ਹੇ ਭਾਈ! ਹੇ ਭਰਾਵੋ! ਆਓ, ਅਸੀ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ
Come, O Baba, and Siblings of Destiny - let's join together; take me in your arms, and bless me with your prayers.
 
(ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ । ਸਦਾ-ਥਿਰ ਮੇਲ ਸਿਰਫ਼ ਪਰਮਾਤਮਾ ਨਾਲ ਹੀ ਹੰੁਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ-ਥਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ ।
O Baba, union with the True Lord cannot be broken; bless me with your prayers for union with my Beloved.
 
(ਹੇ ਸਤਸੰਗੀ ਭਰਾਵੋ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੰੁਦਾ ।
Bless me with your prayers, that I may perform devotional worship service to my Lord; for those already united with Him, what is there to unite?
 
ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ । ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ ।
Some have wandered away from the Name of the Lord, and lost the Path. The Word of the Guru's Shabad is the true game.
 
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ ।
Do not go on Death's path; remain merged in the Word of the Shabad, the true form throughout the ages.
 
ਹੇ ਸੱਜਣ ਮਿੱਤ੍ਰ ਸਤਸੰਗੀਓ! ਸਤਸੰਗ ਵਿਚ ਰਲ ਬੈਠੋ । ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ ।੨।
Through good fortune, we meet such friends and relatives, who meet with the Guru, and escape the noose of Death. ||2||
 
ਹੇ ਭਾਈ! (ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ ਮੱਥੇ ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ
O Baba, we come into the world naked, into pain and pleasure, according to the record of our account.
 
(ਜਨਮ ਸਮੇ ਹੀ ਉਹ ਸਮਾ ਭੀ ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੰੁਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ ।
The call of our pre-ordained destiny cannot be altered; it follows from our past actions.
 
(ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੰੁਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾਝਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ । (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ ।
The True Lord sits and writes of ambrosial nectar, and bitter poison; as the Lord attaches us, so are we attached.
 
(ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ) ।
The Charmer, Maya, has worked her charms, and the multi-colored thread is around everyone's neck.
 
ਜੀਵ ਦੀ ਮਤਿ ਥੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਥੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੇਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਅਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ), ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌ
Through shallow intellect, the mind becomes shallow, and one eats the fly, along with the sweets.
 
ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ ।੩।
Contrary to custom, he comes into the Dark Age of Kali Yuga naked, and naked he is bound down and sent away again. ||3||
 
ਹੇ ਭਾਈ! (ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ । ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ ।
O Baba, weep and mourn if you must; the beloved soul is bound and driven off.
 
(ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾ) ਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ) ।
The pre-ordained record of destiny cannot be erased; the summons has come from the Lord's Court.
 
ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ ।
The messenger comes, when it pleases the Lord, and the mourners begin to mourn.
 
ਪੁੱਤਰ, ਭਰਾ, ਭਤੀਜੇ, ਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ ।
Sons, brothers, nephews and very dear friends weep and wail.
 
ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁੱਖਾਂ ਦੇ) ਸਹਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਊਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕ
Let him weep, who weeps in the Fear of God, cherishing the virtues of God. No one dies with the dead.
 
ਹੇ ਨਾਨਕ! (ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਥਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੰੁਦੇ ਹਨ ।੪।੫।
O Nanak, throughout the ages, they are known as wise, who weep, remembering the True Lord. ||4||5||
 
Wadahans, Third Mehl:
 
One Universal Creator God. By The Grace Of The True Guru:
 
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ ।
Praise God, the True Lord; He is all-powerful to do all things.
 
ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ
The soul-bride shall never be a widow, and she shall never have to endure suffering.
 
ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੰੁਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ
She shall never suffer - night and day, she enjoys pleasures; that soul-bride merges in the Mansion of her Lord's Presence.
 
ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।
She knows her Beloved, the Architect of karma, and she speaks words of ambrosial sweetness.
 
ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੰੁਦਾ ।
The virtuous soul-brides dwell on the Lord's virtues; they keep their Husband Lord in their remembrance, and so they never suffer separation from Him.
 
ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ ।੧।
So praise your True Husband Lord, who is all-powerful to do all things. ||1||
 
ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ ।
The True Lord and Master is realized through the Word of His Shabad; He blends all with Himself.
 
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ ।
That soul-bride is imbued with the Love of her Husband Lord, who banishes her self-conceit from within.
 
ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ
Eradicating her ego from within herself, death shall not consume her again; as Gurmukh, she knows the One Lord God.
 
ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ ।
The desire of the soul-bride is fulfilled; deep within herself, she is drenched in His Love. She meets the Great Giver, the Life of the World.
 
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ ।
Imbued with love for the Shabad, she is like a youth intoxicated; she merges into the very being of her Husband Lord.
 
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ । ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ ।੨।
The True Lord Master is realized through the Word of His Shabad. He blends all with Himself. ||2||
 
ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ । ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ ।
Those who have realized their Husband Lord - I go and ask those Saints about Him.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by