ਹੇ ਭੋਲੀ ਇਸਤ੍ਰੀਏ! (ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ!
You don't have the bracelets of gold, nor the good crystal jewelry; you haven't dealt with the true jeweller.
ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ ।
Those arms, which do not embrace the neck of the Husband Lord, burn in anguish.
(ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ)
All my companions have gone to enjoy their Husband Lord; which door should I, the wretched one, go to?
ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ । ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ ।
O friend, I may look very attractive, but I am not pleasing to my Husband Lord at all.
ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ,
I have woven my hair into lovely braids, and saturated their partings with vermillion;
ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ ।
but when I go before Him, I am not accepted, and I die, suffering in anguish.
(ਪ੍ਰਭੂ-ਪਤੀ ਤੋਂ ਵਿਛੁੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ ਤੇ) ਤਰਸ ਕਰ ਰਹੇ ਹਨ ।
I weep; the whole world weeps; even the birds of the forest weep with me.
ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ), ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ ।
The only thing which doesn't weep is my body's sense of separateness, which has separated me from my Lord.
(ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ ।
In a dream, He came, and went away again; I cried so many tears.
ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗ਼ਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ ।
I can't come to You, O my Beloved, and I can't send anyone to You.
ਨੀਂਦ ਅੱਗੇ ਹੀ ਤਰਲੇ ਕਰਦੀ ਹਾਂ—) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ ।
Come to me, O blessed sleep - perhaps I will see my Husband Lord again.
ਹੇ ਨਾਨਕ! (ਪ੍ਰਭੂ-ਦਰ ਤੇ) ਆਖ—ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ!
One who brings me a message from my Lord and Master - says Nanak, what shall I give to Him?
ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ ।
Cutting off my head, I give it to Him to sit upon; without my head, I shall still serve Him.
ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀ ਆਪਾ-ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ ।੧।੩।
Why haven't I died? Why hasn't my life just ended? My Husband Lord has become a stranger to me. ||1||3||
Wadahans, Third Mehl, First House:
One Universal Creator God. By The Grace Of The True Guru:
ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ ।
When the mind is filthy, everything is filthy; by washing the body, the mind is not cleaned.
ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।੧।
This world is deluded by doubt; how rare are those who understand this. ||1||
ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ ।
O my mind, chant the One Name.
ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।੧।ਰਹਾਉ।
The True Guru has given me this treasure. ||1||Pause||
ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ
Even if one learns the Yogic postures of the Siddhas, and holds his sexual energy in check,
ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।੨।
still, the filth of the mind is not removed, and the filth of egotism is not eliminated. ||2||
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ ।
This mind is not controlled by any other discipline, except the Sanctuary of the True Guru.
ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।੩।
Meeting the True Guru, one is transformed beyond description. ||3||
ਨਾਨਕ ਆਖਦੇ ਹਨ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ
Prays Nanak, one who dies upon meeting the True Guru, shall be rejuvenated through the Word of the Guru's Shabad.
ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ ।੪।੧।
The filth of his attachment and possessiveness shall depart, and his mind shall become pure. ||4||1||
Wadahans, Third Mehl:
(ਹੇ ਭਾਈ!) ਪਰਮਾਤਮਾ ਦੀ ਮੇਹਰ ਦੀ ਨਿਗਾਹ ਨਾਲ ਹੀ ਗੁਰੂ ਦੀ ਸਰਨ ਪੈ ਸਕੀਦਾ ਹੈ, ਮੇਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦੀ ਸੇਵਾ-ਭਗਤੀ ਹੋ ਸਕਦੀ ਹੈ ।
By His Grace, one serves the True Guru; by His Grace, service is performed.
ਮੇਹਰ ਦੀ ਨਿਗਾਹ ਨਾਲ ਹੀ ਇਹ ਮਨ ਕਾਬੂ ਵਿਚ ਆਉਂਦਾ ਹੈ, ਤੇ, ਪਵਿਤ੍ਰ ਹੋ ਜਾਂਦਾ ਹੈ ।੧।
By His grace, this mind is controlled, and by His Grace, it becomes pure. ||1||
ਹੇ (ਮੇਰੇ) ਮਨ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ ।
O my mind, think of the True Lord.
ਜੇ ਤੂੰ ਉਸ ਇਕ ਪਰਮਾਤਮਾ ਨੂੰ ਯਾਦ ਕਰਦਾ ਰਹੇਂਗਾ ਤਾਂ ਸੁਖ ਹਾਸਲ ਕਰੇਂਗਾ, ਤੇ, ਤੈਨੂੰ ਕਦੇ ਭੀ ਕੋਈ ਦੁੱਖ ਨਹੀਂ ਪੋਹ ਸਕੇਗਾ ।੧।ਰਹਾਉ।
Think of the One Lord, and you shall obtain peace; you shall never suffer in sorrow again. ||1||Pause||
(ਹੇ ਭਾਈ!) ਪਰਮਾਤਮਾ ਦੀ ਕਿਰਪਾ ਦੀ ਨਜ਼ਰ ਨਾਲ ਹੀ ਵਿਕਾਰਾਂ ਵਲੋਂ ਹਟ ਕੇ ਆਤਮਕ ਜੀਵਨ ਹਾਸਲ ਕਰੀਦਾ ਹੈ, ਤੇ, ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ ।
By His Grace, one dies while yet alive, and by His Grace, the Word of the Shabad is enshrined in the mind.
ਮੇਹਰ ਦੀ ਨਿਗਾਹ ਨਾਲ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝ ਸਕੀਦਾ ਹੈ, ਤੇ, ਰਜ਼ਾ ਵਿਚ ਹੀ ਸਦਾ ਟਿਕੇ ਰਹੀਦਾ ਹੈ ।੨।
By His Grace, one understands the Hukam of the Lord's Command, and by His Command, one merges into the Lord. ||2||
ਹੇ ਭਾਈ! ਜਿਸ ਜੀਭ ਨੇ ਕਦੇ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਚੱਖਿਆ ਉਹ ਜੀਭ ਸੜਨ-ਜੋਗੀ ਹੀ ਹੈ,
That tongue, which does not savor the sublime essence of the Lord - may that tongue be burned off!
(ਕਿਉਂਕਿ ਜਿਸ ਮਨੁੱਖ ਦੀ ਜੀਭ) ਹੋਰ ਹੋਰ ਰਸਾਂ ਦੇ ਸੁਆਦ ਵਿਚ ਲੱਗੀ ਰਹਿੰਦੀ ਹੈ, ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਦੁੱਖ (ਹੀ) ਪਾਂਦਾ ਰਹਿੰਦਾ ਹੈ ।੩।
It remains attached to other pleasures, and through the love of duality, it suffers in pain. ||3||
(ਹੇ ਭਾਈ! ਉਂਞ ਤਾਂ) ਸਭ ਜੀਵਾਂ ਉਤੇ ਇਕ ਪਰਮਾਤਮਾ ਦੀ ਹੀ ਕਿਰਪਾ ਦੀ ਨਜ਼ਰ ਰਹਿੰਦੀ ਹੈ, (ਪਰ ਕੋਈ ਚੰਗਾ ਬਣ ਜਾਂਦਾ ਹੈ ਕੋਈ ਵਿਕਾਰੀ ਹੋ ਜਾਂਦਾ ਹੈ, ਇਹ) ਫ਼ਰਕ (ਭੀ) ਪਰਮਾਤਮਾ ਆਪ ਹੀ ਬਣਾਂਦਾ ਹੈ
The One Lord grants His Grace to all; He Himself makes distinctions.
(ਕਿਉਂਕਿ) ਹੇ ਨਾਨਕ! ਜੇ ਗੁਰੂ ਮਿਲ ਪਏ (ਤਾਂ ਹੀ ਪਰਮਾਤਮਾ ਦੀ ਮੇਹਰ ਦੀ ਨਿਗਾਹ ਦਾ) ਫਲ ਮਿਲਦਾ ਹੈ (ਪਰਮਾਤਮਾ ਗੁਰੂ ਦੀ ਰਾਹੀਂ ਆਪਣਾ) ਨਾਮ ਬਖ਼ਸ਼ਦਾ ਹੈ (ਇਹ ਨਾਮ-ਪ੍ਰਾਪਤੀ ਹੀ ਸਭ ਤੋਂ ਵੱਡੀ) ਇੱਜ਼ਤ (ਹੈ) ।੪।੨।
O Nanak, meeting the True Guru, the fruits are obtained, and one is blessed with the Glorious Greatness of the Naam. ||4||2||