ਸਾਰੇ ਖਾਣ ਪੀਣ ਸਿੰਗਾਰ ਪ੍ਰਭੂ-ਪਤੀ ਤੋਂ ਬਿਨਾ ਵਿਅਰਥ ਹਨ, ਪ੍ਰਭੂ-ਪਤੀ ਤੋਂ ਬਿਨਾ ਜੀਵਨ ਦਾ ਕੋਈ ਕਜ ਨਹੀਂ ।
Food, drink and decorations are useless; without my Husband Lord, how can I survive?
 
ਪ੍ਰਭੂ-ਪਤੀ ਤੋਂ ਬਿਨਾ (ਦੁਨੀਆ ਵਾਲੀਆਂ) ਆਸਾਂ (ਵਿਆਕੁਲ ਕਰੀ ਰੱਖਦੀਆਂ ਹਨ) ਮਾਇਆ ਦੀ ਤ੍ਰਿਸ਼ਨਾ ਦਿਨ ਰਾਤ ਲੱਗੀ ਰਹਿੰਦੀ ਹੈ । ਰਤਾ ਜਿਤਨੇ ਸਮੇ ਲਈ ਭੀ ਜਿੰਦ ਟਿਕਾਣੇ ਨਹੀਂ ਆਉਂਦੀ ।
I yearn for Him, and desire Him night and day. I cannot live without Him, even for an instant.
 
ਨਾਨਕ ਬੇਨਤੀ ਕਰਦਾ ਹੈ—ਹੇ ਗੁਰੂ! ਮੈਂ (ਜੀਵ-ਇਸਤ੍ਰੀ) ਤੇਰੀ ਦਾਸੀ ਆ ਬਣੀ ਹਾਂ, ਤੇਰੀ ਕਿਰਪਾ ਨਾਲ (ਹੀ) ਮੇਰਾ ਪ੍ਰਭੂ ਪਤੀ (ਮੈਨੂੰ) ਮਿਲ ਸਕਦਾ ਹੈ ।੨।
Prays Nanak, O Saint, I am Your slave; by Your Grace, I meet my Husband Lord. ||2||
 
(ਮੇਰੀ ਇਸ) ਇਕੋ ਹਿਰਦਾ-ਸੇਜ ਉਤੇ ਪ੍ਰਭੂ-ਪਤੀ (ਮੇਰੇ) ਨਾਲ (ਵੱਸਦਾ) ਹੈ, ਪਰ ਮੈਨੂੰ ਦਰਸਨ ਪ੍ਰਾਪਤ ਨਹੀਂ ਹੰੁਦਾ!
I share a bed with my Beloved, but I do not behold the Blessed Vision of His Darshan.
 
ਮੈਨੂੰ ਪ੍ਰਭੂ ਦੀ ਹਜ਼ੂਰੀ ਵਿਚ ਸੱਦਿਆ ਭੀ ਕਿਵੇਂ ਜਾਏ? ਮੇਰੇ ਵਿਚ (ਤਾਂ) ਅਨੇਕਾਂ ਅਉਗਣ ਹਨ ।
I have endless demerits - how can my Lord call me to the Mansion of His Presence?
 
ਗੁਣ-ਹੀਨ, ਨਿਮਾਣੀ, ਨਿਆਸਰੀ (ਜੀਵ-ਇਸਤ੍ਰੀ) ਬੇਨਤੀ ਕਰਦੀ ਹੈ—ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਨੂੰ ਮਿਲ ।
The worthless, dishonored and orphaned soul-bride prays, "Meet with me, O God, treasure of mercy."
 
ਹੇ ਨੌ ਖ਼ਜ਼ਾਨਿਆਂ ਦੇ ਮਾਲਕ ਪ੍ਰਭੂ! ਇਕ ਪਲਕ ਮਾਤ੍ਰ ਤੇਰਾ ਦਰਸਨ ਕੀਤਿਆਂ (ਤੈਥੋਂ ਵਿਛੋੜਨ ਵਾਲੀ) ਭਟਕਣਾ ਦੀ ਕੰਧ ਦੂਰ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਲੀਨਤਾ ਹੋ ਜਾਂਦੀ ਹੈ ।
The wall of doubt has been shattered, and now I sleep in peace, beholding God, the Lord of the nine treasures, even for an instant.
 
ਜਦੋਂ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਿਆਰਾ ਪ੍ਰਭੂ-ਪਤੀ ਆ ਵੱਸਦਾ ਹੈ ਜਦੋਂ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲੈਂਦੀ ਹੈ, ਤਦੋਂ ਪ੍ਰਭੂ ਦੇ ਨਾਲ ਮਿਲ ਕੇ ਖ਼ੁਸ਼ੀ ਦਾ ਗੀਤ ਗਾਇਆ ਜਾ ਸਕਦਾ ਹੈ ।
If only I could come into the Mansion of my Beloved Lord's Presence! Joining with Him, I sing the songs of joy.
 
ਹੇ ਗੁਰੂ! ਨਾਨਕ ਤੇਰੇ ਚਰਨਾਂ ਵਿਚ ਆ ਪਿਆ ਹੈ, ਤੇਰੀ ਸਰਨ ਆ ਗਿਆ ਹੈ (ਮੈਨੂੰ ਨਾਨਕ ਨੂੰ) ਪਰਮਾਤਮਾ-ਪਤੀ ਦਾ ਦਰਸਨ ਕਰਾ ਦੇ ।੩।
Prays Nanak, I seek the Sanctuary of the Saints; please, reveal to me the Blessed Vision of Your Darshan. ||3||
 
ਸਤਿਗੁਰੂ ਜੀ ਦੀ ਕਿਰਪਾ ਨਾਲ ਮੈਂ ਪਰਮਾਤਮਾ ਲੱਭ ਲਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ, ਮੇਰੇ ਮਨ ਵਿਚ ਠੰਢ ਪੈ ਗਈ ਹੈ, (ਮੇਰੇ ਅੰਦਰੋਂ ਤ੍ਰਿਸ਼ਨਾ ਦੀ) ਤਪਸ਼ ਬੁੱਝ ਗਈ ਹੈ ।
By the Grace of the Saints, I have obtained the Lord, Har, Har.
 
ਉਹ ਦਿਨ (ਮੇਰੇ ਵਾਸਤੇ) ਭਾਗਾਂ ਵਾਲਾ ਹੈ ਉਹ ਰਾਤ ਸੋਹਣੀ ਹੈ (ਜਦੋਂ ਮੈਨੂੰ ਪਰਮਾਤਮਾ ਮਿਲਿਆ ।
My desires are fulfilled, and my mind is at peace; the fire within has been quenched.
 
ਮਿਲਾਪ ਦੀ ਬਰਕਤਿ ਨਾਲ ਮੇਰੇ ਅੰਦਰ) ਬਹੁਤ ਆਨੰਦ ਖ਼ੁਸ਼ੀਆਂ ਸਵਾਦ ਬਣੇ ਪਏ ਹਨ
Fruitful is that day, and beauteous is that night, and countless are the joys, celebrations and pleasures.
 
(ਮੇਰੇ ਹਿਰਦੇ ਵਿਚ) ਪਿਆਰੇ ਗੋਪਾਲ ਗੋਬਿੰਦ ਜੀ ਪਰਗਟ ਹੋ ਗਏ ਹਨ, ਮੈਂ ਆਪਣੀ ਜੀਭ ਨਾਲ (ਉਸ ਮਿਲਾਪ ਦੇ) ਕੇਹੜੇ ਕੇਹੜੇ ਗੁਣ (ਲਾਭ) ਦੱਸਾਂ?
The Lord of the Universe, the Beloved Sustainer of the World, has been revealed. With what tongue can I speak of His Glory?
 
(ਮੇਰੇ ਅੰਦਰੋਂ) ਭਟਕਣਾ, ਲੋਭ, ਮੋਹ, ਆਦਿਕ ਸਾਰੇ ਵਿਕਾਰ ਦੂਰ ਹੋ ਗਏ ਹਨ, ਮੇਰੇ ਗਿਆਨ-ਇੰਦ੍ਰੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾ ਰਹੇ ਹਨ ।
Doubt, greed, emotional attachment and corruption are taken away; joining with my companions, I sing the songs of joy.
 
ਹੁਣ ਨਾਨਕ ਗੁਰੂ ਦੇ ਚਰਨਾਂ ਵਿਚ ਢਹਿ ਪਿਆ ਹੈ, ਗੁਰੂ ਅੱਗੇ ਹੀ ਅਰਜ਼ੋਈ ਕਰਦਾ ਰਹਿੰਦਾ ਹੈ, ਕਿਉਂਕਿ ਉਸ ਗੁਰੂ ਨੇ ਮਿਲਾਪ ਦੇ ਲੇਖ ਦੀ ਰਾਹੀਂ (ਮਿਲਾਪ ਦੇ ਲੇਖ ਨੂੰ ਉਜਾਗਰ ਕਰ ਕੇ) ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ ।੪।੨।
Prays Nanak, I meditate on the Saint, who has led me to merge with the Lord, Har, Har. ||4||2||
 
Bihaagraa, Fifth Mehl:
 
ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ,
Shower Your Mercy upon me, O Guru, O Perfect Supreme Lord God, that I might chant the Naam, the Name of the Lord, night and day.
 
ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ ।
I speak the Ambrosial Words of the Guru's Bani, praising the Lord. Your Will is sweet to me, Lord.
 
ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ ।
Show kindness and compassion, O Sustainer of the Word, Lord of the Universe; without You, I have no other.
 
ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ—ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ ।
Almighty, sublime, infinite, perfect Lord - my soul, body, wealth and mind are Yours.
 
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ ।
I am foolish, stupid, masterless, fickle, powerless, lowly and ignorant.
 
ਮੈਂ ਤੇਰੀ ਸਰਨ ਆਇਆ ਹਾਂ । ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ ।੧।
Prays Nanak, I seek Your Sanctuary - please save me from coming and going in reincarnation. ||1||
 
(ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ ।
In the Sanctuary of the Holy Saints, I have found the Dear Lord, and I constantly sing the Glorious Praises of the Lord.
 
ਹੇ ਪ੍ਰਭੂ ਜੀ! (ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ ।
Applying the dust of the devotees to the mind and body, O Dear Lord, all sinners are sanctified.
 
ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ ।
The sinners are sanctified in the company of those who have met the Creator Lord.
 
ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ ।
Imbued with the Naam, the Name of the Lord, they are given the gift of the life of the soul; their gifts increase day by day.
 
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ ।
Wealth, the supernatural spiritual powers of the Siddhas, and the nine treasures come to those who meditate on the Lord, and conquer their own soul.
 
ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ ।੨।
Prays Nanak, it is only by great good fortune that the Holy Saints, the Lord's companions, are found, O friends. ||2||
 
ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ,
Those who deal in Truth, O Dear Lord, are the perfect bankers.
 
ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ ।
They possess the great treasure, O Dear Lord, and they reap the profit of the Lord's Praise.
 
ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕੋ੍ਰਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ,
Sexual desire, anger and greed do not cling to those who are attuned to God.
 
ਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ ।
They know the One, and they believe in the One; they are intoxicated with the Lord's Love.
 
ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ ।
They fall at the Feet of the Saints, and seek their Sanctuary; their minds are filled with joy.
 
ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ ।
Prays Nanak, those who have the Naam in their laps are the true bankers. ||3||
 
ਹੇ ਨਾਨਕ! (ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ ।
O Nanak, meditate on that Dear Lord, who supports all by His almighty strength.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by