈ, ਉਹ ਬਹੁਤ ਹੀ ਗੰਭੀਰ ਹੈ ਉਸ ਦੀ ਡੂੰਘਾਈ ਨਹੀਂ ਲੱਭ ਸਕਦੀ, ਉਹ ਇਤਨਾ ਉੱਚਾ ਹੈ ਕਿ ਉਸ ਤਕ ਅੱਪੜਿਆ ਨਹੀਂ ਜਾ ਸਕਦਾ ।
Utterly infinite, exceedingly great, deep and unfathomable - He is lofty, beyond reach.
ਕਿਸੇ ਵੱਟੇ ਨਾਲ ਉਸ ਨੂੰ ਤੋਲਿਆ ਨਹੀਂ ਜਾ ਸਕਦਾ, ਕਿਸੇ ਕੀਮਤਿ ਨਾਲ ਉਸ ਨੂੰ ਖਰੀਦਿਆ ਨਹੀਂ ਜਾ ਸਕਦਾ, ਪਤਾ ਨਹੀਂ ਲੱਗਦਾ ਕਿੱਥੇ ਉਸ ਸੋਹਣੇ ਪ੍ਰਭੂ ਨੂੰ ਲੱਭੀਏ ।੧।
His weight cannot be weighed, His value cannot be estimated. How can the Enticer of the mind be obtained? ||1||
ਅਨੇਕਾਂ ਭਾਲਾਂ ਕਰੀਏ, ਅਨੇਕਾਂ ਰਸਤੇ ਵੇਖੀਏ (ਕੁਝ ਨਹੀਂ ਬਣ ਸਕਦਾ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕੀਦਾ ।
Millions search for Him, on various paths, but without the Guru, none find Him.
ਹੇ ਨਾਨਕ! ਆਖ—ਪ੍ਰਭੂ ਨੇ ਜਿਸ ਮਨੁੱਖ ਉੱਤੇ ਕਿਰਪਾ ਕੀਤੀ, ਉਹ ਗੁਰੂ ਨੂੰ ਮਿਲ ਕੇ ਉਸ ਦੇ ਨਾਮ ਦਾ ਰਸ ਮਾਣਦਾ ਹੈ ।੨।੧।੩੨।
Says Nanak, the Lord Master has become Merciful. Meeting the Holy Saint, I drink in the sublime essence. ||2||1||32||