ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ ।
Your rule shall never end.
ਹੇ ਪ੍ਰਭੂ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ ।
Your rule is eternal and unchanging; it shall never come to an end.
ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
He alone becomes Your servant, who contemplates You in peaceful ease.
ਕੋਈ ਵੈਰੀ ਕੋਈ ਦੁੱਖ ਕਦੇ ਭੀ ਉਸ ਦਾ ਲਾਗੂ ਨਹੀਂ ਹੋ ਸਕਦਾ, ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦਾ ।
Enemies and pains shall never touch him, and sin shall never draw near him.
ਹੇ ਪ੍ਰਭੂ! ਮੈਂ ਸਦਾ ਤੇਰੇ ਹੀ ਨਾਮ ਤੋਂ ਸਦਕੇ ਜਾਂਦਾ ਹਾਂ ।੪।
I am forever a sacrifice to the One Lord, and Your Name. ||4||
ਹੇ ਪ੍ਰਭੂ! ਹਰੇਕ ਜੁਗ ਵਿਚ ਹੀ ਤੇਰੇ ਭਗਤ ਮੌਜੂਦ ਰਹੇ ਹਨ, ਜੋ, ਹੇ ਸੁਆਮੀ!
Throughout the ages, Your devotees sing the Kirtan of Your Praises, O Lord Master, at Your Door.
ਤੇਰੇ ਦਰ ਤੇ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਜੋ ਸਦਾ ਤੈਨੂੰ ਹੀ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ।
They meditate on the One True Lord.
ਹੇ ਪ੍ਰਭੂ! ਤੈਨੂੰ ਸਦਾ-ਥਿਰ ਨੂੰ ਉਹ ਤਦੋਂ ਹੀ ਜਪ ਸਕਦੇ ਹਨ ਜਦੋਂ ਤੂੰ ਆਪ ਉਹਨਾਂ ਦੇ ਮਨ ਵਿਚ ਆਪਣਾ ਨਾਮ ਵਸਾਂਦਾ ਹੈਂ
Only then do they meditate on the True Lord, when they enshrine Him in their minds.
ਜਦੋਂ ਤੂੰ ਉਹਨਾਂ ਦੇ ਮਨ ਵਿਚੋਂ ਮਾਇਆ ਵਾਲੀ ਭਟਕਣਾ ਦੂਰ ਕਰਦਾ ਹੈਂ ਜੋ ਤੂੰ ਆਪ ਹੀ ਪੈਦਾ ਕੀਤੀ ਹੋਈ ਹੈ ।
Doubt and delusion are Your making; when these are dispelled,
ਹੇ ਪ੍ਰਭੂ! ਗੁਰੂ ਦੀ ਕਿਰਪਾ ਦੀ ਰਾਹੀਂ ਤੂੰ ਆਪਣੇ ਭਗਤਾਂ ਉੱਤੇ ਮੇਹਰ ਕਰਦਾ ਹੈਂ, ਤੇ ਉਹਨਾਂ ਨੂੰ ਜਮਾਂ ਤੋਂ ਬਚਾ ਲੈਂਦਾ ਹੈਂ ।
then, by Guru's Grace, You grant Your Grace, and save them from the noose of Death.
ਹਰੇਕ ਜੁਗ ਵਿਚ ਹੀ ਤੇਰੇ ਭਗਤ-ਸੇਵਕ ਮੌਜੂਦ ਰਹੇ ਹਨ ।੫।
Throughout the ages, they are Your devotees. ||5||
ਹੇ ਮੇਰੇ ਵੱਡੇ ਮਾਲਕ! ਹੇ ਅਦ੍ਰਿਸ਼ਟ ਮਾਲਕ! ਹੇ ਬੇਅੰਤ ਮਾਲਕ!
O my Great Lord and Master, You are unfathomable and infinite.
ਮੈਂ (ਤੇਰੇ ਦਰ ਤੇ) ਕਿਵੇਂ ਬੇਨਤੀ ਕਰਾਂ? ਮੈਨੂੰ ਤਾਂ ਬੇਨਤੀ ਕਰਨੀ ਭੀ ਨਹੀਂ ਆਉਂਦੀ ।
How should I make and offer my prayer? I do not know what to say.
ਜੇ ਤੂੰ ਆਪ (ਮੇਰੇ ਉਤੇ) ਮੇਹਰ ਦੀ ਨਿਗਾਹ ਕਰੇਂ ਤਾਂ ਹੀ ਮੈਂ ਤੇਰੇ ਸਦਾ-ਥਿਰ ਨਾਮ ਨਾਲ ਸਾਂਝ ਪਾ ਸਕਦਾ ਹਾਂ ।
If You bless me with Your Glance of Grace, I realize the Truth.
ਤੇਰਾ ਸਦਾ-ਥਿਰ ਨਾਮ ਮੈਂ ਤਦੋਂ ਹੀ ਪਛਾਣ ਸਕਦਾ ਹਾਂ (ਤਦੋਂ ਹੀ ਇਸ ਦੀ ਕਦਰ ਪਾ ਸਕਦਾ ਹਾਂ) ਜਦੋਂ ਤੂੰ ਆਪ ਮੈਨੂੰ ਇਹ ਸੂਝ ਬਖ਼ਸ਼ੇਂ
Only then do I come to realize the Truth, when You Yourself instruct me.
ਜਦੋਂ ਤੂੰ ਮੇਰੇ ਮਨ ਵਿਚੋਂ ਮਾਇਆ ਦੀ ਤ੍ਰਿਸ਼ਨਾ ਅਤੇ (ਇਸ ਤੋਂ ਪੈਦਾ ਹੋਣ ਵਾਲੇ) ਉਹਨਾਂ ਦੁੱਖਾਂ ਦਾ ਸਹਿਮ ਦੂਰ ਕਰੇਂ ਜੇਹੜੇ ਕਿ ਜਗਤ ਵਿਚ ਤੂੰ ਆਪ ਹੀ ਪੈਦਾ ਕੀਤੇ ਹੋਏ ਹਨ ।
The pain and hunger of the world are Your making; dispel this doubt.
ਨਾਨਕ ਬੇਨਤੀ ਕਰਦਾ ਹੈ ਕਿ ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਸਮਝਦਾ ਹੈ
Prays Nanak, ones skepticism is taken away, when he understands the Guru's wisdom.
ਤਾਂ (ਇਸ ਦੇ ਅੰਦਰੋਂ ਦੁੱਖ ਆਦਿਕਾਂ ਦਾ) ਸਹਿਮ ਦੂਰ ਹੋ ਜਾਂਦਾ ਹੈ (ਅਤੇ ਯਕੀਨ ਬਣ ਜਾਂਦਾ ਹੈ ਕਿ) ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਆਪ (ਸਭ ਜੀਵਾਂ ਦੇ ਸਿਰ ਉਤੇ) ਵੱਡਾ ਮਾਲਕ ਹੈ ।੬।
The Great Lord Master is unfathomable and infinite. ||6||
(ਹੇ ਸਰਬ-ਵਿਆਪਕ ਸਿਰਜਣਹਾਰ! ਜਗਤ ਦੀ ਸਾਰੀ ਸੁੰਦਰਤਾ ਤੂੰ ਹੀ ਆਪਣੇ ਸਰੂਪ ਤੋਂ ਰਚੀ ਹੈ । ਤੂੰ ਉਹ ਉਹ ਇਸਤ੍ਰੀ ਮਰਦ ਪੈਦਾ ਕੀਤੇ ਹਨ ਜਿਨ੍ਹਾਂ ਦੇ ਨੈਣ ਦੰਦ ਨੱਕ ਕੇਸ ਆਦਿਕ ਸਾਰੇ ਹੀ ਅੰਗ ਮਹਾਨ ਸੁੰਦਰ ਹਨ ।
Your eyes are so beautiful, and Your teeth are delightful.
ਉਹਨਾਂ ਵਿਚ, ਹੇ ਪ੍ਰਭੂ! ਤੂੰ ਆਪ ਹੀ ਬੈਠਾ ਜੀਵਨ-ਜੋਤਿ ਜਗਾ ਰਿਹਾ ਹੈਂ । ਸੋ) ਹੇ ਪ੍ਰਭੂ! ਤੇਰੇ ਨੈਣ ਬਾਂਕੇ ਹਨ, ਤੇਰੇ ਦੰਦ ਸੋਹਣੇ ਹਨ, ਤੇਰਾ ਨੱਕ ਸੋਹਣਾ ਹੈ, ਤੇਰੇ ਸੋਹਣੇ ਲੰਮੇ ਕੇਸ ਹਨ (ਜਿਨ੍ਹਾਂ ਦੇ ਸੋਹਣੇ ਨੱਕ ਹਨ, ਜਿਨ੍ਹਾਂ ਦੇ ਸੋਹਣੇ ਲੰਮੇ ਕੇਸ ਹਨ
Your nose is so graceful, and Your hair is so long.
ਇਹ ਭੀ, ਹੇ ਪ੍ਰਭੂ! ਤੇਰੇ ਹੀ ਨੱਕ ਤੇਰੇ ਹੀ ਕੇਸ ਹਨ) । ਹੇ ਪ੍ਰਭੂ! ਤੇਰਾ ਸਰੀਰ ਸੋਨੇ ਵਰਗਾ ਸੁੱਧ ਅਰੋਗ ਹੈ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਹੀ ਢਲਿਆ ਹੋਇਆ ਹੈ ।
Your body is so precious, cast in gold.
ਹੇ ਸਹੇਲੀਹੋ! (ਹੇ ਸਤਸੰਗੀ ਸੱਜਣੋ! ਤੁਸੀ ਉਸ ਪਰਮਾਤਮਾ (ਦੇ ਨਾਮ) ਦੀ ਮਾਲਾ ਜਪੋ (ਉਸ ਪਰਮਾਤਮਾ ਦਾ ਨਾਮ ਮੁੜ ਮੁੜ ਜਪੋ) ਜਿਸ ਦਾ ਸਰੀਰ ਅਰੋਗ ਤੇ ਸੁਡੌਲ ਹੈ, ਮਾਨੋ, ਸੋਨੇ ਵਿਚ ਢਲਿਆ ਹੋਇਆ ਹੈ ।
His body is cast in gold, and He wears Krishna's mala; meditate on Him, O sisters.
ਹੇ ਜੀਵ-ਇਸਤ੍ਰੀਓ! ਮੇਰੀ ਸਿੱਖਿਆ ਸੁਣੋ । (ਜੇ ਤੁਸੀ ਉਸ ਅਰੋਗ ਤੇ ਸੁਡੌਲ ਸਰੂਪ ਵਾਲੇ ਸਰਬ-ਵਿਆਪਕ ਸਿਰਜਣਹਾਰ ਦਾ ਨਾਮ ਜਪੋ ਗੀਆਂ, ਤਾਂ) ਤੁਸੀ (ਅੰਤ ਵੇਲੇ) ਜਮ-ਰਾਜ ਦੇ ਦਰਵਾਜ਼ੇ ਤੇ ਖੜੀਆਂ ਨਹੀਂ ਹੋਵੋਗੀਆਂ ।
You shall not have to stand at Death's door, O sisters, if you listen to these teachings.
(ਜੇਹੜੇ ਬੰਦੇ ਉਸ ਪਰਮਾਤਮਾ ਦਾ ਨਾਮ ਜਪਦੇ ਹਨ ਉਹਨਾਂ ਦੇ) ਮਨ ਤੋਂ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ । (ਸਿਮਰਨ ਦੀ ਬਰਕਤਿ ਨਾਲ (ਮਹਾ ਪਾਖੰਡੀ ਬਗਲਿਆਂ ਤੋਂ ਸ੍ਰੇਸ਼ਟ ਹੰਸ ਬਣ ਜਾਂਦੇ ਹਨ (ਪਖੰਡੀ ਬੰਦਿਆਂ ਤੋਂ ਉੱਚੇ ਜੀਵਨ ਵਾਲੇ ਗੁਰਮੁਖ ਬਣ ਜਾਂਦੇ ਹਨ) ।
From a crane, you shall be transformed into a swan, and the filth of your mind shall be removed.
ਹੇ ਸਹੇਲੀਹੋ! (ਉਸ ਸਰਬ-ਵਿਆਪਕ ਪ੍ਰਭੂ ਦੇ) ਸੋਹਣੇ ਨੈਣ ਹਨ, ਸੋਹਣੇ ਦੰਦ ਹਨ (ਇਸ ਦਿੱਸਦੇ ਸੰਸਾਰ ਦੀ ਸਾਰੀ ਹੀ ਸੁੰਦਰਤਾ ਦਾ ਸੋਮਾ ਪ੍ਰਭੂ ਆਪ ਹੀ ਹੈ) ।੭।
Your eyes are so beautiful, and Your teeth are delightful. ||7||
(ਕਿਤੇ ਮਿੱਠੀ ਵੈਰਾਗ-ਭਰੀ ਸੁਰ ਵਿਚ ਕੋਇਲਾਂ ਕੂਕ ਰਹੀਆਂ ਹਨ, ਕਿਤੇ ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ਜੋ ਮਸਤ ਹਾਥੀ ਵਾਂਗ ਬੜੀ ਮਟਕ ਨਾਲ ਤੁਰਦੀਆਂ ਹਨ ।
Your walk is so graceful, and Your speech is so sweet.
ਹੇ ਪ੍ਰਭੂ! ਇਹ ਕੋਇਲ ਦੀ ਮਿੱਠੀ ਬੋਲੀ ਤੇ ਚੰਚਲ ਜਵਾਨੀ ਦਾ ਮਦ ਸਭ ਕੁਝ ਤੂੰ ਆਪ ਹੀ ਪੈਦਾ ਕੀਤਾ ਹੈ । ਸੋ ਹੇ ਪ੍ਰਭੂ!) ਤੇਰੀ (ਮਸਤ) ਚਾਲ (ਮਨ ਨੂੰ) ਸੁਖ ਦੇਣ ਵਾਲੀ ਹੈ, ਤੇਰੀ ਬੋਲੀ ਸੋਹਣੀ ਮਿੱਠੀ ਮਿੱਠੀ ਹੈ ।
You coo like a songbird, and your youthful beauty is alluring.
(ਤੇਰੀਆਂ ਹੀ ਪੈਦਾ ਕੀਤੀਆਂ) ਕੋਇਲਾਂ ਮਿੱਠੀ (ਵੈਰਾਗ-ਭਰੀ ਸੁਰ ਵਿਚ) ਕੂਕ ਰਹੀਆਂ ਹਨ, (ਤੇਰੀਆਂ ਹੀ ਪੈਦਾ ਕੀਤੀਆਂ) ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ।
Your youthful beauty is so alluring; it pleases You, and it fulfills the heart's desires.
ਇਹ ਚੰਚਲ ਜੁਆਨੀ ਪ੍ਰਭੂ ਨੇ ਆਪ ਹੀ ਪੈਦਾ ਕੀਤੀ, ਉਸ ਨੂੰ ਆਪ ਨੂੰ ਹੀ ਇਸ ਦਾ ਪੈਦਾ ਕਰਨਾ ਚੰਗਾ ਲੱਗਾ, ਉਸ ਨੇ ਆਪਣੇ ਹੀ ਮਨ ਦੀ ਇੱਛਾ ਪੂਰੀ ਕੀਤੀ । (ਚੰਚਲ ਜਵਾਨੀ ਦੇ ਮਦ-ਮੱਤੀ ਸੁੰਦਰੀ ਵਿਚ ਬੈਠ ਕੇ ਪ੍ਰਭੂ ਆਪ ਹੀ) ਮਸਤ ਹਾਥੀ ਵਾਂਗ ਬੜੀ ਮਟਕ ਨਾਲ ਪੈਰ ਧਰਦਾ ਹੈ, ਉਹ ਆਪ ਹੀ ਆਪਣੇ ਆਪ ਨੂੰ (ਜਵਾਨੀ ਦੇ ਮਦ ਵਿਚ) ਮਸਤ ਕਰ ਰਿਹਾ ਹੈ ।
Like an elephant, You step with Your Feet so carefully; You are satisfied with Yourself.
(ਪ੍ਰਭੂ ਦੀ ਆਪਣੀ ਹੀ ਕਿਰਪਾ ਨਾਲ ਕੋਈ ਵਡ-ਭਾਗਣ ਜੀਵ-ਇਸਤ੍ਰੀ ਉਸ) ਲੱਛਮੀ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ (ਉਸ ਦੇ ਨਾਮ ਵਿਚ) ਮਸਤ ਫਿਰਦੀ ਹੈ, (ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ) ਜਿਵੇਂ ਗੰਗਾ ਦਾ ਪਾਣੀ (ਪਵਿਤ੍ਰ ਮੰਨਿਆ ਜਾਂਦਾ ਹੈ) ।
She who is imbued with the Love of such a Great Lord, flows intoxicated, like the waters of the Ganges.
ਹਰੀ ਦਾ ਦਾਸ ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਤੇਰੀ ਚਾਲ ਸੁਹਾਵਣੀ ਹੈ ਤੇ ਤੇਰੀ ਬੋਲੀ ਮਿੱਠੀ ਮਿੱਠੀ ਹੈ ।੮।੨।
Prays Nanak, I am Your slave, O Lord; Your walk is so graceful, and Your speech is so sweet. ||8||2||
Wadahans, Third Mehl, Chhant:
One Universal Creator God. By The Grace Of The True Guru:
ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ ।
Let yourself be imbued with the Love of your Husband Lord, O beautiful, mortal bride.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ ।
Let yourself remain merged in the True Word of the Shabad, O mortal bride; savor and enjoy the Love of your Beloved Husband Lord.
ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ ।
The Husband Lord embellishes His beloved bride with His True Love; she is in love with the Lord, Har, Har.
ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ ।
Renouncing her self-centeredness, she attains her Husband Lord, and remains merged in the Word of the Guru's Shabad.
ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ ਟਿਕੀ ਰਹਿੰਦੀ ਹੈ ।
That soul bride is adorned, who is attracted by His Love, and who treasures the Love of her Beloved within her heart.
ਹੇ ਨਾਨਕ! (ਆਖ—) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ ।੧।
O Nanak, the Lord blends that soul bride with Himself; the True King adorns her. ||1||
ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ ।
O worthless bride, see your Husband Lord ever-present.
ਹੇ ਜਿੰਦੇ! ਪ੍ਰਭੂ-ਪਤੀ ਜ਼ੱਰੇ ਜ਼ੱਰੇ ਵਿਚ ਵਿਆਪਕ ਹੈ; ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ ।
One who, as Gurmukh, enjoys her Husband Lord, O mortal bride, knows Him to be all-pervading everywhere.