ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ਨੂੰ ਪਛਾਣ ਲਿਆ ।
I see the One Lord, and I know the One Lord; I realize Him within my soul.
 
ਗੁਰੂ ਤੋਂ ਬਿਨਾ ਮੈਂ (ਪਹਿਲਾਂ) ਬਹੁਤ ਹੀ ਆਜਿਜ਼ ਸਾਂ ।੧।
Without the Guru, I am - without the Guru, I am totally dishonored. ||1||
 
ਹੇ ਭਾਈ! ਜਿਨ੍ਹਾਂ (ਵਡਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।
Those who have found the True Guru, the True Guru, the Lord God unites them in His Union.
 
ਮੈਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਨ ਨੂੰ ਤਿਆਰ ਹਾਂ, ਉਹਨਾਂ ਦੀ ਚਰਨੀਂ ਲੱਗਣ ਨੂੰ ਤਿਆਰ ਹਾਂ ।
Their feet, their feet, I adore; I fall at their feet.
 
ਹੇ ਹਰੀ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ (ਤੈਨੂੰ) ਪ੍ਰਭੂ ਨੂੰ ਹਿਰਦੇ ਵਿਚ ਟਿਕਾ ਲਿਆ ਹੈ, ਮੈਂ ਉਹਨਾਂ ਦੀ ਸੇਵਾ ਕਰਨੀ ਚਾਹੁੰਦਾ ਹਾਂ ।
O Lord, Har, Har, I adore the feet of those who meditate on the True Guru, and the Almighty Lord God.
 
ਹੇ ਪ੍ਰਭੂ ਪਾਤਸ਼ਾਹ! ਤੂੰ ਵੱਡਾ ਦਾਤਾਰ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ, ਮੇਰੀ ਇਹ ਤਾਂਘ ਪੂਰੀ ਕਰ ।
You are the Greatest Giver, the Inner-knower, the Searcher of hearts; please, reward my faith, O Lord King.
 
ਹੇ ਭਾਈ! ਮੇਰੀ ਇਹ ਤਾਂਘ ਗੁਰਸਿੱਖਾਂ ਦੀ ਸੰਗਤਿ ਵਿਚ ਹੀ ਪੂਰੀ ਹੋ ਸਕਦੀ ਹੈ (ਜਿਸ ਨੂੰ ਗੁਰਸਿੱਖਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ) ਹਰ ਵੇਲੇ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦਾ ਹੈ ।
Meeting the Gursikh, my faith is rewarded; night and day, I sing the Glorious Praises of the Lord.
 
ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੨।
Those who have found the True Guru, the True Guru, the Lord God unites them in His Union. ||2||
 
ਮੈਂ ਉਸ ਪਿਆਰੇ ਮਿੱਤਰ ਗੁਰ-ਸਿੱਖ ਤੋਂ ਸਦਕੇ ਜਾਂਦਾ ਹਾਂ ਸਦਕੇ ਜਾਂਦਾ ਹਾਂ, ਜੇਹੜਾ ਮੈਨੂੰ ਸਦਾ ਪਰਮਾਤਮਾ ਦਾ ਨਾਮ ਸੁਣਾਂਦਾ ਰਹੇ ।
I am a sacrifice, I am a sacrifice to the Gursikhs, my dear friends.
 
ਪਰਮਾਤਮਾ ਦਾ ਨਾਮ ਹੀ ਮੇਰਾ ਮਿੱਤਰ ਹੈ, (ਮੇਰੀ ਜ਼ਿੰਦਗੀ ਦਾ) ਆਸਰਾ ਹੈ ਪਰਮਾਤਮਾ ਦਾ ਨਾਮ ਮੇਰੀ ਜਿੰਦ ਦਾ ਸਾਥੀ ਹੈ, ਉਸ (ਨਾਮ) ਤੋਂ ਬਿਨਾ ਮੈਂ ਇਕ ਘੜੀ ਭਰ ਅੱਖ ਦੇ ਝਮਕਣ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦਾ ।
They chant the Lord's Name, the Lord's Name; the Beloved Naam, the Name of the Lord, is my only Support.
 
ਸੁਖਾਂ ਦੇ ਦੇਣ ਵਾਲਾ ਪ੍ਰਭੂ ਜੇ ਮੇਹਰ ਕਰੇ, ਤਾਂ ਹੀ ਮੈਂ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕਦਾ ਹਾਂ ।
The Name of the Lord, Har, Har, is the companion of my breath of life; without it, I cannot live for an instant or a moment.
 
ਹੇ ਭਾਈ! ਪਰਮਾਤਮਾ ਆਪ ਹੀ ਆਪਣੇ (ਮਿਲਾਪ ਦੀ) ਤਾਂਘ ਪੈਦਾ ਕਰਦਾ ਹੈ ਆਪ ਹੀ (ਆਪਣੇ ਚਰਨਾਂ ਵਿਚ) ਜੋੜਦਾ ਹੈ ।
The Lord, Har, Har, the Giver of peace, shows His Mercy, and the Gurmukh drinks in the Ambrosial Nectar.
 
ਪਰਮਾਤਮਾ ਆਪ ਹੀ (ਆਪਣਾ ਨਾਮ ਦੇ ਕੇ ਮਨੁੱਖ ਦਾ ਜੀਵਨ) ਸੋਹਣਾ ਬਣਾਂਦਾ ਹੈ ।
The Lord blesses him with faith, and unites him in His Union; He Himself adorns him.
 
ਮੈਂ ਗੁਰੂ ਦੇ ਸਿੱਖ ਤੋਂ ਪਿਆਰੇ ਮਿੱਤਰ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ ।੩।
I am a sacrifice, I am a sacrifice to the Gursikhs, my dear friends. ||3||
 
ਹੇ ਭਾਈ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ (ਸਭ ਕੁਝ ਕਰਨ ਜੋਗਾ) ਆਪ ਹੀ ਆਪ ਹੈ ।
The Lord Himself, the Lord Himself, is the Immaculate Almighty Lord God.
 
ਉਹ ਪਰਮਾਤਮਾ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਵਰਤਦਾ ਹੈ ।
The Lord Himself, the Lord Himself, unites us with Himself; that which He does, comes to pass.
 
ਹੇ ਭਾਈ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਉਸ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ।
Whatever is pleasing to the Lord God, that alone comes to pass; nothing else can be done.
 
ਹੇ ਦਾਸ ਨਾਨਕ! (ਆਖ—) ਮੈਂ ਗੁਰੂ ਦੀ ਕਿਰਪਾ ਨਾਲ (ਉਸ ਪਰਮਾਤਮਾ ਦਾ) ਦਰਸਨ ਕੀਤਾ ਹੈ ।
Even by very clever tricks, He cannot be obtained; all have grown weary of practicing cleverness.
 
ਮੈਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਰਾ) ਨਹੀਂ (ਦਿੱਸਦਾ) ।
By Guru's Grace, servant Nanak beholds the Lord; without the Lord, I have no other at all.
 
ਹੇ ਭਾਈ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰਮਾਤਮਾ ਆਪ ਹੀ (ਸਭ ਕੁਝ ਕਰਨ ਜੋਗਾ) ਹੈ ।੪।੨।
The Lord Himself, the Lord Himself, is the Immaculate Almighty Lord God. ||4||2||
 
Wadahans, Fourth Mehl:
 
ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ । ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ ।
The Lord, the True Guru, the Lord, the True Guru - if only I could meet the Lord, the True Guru; His Lotus Feet are so pleasing to me.
 
(ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ ।
The darkness of my ignorance was dispelled, when the Guru applied the healing ointment of spiritual wisdom to my eyes.
 
ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ ।
The True Guru has applied the healing ointment of spiritual wisdom to my eyes, and the darkness of ignorance has been dispelled.
 
ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ ।
Serving the Guru, I have obtained the supreme status; I meditate on the Lord with every breath, and every morsel of food.
 
ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ ।
Those, upon whom the Lord God has bestowed His Grace, are committed to the service of the True Guru.
 
ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ ।੧।
The Lord, the True Guru, the Lord, the True Guru - if only I could meet the Lord, the True Guru; His Lotus Feet are so pleasing to me. ||1||
 
ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ ।
My True Guru, my True Guru is my Beloved; without the Guru, I cannot live.
 
ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ ।
He gives me the Name of the Lord, the Name of the Lord, my only companion in the end.
 
ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ,
The Name of the Lord, Har, Har, is my only companion in the end; the Guru, the True Guru, has implanted the Naam, the Name of the Lord, within me.
 
ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ ।
There, where neither child nor spouse shall accompany you, the Name of the Lord, Har, Har shall emancipate you.
 
ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ ।
Blessed, blessed is the True Guru, the Immaculate, Almighty Lord God; meeting Him, I meditate on the Name of the Lord.
 
ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ ।੨।
My True Guru, my True Guru is my Beloved; without the Guru, I cannot live. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by