ਹੇ ਮੇਰੀ ਸੋਹਣੀ ਜਿੰਦੇ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸ਼ਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ ।੩।
Nanak has served the Perfect Guru, O my soul, who causes all to fall at His feet. ||3||
 
ਹੇ ਮੇਰੀ ਸੋਹਣੀ ਜਿੰਦੇ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵੱਡਾ ਮਾਲਕ ਹੈ ।
Serve such a Lord continuously, O my soul, who is the Great Lord and Master of all.
 
ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ ।
Those who single-mindedly worship Him in adoration, O my soul, are not subservient to anyone.
 
ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ ਪ੍ਰਾਪਤ ਹੋ ਜਾਂਦਾ ਹੈ, (ਫਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ) ।
Serving the Guru, I have obtained the Mansion of the Lord's Presence, O my soul; all the slanderers and trouble-makers bark in vain.
 
ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! (ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ ।੪।੫।
Servant Nanak has meditated on the Name, O my soul; such is the pre-ordained destiny which the Lord written on his forehead. ||4||5||
 
Bihaagraa, Fourth Mehl:
 
ਹੇ ਮੇਰੇ ਹਰੀ! ਹੇ ਮੇਰੇ ਪ੍ਰਭੂ (ਸ੍ਰਿਸ਼ਟੀ ਦੇ) ਸਾਰੇ ਜੀਵ ਤੇਰੇ (ਹੀ ਪੈਦਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ ।
All beings are Yours - You permeate them all. O my Lord God, You know what they do in their hearts.
 
ਹੇ ਮੇਰੀ ਸੋਹਣੀ ਜਿੰਦੇ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੰੁਦਾ ਹੈ ਉਹ ਸਭ ਵੇਖਦਾ ਹੈ, (ਪਰ ਫਿਰ ਭੀ) ਮੁਕਰ ਜਾਈਦਾ ਹੈ ।
The Lord is with them, inwardly and outwardly, O my soul; He sees everything, but the mortal denies the Lord in his mind.
 
ਹੇ ਮੇਰੀ ਸੋਹਣੀ ਜਿੰਦੇ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੇਹਨਤ ਵਿਅਰਥ ਚਲੀ ਜਾਂਦੀ ਹੈ ।
The Lord is far away from the self-willed manmukhs, O my soul; all their efforts are in vain.
 
ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ ।੧।
Servant Nanak, as Gurmukh, meditates on the Lord, O my soul; he beholds the Lord ever-present. ||1||
 
ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ (ਅਸਲ) ਭਗਤ ਹਨ (ਅਸਲ) ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲੱਗਦੇ ਹਨ ।
They are devotees, and they are servants, O my soul, who are pleasing to the Mind of my God.
 
ਹੇ ਮੇਰੀ ਸੋਹਣੀ ਜਿੰਦੇ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ ।
They are robed in honor in the Court of the Lord, O my soul; night and day, they remain absorbed in the True Lord.
 
ਹੇ ਮੇਰੀ ਸੋਹਣੀ ਜਿੰਦੇ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ ।
In their company, the filth of one's sins is washed away, O my soul; imbued with the Lord's Love, one comes to bear the Mark of His Grace.
 
ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਦਾ ਨਿਸ਼ਾਨ ਹੰੁਦਾ ਹੈ । ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਪ੍ਰਭੂ! ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸਨਾ ਵਲੋਂ) ਰੱਜੇ ਰਹੀਦਾ ਹੈ ।੨।
Nanak offers his prayer to God, O my soul; joining the Saadh Sangat, the Company of the Holy, he is satisfied. ||2||
 
ਹੇ ਮੇਰੀ ਸੋਹਣੀ ਜਿੰਦੇ! (ਆਖ—) ਹੇ ਮੇਰੀ ਜੀਭ! ਪਰਮਾਤਮਾ ਦਾ ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ ।
O tongue, chant the Name of God; O my soul, chanting the Name of the Lord, Har, Har, your desires shall be extinguished.
 
ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ ਵਿਚ ਆਪਣਾ ਨਾਮ ਵਸਾ ਦੇਂਦਾ ਹੈ
He, unto whom my Supreme Lord God shows Mercy, O my soul, enshrines the Name in his mind.
 
ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦਾ ਨਾਮ-ਧਨ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ ।
One who meets the Perfect True Guru, O my soul, obtains the treasure of the Lord's wealth.
 
ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੰੁਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ ।੩।
By great good fortune, one joins the Company of the Holy, O my soul. O Nanak, sing the Glorious Praises of the Lord. ||3||
 
ਹੇ ਮੇਰੀ ਸੋਹਣੀ ਜਿੰਦੇ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ
In the places and interspaces, O my soul, the Supreme Lord God, the Great Giver, is pervading.
 
ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ ।
His limits cannot be found, O my soul; He is the Perfect Architect of Destiny.
 
ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ ।
He cherishes all beings, O my soul, as the mother and father cherish their child.
 
ਹੇ ਦਾਸ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਡੂੰਘੀ ਸਾਂਝ ਪੈ ਜਾਂਦੀ ਹੈ ।੪।੬।
By thousands of clever tricks, He cannot be obtained, O my soul; servant Nanak, as Gurmukh, has come to know the Lord. ||4||6||
 
First Set of Six||
 
Bihaagraa, Fifth Mehl, Chhant, First House:
 
One Universal Creator God. By The Grace Of The True Guru:
 
ਹੇ ਮੇਰੇ ਪਿਆਰੇ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ ਕਰਦਾ ਹੈ ।
I have seen one miracle of the Lord, O my Dear Beloved - whatever He does is righteous and just.
 
ਹੇ ਮੇਰੇ ਪਿਆਰੇ! (ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ (ਨਟਾਂ ਲਈ, ਪਹਿਲਵਾਨਾਂ ਲਈ) ਜੰਮਣਾ ਮਰਨਾ (ਭੀ ਨਿਯਤ ਕਰ ਦਿੱਤਾ ਹੈ) ।
The Lord has fashioned this beautiful arena, O my Dear Beloved, where all come and go.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by