ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ ।
Drink in the Ambrosial Nectar from the pool of the Lord; chant the Name of the Lord, Har, Har.
 
(ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ । ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ ।
In the Society of the Saints, one meets the Lord; meditating on Him, one's affairs are resolved.
 
ਹੇ ਭਾਈ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ । ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ ।
God is the One who accomplishes everything; He is the Dispeller of pain. Never forget Him from your mind, even for an instant.
 
ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ ।
He is blissful, night and day; He is forever True. All Glories are contained in the Lord in the Universe.
 
ਹੇ ਭਾਈ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਤੇ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਲ ਸਿਆਣਪ ਦੇ ਆਸਰੇ) ਅਪਹੰੁਚ ਹੈ ।
Incalculable, lofty and infinite is the Lord and Master. Unapproachable is His home.
 
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ ।੩।
Prays Nanak, my desires are fulfilled; I have met the Lord, the Greatest Lover. ||3||
 
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾਤਮਾ ਦਾ ਨਾਮ ਸੁਣ ਸੁਣ ਕੇ ਕਈ ਕੋ੍ਰੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ,
The fruits of many millions of charitable feasts come to those who listen to and sing the Lord's Praise.
 
ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ ।
Chanting the Name of the Lord, Har, Har, all one's generations are carried across.
 
ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ?
Chanting the Name of the Lord, one is beautified; what Praises of His can I chant?
 
ਉਹ ਸਦਾ ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਘਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ—) ਹੇ ਪ੍ਰਾਣ-ਪਿਆਰੇ! (ਸਾਡੇ ਮਨ ਤੋਂ ਕਦੇ) ਨਾਹ ਵਿੱਸਰ ।
I shall never forget the Lord; He is the Beloved of my soul. My mind constantly yearns for the Blessed Vision of His Darshan.
 
ਸਭ ਤੋਂ ਉੱਚਾ ਅਪਹੰੁਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਗੀਆਂ ਨੂੰ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ ਉਹਨਾਂ (ਦੀ ਜ਼ਿੰਦਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ ।
Auspicious is that day, when God, the lofty, inaccessible and infinite, hugs me close in His embrace.
 
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ ।
Prays Nanak, everything is fruitful - I have met my supremely beloved Lord God. ||4||3||6||
 
Bihaagraa, Fifth Mehl, Chhant:
 
ਹੇ ਤੁੱਛ ਪਦਾਰਥਾਂ (ਦੇ ਮੋਹ) ਵਿਚ ਰੱਤੇ ਹੋਏ ਮਨੁੱਖ! (ਇਸ ਮੋਹ ਦੇ ਕਾਰਨ) ਤੇਰਾ ਜੀਵਨ-ਪੰਧ ਦੁੱਖਾਂ ਨਾਲ ਭਰਦਾ ਜਾ ਰਿਹਾ ਹੈ ।
Why are you imbued with the love of another? That path is very dangerous.
 
ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ ।
O sinner, no one is your friend.
 
(ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ ।
No one shall be your friend, and you shall forever regret your actions.
 
ਤੂੰ ਆਪਣੀ ਜੀਭ ਨਾਲ ਸ੍ਰਿਸ਼ਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ ।
You have not chanted with your tongue the Praises of the Sustainer of the World; when will these days come again?
 
(ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ ।
The leaf, separated from the branch, shall not be joined with it again; all alone, it falls on its way to death.
 
ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ ।੧।
Prays Nanak, without the Lord's Name, the soul wanders, forever suffering. ||1||
 
(ਹੇ ਪ੍ਰਾਣੀ!) ਤੂੰ (ਲੋਕਾਂ ਪਾਸੋਂ) ਲੁਕ ਲੁਕ ਕੇ ਵਲ-ਛਲ ਕਰਦਾ ਰਹਿੰਦਾ ਹੈਂ, ਪਰ ਅੰਤਰਜਾਮੀ ਪਰਮਾਤਮਾ ਤੇਰੀ ਹਰੇਕ ਕਰਤੂਤ ਨੂੰ ਜਾਣਦਾ ਹੈ ।
You are practicing deception secretly, but the Lord, the Knower, knows all.
 
ਜਦੋਂ ਧਰਮਰਾਜ ਦਾ ਹਿਸਾਬ ਹੁੰੁਦਾ ਹੈ ਤਾਂ (ਮੰਦੇ ਕਰਮ ਕਰਨ ਵਾਲੇ ਇਉਂ) ਪੀੜੇ ਜਾਂਦੇ ਹਨ ਜਿਵੇਂ ਤਿਲ (ਘਾਣੀ ਵਿਚ) ਪੀੜੇ ਜਾਂਦੇ ਹਨ ।
When the Righteous Judge of Dharma reads your account, you shall be squeezed like a sesame seed in the oil-press.
 
ਹੇ ਪ੍ਰਾਣੀ! ਆਪਣੇ ਕੀਤੇ ਕਮਾਏ ਕਰਮਾਂ ਅਨੁਸਾਰ ਤੂੰ ਭੀ ਦੁੱਖ ਸਹਾਰ । (ਮੰਦ-ਕਰਮੀ-ਜੀਵ) ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ ।
For the actions you committed, you shall suffer the penalty; you shall be consigned to countless reincarnations.
 
ਜੇਹੜਾ ਮਨੁੱਖ ਸਦਾ ਇਸ ਵੱਡੀ ਮੋਹ ਲੈਣ ਵਾਲੀ ਮਾਇਆ ਦੇ ਨਾਲ ਹੀ ਮਸਤ ਰਹਿੰਦਾ ਹੈ ਉਹ ਸ੍ਰੇਸ਼ਟ ਮਨੁੱਖਾ ਜਨਮ ਗਵਾ ਲੈਂਦਾ ਹੈ ।
Imbued with the love of Maya, the great enticer, you shall lose the jewel of this human life.
 
ਨਾਨਕ ਬੇਨਤੀ ਕਰਦਾ ਹੈ—(ਹੇ ਜਿੰਦੇ!) ਇਕ ਪਰਮਾਤਮਾ ਦੇ ਨਾਮ ਤੋਂ ਬਗ਼ੈਰ ਤੂੰ ਹੋਰ ਸਾਰੇ ਕੰਮਾਂ ਵਿਚ ਸਿਆਣੀ (ਬਣੀ ਫਿਰਦੀ ਹੈਂ ।
Except for the One Name of the Lord, you are clever in everything else.
 
ਤੇਰੇ ਮੱਥੇ ਉਤੇ ਮਾਇਆ ਦੇ ਮੋਹ ਦਾ ਹੀ) ਲੇਖ ਲਿਖਿਆ ਜਾ ਰਿਹਾ ਹੈ (ਤਾਹੀਏਂ ਤੂੰ) ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈਂ ।੨।
Prays Nanak, those who have such pre-ordained destiny are attracted to doubt and emotional attachment. ||2||
 
ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਨਾਹ ਜਾਣਨ ਵਾਲਾ ਮਨੁੱਖ ਪਰਮਾਤਮਾ ਦੇ ਚਰਨਾਂ ਤੋਂ ਵਿਛੁੜਿਆ ਰਹਿੰਦਾ ਹੈ (ਪ੍ਰਭੂ ਨਾਲ ਮੁੜ ਮਿਲਾਣ ਵਾਸਤੇ) ਕੋਈ (ਉਸ ਦਾ) ਵਿਚੋਲਾ-ਪਨ ਨਹੀਂ ਕਰਦਾ ।
No one advocates for the ungrateful person, who is separated from the Lord.
 
(ਉਸ ਦੀ ਸਾਰੀ ਉਮਰ ਇਸੇ ਤਰ੍ਹਾਂ ਲੰਘ ਜਾਂਦੀ ਹੈ, ਆਖ਼ਰ) ਬੜਾ ਨਿਰਦਈ ਜਮਦੂਤ ਉਸ ਨੂੰ ਆ ਫੜਦਾ ਹੈ ।
The hard-hearted Messenger of Death comes and seizes him.
 
(ਜਮਦੂਤ ਉਸ ਨੂੰ) ਫੜ ਕੇ ਅੱਗੇ ਲਾ ਲੈਂਦਾ ਹੈ, ਸਾਰੀ ਉਮਰ ਡਾਢੀ ਮਾਇਆ ਵਿਚ ਮਸਤ ਰਹਿਣ ਕਰਕੇ ਉਹ ਆਪਣਾ ਕੀਤਾ ਪਾਂਦਾ ਹੈ ।
He seizes him, and leads him away, to pay for his evil deeds; he was imbued with Maya, the great enticer.
 
ਗੁਰੂ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਗੁਣ ਕਦੇ ਯਾਦ ਨਹੀਂ ਕਰਦਾ (ਉਸ ਦੀ ਸਾਰੀ ਉਮਰ ਵਿਕਾਰਾਂ ਦੀ ਸੜਨ ਵਿਚ ਇਉਂ ਬੀਤਦੀ ਹੈ, ਜਿਵੇਂ) ਸੜਦੇ-ਬਲਦੇ ਥੰਮਾਂ ਦੇ ਗਲ ਨਾਲ ਉਸ ਨੂੰ ਲਾਇਆ ਹੋਇਆ ਹੈ ।
He was not Gurmukh - he did not chant the Glorious Praises of the Lord of the Universe; and now, the hot irons are put to his chest.
 
ਕਾਮ ਵਿਚ, ਕੋ੍ਰਧ ਵਿਚ, ਅਹੰਕਾਰ ਵਿਚ (ਫਸੇ ਰਹਿ ਕੇ) ਆਪਣਾ ਆਤਮਕ ਜੀਵਨ ਲੁਟਾ ਬੈਠਦਾ ਹੈ, ਆਤਮਕ ਜੀਵਨ ਦੀ ਸੂਝ ਗਵਾ ਕੇ (ਆਖ਼ਰ) ਹੱਥ ਮਲਦਾ ਹੈ ।
He is ruined by sexual desire, anger and egotism; deprived of spiritual wisdom, he comes to regret.
 
ਨਾਨਕ ਬੇਨਤੀ ਕਰਦਾ ਹੈ—ਕਾਮਾਦਿਕ ਵਿਕਾਰਾਂ ਦੇ ਸੰਜੋਗ ਦੇ ਕਾਰਨ (ਸਾਰੀ ਉਮਰ ਮਨੁੱਖ) ਕੁਰਾਹੇ ਪਿਆ ਰਹਿੰਦਾ ਹੈ, ਕਦੇ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਨਹੀਂ ਜਪਦਾ {ਨੋਟ :— ਭੂਤ ਕਾਲ ਨੂੰ ਵਰਤਮਾਨ ਕਾਲ ਵਿਚ ਅਰਥਾਇਆ ਗਿਆ ਹੈ} ।੩।
Prays Nanak, by his cursed destiny he has gone astray; with his tongue, he does not chant the Name of the Lord. ||3||
 
ਹੇ ਪ੍ਰਭੂ! ਤੈਥੋਂ ਬਿਨਾ (ਵਿਕਾਰਾਂ ਦੀ ਤਪਸ਼ ਤੋਂ) ਬਚਾ ਸਕਣ ਵਾਲਾ ਹੋਰ ਕੋਈ ਨਹੀਂ ਹੈ
Without You, God, no one is our savior.
 
ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਵਿਚ ਡੁੱਬਣੋਂ) ਬਚਾਣਾ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ।
It is Your Nature, Lord, to save the sinners.
 
ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਡੁੱਬਣੋਂ) ਬਚਾਣ ਵਾਲੇ! ਹੇ ਸੁਆਮੀ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਦਇਆ ਦੇ ਘਰ! ਹੇ ਕਰਤਾਰ!
O Savior of sinners, I have entered Your Sanctuary, O Lord and Master, Compassionate Ocean of Mercy.
 
ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ (ਵਿਚ ਡੁੱਬਣ) ਤੋਂ ਬਚਾ ਲੈ ।
Please, rescue me from the deep, dark pit, O Creator, Cherisher of all hearts.
 
ਨਾਨਕ ਬੇਨਤੀ ਕਰਦਾ ਹੈ—ਹੇ ਗੋਬਿੰਦ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ
I seek Your Sanctuary; please, cut away these heavy bonds, and give me the Support of the One Name.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by