ਪੂਰਾ ਗੁਰੂ ਹੀ (ਮੈਨੂੰ) ਮੇਰਾ ਪ੍ਰੀਤਮ (ਪ੍ਰਭੂ) ਮਿਲਾ ਸਕਦਾ ਹੈ (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਵਾਂਗਾ, ਕੁਰਬਾਨ ਜਾਵਾਂਗਾ ।੧।ਰਹਾਉ।
The Perfect Guru leads me to meet my Beloved; I am a sacrifice, a sacrifice to my Guru. ||1||Pause||
 
(ਹੇ ਮਾਂ!) ਮੇਰੇ ਸਰੀਰ ਵਿਚ ਔਗੁਣ ਹੀ ਔਗੁਣ ਭਰੇ ਪਏ ਹਨ ।
My body is over-flowing with corruption;
 
ਮੈਂ ਆਪਣੇ ਉਸ ਪ੍ਰੀਤਮ ਨੂੰ ਕਿਵੇਂ ਮਿਲ ਸਕਾਂ ਜੋ ਸਾਰੇ ਗੁਣਾਂ ਨਾਲ ਭਰਪੂਰ ਹੈ? ।੨।
how can I meet my Perfect Beloved? ||2||
 
ਹੇ ਮੇਰੀ ਮਾਂ! ਜਿਸ ਗੁਣਾਂ ਵਾਲੀ (ਵਡ-ਭਾਗਣ ਜੀਵ-ਇਸਤ੍ਰੀ) ਨੇ ਪ੍ਰੀਤਮ ਪ੍ਰਭੂ ਨੂੰ ਲੱਭ ਲਿਆ (ਉਸ ਤਾਂ ਲੱਭਾ ਗੁਣਾਂ ਦੀ ਬਰਕਤਿ ਨਾਲ, ਪਰ) ਮੇਰੇ ਅੰਦਰ ਉਹ ਗੁਣ ਨਹੀਂ ਹਨ ।
The virtuous ones obtain my Beloved;
 
ਮੈਂ ਕਿਵੇਂ ਪ੍ਰਭੂ ਨੂੰ ਮਿਲ ਸਕਦੀ ਹਾਂ? ।੩।
I do not have these virtues. How can I meet Him, O my mother? ||3||
 
(ਹੇ ਮਾਂ!) ਮੈਂ (ਪ੍ਰੀਤਮ-ਪ੍ਰਭੂ ਨੂੰ ਮਿਲਣ ਲਈ) ਅਨੇਕਾਂ ਉਪਾਵ ਕਰ ਕਰ ਕੇ ਥੱਕ ਗਿਆ ਹਾਂ (ਉਪਾਵਾਂ ਨਾਲ ਚਤੁਰਾਈਆਂ ਨਾਲ ਨਹੀਂ ਮਿਲਦਾ ।
I am so tired of making all these efforts.
 
ਅਰਦਾਸ ਅਰਜ਼ੋਈ ਹੀ ਮਦਦ ਕਰਦੀ ਹੈ, ਇਸ ਵਾਸਤੇ) ਹੇ ਨਾਨਕ! (ਆਖ—) ਹੇ ਮੇਰੇ ਹਰੀ! ਮੈਨੂੰ ਗਰੀਬ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ ।੪।੧।
Please protect Nanak, the meek one, O my Lord. ||4||1||
 
Wadahans, Fourth Mehl:
 
ਮੇਰਾ ਹਰੀ ਪ੍ਰਭੂ ਸੋਹਣਾ ਹੈ (ਪਰ) ਮੈਂ (ਉਸ ਦੇ ਸੁਹਣੱਪ ਦੀ) ਕਦਰ ਨਾਹ ਜਾਤੀ,
My Lord God is so beautiful. I do not know His worth.
 
(ਤੇ) ਮੈਂ ਉਸ ਹਰੀ ਨੂੰ ਉਸ ਪ੍ਰਭੂ ਨੂੰ ਛੱਡ ਕੇ ਮਾਇਆ ਦੇ ਮੋਹ ਵਿਚ ਹੀ ਫਸੀ ਰਹੀ ।੧।
Abandoning my Lord God, I have become entangled in duality. ||1||
 
ਮੈਂ ਮੂਰਖ ਹਾਂ, ਮੈਂ ਪ੍ਰਭੂ-ਪਤੀ ਨੂੰ ਕਿਵੇਂ ਮਿਲ ਸਕਦੀ ਹਾਂ?
How can I meet with my Husband? I don't know.
 
ਜੇਹੜੀ (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਪਸੰਦ ਆਉਂਦੀ ਹੈ, ਉਹ ਭਾਗਾਂ ਵਾਲੀ ਹੈ, ਉਹੀ ਅਕਲ ਵਾਲੀ ਹੈ, ਉਹੀ ਪ੍ਰਭੂ-ਪਤੀ ਨੂੰ ਮਿਲ ਸਕਦੀ ਹੈ ।੧।ਰਹਾਉ।
She who pleases her Husband Lord is a happy soul-bride. She meets with her Husband Lord - she is so wise. ||1||Pause||
 
ਮੇਰੇ ਅੰਦਰ (ਅਨੇਕਾਂ) ਐਬ ਹਨ (ਜਿਨ੍ਹਾਂ ਕਰ ਕੇ) ਮੈਂ ਪ੍ਰਭੂ-ਪਤੀ ਨੂੰ ਮਿਲ ਨਹੀਂ ਸਕਦੀ ।
I am filled with faults; how can I attain my Husband Lord?
 
ਹੇ ਪ੍ਰਭੂ-ਪਤੀ! ਤੇਰੇ ਨਾਲ ਪਿਆਰ ਕਰਨ ਵਾਲੇ ਅਨੇਕਾਂ ਹੀ ਹਨ, ਮੈਂ ਤੇਰੇ ਚਿੱਤ ਵਿਚ ਨਹੀਂ ਆ ਸਕਦੀ ।੨।
You have many loves, but I am not in Your thoughts, O my Husband Lord. ||2||
 
ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾ ਲਿਆ, ਉਹ ਨੇਕ ਹੈ, ਉਹ ਭਾਗਾਂ ਵਾਲੀ ਹੈ, ਉਸ ਸੁਹਾਗਣ ਵਾਲੇ ਗੁਣ ਮੇਰੇ ਅੰਦਰ ਨਹੀਂ ਹਨ ।
She who enjoys her Husband Lord, is the good soul-bride.
 
ਮੈਂ ਛੁੱਟੜ (ਪ੍ਰਭੂ-ਪਤੀ ਨੂੰ ਮਿਲਣ ਲਈ) ਕੀਹ ਕਰ ਸਕਦੀ ਹਾਂ? ।੩।
I don't have these virtues; what can I, the discarded bride, do? ||3||
 
ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਭਾਗਾਂ ਵਾਲੀ ਹੈ ।
The soul-bride continually, constantly enjoys her Husband Lord.
 
ਮੇਰੇ ਵਰਗੀ ਮੰਦ-ਭਾਗਣ ਨੂੰ ਉਹ ਕਦੇ (ਕਿਸਮਤ ਨਾਲ) ਹੀ ਆਪਣੇ ਗਲ ਨਾਲ ਲਾਂਦਾ ਹੈ ।੪।
I have no good fortune; will He ever hold me close in His embrace? ||4||
 
ਹੇ ਪ੍ਰਭੂ-ਪਤੀ! ਤੂੰ ਗੁਣਾਂ ਨਾਲ ਭਰਪੂਰ ਹੈਂ, ਪਰ ਮੈਂ ਅਉਗਣਾਂ ਨਾਲ ਭਰਿਆ ਹੋਇਆ ਹਾਂ ।
You, O Husband Lord, are meritorious, while I am without merit.
 
(ਤੇਰੇ ਦਰ ਤੇ ਹੀ ਅਰਦਾਸ ਹੈ—) ਮੈਨੂੰ ਗੁਣ-ਹੀਨ ਨਿਮਾਣੇ ਨਾਨਕ ਨੂੰ ਬਖ਼ਸ਼ ਲੈ (ਤੇ, ਆਪਣੇ ਨਾਮ ਦੀ ਦਾਤਿ ਦੇਹ ।੫।੨।
I am worthless; please forgive Nanak, the meek. ||5||2||
 
Wadahans, Fourth Mehl, Second House:
 
One Universal Creator God. By The Grace Of The True Guru:
 
ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ ।
Within my mind there is such a great yearning; how will I attain the Blessed Vision of the Lord's Darshan?
 
(ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੱੁਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ ।
I go and ask my True Guru; with the Guru's advice, I shall teach my foolish mind.
 
ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ ।
The foolish mind is instructed in the Word of the Guru's Shabad, and meditates forever on the Lord, Har, Har.
 
ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।੧।
O Nanak, one who is blessed with the Mercy of my Beloved, focuses his consciousness on the Lord's Feet. ||1||
 
ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ ।
I dress myself in all sorts of robes for my Husband, so that my True Lord God will be pleased.
 
ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ?
But my Beloved Husband Lord does not even cast a glance in my direction; how can I be consoled?
 
ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ ।
For His sake, I adorn myself with adornments, but my Husband is imbued with the love of another.
 
ਹੇ ਨਾਨਕ! (ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ।੨।
O Nanak, blessed, blessed, blessed is that soul-bride, who enjoys her True, Sublime Husband Lord. ||2||
 
ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ—(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ?
I go and ask the fortunate, happy soul-bride, "How did you attain Him - your Husband Lord, my God?"
 
(ਉਹ ਉੱਤਰ ਦੇਂਦੀ ਹੈ—ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ ।
She answers, "My True Husband blessed me with His Mercy; I abandoned the distinction between mine and yours.
 
ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ—ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ—ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ ।
Dedicate everything, mind, body and soul, to the Lord God; this is the Path to meet Him, O sister."
 
ਹੇ ਨਾਨਕ! (ਆਖ—ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ ।੩।
If her God gazes upon her with favor, O Nanak, her light merges into the Light. ||3||
 
ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ;
I dedicate my mind and body to the one who brings me a message from my Lord God.
 
ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ ।
I wave the fan over him every day, serve him and carry water for him.
 
ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ ।
Constantly and continuously, I serve the Lord's humble servant, who recites to me the sermon of the Lord, Har, Har.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by