ਹੇ ਸਖੀ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ ।
Renouncing ego, I serve them; thus I meet my True Husband Lord, with intuitive ease.
 
ਸਦਾ-ਥਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਥਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ ।
The True Husband Lord comes to meet the soul-bride who practices Truth, and is imbued with the True Word of the Shabad.
 
ਉਹ ਜੀਵ-ਇਸਤ੍ਰੀ ਸਦਾ ਸੁਹਾਗ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੰੁਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ ।
She shall never become a widow; she shall always be a happy bride. Deep within herself, she dwells in the celestial bliss of Samaadhi.
 
ਹੇ ਸਖੀ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ ਮਾਣ ।
Her Husband Lord is fully pervading everywhere; beholding Him ever-present, she enjoys His Love, with intuitive ease.
 
ਹੇ ਸਖੀ! ਜਿਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) ।੩।
Those who have realized their Husband Lord - I go and ask those Saints about Him. ||3||
 
ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ ।
The separated ones also meet with their Husband Lord, if they fall at the Feet of the True Guru.
 
ਹੇ ਸਖੀ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ) ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ ।
The True Guru is forever merciful; through the Word of His Shabad, demerits are burnt away.
 
(ਹੇ ਸਖੀ! ਗੁਰੂ ਸਰਨ ਪਿਆਂ ਦੇ ਔਗੁਣ ਸ਼ਬਦ ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ ।
Burning away her demerits through the Shabad, the soul-bride eradicates her love of duality, and remains absorbed in the True, True Lord.
 
(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਹੀ ਰੱਤੀ ਰਹਿੰਦੀ ਹੈ । ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਉਹ ਸਦਾ ਆਨੰਦ ਮਾਣਦੀ ਹੈ, ਉਸ ਦੀ ਹਉਮੈ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ।
Through the True Shabad, everlasting peace is obtained, and egotism and doubt are dispelled.
 
ਹੇ ਨਾਨਕ! ਪ੍ਰਭੂ-ਪਤੀ ਪਵਿਤ੍ਰ ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ ।
The Immaculate Husband Lord is forever the Giver of peace; O Nanak, through the Word of His Shabad, He is met.
 
ਹੇ ਸਖੀ! ਅਸੀ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ ।੪।੧।
The separated ones also meet with their Husband Lord, if they fall at the feet of the True Guru. ||4||1||
 
Wadahans, Third Mehl:
 
ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਗੱਲ) ਸੁਣ ਲੈਣੀ (ਉਹ ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ ਦੀ ਸੇਵਾ-ਭਗਤੀ ਕਰਿਆ ਕਰੋ ।
Listen, O brides of the Lord: serve your Beloved Husband Lord, and contemplate the Word of His Shabad.
 
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਨਹੀਂ ਪਾਂਦੀ, ਉਹ ਔਗੁਣਾਂ ਨਾਲ ਭਰੀ ਰਹਿੰਦੀ ਹੈ,
The worthless bride does not know her Husband Lord - she is deluded; forgetting her Husband Lord, she weeps and wails.
 
ਪ੍ਰਭੂ-ਪਤੀ ਨੂੰ ਭੁਲਾ ਕੇ ਉਹ ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੰੁਦੀ ਹੈ । ਪਰ ਜੇਹੜੀ ਜੀਵ-ਇਸਤ੍ਰੀ ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ, ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ ।
She weeps, thinking of her Husband Lord, and she cherishes His virtues; her Husband Lord does not die, and does not leave.
 
ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ ।
As Gurmukh, she knows the Lord; through the Word of His Shabad, He is realized; through True Love, she merges with Him.
 
ਜਿਸ ਜੀਵ-ਇਸਤ੍ਰੀ ਨੇ ਆਪਣੇ ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ ਰੱਖਦਾ ਹੈ
She who does not know her Husband Lord, the Architect of karma, is deluded by falsehood - she herself is false.
 
(ਇਸ ਵਾਸਤੇ) ਹੇ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ! (ਮੇਰੀ ਬੇਨਤੀ) ਸੁਣ ਲੈਣੀ—ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰੋ ।੧।
Listen, O brides of the Lord: serve your Beloved Husband Lord, and contemplate the Word of His Shabad. ||1||
 
ਹੇ ਭਾਈ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ ਆਪ ਬਣਾਇਆ ਹੈ ।
He Himself created the whole world; the world comes and goes.
 
ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ ।
The love of Maya has ruined the world; people die, to be re-born, over and over again.
 
(ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ । ਆਤਮਕ ਜੀਵਨ ਦੀ ਸੂਝ ਤੋਂ ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ ।
People die to be re-born, over and over again, while their sins increase; without spiritual wisdom, they are deluded.
 
ਗੁਰੂ ਦੇ ਸ਼ਬਦ ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ । ਆਪਣਾ ਜਨਮ ਅਜਾਈਂ ਗਵਾ ਲੈਂਦੀ ਹੈ; ਔਗੁਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ ਹੋਈ ਦੁਖੀ ਹੰੁਦੀ ਰਹਿੰਦੀ ਹੈ ।
Without the Word of the Shabad, the Husband Lord is not found; the worthless, false bride wastes her life away, weeping and wailing.
 
ਪਰ, ਹੇ ਭਾਈ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਅਧਾਰ) ਹੈ, ਕਿਸੇ ਦੇ ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ ਭੁਲਾ ਕੇ ਦੁਖੀ ਹੰੁਦੀ ਰਹਿੰਦੀ ਹੈ ।
He is my Beloved Husband Lord, the Life of the World - for whom should I weep? They alone weep, who forget their Husband Lord.
 
ਹੇ ਭਾਈ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ ।੨।
He Himself created the whole world; the world comes and goes. ||2||
 
ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ ।
That Husband Lord is True, forever True; He does not die, and He does not leave.
 
ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਝੀ ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ ।
The ignorant soul-bride wanders in delusion; in the love of duality, she sits like a widow.
 
ਹੋਰ ਹੋਰ ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੁੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ ਹੰੁਦਾ ਜਾਂਦਾ ਹੈ ।
She sits like a widow, in the love of duality; through emotional attachment to Maya, she suffers in pain. She is growing old, and her body is withering away.
 
ਜੋ ਕੁਝ ਇਥੇ ਜੰਮਿਆ ਹੈ ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ ।
Whatever has come, all that shall pass away; through the love of duality, they suffer in pain.
 
ਜਗਤ (ਸਦਾ) ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ, ਲੱਬ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ ।
They do not see the Messenger of Death; they long for Maya, and their consciousness is attached to greed.
 
ਹੇ ਭਾਈ! ਉਹ ਪ੍ਰਭੂ-ਪਤੀ ਸਦਾ ਜੀਊਂਦਾ ਹੈ, ਸਦਾ ਹੀ ਜੀਊਂਦਾ ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ ।੩।
That Husband Lord is True, forever True; He does not die, and He does not leave. ||3||
 
ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ ।
Some weep and wail, separated from their Husband Lord; the blind ones do not know that their Husband is with them.
 
ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਦੀ ਰੱਖਦੀ ਹੈ, ਉਸ ਨੂੰ ਸਦਾ ਜੀਊਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ,
By Guru's Grace, they may meet with their True Husband, and cherish Him always deep within.
 
ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ । ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ ।
She cherishes her Husband deep within herself - He is always with her; the self-willed manmukhs think that He is far away.
 
ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ (ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ ।
This body rolls in the dust, and is totally useless; it does not realize the Presence of the Lord and Master.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by