ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਬ ਲੋਭ ਤੇ ਅਹੰਕਾਰ ਹੈ ।
The self-willed manmukhs have been led astray from the very beginning; within them lurks greed, avarice and ego.
ਉਹਨਾਂ ਦਾ ਹਰੇਕ ਦਿਨ (ਲੱਬ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ ।
Their nights and days pass in argument, and they do not reflect upon the Word of the Shabad.
ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ
The Creator has taken away their subtle intellect, and all their speech is corrupt.
ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ ।
No matter what they are given, they are not satisfied; within them is desire, and the great darkness of ignorance.
ਹੇ ਨਾਨਕ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ ।੧।
O Nanak, it is right to break with the self-willed manmukhs; to them, the love of Maya is sweet. ||1||
Third Mehl:
ਜਿਨ੍ਹਾਂ ਦੇ ਸਿਰ ਪ੍ਰਭੂ ਤੇ ਗੁਰੂ ਹੈ (ਭਾਵ, ਜੋ ਪ੍ਰਭੂ ਤੇ ਗੁਰੂ ਨੂੰ ਰਾਖਾ ਸਮਝਦੇ ਹਨ), ਡਰ ਤੇ ਚਿੰਤਾ ਉਹਨਾਂ ਦਾ ਕੀਹ ਵਿਗਾੜ ਸਕਦੇ ਹਨ?
What can fear and doubt do to those, who have given their heads to the Creator, and to the True Guru?
ਰੱਖਿਆ ਕਰਨ ਵਾਲਾ ਪ੍ਰਭੂ ਆਪ ਉਹਨਾਂ ਦੀ ਲਾਜ ਸਦਾ ਤੋਂ ਰੱਖਦਾ ਆਇਆ ਹੈ ।
He who has preserved honor from the beginning of time, He shall preserve their honor as well.
ਹੇ ਨਾਨਕ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ
Meeting their Beloved, they find peace; they reflect upon the True Word of the Shabad.
ਤੇ (ਇਸ ਤਰ੍ਹਾਂ) ਸੱਚੇ ਸ਼ਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਸੁਖ ਪਾਉਂਦੇ ਹਨ ।੨।
O Nanak, I serve the Giver of Peace; He Himself is the Assessor. ||2||
Pauree:
ਹੇ ਹਰੀ! ਸਾਰੇ ਜੀਅ ਜੰਤ ਤੇਰੇ ਹਨ, ਤੂੰ ਸਭਨਾਂ ਦਾ ਖ਼ਜ਼ਾਨਾ ਹੈਂ, ਜਿਸ ਮਨੁੱਖ ਨੂੰ ਤੂੰ (ਆਪਣੇ ਨਾਮ ਦੀ) ਦਾਤਿ ਬਖਸ਼ਦਾ ਹੈਂ
All beings are Yours; You are the wealth of all.
ਉਸ ਨੂੰ (ਮਾਨੋ) ਹਰੇਕ ਸ਼ੈ ਮਿਲ ਜਾਂਦੀ ਹੈ (ਕਿਉਂਕਿ ਰੋਕਣ ਵਾਲਾ) ਹੋਰ ਕੋਈ ਤੇਰਾ ਸ਼ਰੀਕ ਤੇਰੇ ਕੋਲ ਨਹੀਂ ਹੈ
One unto whom You give, obtains everything; there is no one else to rival You.
ਤੂੰ ਇਕੱਲਾ ਆਪ ਸਭਨਾਂ ਦਾ ਦਾਤਾ ਹੈਂ (ਇਸ ਕਰ ਕੇ) ਹੇ ਹਰੀ! (ਸਭ ਜੀਵਾਂ ਦੀ) ਤੇਰੇ ਅੱਗੇ ਹੀ ਬੇਨਤੀ ਹੰੁਦੀ ਹੈ
You alone are the Great Giver of all; I offer my prayer unto You, Lord.
ਜਿਸਦੀ ਬੇਨਤੀ ਤੈਨੂੰ ਚੰਗੀ ਲਗੇ, ਉਸਦੀ ਤੂੰ ਪ੍ਰਵਾਨ ਕਰ ਲੈਂਦਾ ਹੈਂ ਤੇ ਉਸ ਮਨੁੱਖ ਨੂੰ ਸ਼ਾਬਾਸ਼ੇ ਮਿਲਦੀ ਹੈ ।
One with whom You are pleased, is accepted by You; how blessed is such a person!
ਇਹ ਸਾਰਾ ਤੇਰਾ ਹੀ ਕੌਤਕ ਵਰਤ ਰਿਹਾ ਹੈ, (ਸਭਨਾਂ ਦਾ) ਦੁੱਖ ਤੇ ਸੁਖ (ਦਾ ਤਰਲਾ) ਤੇਰੇ ਕੋਲ ਹੀ ਹੰੁਦਾ ਹੈ ।੨।
Your wondrous play is pervading everywhere. I place my pain and pleasure before You. ||2||
Shalok, Third Mehl:
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸੱਚੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ ਤੇ ਸੱਚੇ ਦੇ ਦਰ ਤੇ ਉਹ ਸੱਚ ਦੇ ਵਾਪਾਰੀ (ਸਮਝੇ ਜਾਂਦੇ ਹਨ)
The Gurmukhs are pleasing to the True Lord; they are judged to be true in the True Court.
ਸਤਿਗੁਰੂ ਦੇ ਸ਼ਬਦ ਨੂੰ ਵਿਚਾਰਨ ਵਾਲੇ ਉਹਨਾਂ ਸੱਜਨਾਂ ਦੇ ਮਨ ਵਿਚ (ਸਦਾ) ਖਿੜਾਉ ਹੰੁਦਾ ਹੈ
The minds of such friends are filled with bliss, as they reflect upon the Word of the Guru's Shabad.
ਸਤਿਗੁਰੂ ਦਾ ਸ਼ਬਦ ਉਹਨਾਂ ਨੇ ਹਿਰਦੇ ਵਿਚ ਵਸਾਇਆ ਹੈ (ਇਸ ਲਈ) ਸਿਰਜਣਹਾਰ ਨੇ ਉਹਨਾਂ ਦਾ ਦੁੱਖ ਕੱਟਿਆ ਹੈ ਤੇ ਉਹਨਾਂ ਦੇ ਹਿਰਦੇ ਵਿੱਚ ਚਾਨਣ ਕੀਤਾ ਹੈ
They enshrine the Shabad within their hearts; their pain is dispelled, and the Creator blesses them with the Divine Light.
ਹੇ ਨਾਨਕ! ਰੱਖਿਆ ਕਰਨ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਉਹਨਾਂ ਦੀ ਸਦਾ ਰੱਖਿਆ ਕਰਦਾ ਹੈ ।੧।
O Nanak, the Savior Lord shall save them, and shower them with His Mercy. ||1||
Third Mehl:
ਜੇ ਮਨੁਖ (ਪ੍ਰਭੂ ਦੇ) ਡਰ ਵਿਚ ਰਚ ਕੇ ਗੁਰੂ ਦੀ ਦੱਸੀ ਹੋਈ ਸੇਵਾ ਚਾਕਰੀ ਕਾਰ ਕਰੇ
Serve the Guru, and wait upon Him; as you work, maintain the Fear of God.
ਤੇ ਉਸੇ ਪ੍ਰਭੂ ਦੀ ਰਜ਼ਾ ਵਿਚ ਤੁਰੇ ਤਾਂ ਉਸ ਪ੍ਰਭੂ ਵਰਗਾ ਹੀ ਹੋ ਜਾਂਦਾ ਹੈ ਜਿਸ ਨੂੰ ਇਹ ਸਿਮਰਦਾ ਹੈ, ਫਿਰ
As you serve Him, you will become like Him, as you walk according to His Will.
ਹੇ ਨਾਨਕ! (ਐਸੇ ਮਨੁੱਖ ਨੂੰ) ਸਭਨੀ ਥਾਈਂ ਪ੍ਰਭੂ ਹੀ ਪ੍ਰਭੂ ਦਿੱਸਦਾ ਹੈ, (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ, ਤੇ ਨਾਹ ਕੋਈ ਹੋਰ (ਆਸਰੇ ਦੀ) ਥਾਂ ਦਿੱਸਦੀ ਹੈ ।੨।
O Nanak, He Himself is everything; there is no other place to go. ||2||
Pauree:
ਤੂੰ ਕੇਡਾ ਵੱਡਾ ਹੈਂ—ਇਹ ਤੂੰ ਆਪ ਹੀ ਜਾਣਦਾ ਹੈਂ, ਕਿਉਂਕਿ ਤੇਰੇ ਜੇਡਾ ਹੋਰ ਕੋਈ ਨਹੀਂ ਹੈ
You alone know Your greatness - no one else is as great as You.
ਜੇ ਤੇਰੇ ਜੇਡਾ ਕੋਈ ਹੋਰ ਸ਼ਰੀਕ ਹੋਵੇ (ਉਸ ਨੂੰ ਵੇਖ ਕੇ) ਤਾਂ ਹੀ ਦੱਸ ਸਕਦੇ ਹਾਂ (ਕਿ ਤੂੰ ਕੇਡਾ ਵੱਡਾ ਹੈਂ) (ਪਰ) ਤੇਰੇ ਜੇਡਾ ਤੂੰ ਆਪ ਹੀ ਹੈਂ ।
If there were some other rival as great as You, then I would speak of him. You alone are as great as You are.
ਜਿਸ ਮਨੁੱਖ ਨੇ ਤੈਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ, ਕੋਈ ਹੋਰ ਮਨੁੱਖ ਉਸ ਦੀ ਕੀਹ ਰੀਸ ਕਰ ਸਕਦਾ ਹੈ?
One who serves You obtains peace; who else can compare to You?
ਸਰੀਰਾਂ ਨੂੰ ਨਾਸ ਭੀ ਤੂੰ ਆਪ ਕਰ ਸਕਦਾ ਹੈਂ ਤੇ ਬਣਾ ਭੀ ਆਪ ਹੀ ਸਕਦਾ ਹੈਂ, ਸਭ ਦਾਤਾਂ ਭੀ ਬਖ਼ਸ਼ਣ ਵਾਲਾ ਹੈਂ ਸਾਰੀ ਸ੍ਰਿਸ਼ਟੀ ਤੇਰੇ ਅਗੇ ਦਾਤਾਂ ਮੰਗਣ ਲਈ ਹੱਥ ਜੋੜ ਕੇ ਖਲੋਤੀ ਹੋਈ ਹੈ ।
You are all-powerful to destroy and create, O Great Giver; with palms pressed together, all stand begging before You.
ਮੈਨੂੰ ਤੇਰੇ ਜੇਡਾ ਕੋਈ ਹੋਰ ਦਾਨੀ ਨਜ਼ਰ ਨਹੀਂ ਆਉਂਦਾ, ਖੰਡਾਂ, ਬ੍ਰਹਮੰਡਾਂ, ਪਾਤਾਲਾਂ, ਪੁਰੀਆਂ, ਸਾਰੇ (ਚੌਦਾਂ ਹੀ) ਲੋਕਾਂ ਵਿਚ ਤੂੰ ਹੀ ਸਭ ਜੀਆਂ ਨੂੰ ਬਖ਼ਸ਼ਸ਼ ਕੀਤੀ ਹੈ ।੩।
I see none as great as You, O Great Giver; You give in charity to the beings of all the continents, worlds, solar systems, nether regions and universes. ||3||
Shalok, Third Mehl:
ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ,
O mind, you have no faith, and you have not embraced love for the Celestial Lord;
ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ?
you do not enjoy the sublime taste of the Word of the Shabad - what Praises of the Lord will you stubborn-mindedly sing?
ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ।੧।
O Nanak, his coming alone is approved, who, as Gurmukh, merges into the True Lord. ||1||
Third Mehl:
ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ,
The fool does not understand his own self; he annoys others with his speech.
(ਸਤਿਗੁਰੂ ਦੇ ਦਰ ਤੇ ਪਹੰੁਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੰੁਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ ।
His underlying nature does not leave him; separated from the Lord, he suffers cruel blows.
ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ,
Through the fear of the True Guru, he has not changed and reformed himself, so that he might merge in the lap of God.