Dayv-Gandhaaree, Fifth Mehl:
ਹੇ ਭੈਣ! ਮੈਂ ਇਸ ਅਨੇਕਾਂ ਰੰਗਾਂ ਵਾਲੇ ਜਗਤ ਨੂੰ (ਗਹੁ ਨਾਲ) ਵੇਖਿਆ ਹੈ, ਮੈਨੂੰ ਇਸ ਵਿਚ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ ।
I have looked in so many ways, but there is no other like the Lord.
ਹੇ ਭੈਣ! ਧਰਤੀ ਦੇ ਸਾਰੇ ਖੰਡਾਂ ਵਿਚ, ਦੇਸ਼ਾਂ ਵਿਚ ਸਭਨਾਂ ਵਿਚ ਪਰਮਾਤਮਾ ਹੀ ਮੌਜੂਦ ਹੈ, ਸਭ ਭਵਨਾਂ ਵਿਚ ਪਰਮਾਤਮਾ ਵਿਆਪਕ ਹੈ ।੧।ਰਹਾਉ।
On all the continents and islands, He is permeating and fully pervading; He is in all worlds. ||1||Pause||
ਹੇ ਭੈਣ! ਪਰਮਾਤਮਾ ਅਪਹੰੁਚ ਹੈ, ਸਾਡੀ ਜੀਵਾਂ ਦੀ ਅਕਲ ਉਸ ਤਕ ਨਹੀਂ ਪਹੰੁਚ ਸਕਦੀ; ਉਸ ਦੀ ਵਡਿਆਈ ਕੋਈ ਭੀ ਬਿਆਨ ਨਹੀਂ ਕਰ ਸਕਦਾ ।
He is the most unfathomable of the unfathomable; who can chant His Praises? My mind lives by hearing news of Him.
ਹੇ ਭੈਣ! ਉਸ ਦੀ ਸੋਭਾ ਸੁਣ ਸੁਣ ਕੇ ਮੇਰੇ ਮਨ ਨੂੰ ਆਤਮਕ ਜੀਵਨ ਮਿਲ ਰਿਹਾ ਹੈ । ਚੌਹਾਂ ਆਸ਼੍ਰਮਾਂ, ਚੌਹਾਂ ਵਰਨਾਂ ਦੇ ਜੀਵ ਉਸ ਦੀ ਸੇਵਾ-ਭਗਤੀ ਕਰ ਕੇ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ।੧।
People in the four stages of life, and in the four social classes are liberated, by serving You, Lord. ||1||
ਹੇ ਨਾਨਕ! ਆਖ—ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਪਣਾ ਸ਼ਬਦ ਪੱਕਾ ਕਰ ਕੇ ਟਿਕਾ ਦਿੱਤਾ ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਉਸ ਦੇ ਅੰਦਰੋਂ ਮੇਰ-ਤੇਰ ਦੂਰ ਹੋ ਗਈ, ਉਸ ਨੂੰ ਆਤਮਕ ਅਨੰਦ ਮਿਲ ਗਿਆ
The Guru has implanted the Word of His Shabad within me; I have attained the supreme status. My sense of duality has been dispelled, and now, I am at peace.
ਉਸ ਨੇ ਸੰਸਾਰ-ਸਮੁੰਦਰ ਤਰ ਲਿਆ, ਉਸ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਪਿਆ, ਉਸ ਨੂੰ ਆਤਮਕ ਅਡੋਲਤਾ ਹਾਸਲ ਹੋ ਗਈ ।੨।੨।੩੩।
Says Nanak, I have easily crossed over the terrifying world-ocean, obtaining the treasure of the Lord's Name. ||2||2||33||
Raag Dayv-Gandhaaree, Fifth Mehl, Sixth House:
One Universal Creator God. By The Grace Of The True Guru:
ਹੇ ਭਾਈ! ਹਰ ਥਾਂ ਇਕ ਪਰਮਾਤਮਾ ਨੂੰ ਹੀ ਵੱਸਦਾ ਸਮਝ ।
Know that there is One and only One Lord.
ਹੇ ਭਾਈ! ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨੂੰ ਹੀ (ਹਰ ਥਾਂ ਵੱਸਦਾ) ਸਮਝ ।੧।ਰਹਾਉ।
O Gurmukh, know that He is One. ||1||Pause||
ਹੇ ਭਾਈ! ਤੁਸੀਂ ਕਿਉਂ ਭਟਕਦੇ ਹੋ? ਭਟਕਣਾ ਛੱਡ ਦਿਉ । ਹੇ ਭਾਈ! ਪਰਮਾਤਮਾ ਸਭ ਥਾਵਾਂ ਵਿਚ ਵਿਆਪ ਰਿਹਾ ਹੈ ।੧।
Why are you wandering around? O Siblings of Destiny, don't wander around; He is permeating and pervading everywhere. ||1||
ਹੇ ਭਾਈ! ਜਿਵੇਂ (ਹਰੇਕ) ਲੱਕੜ ਵਿਚ ਅੱਗ (ਵੱਸਦੀ ਹੈ, ਪਰ) ਜੁਗਤਿ ਤੋਂ ਬਿਨਾ (ਉਹ ਅੱਗ ਹਾਸਲ ਨਹੀਂ ਕੀਤੀ ਜਾ ਸਕਦੀ, ਤੇ, ਅੱਗ ਨਾਲ ਕੀਤੇ ਜਾਣ ਵਾਲੇ) ਕੰਮ ਸਿਰੇ ਨਹੀਂ ਚੜ੍ਹ ਸਕਦੇ ।
As the fire in the forest, without control, cannot serve any purpose
(ਇਸੇ ਤਰ੍ਹਾਂ, ਭਾਵੇਂ ਪਰਮਾਤਮਾ ਹਰ ਥਾਂ ਵੱਸ ਰਿਹਾ ਹੈ, ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਕੋਈ ਮਨੁੱਖ ਪਰਮਾਤਮਾ ਦਾ ਦਰ ਨਹੀਂ ਲੱਭ ਸਕੇਗਾ ।
- just so, without the Guru, one cannot attain the Gate of the Lord.
ਹੇ ਨਾਨਕ! ਆਖ—ਸਾਧ ਸੰਗਤਿ ਵਿਚ ਮਿਲ ਕੇ ਆਪਣਾ ਅਹੰਕਾਰ ਤਿਆਗ ਕੇ ਸਭ ਤੋਂ ਸ੍ਰੇਸ਼ਟ (ਨਾਮ-) ਖ਼ਜ਼ਾਨਾ ਮਿਲ ਜਾਂਦਾ ਹੈ ।੨।੧।੩੪।
Joining the Society of the Saints, renounce your ego; says Nanak, in this way, the supreme treasure is obtained. ||2||1||34||
Dayv-Gandhaaree, Fifth Mehl:
ਹੇ ਭਾਈ! ਉਸ ਪਰਮਾਤਮਾ ਦੀ ਆਤਮਕ ਅਵਸਥਾ ਸਮਝੀ ਨਹੀਂ ਜਾ ਸਕਦੀ (ਪਰਮਾਤਮਾ ਕਿਹੋ ਜਿਹਾ ਹੈ—ਇਹ ਗੱਲ ਜਾਣੀ ਨਹੀਂ ਜਾ ਸਕਦੀ) ।੧।ਰਹਾਉ।
His state cannot be known. ||1||Pause||
ਹੇ ਭਾਈ! ਆਪਣੀ ਅਕਲ ਦਾ ਜ਼ੋਰ ਲਾ ਕੇ ਮੈਂ ਉਹ ਪਰਮਾਤਮਾ ਕਿਥੇ ਵਿਖਾਵਾਂ? (ਨਹੀਂ ਵਿਖਾ ਸਕਦਾ) । ਜੇਹੜੇ ਮਨੁੱਖ ਉਸ ਨੂੰ ਬਿਆਨ ਕਰਨ ਦਾ ਜਤਨ ਕਰਦੇ ਹਨ ਉਹ ਭੀ ਹੈਰਾਨ ਹੀ ਰਹਿ ਜਾਂਦੇ ਹਨ (ਉਸ ਦਾ ਸਰੂਪ ਕਥਿਆ ਨਹੀਂ ਜਾ ਸਕਦਾ) ।੧।
How can I behold Him through clever tricks? Those who tell this story are wonder-struck and amazed. ||1||
ਹੇ ਭਾਈ! ਸ਼ਿਵ ਜੀ ਦੇ ਗੁਣ, ਦੇਵਤਿਆਂ ਦੇ ਰਾਗੀ, ਕਰਾਮਾਤੀ ਜੋਗੀ, ਜੋਗ-ਸਾਧਨਾਂ ਕਰਨ ਵਾਲੇ
The servants of God, the celestial singers, the Siddhas and the seekers,
ਦੈਵੀ ਗੁਣਾਂ ਵਾਲੇ ਮਨੁੱਖ, ਦੇਵਤੇ, ਬ੍ਰਹਮ-ਗਿਆਨੀ, ਬ੍ਰਹਮਾ ਆਦਿਕ ਵੱਡੇ ਦੇਵਤੇ, ਚਾਰੇ ਵੇਦ (ਉਸ ਪਰਮਾਤਮਾ ਦੇ ਗੁਣਾਂ ਦਾ) ਦਿਨ ਰਾਤ ਉਚਾਰਨ ਕਰਦੇ ਹਨ ।
the angelic and divine beings, Brahma and those like Brahma,
ਫਿਰ ਭੀ ਉਸ ਪਰਮਾਤਮਾ ਤਕ (ਆਪਣੀ ਅਕਲ ਦੇ ਜ਼ੋਰ) ਪਹੰੁਚ ਨਹੀਂ ਹੋ ਸਕਦੀ
and the four Vedas proclaim, day and night,
ਉਹ ਅਪਹੰੁਚ ਹੈ ਉਹ ਅਥਾਹ ਹੈ ।
that the Lord and Master is inaccessible, unapproachable and unfathomable.
ਹੇ ਨਾਨਕ! ਆਖ—ਪਰਾਮਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਬੇਅੰਤ ਹੈ, ਉਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਪਰੇ ਤੋਂ ਪਰੇ ਹੈ ।੨।੨।੩੫।
Endless, endless are His Glories, says Nanak; they cannot be described - they are beyond our reach. ||2||2||35||
Dayv-Gandhaaree, Fifth Mehl:
ਹੇ ਭਾਈ! ਜੇਹੜਾ ਮਨੁੱਖ ਸਿਰਜਣਹਾਰ ਕਰਤਾਰ ਦਾ ਧਿਆਨ ਧਰਦਾ ਹੈ ਕਰਤਾਰ ਦੇ ਗੁਣ ਗਾਂਦਾ ਹੈ, ਉਸ ਨੂੰ ਕੋਈ ਡਰ ਪੋਹ ਨਹੀਂ ਸਕਦਾ, ਉਸ ਨੂੰ ਆਤਮਕ ਅਡੋਲਤਾ ਦੇ ਸੁਖ ਆਨੰਦ ਮਿਲੇ ਰਹਿੰਦੇ ਹਨ ।
I meditate, and sing of the Creator Lord.
ਹੇ ਭਾਈ! ਤੂੰ ਉਸ ਕਰਤਾਰ ਨੂੰ ਆਪਣੇ ਹਿਰਦੇ ਵਿਚ ਸਾਂਭ ਰੱਖ, ਉਹੀ ਇੱਕ ਹੈ ਤੇ ਉਹੀ ਅਨੇਕਾਂ ਰੂਪਾਂ ਵਾਲਾ ਹੈ ।੧।ਰਹਾਉ।
I have become fearless, and I have found peace, poise and bliss, remembering the infinite Lord. ||1||Pause||
ਹੇ ਭਾਈ! ਜਿਸ ਗੁਰੂ ਦਾ ਦਰਸਨ ਜੀਵਨ ਦਾ ਫਲ ਦੇਣ ਵਾਲਾ ਹੈ ਉਹ ਮੇਰੇ ਮੱਥੇ ਉੱਤੇ (ਆਪਣਾ ਹੱਥ ਰੱਖਦਾ ਹੈ
The Guru, of the most fruitful image, has placed His hand upon my forehead.
ਉਸ ਦੀ ਬਰਕਤਿ ਨਾਲ) ਮੈਂ ਜਿਧਰ ਵੇਖਦਾ ਹਾਂ ਉਧਰ ਹੀ ਪਰਮਾਤਮਾ ਮੈਨੂੰ ਆਪਣੇ ਨਾਲ ਵੱਸਦਾ ਪ੍ਰਤੀਤ ਹੰੁਦਾ ਹੈ
Wherever I look, there, I find Him with me.
ਉਸ ਪਰਮਾਤਮਾ ਦੇ ਸੋਹਣੇ ਚਰਨ ਮੇਰੀ ਜਿੰਦ ਦਾ ਆਸਰਾ ਬਣ ਗਏ ਹਨ ।੧।
The Lotus Feet of the Lord are the Support of my very breath of life. ||1||
ਹੇ ਨਾਨਕ! (ਆਖ—ਹੇ ਭਾਈ!) ਮੈਂ ਉਸ ਪਰਮਾਤਮਾ ਦੀ ਸਰਨ ਤੱਕੀ ਹੈ ਉਸ ਪ੍ਰਭੂ ਦਾ ਆਸਰਾ ਤੱਕਿਆ ਹੈ
My God is all-powerful, unfathomable and utterly vast.
ਜਿਸ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ,
The Lord and Master is close at hand - He dwells in each and every heart.
ਜਿਸ (ਦੇ ਸਰੂਪ) ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੨।੩।੩੬।
Nanak seeks the Sanctuary and the Support of God, who has no end or limitation. ||2||3||36||
Dayv-Gandhaaree, Fifth Mehl:
ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ ।
Turn away, O my mind, turn away.
ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ,
Turn away from the faithless cynic.
ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ । ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ ।
False is the love of the false one; break the ties, O my mind, and your ties shall be broken. Break your ties with the faithless cynic. ||1||Pause||
ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ
One who enters a house filled with soot is blackened.
ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ।
Run far away from such people! One who meets the Guru escapes from the bondage of the three dispositions. ||1||
ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ ।
I beg this blessing of You, O Merciful Lord, ocean of mercy - please, don't bring me face to face with the faithless cyincs.