ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ।੧੧।
That Gurmukh, whom You have blessed with greatness - that humble being is known in Your True Court. ||11||
Shalok, Mardaanaa:
ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ
The Dark Age of Kali Yuga is the vessel, filled with the wine of sexual desire; the mind is the drunkard.
ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ
Anger is the cup, filled with emotional attachment, and egotism is the server.
ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ ।
Drinking too much in the company of falsehood and greed, one is ruined.
ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ ।
So let good deeds be your distillery, and Truth your molasses; in this way, make the most excellent wine of Truth.
ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ—(ਇਹ ਸਾਰੀ) ਖ਼ੁਰਾਕ ਬਣਾ
Make virtue your bread, good conduct the ghee, and modesty the meat to eat.
ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ।੧।
As Gurmukh, these are obtained, O Nanak; partaking of them, one's sins depart. ||1||
Mardaanaa:
ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ
The human body is the vat, self-conceit is the wine, and desire is the company of drinking buddies.
ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ
The cup of the mind's longing is overflowing with falsehood, and the Messenger of Death is the cup-bearer.
ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ ।
Drinking in this wine, O Nanak, one takes on countless sins and corruptions.
ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) ।
So make spiritual wisdom your molasses, the Praise of God your bread, and the Fear of God the meat you eat.
ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤਿ-ਸਾਲਾਹ ਰੋਟੀਆਂ, (ਪ੍ਰਭੂ ਦਾ) ਡਰ ਮਾਸ—ਇਹ ਖ਼ੁਰਾਕ ਹੋਵੇ, ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ ।੨।
O Nanak, this is the true food; let the True Name be your only Support. ||2||
(ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ (ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ
If the human body is the vat, and self-realization is the wine, then a stream of Ambrosial Nectar is produced.
ਸਤਸੰਗਤਿ ਨਾਲ ਮੇਲ ਹੋਵੇ (ਭਾਵ, ਮਜਲਸ ਸਤਸੰਗਤਿ ਹੋਵੇ), ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਕਟੋਰੀ ਹੋਵੇ, (ਤਾਂ ਹੀ ਮਨੁੱਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਕਰਦੇ ਹਨ ।੧।
Meeting with the Society of the Saints, the cup of the Lord's Love is filled with this Ambrosial Nectar; drinking it in, one's corruptions and sins are wiped away. ||3||
Pauree:
ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ
He Himself is the angelic being, the heavenly herald, and the celestial singer. He Himself is the one who explains the six schools of philosophy.
ਆਪ ਹੀ ਸ਼ਿਵ, ਸ਼ੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ)
He Himself is Shiva, Shankara and Mahaysh; He Himself is the Gurmukh, who speaks the Unspoken Speech.
ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ
He Himself is the Yogi, He Himself is the Sensual Enjoyer, and He Himself is the Sannyaasee, wandering through the wilderness.
ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ
He discusses with Himself, and He teaches Himself; He Himself is discrete, graceful and wise.
ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਣਨ ਵਾਲਾ ਹੈ ।੧੨।
Staging His own play, He Himself watches it; He Himself is the Knower of all beings. ||12||
Shalok, Third Mehl:
ਉਹੋ ਸੰਧਿਆ ਕਬੂਲ ਹੈ ਜਿਸ ਨਾਲ ਪਿਆਰਾ ਪ੍ਰਭੂ ਹਿਰਦੇ ਵਿਚ ਵੱਸ ਪਏ
That evening prayer alone is acceptable, which brings the Lord God to my consciousness.
ਪ੍ਰਭੂ ਨਾਲ ਪਿਆਰ ਪੈਦਾ ਹੋ ਜਾਵੇ ਤੇ ਮਾਇਆ ਦਾ ਮੋਹ ਸੜ ਜਾਏ ।
Love for the Lord wells up within me, and my attachment to Maya is burnt away.
ਸਤਿਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ ਦੁਬਿਧਾ ਦੂਰ ਹੋਵੇ, ਮਨ ਟਿਕ ਜਾਏ, ਉਹ ਸੰਧਿਆ ਦੀ (ਸੱਚੀ) ਵਿਚਾਰ ਕਰਦਾ ਹੈ
By Guru's Grace, duality is conquered, and the mind becomes stable; I have made contemplative meditation my evening prayer.
ਹੇ ਨਾਨਕ! ਮਨਮੁਖ ਸੰਧਿਆ ਕਰਦਾ ਹੈ, (ਪਰ) ਉਸ ਦਾ ਮਨ ਟਿਕਦਾ ਨਹੀਂ, (ਇਸ ਵਾਸਤੇ) ਜੰਮਦਾ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ ।੧।
O Nanak, the self-willed manmukh may recite his evening prayers, but his mind is not centered on it; through birth and death, he is ruined. ||1||
Third Mehl:
‘ਪਿਆਰਾ ਪਿਆਰਾ’ ਕੂਕਦੀ ਮੈਂ ਸਾਰਾ ਸੰਸਾਰ ਫਿਰੀ, ਪਰ ਮੇਰੀ ਪਿਆਸ ਦੂਰ ਨਹੀਂ ਸੀ ਹੋਈ
I wandered over the whole world, crying out, "Love, O Love!", but my thirst was not quenched.
ਹੇ ਨਾਨਕ! ਸਤਿਗੁਰੂ ਨੂੰ ਮਿਲਿਆਂ ਮੇਰੀ ਪਿਆਸ ਦੂਰ ਹੋ ਗਈ ਹੈ, ਘਰ ਵਿਚ ਆ ਕੇ ਪਿਆਰਾ ਪਤੀ ਲੱਭ ਲਿਆ ਹੈ ।੨।
O Nanak, meeting the True Guru, my desires are satisfied; I found my Beloved, when I returned to my own home. ||2||
Pauree:
ਛੋਟੀ ਤਾਰ (ਭਾਵ, ਜੀਵ) ਵੱਡੀ ਤਾਰ (ਭਾਵ, ਪਰਮੇਸ਼ਵਰ)—ਸਭ ਕੁਝ ਪ੍ਰਭੂ ਆਪ ਹੀ ਹੈ, ਆਪ ਹੀ ਠਾਕੁਰ ਤੇ ਆਪ ਹੀ ਦਾਸ ਹੈ ।
He Himself is the supreme essence, He Himself is the essence of all. He Himself is the Lord and Master, and He Himself is the servant.
ਪ੍ਰਭੂ ਨੇ ਆਪ ਹੀ ਅਠਾਰਾਂ ਵਰਣ ਬਣਾਏ, ਆਪ ਹੀ ਬ੍ਰਹਮ ਹੈ ਤੇ ਆਪ ਹੀ (ਸ੍ਰਿਸ਼ਟੀ ਦਾ) ਰਾਜ ਉਸ ਨੇ ਲਿਆ ਹੈ ।
He Himself created the people of the eighteen castes; God Himself acquired His domain.
(ਜੀਵਾਂ ਨੂੰ) ਆਪ ਹੀ ਮਾਰਦਾ ਹੈ ਆਪ ਹੀ ਛੱਡਦਾ ਹੈ, ਆਪ ਹੀ ਬਖ਼ਸ਼ਦਾ ਹੈ ਤੇ ਆਪ ਹੀ ਮੇਹਰ ਕਰਦਾ ਹੈ
He Himself kills, and He Himself redeems; He Himself, in His Kindness, forgives us. He is infallible
ਪ੍ਰਭੂ ਆਪ ਅਭੁੱਲ ਹੈ, ਕਦੇ ਭੁੱਲਦਾ ਨਹੀਂ, ਉਸ ਦਾ ਇਨਸਾਫ਼ ਭੀ ਨਿਰੋਲ ਸੱਚ ਹੈ
- He never errs; the justice of the True Lord is totally True.
ਸਤਿਗੁਰੂ ਦੀ ਰਾਹੀਂ ਜਿਨ੍ਹਾਂ ਨੂੰ ਆਪ ਸਮਝਾ ਦੇਂਦਾ ਹੈ ਉਹਨਾਂ ਦੇ ਹਿਰਦੇ ਵਿਚੋਂ ਮਾਇਆ ਦੀ ਭਟਕਣਾ ਦੂਰ ਹੋ ਜਾਂਦੀ ਹੈ ।੧੩।
Those whom the Lord Himself instructs as Gurmukh - duality and doubt depart from within them. ||13||
Shalok, Fifth Mehl:
ਜੋ ਮਨੁੱਖ ਸਾਧ ਸੰਗਤਿ ਵਿਚ ਹਰੀ ਦਾ ਨਾਮ ਨਹੀਂ ਸਿਮਰਦੇ, ਉਹਨਾਂ ਦੇ ਸਰੀਰ ਤੇ ਸੁਆਹ ਪੈਂਦੀ ਹੈ,
That body, which does not remember the Lord's Name in meditation in the Saadh Sangat, the Company of the Holy, shall be reduced to dust.
ਹੇ ਨਾਨਕ! ਪ੍ਰੇਮ ਤੋਂ ਸੱਖਣੇ ਉਸ ਸਰੀਰ ਨੂੰ ਧਿੱਕਾਰ ਹੈ, ਜੋ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਉਸ ਨੂੰ ਬਣਾਇਆ ਹੈ ।੧।
Cursed and insipid is that body, O Nanak, which does not know the One who created it. ||1||