ਅੰਗ. ੫੮ 
 
ਹੇ ਭਾਈ ! (ਨਾਮ ਖ਼ਜ਼ਾਨਾ ਹਾਸਲ ਕਰਨ ਲਈ) ਮੈਨੂੰ (ਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ ਦਿੱਸਦਾ
O Siblings of Destiny, I have no other place to go.
 
ਮੇਰੇ ਵਾਸਤੇ ਤਾਂ ਪ੍ਰਭੂ-ਨਾਮ ਹੀ ਧਨ ਹੈ, ਨਾਮ ਹੀ ਖ਼ਜ਼ਾਨਾ ਹੈ (ਇਹ ਖ਼ਜ਼ਾਨਾ ਜਿਸ ਕਿਸੇ ਨੂੰ ਦਿੱਤਾ ਹੈ) ਗੁਰੂ ਨੇ (ਹੀ) ਦਿੱਤਾ ਹੈ, ਮੈਂ ਗੁਰੂ ਤੋਂ ਕੁਰਬਾਨ ਹਾਂ
The Guru has given me the Treasure of the Wealth of the Naam; I am a sacrifice to Him. ||1||Pause||
 
ਸ਼ਾਬਾਸ਼ੇ ਉਸ (ਗੁਰੂ) ਤੋਂ ਜਿਸ ਗੁਰੂ ਦੀ ਮਤਿ ਮਿਲਿਆਂ ਇੱਜ਼ਤ ਮਿਲਦੀ ਹੈ । (ਪ੍ਰਭੂ ਮਿਹਰ ਕਰੇ) ਮੈਂ ਉਸ (ਗੁਰੂ) ਦੀ ਸੰਗਤਿ ਵਿਚ ਮਿਲਿਆ ਰਹਾਂ
The Guru's Teachings bring honor. Blessed is He-may I meet and be with Him!
 
(ਨਾਮ ਦੀ ਦਾਤਿ ਦੇਣ ਵਾਲੇ) ਉਸ ਗੁਰੂ ਤੋਂ ਬਿਨਾ ਮੈਂ ਇਕ ਘੜੀ ਭੀ ਨਹੀਂ ਰਹਿ ਸਕਦਾ, ਕਿਉਂਕਿ ਨਾਮ ਤੋਂ ਬਿਨਾ ਮੇਰੀ ਆਤਮਕ ਮੌਤ ਹੋ ਜਾਂਦੀ ਹ
Without Him, I cannot live, even for a moment. Without His Name, I die.
 
(ਨਾਮ ਤੋਂ ਬਿਨਾ ਮੈਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਜਾਂਦਾ ਹਾਂ, ਪ੍ਰਭੂ ਮਿਹਰ ਕਰੇ) ਮੈਨੂੰ ਅੰਨ੍ਹੇ ਨੂੰ ਉਸ ਦਾ ਨਾਮ ਨਾਹ ਭੁੱਲ ਜਾਏ, ਮੈਂ ਗੁਰੂ ਦਾ ਆਸਰਾ ਪਰਨਾ ਲੈ ਕੇ ਪ੍ਰਭੂ-ਚਰਨਾਂ ਵਿਚ ਜੁੜਿਆ ਰਹਾਂ ।੨।
I am blind-may I never forget the Naam! Under His Protection, I shall reach my true home. ||2||
 
(ਪਰ ਗੁਰੂ ਭੀ ਹੋਵੇ ਤਾਂ ਸੁਜਾਖਾ ਹੋਵੇ) ਜਿਨ੍ਹਾਂ ਦਾ ਗੁਰੂ (ਆਪ ਹੀ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਗਿਆ ਹੋਵੇ, ਉਹਨਾਂ ਚੇਲਿਆਂ ਨੂੰ (ਆਤਮਕ ਸੁਖ ਦਾ) ਥਾਂ-ਟਿਕਾਣਾ ਨਹੀਂ ਲੱਭ ਸਕਦਾ
Those chaylaas, those devotees, whose spiritual teacher is blind, shall not find their place of rest.
 
(ਪੂਰੇ) ਗੁਰੂ ਤੋਂ ਬਿਨਾ ਪ੍ਰਭੂ ਦਾ ਨਾਮ ਨਹੀਂ ਮਿਲਦਾ, ਨਾਮ ਤੋਂ ਬਿਨਾ ਹੋਰ ਕੋਈ (ਸੁਚੱਜਾ) ਜੀਵਨ-ਮਨੋਰਥ ਨਹੀਂ ਹੋ ਸਕਦਾ
Without the True Guru, the Name is not obtained. Without the Name, what is the use of it all?
 
ਨਾਮ ਤੋਂ ਵਾਂਜਿਆ ਮਨੁੱਖ ਦੁਨੀਆ ਵਿਚ ਆਇਆ ਤੇ ਤੁਰ ਗਿਆ, ਪਛਤਾਵਾ ਹੀ (ਨਾਲ ਲੈ ਗਿਆ, ਖਾਲੀ-ਹੱਥ ਹੀ ਜਗ ਤੋਂ ਗਿਆ) ਜਿਵੇਂ ਸੁੰਞੇ ਘਰ ਵਿਚ ਕਾਂ (ਆ ਕੇ ਖ਼ਾਲੀ ਜਾਂਦਾ ਹੈ) ।੩।
People come and go, regretting and repenting, like crows in a deserted house. ||3||
 
ਨਾਮ ਸਿਮਰਨ ਤੋਂ ਬਿਨਾ ਸਰੀਰ ਨੂੰ (ਚਿੰਤਾ ਆਦਿਕ ਇਤਨਾ) ਦੁੱਖ ਵਿਆਪਦਾ ਹੈ (ਕਿ ਸਰੀਰਕ ਸੱਤਿਆ ਇਉਂ ਕਿਰਦੀ ਜਾਂਦੀ ਹੈ) ਜਿਵੇਂ ਕਲਰ ਦੀ ਕੰਧ (ਕਿਰਦੀ ਰਹਿੰਦੀ ਹੈ)
Without the Name, the body suffers in pain; it crumbles like a wall of sand.
 
ਇਸ ਨੂੰ ਕਿਰਨ ਤੋਂ ਬਚਾਣ ਲਈ) ਤਦ ਤਕ (ਪ੍ਰਭੂ ਦਾ) ਮਹਲ (-ਰੂਪ ਸਹਾਰਾ) ਨਹੀਂ ਮਿਲਦਾ, ਜਦ ਤਕ ਉਹ ਸਦਾ-ਥਿਰ ਪ੍ਰਭੂ (ਜੀਵ ਦੇ) ਚਿੱਤ ਵਿਚ ਨਹੀਂ ਆ ਵੱਸਦਾ
As long as Truth does not enter into the consciousness, the Mansion of the Lord's Presence is not found.
 
ਜੇ ਗੁਰੂ ਦੇ ਸ਼ਬਦ ਵਿਚ ਮਨ ਰੰਗਿਆ ਜਾਏ, ਤਾਂ ਪ੍ਰਭੂ ਦੀ ਹਜ਼ੂਰੀ (ਦੀ ਓਟ) ਮਿਲ ਜਾਂਦੀ ਹੈ, ਤੇ ਉਹ ਆਤਮਕ ਅਵਸਥਾ ਸਦਾ ਲਈ ਲੱਭ ਪੈਂਦੀ ਹੈ ਜਿੱਥੇ ਕੋਈ ਵਾਸਨਾ ਨਹੀਂ ਪੋਹ ਸਕਦੀ ।੪।
Attuned to the Shabad, we enter our home, and obtain the Eternal State of Nirvaanaa. ||4||
 
(ਸੋ, ਹੇ ਭਾਈ ! ਇਸ ‘ਨਿਰਬਾਣ ਪਦ’ ਦੀ ਪ੍ਰਾਪਤੀ ਵਾਸਤੇ) ਮੈਂ ਆਪਣੇ ਗੁਰੂ ਨੂੰ ਪੁੱਛਾਂਗੀ, ਗੁਰੂ ਨੂੰ ਪੁੱਛ ਕੇ (ਉਸ ਦੀ ਦੱਸੀ) ਕਾਰ ਕਰਾਂਗੀ
I ask my Guru for His Advice, and I follow the Guru's Advice.
 
ਮੈਂ ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਂਗੀ, (ਭਲਾ ਕਿਤੇ ਪ੍ਰਭੂ ਮੇਰੇ) ਮਨ ਵਿਚ ਆ ਵੱਸੇ (ਪ੍ਰਭੂ ਦੀ ਮਿਹਰ ਹੋਵੇ, ਮੇਰਾ) ਹਉਮੈ ਦਾ ਦੁੱਖ ਸੜ ਜਾਏ,
With the Shabads of Praise abiding in the mind, the pain of egotism is burnt away.
 
ਸਹਜ ਅਵਸਥਾ ਵਿਚ ਟਿਕਿਆਂ ਮੇਰਾ ਪ੍ਰਭੂ ਨਾਲ ਸੋਹਣਾ ਮਿਲਾਪ ਹੋ ਜਾਏ, ਸਦਾ ਟਿਕੇ ਰਹਿਣ ਵਾਲੇ ਪ੍ਰਭੂ ਵਿਚ ਮੇਰਾ ਸਦਾ ਲਈ ਮੇਲ ਹੋ ਜਾਏ ।੫।
We are intuitively united with Him, and we meet the Truest of the True. ||5||
 
ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ ਉਹ ਕਾਮ ਕੋ੍ਰਧ ਅਹੰਕਾਰ (ਆਦਿਕ ਵਿਕਾਰਾਂ) ਨੂੰ ਤਿਆਗ ਕੇ ਪਵਿਤ੍ਰ (ਜੀਵਨ ਵਾਲੇ) ਹੋ ਜਾਂਦੇ ਹਨ
Those who are attuned to the Shabad are spotless and pure; they renounce sexual desire, anger, selfishness and conceit.
 
ਉਹ ਸਦਾ ਪ੍ਰਭੂ ਦਾ ਨਾਮ ਸਲਾਹੰੁਦੇ ਹਨ, ਉਹ ਪਰਮਾਤਮਾ (ਦੀ ਯਾਦ) ਨੂੰ ਸਦਾ ਆਪਣੇ ਹਿਰਦੇ ਵਿਚ ਟਿਕਾ ਰੱਖਦੇ ਹਨ ।
They sing the Praises of the Naam, forever and ever; they keep the Lord enshrined within their hearts.
 
(ਹੇ ਭਾਈ !) ਜੇਹੜਾ ਪ੍ਰਭੂ ਸਾਰੇ ਜੀਵਾਂ (ਦੀ ਜ਼ਿੰਦਗੀ) ਦਾ ਆਸਰਾ ਹੈ, ਉਸ ਨੂੰ ਕਦੇ ਭੀ ਮਨੋਂ ਭੁਲਾਣਾ ਨਹੀਂ ਚਾਹੀਦਾ ।੬।
How could we ever forget Him from our minds? He is the Support of all beings. ||6||
 
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਮਰ ਜਾਂਦਾ ਹੈ ਉਹ (ਇਹ ਮਰਨੀ) ਮਰ ਕੇ ਇਸਥਿਰ ਹੋ ਜਾਂਦਾ ਹੈ (ਵਿਕਾਰਾਂ ਦੇ ਟਾਕਰੇ ਤੇ ਤਕੜਾ ਹੋ ਜਾਂਦਾ ਹੈ, ਉਹ ਮਨੁੱਖ ਵਿਕਾਰਾਂ ਦੇ ਢਹੇ ਚੜ੍ਹ ਕੇ) ਮੁੜ ਕਦੇ ਆਤਮਕ ਮੌਤੇ ਨਹੀਂ ਮਰਦਾ
One who dies in the Shabad is beyond death, and shall never die again.
 
(ਇਹ ਅਟੱਲ ਆਤਮਕ ਜੀਵਨ) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਿਲਦਾ ਹੈ (ਗੁਰੂ ਦੇ ਸ਼ਬਦ ਦੀ ਰਾਹੀਂ ਹੀ) ਪ੍ਰਭੂ ਦੇ ਨਾਮ ਵਿਚ ਪਿਆਰ ਬਣਦਾ ਹੈ
Through the Shabad, we find Him, and embrace love for the Name of the Lord.
 
ਗੁਰੂ ਦੇ ਸ਼ਬਦ ਤੋਂ ਬਿਨਾ ਜਗਤ (ਜੀਵਨ-ਰਾਹ ਤੋਂ) ਖੁੰਝਿਆ ਹੋਇਆ ਭਟਕਦਾ ਹੈ, ਤੇ ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।੭।
Without the Shabad, the world is deceived; it dies and is reborn, over and over again. ||7||
 
ਸਾਰੀ ਦੁਨੀਆ ਆਪਣੇ ਆਪ ਨੂੰ ਸਾਲਾਹੁੰਦੀ ਹੈ ਕਿ ਸਾਡੀ ਵਧੀਕ ਤੋਂ ਵਧੀਕ ਵਡਿਆਈ-ਇੱਜ਼ਤ ਹੋਵੇ (ਆਪਣੇ ਆਪ ਦੀ ਸੂਝ ਤੋਂ ਬਿਨਾ ਇਹ ਲਾਲਸਾ ਬਣੀ ਹੀ ਰਹਿੰਦੀ ਹੈ)
All praise themselves, and call themselves the greatest of the great.
 
ਗੁਰੂ ਦੀ ਸਰਨ ਪੈਣ ਤੋਂ ਬਿਨਾ ਆਪਣੇ ਆਪ ਦੀ ਪਛਾਣ ਨਹੀਂ ਹੋ ਸਕਦੀ, ਗਿਆਨ ਦੀਆਂ ਗੱਲਾਂ ਨਿਰੀਆਂ ਕਹਿਣ ਸੁਣਨ ਨਾਲ ਕੁਝ ਨਹੀਂ ਬਣਦਾ ।
Without the Guru, one's self cannot be known. By merely speaking and listening, what is accomplished?
 
ਹੇ ਨਾਨਕ ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਆਪਣਾ ਆਪ ਪਛਾਣਿਆ ਜਾ ਸਕਦਾ ਹੈ (ਜੇਹੜਾ ਮਨੁੱਖ ਆਪੇ ਦੀ ਪਛਾਣ ਕਰ ਲੈਂਦਾ ਹੈ) ਉਹ ਆਪਣੀ ਵਡਿਆਈ ਦੀਆਂ ਗੱਲਾਂ ਨਹੀਂ ਕਰਦਾ ।੮।੮।
O Nanak, one who realizes the Shabad does not act in egotism. ||8||8||
 
Siree Raag, First Mehl:
 
(ਜੇ ਇਸਤ੍ਰੀ ਗਹਿਣਿਆਂ ਆਦਿਕ ਨਾਲ) ਆਪਣੇ ਆਪ ਨੂੰ ਸਜਾ ਲਏ, ਪਰ ਉਸ ਨੂੰ ਪਤੀ ਨਾਹ ਮਿਲੇ ਤਾਂ ਉਸ ਦੀ ਜੁਆਨੀ ਵਿਅਰਥ ਜਾਂਦੀ ਹੈ
Without her Husband, the soul-bride's youth and ornaments are useless and wretched.
 
ਉਸ ਦਾ ਆਤਮਾ ਭੀ ਦੁਖੀ ਹੁੰਦਾ ਹੈ, ਕਿਉਂਕਿ ਉਹ ਆਨੰਦ ਨਾਲ ਪਤੀ ਦੀ ਸੋਹਣੀ ਸੇਜ ਮਾਣ ਨਹੀਂ ਸਕਦੀ, ਪਤੀ-ਮਿਲਾਪ ਤੋਂ ਬਿਨਾ ਉਸ ਦਾ ਸਿੰਗਾਰ ਵਿਅਰਥ ਜਾਂਦਾ ਹੈ
She does not enjoy the pleasure of His Bed; without her Husband, her ornaments are absurd.
 
ਉਸ ਭਾਗਹੀਣ ਇਸਤ੍ਰੀ ਨੂੰ ਬਹੁਤ ਦੁਖ ਵਿਆਪਦਾ ਹੈ, ਉਸ ਦੇ ਘਰ ਵਿਚ ਸੇਜ ਦਾ ਮਾਲਕ ਖਸਮ ਨਹੀਂ ਆਉਂਦਾ (ਜੀਵ-ਇਸਤ੍ਰੀ ਦੇ ਸਾਰੇ ਬਾਹਰ-ਮੁਖੀ ਧਾਰਮਿਕ ਉੱਦਮ ਵਿਅਰਥ ਜਾਂਦੇ ਹਨ, ਜੇ ਹਿਰਦੇ-ਸੇਜ ਦਾ ਮਾਲਕ ਪ੍ਰਭੂ ਹਿਰਦੇ ਵਿਚ ਪਰਗਟ ਨਾਹ ਹੋਵੇ) ।੧।
The discarded bride suffers terrible pain; her Husband does not come to the bed of her home. ||1||
 
ਹੇ ਮਨ ! ਪਰਮਾਤਮਾ ਦਾ ਨਾਮ ਸਿਮਰ, (ਤੈਨੂੰ) ਸੁਖ ਹੋਵੇਗਾ
O mind, meditate on the Lord, and find peace.
 
(ਪਰ ਮਨ ਭੀ ਕੀਹ ਕਰੇ ? ਜਿਸ ਨਾਲ ਪਿਆਰ ਨਾਹ ਹੋਵੇ, ਉਸ ਨੂੰ ਮੁੜ ਮੁੜ ਕਿਵੇਂ ਯਾਦ ਕੀਤਾ ਜਾਏ ? ਪਰਮਾਤਮਾ ਨਾਲ ਇਹ) ਪਿਆਰ ਗੁਰੂ ਤੋਂ ਬਿਨਾ ਨਹੀਂ ਬਣ ਸਕਦਾ । ਜੇਹੜਾ ਮਨ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਦੇ ਨਾਮ ਦਾ ਰੰਗ ਚੜ੍ਹ ਜਾਂਦਾ ਹੈ ।੧।ਰਹਾਉ।
Without the Guru, love is not found. United with the Shabad, happiness is found. ||1||Pause||
 
ਗੁਰੂ ਦੀ ਦੱਸੀ ਸੇਵਾ ਦੀ ਰਾਹੀਂ ਹੀ ਆਤਮਕ ਆਨੰਦ ਮਿਲਦਾ ਹੈ, ਪ੍ਰਭੂ-ਪਤੀ ਉਸੇ ਜੀਵ-ਇਸਤ੍ਰੀ ਨੂੰ ਮਿਲਦਾ ਹੈ ਜਿਸ ਨੇ ਅਡੋਲ ਆਤਮਕ ਅਵਸਥਾ ਵਿਚ (ਜੁੜ ਕੇ) ਆਪਣੇ ਆਪ ਨੂੰ ਸਿੰਗਾਰਿਆ ਹੈ
Serving the Guru, she finds peace, and her Husband Lord adorns her with intuitive wisdom.
 
ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਸੋਹਣੀ ਸੇਜ ਮਾਣ ਸਕਦੀ ਹੈ ਜੋ ਉਸ ਸਦਾ-ਥਿਰ ਪ੍ਰਭੂ ਵਿਚ (ਜੁੜੀ ਰਹਿੰਦੀ ਹੈ), ਜਿਸ ਦਾ ਪ੍ਰਭੂ-ਪਤੀ ਨਾਲ ਗੂੜ੍ਹਾ ਹਿਤ ਹੈ ਗੂੜ੍ਹਾ ਪਿਆਰ ਹੈ
Truly, she enjoys the Bed of her Husband, through her deep love and affection.
 
ਗੁਰੂ ਦੇ ਮਨਮੁਖ ਰਹਿ ਕੇ ਹੀ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ ਉਸਨੂੰ ਸਿੰਞਾਣਿਆ ਜਾ ਸਕਦਾ ਹੈ (ਭਾਵ, ਇਹ ਸਿੰਞਾਣ ਆਉਂਦੀ ਹੈ ਕਿ ਉਹ ਸਾਡਾ ਹੈ), ਉਹ ਸੁੰਦਰ ਗੁਣਾਂ ਦਾ ਮਾਲਕ ਪ੍ਰਭੂ (ਜਿਸ ਜੀਵ-ਇਸਤ੍ਰੀ ਨੂੰ ਮਿਲਾਇਆ ਹੈ) ਗੁਰੂ ਨੇ ਮਿਲਾਇਆ ਹੈ ।੨।
As Gurmukh, she comes to know Him. Meeting with the Guru, she maintains a virtuous lifestyle. ||2||
 
ਹੇ ਪ੍ਰਭੂ-ਪਤੀ ਦੀ ਸੁੰਦਰ ਇਸਤ੍ਰੀ ! ਉਸ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ (ਸਦਾ) ਮਿਲੀ ਰਹੁ । ਪਤੀ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦੇ ਮਨ ਨੂੰ ਆਪਣੇ ਪਿਆਰ ਦਾ) ਰੰਗ ਚਾੜ੍ਹ ਕੇ (ਆਪਣੇ ਵਲ ਖਿੱਚ ਲਿਆ ਹੈ
Through Truth, meet your Husband Lord, O soul-bride. Enchanted by your Husband, enshrine love for Him.
 
ਉਸਦਾ ਮਨ ਉਸਦਾ ਤਨ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਖਿੜ ਪਿਆ ਹੈ (ਉਸਦਾ ਜੀਵਨ ਇਤਨਾ ਅਮੋਲਕ ਬਣ ਜਾਂਦਾ ਹ ੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ
Your mind and body shall blossom forth in Truth. The value of this cannot be described.
 
ਉਹ ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਸਦਾ-ਥਿਰ ਹਰੀ ਦੇ ਨਾਮ ਵਿਚ (ਜੁੜ ਕੇ) ਪਵਿਤ੍ਰ ਆਤਮਾ ਹੋ ਜਾਂਦੀ ਹੈ, ਤੇ ਪ੍ਰਭੂ-ਪਤੀ ਨੂੰ ਆਪਣੇ (ਹਿਰਦੇ) ਘਰ ਵਿਚ (ਹੀ ਲੱਭ ਲੈਂਦੀ ਹੈ) ।੩।
The soul-bride finds her Husband Lord in the home of her own being; she is purified by the True Name. ||3||
 
ਜੇ (ਜੀਵ-ਇਸਤ੍ਰੀ ਦਾ) ਥੋੜ੍ਹ-ਵਿਤਾ ਮਨ (ਪ੍ਰਭੂ ਪਤੀ ਦੇ ਵਿਸ਼ਾਲ) ਮਨ ਵਿਚ (ਥੋੜ੍ਹ-ਵਿਤੇ ਸੁਭਾਅ ਵਲੋਂ) ਮਰ ਜਾੲ ਤਾਂ ਪ੍ਰਭੂ ਪਤੀ ਉਸ ਜੀਵ-ਨਾਰ ਨੂੰ ਪਿਆਰ ਕਰਦਾ ਹੈ
If the mind within the mind dies, then the Husband ravishes and enjoys His bride.
 
ਤੇ ਜਿਵੇਂ ਇਕੋ ਧਾਗੇ ਵਿਚ ਪ੍ਰੋਤੇ ਹੋਏ ਮੋਤੀਆਂ ਦਾ ਹਾਰ ਗਲ ਵਿਚ ਪਾ ਲਈਦਾ ਹੈ ਉਸੇ ਤਰ੍ਹਾਂ ਜੇ (ਜੀਵ-ਇਸਤ੍ਰੀ ਪ੍ਰਭੂ ਦੇ ਹੀ) ਇਕੋ ਸੁਰਤਿ ਧਾਗੇ ਵਿਚ ਇਕ ਮਿਕ ਹੋ ਕੇ ਪ੍ਰਭੂ ਵਿਚ ਲੀਨ ਹੋ ਜਾਏ
They are woven into one texture, like pearls on a necklace around the neck.
 
ਪਰ ਇਹ ਆਤਮਕ ਆਨੰਦ ਸਤਸੰਗ ਵਿਚ ਟਿਕਿਆਂ ਹੀ ਮਿਲਦਾ ਹੈ, ਤੇ ਸਤਸੰਗ ਵਿਚ ਗੁਰੂ ਦੀ ਸਰਨ ਪੈ ਕੇ (ਮਨ ਨੂੰ) ਪ੍ਰਭੂ ਦੇ ਨਾਮ ਦਾ ਸਹਾਰਾ ਮਿਲਦਾ ਹੈ ।੪।
In the Society of the Saints, peace wells up; the Gurmukhs take the Support of the Naam. ||4||
 
(ਜੇ ਮਨ ਨਾਮ ਤੋਂ ਵਾਂਜਿਆ ਰਹੇ, ਤਾਂ ਮਾਇਆ ਆਦਿਕ ਦੇ ਲਾਭ ਨਾਲ) ਇਕ ਖਿਨ ਵਿਚ ਹੀ (ਇਉਂ ਹੁੰਦਾ ਹੈ ਜਿਵੇਂ) ਜਿਊ ਪੈਂਦਾ ਹੈ, (ਤੇ ਮਾਇਆ ਆਦਿਕ ਦੀ ਘਾਟ ਨਾਲ) ਇਕ ਖਿਨ ਵਿਚ ਹੀ ਦੁਖੀ ਹੋ ਜਾਂਦਾ ਹੈ, ਇਕ ਖਿਨ (ਗੁਜ਼ਰਦਾ ਹੈ ਤਾਂ) ਉਹ ਜੰਮ ਪੈਂਦਾ ਹੈ, ਇਕ ਖਿਨ (ਗੁਜ਼ਰਦਾ ਹੈ ਤਾਂ) ਉਹ ਮਰ ਜਾਂਦਾ ਹੈ (ਭਾਵ, ਨਾਮ ਦੇ ਸਹਾਰੇ ਤੋਂ ਬਿਨਾ ਮਾਇਆ ਜੀਵ ਦੇ ਜੀਵਨ ਦਾ ਆਸਰਾ ਬਣ ਜਾਂਦੀ ਹੈ । ਜੇ ਮਾਇਆ ਆਵੇ ਤਾਂ ਉਤਸ਼ਾਹ, ਜੇ ਜਾਏ ਤਾਂ ਸਹਮ)
In an instant, one is born, and in an instant, one dies. In an instant one comes, and in an instant one goes.
 
ਜੋ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਪਾਂਦਾ ਹੈ (ਪ੍ਰਭੂ ਚਰਨਾਂ ਵਿਚ) ਜੁੜਿਆ ਰਹਿੰਦਾ ਹੈ ਉਸ ਨੂੰ ਮੌਤ (ਦਾ ਡਰ) ਸਤਾ ਨਹੀਂ ਸਕਦਾ
One who recognizes the Shabad merges into it, and is not afflicted by death.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by