ਪਰ ਜੇਹੜੀਆਂ ਆਪਣੇ ਸਿੰਗਾਰ ਦਾ ਵਿਖਾਵਾ-ਮਾਣ ਕਰਦੀਆਂ ਹਨ, ਉਹਨਾਂ ਦਾ ਗੂੜ੍ਹਾ ਲਾਲ ਪਹਿਰਾਵਾ (ਭੀ) ਵਿਕਾਰ (ਹੀ) ਪੈਦਾ ਕਰਦਾ ਹੈ
But when the time comes to settle their accounts, their red robes are corrupt.
ਕਿਉਂਕਿ ਵਿਖਾਵਾ ਕੀਤਿਆਂ ਪ੍ਰਭੂ ਦਾ ਪਿਆਰ ਨਹੀਂ ਮਿਲਦਾ, (ਅੰਦਰ ਖੋਟ ਹੋਵੇ ਤੇ ਬਾਹਰ ਪ੍ਰੇਮ ਦਾ ਵਿਖਾਵਾ ਹੋਵੇ) ਇਹ ਖੋਟਾ ਵਿਖਾਵਾ ਖ਼ੁਆਰ ਹੀ ਕਰਦਾ ਹੈ ।੧।
His Love is not obtained through hypocrisy. Her false coverings bring only ruin. ||1||
ਇਹ ਸਰਧਾ ਧਾਰਿਆਂ ਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ
In this way, the Dear Husband Lord ravishes and enjoys His bride.
ਹੇ ਪ੍ਰਭੂ ਜੀ ! ਉਹੀ ਜੀਵ-ਇਸਤ੍ਰੀਆਂ ਸੁਹਾਗ-ਭਾਗ ਵਾਲੀਆਂ ਹਨ ਜੋ ਤੈਨੂੰ ਚੰਗੀਆਂ ਲੱਗਦੀਆਂ ਹਨ, ਜਿਨ੍ਹਾਂ ਨੂੰ ਆਪਣੀ ਮਿਹਰ ਨਾਲ ਤੂੰ ਆਪ ਸੁਚੱਜੀਆਂ ਬਣਾ ਲੈਂਦਾ ਹੈਂ।੧।ਰਹਾਉ।
The happy soul-bride is pleasing to You, Lord; by Your Grace, You adorn her. ||1||Pause||
ਪਰ ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਜੀਵਨ ਨੂੰ) ਸੰਵਾਰਦੀ ਹੈ, ਜਿਸ ਦਾ ਸਰੀਰ ਖਸਮ-ਪ੍ਰਭੂ ਦੇ ਹਵਾਲੇ ਹੈ ਜਿਸ ਦਾ ਮਨ ਖਸਮ-ਪ੍ਰਭੂ ਦੇ ਹਵਾਲੇ ਹੈ (ਭਾਵ, ਜਿਸ ਦਾ ਮਨ ਤੇ ਜਿਸ ਦੇ ਗਿਆਨ-ਇੰਦਰੇ ਪ੍ਰਭੂ ਦੀ ਯਾਦ ਤੋਂ ਲਾਂਭੇ ਕੁਰਾਹੇ ਨਹੀਂ ਜਾਂਦੇ)
She is decorated with the Word of the Guru's Shabad; her mind and body belong to her Husband Lord.
ਜੇਹੜੀ ਦੋਵੇਂ ਹੱਥ ਜੋੜ ਕੇ ਪੂਰੀ ਸਰਧਾ ਨਾਲ (ਪ੍ਰਭੂ-ਪਤੀ ਦਾ ਆਸਰਾ ਹੀ) ਤੱਕਦੀ ਹੈ, ਜੇਹੜੀ ਸਦਾ-ਥਿਰ ਪ੍ਰਭੂ ਨੂੰ ਹੀ ਯਾਦ ਕਰਦੀ ਹੈ ਤੇ ਉਸ ਦੇ ਦਰ ਤੇ ਅਰਜ਼ੋਈਆਂ ਕਰਦੀ ਹੈ
With her palms pressed together, she stands, waiting on Him, and offers her True prayers to Him.
ਉਹ ਪ੍ਰਭੂ-ਪ੍ਰੀਤਮ (ਦੇ ਪਿਆਰ) ਵਿਚ ਰੰਗੀ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਉਹ ਪ੍ਰਭੂ ਦੇ ਪ੍ਰੇਮ ਵਿਚ ਰੱਤੀ ਰਹਿੰਦੀ ਹੈ, ਤੇ ਉਸ ਦੇ ਰੰਗ ਵਿਚ ਰਸੀ ਰਹਿੰਦੀ ਹੈ ।੨।
Dyed in the deep crimson of the Love of her Darling Lord, she dwells in the Fear of the True One. Imbued with His Love, she is dyed in the color of His Love. ||2||
ਜੇਹੜੀ (ਪ੍ਰਭੂ-ਚਰਨਾਂ ਦੀ) ਸੇਵਕਾ ਪ੍ਰਭੂ ਦਾ ਨਾਮ ਹੀ ਮੰਨਦੀ ਹੈ (ਪ੍ਰਭੂ ਦੇ ਨਾਮ ਨੂੰ ਹੀ ਆਪਣੀ ਜ਼ਿੰਦਗੀ ਦਾ ਆਸਰਾ ਬਣਾਂਦੀ ਹੈ) ਉਹ ਪ੍ਰਭੂ-ਪਤੀ ਦੀ ਦਾਸੀ ਆਖੀ ਜਾਂਦੀ ਹੈ
She is said to be the hand-maiden of her Beloved Lord; His sweetheart surrenders to His Name.
ਪ੍ਰਭੂ ਨਾਲ ਉਸ ਦੀ ਪ੍ਰੀਤਿ ਸਦਾ ਕਾਇਮ ਰਹਿੰਦੀ ਹੈ, ਕਦੇ ਟੱੁਟਦੀ ਨਹੀਂ, ਸਦਾ-ਥਿਰ ਪ੍ਰਭੂ ਦੀ ਸੰਗਤਿ ਵਿਚ (ਚਰਨਾਂ ਵਿਚ) ਉਸ ਦਾ ਮਿਲਾਪ ਬਣਿਆ ਰਹਿੰਦਾ ਹੈ
True Love is never broken; she is united in Union with the True One.
ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਉਹ ਰੰਗੀ ਰਹਿੰਦੀ ਹੈ, ਉਸ ਦਾ ਮਨ ਪ੍ਰੋਤਾ ਰਹਿੰਦਾ ਹੈ । ਮੈਂ ਅਜੇਹੀ ਜੀਵ-ਇਸਤ੍ਰੀ ਤੋਂ ਕੁਰਬਾਨ ਹਾਂ ।੩।
Attuned to the Word of the Shabad, her mind is pierced through. I am forever a sacrifice to Him. ||3||
ਜੇ ਜੀਵ-ਇਸਤ੍ਰੀ ਗੁਰੂ (ਦੇ ਸ਼ਬਦ) ਵਿਚ ਸੁਰਤਿ ਜੋੜੀ ਰੱਖੇ, ਤਾਂ ਉਹ ਕਦੇ ਰੰਡੀ (ਹੋ ਕੇ) ਨਹੀਂ ਬੈਠਦੀ (ਭਾਵ, ਖਸਮ ਸਾਈਂ ਦਾ ਹੱਥ ਸਦਾ ਉਸ ਦੇ ਸਿਰ ਉੱਤੇ ਟਿਕਿਆ ਰਹਿੰਦਾ ਹੈ
That bride, who is absorbed into the True Guru, shall never become a widow.
ਫਿਰ ਉਹ) ਖਸਮ (ਭੀ ਐਸਾ ਹੈ ਜੋ) ਆਨੰਦ ਦਾ ਸੋਮਾ ਹੈ (ਜਿਸ ਦਾ ਪਿਆਰ ਨਿੱਤ) ਨਵਾਂ (ਹੈ, ਜੋ) ਸਦਾ ਕਾਇਮ ਰਹਿਣ ਵਾਲਾ (ਹੈ, ਜੋ) ਮਰਦਾ ਹੈ ਨਾਹ ਜੰਮਦਾ ਹੈ
Her Husband Lord is Beautiful; His Body is forever fresh and new. The True One does not die, and shall not go.
ਉਹ ਆਪਣੀ ਸਦਾ-ਥਿਰ ਮਿਹਰ ਦੀ ਨਜ਼ਰ ਨਾਲ ਆਪਣੀ ਰਜ਼ਾ ਅਨੁਸਾਰ ਸਦਾ ਉਸ ਸੋਹਾਗਣ ਜੀਵ-ਇਸਤ੍ਰੀ ਨੂੰ ਪਿਆਰ ਕਰਦਾ ਹੈ ।੪।
He continually enjoys His happy soul-bride; He casts His Gracious Glance of Truth upon her, and she abides in His Will. ||4||
ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ ਆਪਣੇ ਹਿਰਦੇ ਵਿਚ ਟਿਕਾਂਦੀ ਹੈ, ਇਹ, ਮਾਨੋ, ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰਨ ਲਈ) ਕੇਸਾਂ ਦੀਆਂ ਪੱਟੀਆਂ ਸੰਵਾਰਦੀ ਹੈ, ਪ੍ਰਭੂ ਦੇ ਪਿਆਰ ਨੂੰ (ਸੋਹਣਾ) ਕੱਪੜਾ ਤੇ (ਗਹਿਣਿਆਂ ਦਾ) ਸਿੰਗਾਰ ਬਣਾਂਦੀ ਹ
The bride braids her hair with Truth; her clothes are decorated with His Love.
ਜਿਸ ਨੇ ਪ੍ਰਭੂ ਨੂੰ ਆਪਣੇ ਚਿੱਤ ਵਿਚ ਵਸਾਇਆ ਹੈ (ਤੇ, ਇਹ, ਮਾਨੋ, ਉਸ ਨੇ ਮੱਥੇ ਉਤੇ) ਚੰਦਨ (ਦਾ ਟਿੱਕਾ ਲਾਇਆ) ਹੈ, ਜਿਸ ਨੇ ਆਪਣੇ ਦਸਵੇਂ ਦੁਆਰ (ਦਿਮਾਗ਼, ਚਿੱਤ-ਆਕਾਸ਼) ਨੂੰ (ਪਤੀ-ਪ੍ਰਭੂ ਦੇ ਰਹਿਣ ਲਈ) ਸੋਹਣਾ ਘਰ ਬਣਾਇਆ ਹ
Like the essence of sandalwood, He permeates her consciousness, and the Temple of the Tenth Gate is opened.
ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਹਿਰਦੇ ਨੂੰ) ਹੁਲਾਰੇ ਵਿਚ ਲਿਆਂਦਾ ਹੈ (ਤੇ, ਇਹ, ਮਾਨੋ, ਉਸ ਨੇ ਹਿਰਦੇ ਵਿਚ) ਦੀਵਾ (ਜਗਾਇਆ ਹੈ), ਜਿਸ ਨੇ ਪਰਮਾਤਮਾ ਦੇ ਨਾਮ ਨੂੰ ਆਪਣੇ ਗਲ ਦਾ ਹਾਰ ਬਣਾ ਲਿਆ ਹੈ ।੫।
The lamp of the Shabad is lit, and the Name of the Lord is her necklace. ||5||
ਉਹ ਜੀਵ-ਇਸਤ੍ਰੀ ਹੋਰ ਜੀਵ-ਇਸਤ੍ਰੀਆਂ ਵਿਚ (ਮੰਨੀ ਪ੍ਰਮੰਨੀ) ਸੋਹਣੀ ਹ ਜਿਸ ਨੇ ਆਪਣੇ ਮੱਥੇ ਉਤੇ ਪ੍ਰਭੂ ਦੇ ਪਿਆਰ ਦਾ ਜੜਾਊ ਟਿੱਕਾ ਲਾਇਆ ਹੋਇਆ ਹੈ
She is the most beautiful among women; upon her forehead she wears the Jewel of the Lord's Love.
ਜਿਸ ਨੇ ਸਦਾ-ਥਿਰ ਰਹਿਣ ਵਾਲੇ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਆਪਣੀ ਸੁਰਤਿ (ਜੋੜ ਕੇ) ਸੋਹਣੀ ਬਣਾ ਲਈ ਹੈ (ਤੇ, ਇਸੇ ਨੂੰ ਉਹ ਆਪਣੀ) ਸੋਭਾ (ਸਮਝਦੀ ਹੈ)
Her glory and her wisdom are magnificent; her love for the Infinite Lord is True.
ਉਹ ਆਪਣੇ ਗੁਰੂ ਦੇ ਸ਼ਬਦ ਦੇ ਪ੍ਰੇਮ ਪਿਆਰ ਵਿਚ ਰਹਿ ਕੇ ਸਦਾ-ਥਿਰ ਸਰਬ-ਵਿਆਪਕ ਪ੍ਰਭੂ ਪਤੀ ਤੋਂ ਬਿਨਾ ਹੋਰ ਕਿਸੇ ਨਾਲ ਜਾਣ-ਪਛਾਣ ਨਹੀਂ ਪਾਂਦੀ ।੬।
Other than her Beloved Lord, she knows no man. She enshrines love for the True Guru. ||6||
ਮਾਇਆ ਦੇ ਮੋਹ ਦੀ ਕਾਲੀ-ਬੋਲੀ ਰਾਤ ਵਿਚ ਸੱੁਤੀ ਪਈ ਜੀਵ-ਇਸਤ੍ਰੀਏ ! ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਜ਼ਿੰਦਗੀ ਦੀ ਰਾਤ ਸੌਖੀ ਨਹੀਂ ਲੰਘ ਸਕ
Asleep in the darkness of the night, how shall she pass her life-night without her Husband?
ਸੜ ਜਾਏ ਉਹ ਹਿਰਦਾ ਤੇ ਉਹ ਸਰੀਰ (ਜਿਸ ਵਿਚ ਪ੍ਰਭੂ ਦੀ ਯਾਦ ਨਹੀਂ) । ਪ੍ਰਭੂ ਦੀ ਯਾਦ ਤੋਂ ਬਿਨਾ ਮਨ (ਵਿਕਾਰਾਂ ਵਿਚ) ਸੜ ਬਲ ਜਾਂਦਾ ਹੈ, ਮਾਇਆ-ਧਨ ਭੀ ਵਿਅਰਥ ਹੀ ਜਾਂਦਾ ਹੈ
Her limbs shall burn, her body shall burn, and her mind and wealth shall burn as well.
ਜੇ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਪਿਆਰ ਨਹੀਂ ਕੀਤਾ, ਤਾਂ ਉਸ ਦੀ ਜਵਾਨੀ ਵਿਅਰਥ ਹੀ ਚਲੀ ਜਾਂਦੀ ਹੈ ।੭।
When the Husband does not enjoy His bride, then her youth passes away in vain. ||7||
ਭਾਗ-ਹੀਣ ਜੀਵ-ਇਸਤ੍ਰੀ ਖਸਮ-ਪ੍ਰਭੂ ਦੀ ਸੇਜ ਉਤੇ ਸੁੱਤੀ ਪਈ ਹੈ, ਪਰ ਇਸ ਨੂੰ ਸਮਝ ਨਹੀਂ (ਹਿਰਦੇ-ਸੇਜ ਉੱਤੇ ਜੀਵਾਤਮਾ ਤੇ ਪਰਮਾਤਮਾ ਦਾ ਇਕੱਠਾ ਨਿਵਾਸ ਹੈ, ਪਰ ਮਾਇਆ-ਮੋਹੀ ਜਿੰਦ ਨੂੰ ਇਸ ਦੀ ਸਾਰ ਨਹੀਂ ਹੈ)
The Husband is on the Bed, but the bride is asleep, and so she does not come to know Him.
ਹੇ ਪ੍ਰਭੂ-ਪਤੀ ! ਮੈਂ ਜੀਵ-ਇਸਤ੍ਰੀ (ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹਾਂ, ਤੂੰ ਪਤੀ ਸਦਾ ਜਾਗਦਾ ਹੈਂ (ਤੈਨੂੰ ਮਾਇਆ ਵਿਆਪ ਨਹੀਂ ਸਕਦੀ); ਮੈਂ ਕਿਸ ਪਾਸੋਂ ਜਾ ਕੇ ਪੱੁਛਾਂ (ਕਿ ਮੈਂ ਕਿਸ ਤਰ੍ਹਾਂ ਮਾਇਆ ਦੀ ਨੀਂਦ ਵਿਚੋਂ ਜਾਗ ਕੇ ਤੈਨੂੰ ਮਿਲ ਸਕਦੀ ਹਾਂ) ?
While I am asleep, my Husband Lord is awake. Where can I go for advice?
ਹੇ ਨਾਨਕ ! ਜਿਸ ਜੀਵ-ਇਸਤ੍ਰੀ ਨੂੰ ਸਤਿਗੁਰੂ ਨੇ (ਪ੍ਰਭੂ ਦੇ ਚਰਨਾਂ ਵਿਚ) ਮਿਲਾ ਲਿਆ ਹੈ, ਉਹ ਪਰਮਾਤਮਾ ਦੇ ਡਰ-ਅਦਬ ਵਿਚ ਟਿਕੀ ਰਹਿੰਦੀ ਹੈ, ਪਰਮਾਤਮਾ ਦਾ ਪਿਆਰ ਉਸ ਦਾ (ਜੀਵਨ-) ਸਾਥੀ ਬਣ ਜਾਂਦਾ ਹੈ ।੮।੨।
The True Guru has led me to meet Him, and now I dwell in the Fear of God. O Nanak, His Love is always with me. ||8||2||
Siree Raag, First Mehl:
ਪ੍ਰਭੂ ਆਪ ਹੀ (ਆਪਣੇ) ਗੁਣ ਹੈ, ਆਪ ਹੀ (ਉਹਨਾਂ ਗੁਣਾਂ ਨੂੰ) ਬਿਆਨ ਕਰਦਾ ਹੈ, ਆਪ ਹੀ (ਆਪਣੀ ਸਿਫ਼ਤਿ-ਸਾਲਾਹ) ਸੁਣ ਕੇ ਉਸ ਨੂੰ ਵਿਚਾਰਦਾ ਹੈ (ਉਸ ਵਿਚ ਸੁਰਤਿ ਜੋੜਦਾ ਹੈ)
O Lord, You are Your Own Glorious Praise. You Yourself speak it; You Yourself hear it and contemplate it.
ਹੇ ਪ੍ਰਭੂ ! ਤੂੰ ਆਪ ਹੀ (ਆਪਣਾ ਨਾਮ-ਰੂਪ) ਰਤਨ ਹੈਂ, ਤੂੰ ਆਪ ਹੀ ਉਸ ਰਤਨ ਦਾ ਮੁੱਲ ਪਾਣ ਵਾਲਾ ਹੈਂ, ਤੂੰ ਆਪ ਹੀ (ਆਪਣੇ ਨਾਮ-ਰਤਨ ਦਾ) ਬੇਅੰਤ ਮੁੱਲ ਹੈਂ
You Yourself are the Jewel, and You are the Appraiser. You Yourself are of Infinite Value.
ਤੂੰ ਆਪ ਹੀ ਸਦਾ ਕਾਇਮ ਰਹਿਣ ਵਾਲਾ ਮਾਣ ਹੈਂ, ਵਡਿਆਈ ਹੈਂ, ਤੂੰ ਆਪ ਹੀ (ਜੀਵਾਂ ਨੂੰ ਮਾਣ-ਵਡਿਆਈ) ਦੇਣ ਵਾਲਾ ਹੈਂ ।੧।
O True Lord, You are Honor and Glory; You Yourself are the Giver. ||1||
ਹੇ ਪ੍ਰਭੂ ਜੀ ! (ਹਰੇਕ ਸ਼ੈ ਦਾ) ਪੈਦਾ ਕਰਨ ਵਾਲਾ ਤੂੰ ਆਪ ਹੀ ਹੈਂ
O Dear Lord, You are the Creator and the Cause.
ਹੇ ਪ੍ਰਭੂ ! ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ (ਆਪਣੇ ਨਾਮ ਵਿਚ ਜੋੜੀ) ਰੱਖ । ਹੇ ਹਰੀ ! (ਮਿਹਰ ਕਰ) ਮੈਨੂੰ ਤੇਰਾ ਨਾਮ ਮਿਲ ਜਾਏ । ਤੇਰਾ ਨਾਮ ਹੀ ਮੇਰੇ ਵਾਸਤੇ (ਚੰਗੇ ਤੋਂ ਚੰਗਾ) ਕਰਤੱਬ ਹੈ ।੧।ਰਹਾਉ।
If it is Your Will, please save and protect me; please bless me with the lifestyle of the Lord's Name. ||1||Pause||
ਹੇ ਪ੍ਰਭੂ ! ਤੂੰ ਆਪ ਹੀ ਚਮਕਦਾ ਹੀਰਾ ਹੈਂ, ਤੂੰ ਆਪ ਹੀ ਮਜੀਠ ਦਾ ਰੰਗ ਹੈਂ
You Yourself are the flawless diamond; You Yourself are the deep crimson color.
ਤੂੰ ਆਪ ਹੀ ਲਿਸ਼ਕਦਾ ਮੋਤੀ ਹੈਂ, ਤੂੰ ਆਪ ਹੀ (ਆਪਣੇ) ਭਗਤਾਂ ਦਾ ਵਿਚੋਲਾ ਹੈਂ
You Yourself are the perfect pearl; You Yourself are the devotee and the priest.
ਸਤਿਗੁਰੂ ਦੇ ਸ਼ਬਦ ਦੀ ਰਾਹੀਂ ਤੇਰੀ ਸਿਫ਼ਤਿ-ਸਾਲਾਹ ਹੋ ਸਕਦੀ ਹੈ, ਹਰੇਕ ਸਰੀਰ ਵਿਚ ਤੂੰ ਹੀ ਦਿੱਸ ਰਿਹਾ ਹੈਂ, ਤੇ ਤੂੰ ਹੀ ਅਦ੍ਰਿਸ਼ਟ ਹੈਂ ।੨।
Through the Word of the Guru's Shabad, You are praised. In each and every heart, the Unseen is seen. ||2||
ਹੇ ਪ੍ਰਭੂ ! (ਇਹ ਸੰਸਾਰ-) ਸਮੁੰਦਰ ਤੂੰ ਆਪ ਹੀ ਹੈਂ, (ਇਸ ਵਿਚੋਂ ਪਾਰ ਲੰਘਾਣ ਲਈ) ਜਹਾਜ਼ ਭੀ ਤੂੰ ਆਪ ਹੀ ਹੈਂ (ਇਸ ਸੰਸਾਰ-ਸਮੁੰਦਰ ਦਾ) ਪਾਰਲਾ ਤੇ ਉਰਾਰਲਾ ਕੰਢਾ ਭੀ ਤੂੰ ਆਪ ਹੀ ਹੈਂ
You Yourself are the ocean and the boat. You Yourself are this shore, and the one beyond.
(ਹੇ ਪ੍ਰਭੂ ! ਤੇਰੀ ਭਗਤੀ-ਰੂਪ) ਪੈਂਡਾ ਭੀ ਤੂੰ ਆਪ ਹੀ ਹੈਂ, ਤੂੰ ਸਭ ਕੁਝ ਜਾਣਦਾ ਹੈਂ, ਗੁਰ-ਸ਼ਬਦ ਦੀ ਰਾਹੀਂ (ਇਸ ਸੰਸਾਰ-ਸਮੁੰਦਰ ਵਿਚੋਂ ਭਗਤੀ ਦੀ ਰਾਹੀਂ) ਪਾਰ ਲੰਘਾਣ ਵਾਲਾ ਭੀ ਤੂੰ ਹੀ
O All-knowing Lord, You are the True Way. The Shabad is the Navigator to ferry us across.
ਗੁਰੂ ਦੀ ਸਰਨ ਤੋਂ ਬਿਨਾ (ਇਹ ਜੀਵਨ-ਸਫ਼ਰ ਜੀਵਾਂ ਵਾਸਤੇ) ਘੁੱਪ ਹਨੇਰਾ ਹੈ । ਹੇ ਪ੍ਰਭੂ ! ਜੇਹੜੇ ਜੀਵ ਤੇਰਾ ਡਰ-ਭਉ ਨਹੀਂ ਰੱਖਦੇ, ਉਹਨਾਂ ਨੂੰ ਦੁਨੀਆ ਦਾ ਸਹਮ ਸਹਾਰਨਾ ਪੈਂਦਾ ਹੈ ।੩।
One who does not fear God shall live in fear; without the Guru, there is only pitch darkness. ||3||
(ਇਸ ਜਗਤ ਵਿਚ) ਇਕ ਕਰਤਾਰ ਹੀ ਸਦਾ-ਥਿਰ ਰਹਿਣ ਵਾਲਾ ਦਿੱਸਦਾ ਹੈ, ਹੋਰ ਬੇਅੰਤ ਸ੍ਰਿਸ਼ਟੀ ਜੰਮਦੀ ਮਰਦੀ ਰਹਿੰਦੀ ਹੈ
The Creator alone is seen to be Eternal; all others come and go.
ਹੇ ਪ੍ਰਭੂ ! ਇਕ ਤੂੰ ਹੀ (ਮਾਇਆ ਦੇ ਮੋਹ ਦੀ) ਮੈਲ ਤੋਂ ਸਾਫ਼ ਹੈਂ, ਬਾਕੀ ਸਾਰੀ ਦੁਨੀਆ (ਮਾਇਆ ਦੇ ਮੋਹ ਦੇ) ਬੰਧਨ ਵਿਚ ਬੱਝੀ ਪਈ ਹੈ
Only You, Lord, are Immaculate and Pure. All others are bound up in worldly pursuits.
ਜਿਨ੍ਹਾਂ ਨੂੰ ਗੁਰੂ ਨੇ (ਇਸ ਮੋਹ ਤੋਂ) ਬਚਾ ਲਿਆ ਹੈ, ਉਹ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ ਬਚ ਗਏ ਹਨ ।੪।
Those who are protected by the Guru are saved. They are lovingly attuned to the True Lord. ||4||