ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ ।
O Nanak, that soul-bride is united in Union; she cherishes her Beloved Husband forever, deep within herself.
ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ ।੪।੨।
Some weep and wail, separated from their Husband Lord; the blind ones do not know that their Husband is with them. ||4||2||
Wadahans, Third Mehl:
ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ ।
Those who are separated from their Beloved Husband Lord weep and wail, but my True Husband Lord is always with me.
ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ ।
Those who know that they must depart, serve the True Guru, and dwell upon the Naam, the Name of the Lord.
ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ ।
They dwell constantly upon the Naam, and the True Guru is with them; they serve the True Guru, and so obtain peace.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ ।
Through the Shabad, they kill death, and enshrine the True Lord within their hearts; they shall not have to come and go again.
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ ।
True is the Lord and Master, and True is His Name; bestowing His Gracious Glance, one is enraptured.
(ਪਰ) ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ ਸਾਡੇ ਨਾਲ ਵੱਸਦਾ ਹੈ ।੧।
Those who are separated from their Beloved Husband Lord weep and wail, but my True Husband Lord is always with me. ||1||
ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ਜਦੋਂ ਗੁਰੂ ਨੇ (ਕਿਸੇ ਜੀਵ-ਇਸਤ੍ਰੀ ਨੂੰ ਉਸ ਪ੍ਰਭੂ ਵਿਚ) ਮਿਲਾਇਆ, ਤਾਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਗਈ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ।
God, my Lord and Master, is the highest of all; how can I meet my Dear Beloved?
ਉਹ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ ਬਣਾਈ ਰੱਖਦੀ ਹੈ ।
When the True Guru united me, then I was naturally united with my Husband Lord, and now, I keep Him clasped to my heart.
ਹੇ ਭਾਈ! ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੰੁਦਾ ਹੈ ।
I constantly, lovingly cherish my Beloved within my heart; through the True Guru, I see my Beloved.
ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ ।
The cloak of Maya's love is false; wearing it, one slips and loses his footing.
ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈ, ਜੇ ਇਹ ਚੋਲਾ ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦਾ ਹੈ ।
That cloak is true, which is dyed in the color of the Love of my Beloved; wearing it, my inner thirst is quenched.
ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ।੨।
God, my Lord and Master, is the highest of all; how can I meet my Dear Beloved? ||2||
(ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ ।
I have realized my True Lord God, while the other worthless ones have gone astray.
ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ ।
I dwell constantly upon my Beloved Husband Lord, and reflect upon the True Word of the Shabad.
ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ ।
The bride reflects upon the True Shabad, and is imbued with His Love; she meets with the True Guru, and finds her Beloved.
ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਗੁਰੂ ਨੂੰ ਮਿਲ ਕੇ ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੇ ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ ਦੂਰ ਹੋ ਜਾਂਦਾ ਹੈ ।
Deep within, she is imbued with His Love, and intoxicated with delight; her enemies and sufferings are all taken away.
ਹੇ ਭਾਈ! ਇਹ ਸਰੀਰ ਤੇ ਇਹ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ (ਜਦੋਂ ਤਨ ਮਨ ਗੁਰੂ ਨੂੰ ਦੇ ਦੇਈਏ) ਤਦੋਂ ਮਨ (ਹਰਿ-ਨਾਮ-ਰਸ ਨਾਲ) ਰਸ ਜਾਂਦਾ ਹੈ (ਗੁਰੂ ਮਨੁੱਖ ਦੇ) ਤ੍ਰਿਸ਼ਨਾ ਆਦਿਕ ਦੁੱਖ ਦੂਰ ਕਰ ਦੇਂਦਾ ਹੈ ।
Surrender body and soul to your Guru, and then you shall become happy; your thirst and pain shall be taken away.
(ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ । ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ ।੩।
I have realized my True Lord God, while the other worthless ones have gone astray. ||3||
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਇਸ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਰਹਿੰਦਾ) ਹੈ ।
The True Lord Himself created the world; without the Guru, there is only pitch darkness.
(ਗੁਰੂ ਦੀ ਸਰਨ ਪਾ ਕੇ) ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਆਪ (ਹੀ ਜੀਵ ਨੂੰ) ਮਿਲਦਾ ਹੈ, ਆਪ ਹੀ (ਆਪਣੇ ਚਰਨਾਂ ਦਾ) ਪਿਆਰ ਬਖ਼ਸ਼ਦਾ ਹੈ ।
He Himself unites, and causes us to unite with Him; He Himself blesses us with His Love.
ਪ੍ਰਭੂ ਆਪ ਹੀ (ਆਪਣਾ) ਪਿਆਰ ਦੇਂਦਾ ਹੈ, (ਜੀਵ ਨੂੰ) ਆਤਮਕ ਅਡੋਲਤਾ ਵਿਚ ਟਿਕਾ ਕੇ (ਆਪਣੇ ਨਾਮ ਦਾ) ਵਪਾਰ ਕਰਾਂਦਾ ਹੈ, ਤੇ ਗੁਰੂ ਦੀ ਸਰਨ ਪਾ ਕੇ (ਜੀਵ ਦਾ) ਜਨਮ ਸੰਵਾਰਦਾ ਹੈ ।
He Himself blesses us with His Love, and deals in celestial peace; the life of the Gurmukh is reformed.
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦਾ ਹੈ ।
Blessed is his coming into the world; he banishes his self-conceit, and is acclaimed as true in the Court of the True Lord.
ਹੇ ਨਾਨਕ! (ਗੁਰੂ ਤੋਂ ਮਿਲੇ) ਗਿਆਨ-ਰਤਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ।
The light of the jewel of spiritual wisdom shines within his heart, O Nanak, and he loves the Naam, the Name of the Lord.
ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਨੂੰ ਇਸ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਬਣਿਆ ਰਹਿੰਦਾ ਹੈ ।੪।੩।
The True Lord Himself created the world; without the Guru, there is only pitch darkness. ||4||3||
Wadahans, Third Mehl:
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ਜਿਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ।
This body is frail; old age is overtaking it.
ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੋਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ ।
Those who are protected by the Guru are saved, while others die, to be reincarnated; they continue coming and going.
ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੋਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੰੁਦਾ ।
Others die, to be reincarnated; they continue coming and going, and in the end, they depart regretfully. Without the Name, there is no peace.
ਹੇ ਭਾਈ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ ।
As one acts here, so does he obtain his rewards; the self-willed manmukh loses his honor.
ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ ।
In the City of Death, there is pitch darkness, and huge clouds of dust; neither sister nor brother is there.
ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ ਵਿਚ ਫਸਿਆ ਰਹਿੰਦਾ ਹੈ) ।੧।
This body is frail; old age is overtaking it. ||1||
ਹੇ ਭਾਈ! (ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੰੁਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ।
The body becomes like gold, when the True Guru unites one with Himself.