ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੰੁਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ ।
Night and day, his doubts never stop; without the Word of the Shabad, he suffers in pain.
 
ਮੂਰਖ ਦੇ ਹਿਰਦੇ ਵਿਚ ਕਾਮ, ਕੋ੍ਰਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ,
Sexual desire, anger and greed are so powerful within him; he passes his life constantly entangled in worldly affairs.
 
ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ,
His feet, hands, eyes and ears are exhausted; his days are numbered, and his death is immanent.
 
ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?)
The True Name does not seem sweet to him - the Name by which the nine treasures are obtained.
 
(ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ ।
But if he remains dead while yet alive, then by so dying, he truly lives; thus, he attains liberation.
 
ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ?
But if he is not blessed with such pre-ordained karma, then without this karma, what can he obtain?
 
ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ ।
Meditate in remembrance on the Word of the Guru's Shabad, you fool; through the Shabad, you shall obtain salvation and wisdom.
 
(ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ।੨।
O Nanak, he alone finds the True Guru, who eliminates self-conceit from within. ||2||
 
Pauree:
 
ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ ।
One whose consciousness is filled with my Lord Master - why should he feel anxious about anything?
 
ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ ।
The Lord is the Giver of Peace, the Lord of all things; why would we turn our faces away from His meditation, even for a moment, or an instant?
 
ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੰੁਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ ।
One who meditates on the Lord obtains all pleasures and comforts; let us go each and every day, to sit in the Saints' Society.
 
ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ,
All the pain, hunger, and disease of the Lord's servant are eradicated; the bonds of the humble beings are torn away.
 
(ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ । ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ ।
By the Lord's Grace, one becomes the Lord's devotee; beholding the face of the Lord's humble devotee, the whole world is saved and carried across. ||4||
 
Shalok, Third Mehl:
 
ਜਿਸ ਜੀਭ ਨੇ ਹਰੀ (ਦੇ ਨਾਮ) ਦਾ ਸੁਆਦ ਨਹੀਂ ਚੱਖਿਆ, ਉਹ ਜੀਭ ਸੜ ਜਾਏ (ਭਾਵ, ਉਹ ਜੀਭ ਕਿਸੇ ਕੰਮ ਦੀ ਨਹੀਂ)
Let that tongue, which has not tasted the Name of the Lord, be burnt.
 
ਹੇ ਨਾਨਕ! ਉਹ ਜੀਭ ਗੁਰੂ ਦੇ ਸ਼ਬਦ ਵਿਚ ਰਸ ਜਾਂਦੀ ਹੈ ਜਿਸ (ਜੀਭ) ਨੇ ਪਰਮਾਤਮਾ ਮਨ ਵਿਚ ਵਸਾਇਆ ਹੈ ।
O Nanak, one whose mind is filled with the Name of the Lord, Har, Har - his tongue savors the Word of the Shabad. ||1||
 
Third Mehl:
 
ਜਿਸ ਜੀਭ ਨੇ ਹਰੀ ਦਾ ਨਾਮ ਵਿਸਾਰਿਆ ਹੈ, ਉਹ ਜੀਭ ਸੜ ਜਾਏ ।
Let that tongue, which has forgotten the Name of the Lord, be burnt.
 
ਹੇ ਨਾਨਕ! (ਅਸਲ ਵਿਚ) ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੀ ਜੀਭ (ਹੀ) ਹਰੀ ਦਾ ਨਾਮ ਜਪਦੀ ਹੈ ਹਰੀ ਦੇ ਨਾਮ ਵਿਚ ਪਿਆਰ ਕਰਦੀ ਹੈ ।੨।
O Nanak, the tongue of the Gurmukh chants the Lord's Name, and loves the Name of the Lord. ||2||
 
Pauree:
 
ਪ੍ਰਭੂ ਆਪ ਹੀ ਠਾਕੁਰ ਆਪ ਹੀ ਸੇਵਕ ਤੇ ਭਗਤ ਹੈ
The Lord Himself is the Master, the servant and the devotee; the Lord Himself is the Cause of causes.
 
ਆਪੇ ਕਰਦਾ ਹੈ ਤੇ ਆਪ (ਜੀਵਾਂ ਪਾਸੋਂ) ਕਰਾਉਂਦਾ ਹੈ, ਆਪ ਹੀ ਵੇਖਦਾ ਹੈ, ਆਪ ਹੀ ਪ੍ਰਸੰਨ ਹੰੁਦਾ ਹੈ
The Lord Himself beholds, and He Himself rejoices. As He wills, so does He enjoin us.
 
ਜਿਧਰ ਚਾਹੰੁਦਾ ਹੈ ਓਧਰ (ਜੀਵਾਂ ਨੂੰ) ਲਾਉਂਦਾ ਹੈ, ਇਕਨਾ ਨੂੰ ਆਪ ਹੀ ਸਿੱਧੇ ਰਸਤੇ ਪਾਉਂਦਾ ਹੈ ਤੇ ਇਕਨਾ ਨੂੰ ਆਪ ਹੀ ਕੁਰਾਹੇ ਪਾ ਦੇਂਦਾ ਹੈ ।
The Lord places some on the Path, and the Lord leads others into the wilderness.
 
ਹਰੀ ਸੱਚਾ ਮਾਲਕ ਹੈ, ਉਸ ਦਾ ਨਿਆਂ ਭੀ ਅਭੁੱਲ ਹੈ, ਉਹ ਆਪ ਹੀ ਸਾਰੇ ਤਮਾਸ਼ੇ ਕਰ ਕੇ ਵੇਖ ਰਿਹਾ ਹੈ
The Lord is the True Master; True is His justice. He arranges and beholds all His plays.
 
ਦਾਸ ਨਾਨਕ ਆਖਦਾ ਹੈ ਕਿ ਸਤਿਗੁਰੂ ਦੀ ਮੇਹਰ ਨਾਲ (ਹੀ ਮਨੁੱਖ ਐਸੇ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਗਾਉਂਦਾ ਹੈ ।੫।
By Guru's Grace, servant Nanak speaks and sings the Glorious Praises of the True Lord. ||5||
 
Shalok, Third Mehl:
 
ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ
How rare is the dervish, the Saintly renunciate, who understands renunciation.
 
ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ ।
Cursed is the life, and cursed are the clothes, of one who wanders around, begging from door to door.
 
ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ
But, if he abandons hope and anxiety, and as Gurmukh receives the Name as his charity,
 
ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ ।੧।
then Nanak washes his feet, and is a sacrifice to him. ||1||
 
Third Mehl:
 
ਹੇ ਨਾਨਕ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ)
O Nanak, the tree has one fruit, but two birds are perched upon it.
 
(ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ)
They are not seen coming or going; these birds have no wings.
 
ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ ।
One enjoys so many pleasures, while the other, through the Word of the Shabad, remains in Nirvaanaa.
 
ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ ।੨।
Imbued with the subtle essence of the fruit of the Lord's Name, O Nanak, the soul bears the True Insignia of God's Grace. ||2||
 
Pauree:
 
ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ
He Himself is the field, and He Himself is the farmer. He Himself grows and grinds the corn.
 
ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ ।
He Himself cooks it, He Himself puts the food in the dishes, and He Himself sits down to eat.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by