ਹੇ ਨਾਨਕ! ਆਖ—ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ।੩।
Says Nanak, I am every bit a sacrifice to those, within whose hearts my Lord God abides. ||3||
Shalok:
ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ (ਅਸਲ) ਸੇਵਕ ਅਖਵਾਂਦੇ ਹਨ ।
Those who long for the Lord, are said to be His servants.
(ਹੇ ਭਾਈ!) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ ।੧।
Nanak knows this Truth, that the Lord is not different from His Saint. ||1||
ਛੰਤੁ ।
Chhant:
(ਹੇ ਭਾਈ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ ।
As water mixes and blends with water,
ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ
so does one's light mix and blend with the Lord's Light.
ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੰੁਞ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਦੀ ਹੀ ਸਿਫ਼ਤਿ-ਸਾਲਾਹ ਹੰੁਦੀ ਰਹਿੰਦੀ ਹੈ ।
Merging with the perfect, all-powerful Creator, one comes to know his own self.
(ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ
Then, he enters the celestial state of absolute Samaadhi, and speaks of the One and Only Lord.
ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ ।
He Himself is unmanifest, and He Himself is liberated; He Himself speaks of Himself.
ਹੇ ਨਾਨਕ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿੱਚ ਮਿਲ ਕੇ ਇਕ ਰੂਪ ਹੋ ਜਾਂਦਾ ਹੈ ।੪।੨।
O Nanak, doubt, fear and the limitations of the three qualities are dispelled, as one merges into the Lord, like water blending with water. ||4||2||
Wadahans, Fifth Mehl:
ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ!
God is the all-powerful Creator, the Cause of causes.
(ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ ।
He preserves the whole world, reaching out with His hand.
ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ!
He is the all-powerful, safe Sanctuary, Lord and Master, Treasure of mercy, Giver of peace.
ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ ।
I am a sacrifice to Your slaves, who recognize only the One Lord.
ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ ।
His color and shape cannot be seen; His description is indescribable.
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ ।੧।
Prays Nanak, hear my prayer, O God, Almighty Creator, Cause of causes. ||1||
ਹੇ ਪ੍ਰਭੂ! (ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ ਪੈਦਾ ਕਰਨ ਵਾਲਾ ਹੈਂ
These beings are Yours; You are their Creator.
ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ ।
God is the Destroyer of pain, suffering and doubt.
ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ ।
Eliminate my doubt, pain and suffering in an instant, and preserve me, O Lord, Merciful to the meek.
ਹੇ ਗੋਪਾਲ! ਤੂੰ (ਸਭ ਜੀਵਾਂ ਦਾ) ਮਾਂ ਪਿਉ ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ ।
You are mother, father and friend, O Lord and Master; the whole world is Your child, O Lord of the World.
ਹੇ ਪ੍ਰਭੂ! ਜੇਹੜਾ ਜੀਵ ਤੇਰੀ ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖ਼ਜ਼ਾਨੇ ਹਾਸਲ ਕਰ ਲੈਂਦਾ ਹੈ, ਉਹ ਮੁੜ ਨਾਹ ਜੰਮਦਾ ਹੈ ਨਾਹ ਮਰਦਾ ਹੈ ।
One who comes seeking Your Sanctuary, obtains the treasure of virtue, and does not have to enter the cycle of birth and death again.
ਹੇ ਪ੍ਰਭੂ! ਤੇਰਾ ਦਾਸ ਨਾਨਕ ਬੇਨਤੀ ਕਰਦਾ ਹੈ—ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ।੨।
Prays Nanak, I am Your slave. All beings are Yours; You are their Creator. ||2||
ਹੇ ਭਾਈ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ
Meditating on the Lord, twenty-four hours a day,
(ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ ।
the fruits of the heart's desires are obtained.
ਹੇ ਭਾਈ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤਿਆਂ) ਮਨੋ-ਕਾਮਨਾ ਹਾਸਲ ਕਰ ਲਈਦੀ ਹੈ, ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ ।
Your heart's desires are obtained, meditating on God, and the fear of death is dispelled.
ਹੇ ਭਾਈ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਗੋਬਿੰਦ ਦੀ ਸਿਫ਼ਤਿ-ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ ।
I sing of the Lord of the Universe in the Saadh Sangat, the Company of the Holy, and my hopes are fulfilled.
ਹੇ ਭਾਈ! ਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ ।
Renouncing egotism, emotional attachment and all corruption, we become pleasing to the Mind of God.
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ ।੩।
Prays Nanak, day and night, meditate forever on the Lord, Har, Har. ||3||
(ਹੇ ਭਾਈ! ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਵਾਜੇ ਸਦਾ ਵੱਜਦੇ ਹਨ
At the Lord's Door, the unstruck melody resounds.
(ਜਿਸ ਮਨੁੱਖ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦਾ ਪ੍ਰਭਾਵ ਪ੍ਰਬਲ ਰਹਿੰਦਾ ਹੈ) ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ ।
In each and every heart, the Lord, the Lord of the Universe, sings.
ਹੇ ਭਾਈ! ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਪਰ (ਕਿਸੇ ਚਤੁਰਾਈ ਸਿਆਣਪ ਦੇ ਆਸਰੇ) ਉਸ ਤਕ ਪਹੰੁਚ ਨਹੀਂ ਹੋ ਸਕਦੀ, ਉਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੰੁਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ ।
The Lord of the Universe sings, and abides forever; He is unfathomable, profoundly deep, lofty and exalted.
ਹੇ ਭਾਈ! ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖ਼ੀਰ ਤਕ ਨਹੀਂ ਪਹੰੁਚ ਸਕਦਾ ।
His virtues are infinite - none of them can be described. No one can reach Him.
ਹੇ ਭਾਈ! ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ ।
He Himself creates, and He Himself sustains; all beings and creatures are fashioned by Him.
ਨਾਨਕ ਬੇਨਤੀ ਕਰਦਾ ਹੈ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ ਪ੍ਰਾਪਤ ਹੰੁਦਾ ਹੈ, ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਇਕ-ਰਸ, ਮਾਨੋ ਵਾਜੇ ਵੱਜ ਪੈਂਦੇ ਹਨ ।੪।੩।
Prays Nanak, happiness comes from devotional worship of the Naam; at His Door, the unstruck melody resounds. ||4||3||
Raag Wadahans, First Mehl, Fifth House, Alaahanees ~ Songs Of Mourning:
One Universal Creator God. By The Grace Of The True Guru:
ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ । (ਕਿਉਂਕਿ ਉਹੀ) ਸਦਾ ਕਾਇਮ ਰਹਿਣ ਵਾਲਾ ਹੈ ।
Blessed is the Creator, the True King, who has linked the whole world to its tasks.
(ਜੀਵ ਵਿਚਾਰੇ ਦੀ ਕੋਈ ਪਾਂਇਆਂ ਨਹੀਂ) ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ ।
When one's time is up, and the measure is full, this dear soul is caught, and driven off.