ਹੇ ਨਾਨਕ! ਆਖ—(ਹੇ ਪ੍ਰਭੂ!) ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ, ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ ।੨।
Says Nanak, I am a sacrifice to such a humble being. O Lord, You bless all with Your bountiful blessings. ||2||
 
ਹੇ ਪ੍ਰਭੂ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ ।
When it pleases You, then I am satisfied and satiated.
 
ਜੇ ਤੇਰੀ ਰਜ਼ਾ ਹੋਵੇ ਤਾਂ (ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ) ਪੂਰੇ ਤੌਰ ਤੇ ਰੱਜ ਜਾਂਦਾ ਹੈ ।
My mind is soothed and calmed, and all my thirst is quenched.
 
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ (ਉਸ ਦੇ ਅੰਦਰੋਂ) ਬੁੱਝ ਜਾਂਦੀ ਹੈ (ਗੁਰੂ ਦੀ ਰਾਹੀਂ ਉਹ) (ਵੱਡਾ ਨਾਮ-) ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ ।
My mind is soothed and calmed, the burning has ceased, and I have found so many treasures.
 
(ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ) ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ ।
All the Sikhs and servants partake of them; I am a sacrifice to my True Guru.
 
(ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆ ਦੇ ਸਹਮਾਂ ਵਲੋਂ) ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ ।
I have become fearless, imbued with the Love of my Lord Master, and I have shaken off the fear of death.
 
ਹੇ ਨਾਨਕ! (ਆਖ—ਹੇ ਪ੍ਰਭੂ! ਮੇਹਰ ਕਰ, ਮੈਂ) ਦਾਸ ਸਦਾ (ਗੁਰੂ ਦੇ) ਚਰਨਾਂ ਵਿਚ ਟਿਕਿਆ ਰਹਾਂ, (ਗੁਰੂ ਦਾ) ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ ।੩।
Slave Nanak, Your humble servant, lovingly embraces Your meditation; O Lord, be with me always. ||3||
 
ਹੇ ਪ੍ਰਭੂ ਜੀ! (ਤੇਰੀ ਮੇਹਰ ਨਾਲ ਮੇਰੀ ਹਰੇਕ) ਆਸ ਤੇ ਕਾਮਨਾ ਪੂਰੀ ਹੋ ਗਈ ਹੈ ।
My hopes and desires have been fulfilled, O my Lord.
 
ਹੇ ਪ੍ਰਭੂ ਜੀ! ਮੈਂ ਗੁਣ-ਹੀਨ ਸਾਂ (ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ) ਤੇਰੇ ਅੰਦਰ ਸਾਰੇ ਹੀ ਗੁਣ ਹਨ ।
I am worthless, without virtue; all virtues are Yours, O Lord.
 
ਹੇ ਮੇਰੇ ਮਾਲਕ! ਤੇਰੇ ਅੰਦਰ ਸਾਰੇ ਹੀ ਗੁਣ ਹਨ ।
All virtues are Yours, O my Lord and Master; with what mouth should I praise You?
 
ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ? ਤੂੰ ਮੇਰਾ ਕੋਈ ਔਗੁਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ ।
You did not consider my merits and demerits; you forgave me in an instant.
 
(ਤੇਰੀ ਮੇਹਰ ਨਾਲ ਮੈਂ, ਮਾਨੋ,) ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ ।
I have obtained the nine treasures, congratulations are pouring in, and the unstruck melody resounds.
 
ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਮੈਂ (ਤੈਨੂੰ) ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫ਼ਿਕਰ ਲਹਿ ਗਏ ਹਨ ।੪।੧।
Says Nanak, I have found my Husband Lord within my own home, and all my anxiety is forgotten. ||4||1||
 
Shalok:
 
ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ ਬੱੁਲਿਆਂ ਵਾਂਗ ਚਲੇ ਜਾਂਦੇ ਹਨ ।
Why do you listen to falsehood? It shall vanish like a gust of wind.
 
ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ ਸੁਣਦੇ ਹਨ ।੧।
O Nanak, those ears are acceptable, which listen to the True Master. ||1||
 
ਛੰਤੁ ।
Chhant:
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ ।
I am a sacrifice to those who listen with their ears to the Lord God.
 
ਜੇਹੜੇ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ ਹਨ ।
Blissful and comfortable are those, who with their tongues chant the Name of the Lord, Har, Har.
 
ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੰੁਦਰ ਤੋਂ ਪਾਰ ਲੰਘਾਣ ਵਾਸਤੇ ਆਉਂਦੇ ਹਨ ।
They are naturally embellished, with priceless virtues; they have come to save the world.
 
ਹੇ ਭਾਈ! ਇਸ ਭਿਆਨਕ ਸੰਸਾਰ-ਸਮੰੁਦਰ ਤੋਂ ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ ।
God's Feet are the boat, which carries so many across the terrifying world-ocean.
 
ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ ।
Those who are blessed with the favor of my Lord and Master, are not asked to render their account.
 
ਹੇ ਨਾਨਕ! ਆਖ—ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ ।੧।
Says Nanak, I am a sacrifice to those who listen to God with their ears. ||1||
 
Shalok:
 
ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ ।
With my eyes, I have seen the Light of the Lord, but my great thirst is not quenched.
 
ਹੇ ਨਾਨਕ! ਜਿਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੰੁਦੀ) ।੧।
O Nanak, those eyes are different, which behold my Husband Lord. ||1||
 
ਛੰਤੁ ।
Chhant:
 
ਮੈਂ ਉਹਨਾਂ ਤੋਂ ਸਦਕੇ ਹਾਂ, ਜਿਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ, ਉਹ (ਵਡ-ਭਾਗੀ) ਬੰਦੇ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ ।
I am a sacrifice to those who have seen the Lord God.
 
ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ-ਪ੍ਰਮੰਨੇ ਜਾਂਦੇ ਹਨ
In the True Court of the Lord, they are approved.
 
ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ ।
They are approved by their Lord and Master, and acclaimed as supreme; they are imbued with the Lord's Love.
 
ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ ।
They are satiated with the sublime essence of the Lord, and they merge in celestial peace; in each and every heart, they see the all-pervading Lord.
 
ਹੇ ਭਾਈ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ ।
They alone are the friendly Saints, and they alone are happy, who are pleasing to their Lord and Master.
 
ਹੇ ਨਾਨਕ! ਆਖ—ਜਿਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ ।੨।
Says Nanak, I am forever a sacrifice to those who have seen the Lord God. ||2||
 
Shalok:
 
ਹੇ ਭਾਈ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ ।
The body is blind, totally blind and desolate, without the Naam.
 
ਹੇ ਨਾਨਕ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ ।੧।
O Nanak, fruitful is the life of that being, within whose heart the True Lord and Master abides. ||1||
 
Chhant:
 
ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ ।
I am cut into pieces as a sacrifice, to those who have seen my Lord God.
 
ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ ।
His humble servants partake of the Sweet Ambrosial Nectar of the Lord, Har, Har, and are satiated.
 
ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ ।
The Lord seems sweet to their minds; God is merciful to them, His Ambrosial Nectar rains down upon them, and they are at peace.
 
ਜਗਤ ਦੇ ਮਾਲਕ-ਪ੍ਰਭੂ ਦੀ ਜੈ-ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ ।
Pain is eliminated and doubt is dispelled from the body; chanting the Name of the Lord of the World, their victory is celebrated.
 
ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ ।
They are rid of emotional attachment, their sins are erased, and their association with the five passions is broken off.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by