Fifth Mehl:
 
ਹੇ ਨਾਨਕ! (ਜਿਸ ਮਨੁੱਖ ਦੇ) ਹਿਰਦੇ ਵਿਚ ਪ੍ਰਭੂ ਦੇ ਚਰਨ ਕਮਲ ਵੱਸਦੇ ਹਨ ਤੇ ਜੀਭ ਹਰੀ ਨੂੰ ਜਪਦੀ ਹੈ,
Let the Lotus Feet of the Lord abide within your heart, and with your tongue, chant God's Name.
 
ਅਤੇ ਪ੍ਰਭੂ (ਜਿਸ ਸਰੀਰ ਕਰਕੇ) ਸਿਮਰਿਆ ਜਾਂਦਾ ਹੈ ਉਸ ਸਰੀਰ ਦੀ ਪਾਲਣਾ ਕਰੋ ।੨।
O Nanak, meditate in remembrance on God, and nurture this body. ||2||
 
Pauree:
 
ਪ੍ਰਭੂ ਆਪ ਹੀ ਅਠਾਹਠ ਤੀਰਥਾਂ ਦਾ ਕਰਨ ਵਾਲਾ ਹੈ, ਆਪ ਹੀ (ਉਹਨਾਂ ਤੀਰਥਾਂ ਤੇ) ਇਸ਼ਨਾਨ ਕਰਦਾ ਹੈ,
The Creator Himself is the sixty-eight sacred places of pilgrimage; He Himself takes the cleansing bath in them.
 
ਮਾਲਕ ਆਪ ਹੀ ਜੁਗਤੀ ਵਿਚ ਵਰਤਦਾ ਹੈ ਤੇ ਆਪ ਹੀ ਨਾਮ ਜਪਾਉਂਦਾ ਹੈ,
He Himself practices austere self-discipline; the Lord Master Himself causes us to chant His Name.
 
ਭਉ ਦੂਰ ਕਰਨ ਵਾਲਾ ਪ੍ਰਭੂ ਆਪ ਹੀ ਦਇਆਲ ਹੁੰਦਾ ਹੈ ਤੇ ਆਪ ਹੀ ਸਭ ਤਰ੍ਹਾਂ ਦਾ ਦਾਨ ਕਰਦਾ ਹੈ,
He Himself becomes merciful to us; the Destroyer of fear Himself gives in charity to all.
 
ਜਿਸ ਮਨੁੱਖ ਨੂੰ ਸਤਿਗੁਰੂ ਦੀ ਰਾਹੀਂ ਸਮਝ ਬਖ਼ਸ਼ਦਾ ਹੈ, ਉਹ ਸਦਾ ਦਰਗਾਹ ਵਿਚ ਆਦਰ ਪਾਉਂਦਾ ਹੈ ।
One whom He has enlightened and made Gurmukh, ever obtains honor in His Court.
 
ਜਿਸ ਦੀ ਲਾਜ ਆਪ ਰੱਖਦਾ ਹੈ, ਉਹ ਰੱਬ ਦਾ ਪਿਆਰਾ ਸੇਵਕ ਰੱਬ ਦਾ ਰੂਪ ਹੈ ।੧੪।
One whose honor the Lord Master has preserved, comes to know the True Lord. ||14||
 
Shalok, Third Mehl:
 
ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ
O Nanak, without meeting the True Guru, the world is blind, and it does blind deeds.
 
ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ ।
It does not focus its consciousness on the Word of the Shabad, which would bring peace to abide in the mind.
 
ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ ।
Always afflicted with the dark passions of low energy, it wanders around, passing its days and nights burning.
 
(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ।੧।
Whatever pleases Him, comes to pass; no one has any say in this. ||1||
 
Third Mehl:
 
ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ
The True Guru has commanded us to do this:
 
ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ) ਮਾਲਕ ਨੂੰ ਯਾਦ ਕਰੋ
through the Guru's Gate, meditate on the Lord Master.
 
ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ ।
The Lord Master is ever-present. He tears away the veil of doubt, and installs His Light within the mind.
 
ਹਰੀ ਦਾ ਨਾਮ ਅਮਰ ਕਰਨ ਵਾਲਾ ਹੈ—ਇਹ ਦਾਰੂ ਵਰਤੋ
The Name of the Lord is Ambrosial Nectar - take this healing medicine!
 
ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ (ਧਾਰਨ ਕਰੋ)
Enshrine the Will of the True Guru in your consciousness, and make the True Lord's Love your self-discipline.
 
ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ।੨।
O Nanak, you shall be kept in peace here, and hereafter, you shall celebrate with the Lord. ||2||
 
Pauree:
 
ਪ੍ਰਭੂ ਆਪ ਹੀ ਬਨਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ ਦੀ ਬਨਸਪਤੀ ਆਪ ਹੀ ਹੈ), ਆਪ ਹੀ ਉਸ ਨੂੰ ਫਲ ਲਾਉਂਦਾ ਹੈ
He Himself is the vast variety of Nature, and He Himself makes it bear fruit.
 
ਆਪ ਹੀ ਮਾਲੀ ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਰਨ ਵਾਲਾ ਹੈ
He Himself is the Gardener, He Himself irrigates all the plants, and He Himself puts them in His mouth.
 
ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਦਿਵਾਉਂਦਾ ਹੈ
He Himself is the Creator, and He Himself is the Enjoyer; He Himself gives, and causes others to give.
 
ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ ।
He Himself is the Lord and Master, and He Himself is the Protector; He Himself is permeating and pervading everywhere.
 
ਹੇ ਨਾਨਕ! (ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਨੂੰ ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮ੍ਹਾ ਨਹੀਂ ਹੈ ।੧੫।
Servant Nanak speaks of the greatness of the Lord, the Creator, who has no greed at all. ||15||
 
Shalok, Third Mehl:
 
ਜੋ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ)
One person brings a full bottle, and another fills his cup.
 
ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ
Drinking the wine, his intelligence departs, and madness enters his mind;
 
ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ
he cannot distinguish between his own and others, and he is struck down by his Lord and Master.
 
ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ
Drinking it, he forgets his Lord and Master, and he is punished in the Court of the Lord.
 
ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ ।
Do not drink the false wine at all, if it is in your power.
 
ਹੇ ਨਾਨਕ! ਪ੍ਰਭੂ ਦੀ ਮੇਹਰ ਦੀ ਨਜ਼ਰ ਨਾਲ ‘ਨਾਮ’-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ
O Nanak, the True Guru comes and meets the mortal; by His Grace, one obtains the True Wine.
 
ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ ।੧।
He shall dwell forever in the Love of the Lord Master, and obtain a seat in the Mansion of His Presence. ||1||
 
Third Mehl:
 
ਜਦੋਂ ਇਸ ਸੰਸਾਰ ਨੂੰ (ਭਾਵ, ਸੰਸਾਰੀ ਜੀਵਾਂ ਨੂੰ) ਸਮਝ ਪੈਂਦੀ ਹੈ ਤਦੋਂ ਇਹ ਜੀਊਂਦਾ ਹੀ ਮਰਦਾ ਹੈ (ਭਾਵ, ਮਾਇਆ ਵਿਚ ਵਿਚਰਦਾ ਹੋਇਆ ਹੀ ਮਾਇਆ ਵਲੋਂ ਉਪਰਾਮ ਰਹਿੰਦਾ ਹੈ;)
When this world comes to understand, it remains dead while yet alive.
 
(ਪਰ) ਸੂਝ ਤਦੋਂ ਹੁੰਦੀ ਹੈ ਜਦੋਂ ਪ੍ਰਭੂ ਆਪ ਜਗਾਉਂਦਾ ਹੈ, ਜਦ ਤਾਈਂ ਉਸ ਨੇ (ਮਾਇਆ ਵਿਚ) ਸਵਾਲਿਆ ਹੋਇਆ ਹੈ, ਤਦ ਤਾਈਂ ਸੁੱਤਾ ਰਹਿੰਦਾ ਹੈ ।
When the Lord puts him to sleep, he remains asleep; when He wakes him up, he regains consciousness.
 
ਹੇ ਨਾਨਕ! ਜੇ ਪ੍ਰਭੂ ਆਪਣੀ ਮੇਹਰ ਦੀ ਨਜ਼ਰ ਕਰੇ, ਤਾਂ ਉਹ ਆਪ (ਸੰਸਾਰ ਨੂੰ) ਸਤਿਗੁਰੂ ਮੇਲਦਾ ਹੈ
O Nanak, when the Lord casts His Glance of Grace, He causes him to meet the True Guru.
 
ਤੇ ਸਤਿਗੁਰੂ ਦੀ ਕਿਰਪਾ ਨਾਲ (ਸੰਸਾਰ) ਜੀਊਂਦਾ ਹੋਇਆ ਹੀ ਮਰਦਾ ਹੈ, ਫੇਰ ਮੁੜ ਕੇ ਮਰਨਾ ਨਹੀਂ ਹੁੰਦਾ (ਭਾਵ, ਜਨਮ ਮਰਨ ਤੋਂ ਬਚ ਜਾਂਦਾ ਹੈ) ।੨।
By Guru's Grace, remain dead while yet alive, and you shall not have to die again. ||2||
 
Pauree:
 
ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ
By His doing, everything happens; what does He care for anyone else?
 
(ਸਗੋਂ), ਹੇ ਹਰੀ! ਸਾਰੀ ਸ੍ਰਿਸ਼ਟੀ ਤੇਰੀ ਮੁਥਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ ।
O Dear Lord, everyone eats whatever You give - all are subservient to You.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by