One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
 
Sorat'h, First Mehl, First House, Chau-Padas:
 
(ਜੋ ਜੀਵ ਦੁਨੀਆ ਦੇ ਹੋਛੇ ਸੁਖਾਂ ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦੇਂਦੇ ਹਨ) ਉਹਨਾਂ ਸਭਨਾਂ ਨੂੰ ਪ੍ਰਭੂ-ਚਰਨਾਂ ਤੋਂ ਵਿਛੋੜਾ ਰਹਿੰਦਾ ਹੈ ਉਹ ਸਾਰੇ ਜੰਮਦੇ ਮਰਦੇ ਹੀ ਰਹਿੰਦੇ ਹਨ ।
Death comes to all, and all must suffer separation.
 
(ਹੇ ਭਾਈ!) ਜਾ ਕੇ ਗੁਰਮੁਖਾਂ ਪਾਸੋਂ ਪਤਾ ਲਵੋ ਕਿ ਪਰਮਾਤਮਾ ਦੇ ਚਰਨਾਂ ਦਾ ਮਿਲਾਪ ਕਿਨ੍ਹਾਂ ਨੂੰ ਹੰੁਦਾ ਹੈ (ਕਿਉਂਕਿ ਸੁਖੀ ਉਹੀ ਹਨ ਜੋ ਪ੍ਰਭੂ-ਚਰਨਾਂ ਵਿਚ ਜੁੜਦੇ ਹਨ) ।
Go and ask the clever people, whether they shall meet in the world hereafter.
 
(ਇਹ ਗੱਲ ਤਾਂ ਪ੍ਰਤੱਖ ਹੈ ਕਿ) ਜਿਨ੍ਹਾਂ ਬੰਦਿਆਂ ਨੂੰ ਪਿਆਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ ਉਹਨਾਂ ਨੂੰ ਬੜਾ ਆਤਮਕ ਕਲੇਸ਼ ਬਣਿਆ ਰਹਿੰਦਾ ਹੈ ।੧।
Those who forget my Lord and Master shall suffer in terrible pain. ||1||
 
(ਹੇ ਭਾਈ!) ਮੁੜ ਮੁੜ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹੋ ।
So praise the True Lord,
 
ਉਸੇ ਦੀ ਮੇਹਰ ਦੀ ਨਜ਼ਰ ਨਾਲ ਸਦਾ-ਥਿਰ ਰਹਿਣ ਵਾਲਾ ਸੁਖ ਮਿਲਦਾ ਹੈ ।ਰਹਾਉ।
by whose Grace peace ever prevails. ||Pause||
 
(ਹੇ ਭਾਈ!) ਉਹ ਪਰਮਾਤਮਾ (ਸਦਾ-ਥਿਰ ਹੈ) ਹੁਣ ਭੀ ਮੌਜੂਦ ਹੈ ਅਗਾਂਹ ਨੂੰ ਭੀ ਕਾਇਮ ਰਹੇਗਾ, ਉਸ ਦੀ ਸਿਫ਼ਤਿ-ਸਾਲਾਹ ਕਰੋ (ਤੇ ਆਖੋ) ਕਿ ਉਹ ਸਭ ਤੋਂ ਵੱਡਾ ਦਾਤਾ ਹੈ ।
Praise Him as great; He is, and He shall ever be.
 
(ਹੇ ਭਾਈ! ਆਖੋ—ਹੇ ਪ੍ਰਭੂ!) ਤੂੰ ਸਭ ਜੀਵਾਂ ਨੂੰ ਸਭ ਦਾਤਾਂ ਦੇਣ ਵਾਲਾ ਹੈਂ ਮਨੁੱਖ (ਵਿਚਾਰੇ ਕੀਹ ਹਨ ਕਿ ਉਹਨਾਂ) ਤੋਂ ਕੋਈ ਦਾਤਾਂ ਹੋ ਸਕਣ?
You alone are the Great Giver; mankind cannot give anything.
 
(ਹੇ ਭਾਈ!) ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੰੁਦਾ ਹੈ (ਉਸ ਦੀ ਰਜ਼ਾ ਨੂੰ ਮਿੱਠਾ ਕਰ ਕੇ ਮੰਨੋ, ਕੋਈ ਦੁੱਖ ਕਲੇਸ਼ ਆਉਣ ਤੇ) ਰੰਨਾਂ ਵਾਂਗ ਰੋਣ ਤੋਂ ਕੋਈ ਲਾਭ ਨਹੀਂ ਹੋ ਸਕਦਾ ।੨।
Whatever pleases Him, comes to pass; what good does it do to cry out in protest? ||2||
 
ਇਸ ਧਰਤੀ ਉਤੇ ਅਨੇਕਾਂ ਆਏ ਜੋ ਕਿਲ੍ਹੇ ਆਦਿਕ ਬਣਾ ਕੇ (ਆਪਣੀ ਤਾਕਤ ਦਾ) ਢੋਲ ਵਜਾ ਕੇ (ਆਖ਼ਰ) ਚਲੇ ਗਏ ।
Many have proclaimed their sovereignty over millions of fortresses on the earth, but they have now departed.
 
ਜੇਹੜੇ ਆਪਣੀ ਤਾਕਤ ਦੇ ਮਾਣ ਵਿਚ ਇਤਨੀ ਧੌਣ ਅਕੜਾਂਦੇ ਹਨ ਕਿ (ਮਾਨੋ) ਅਸਮਾਨ ਦੇ ਹੇਠ ਭੀ ਨਹੀਂ ਮਿਓਂਦੇ, ਉਹ ਪਰਮਾਤਮਾ ਉਹਨਾਂ ਦੀ ਆਕੜ ਭੀ ਭੰਨ ਦੇਂਦਾ ਹੈ ।
And those, whom even the sky could not contain, had ropes put through their noses.
 
ਸੋ, ਹੇ ਮਨ! ਜੇ ਤੂੰ ਇਹ ਸਮਝ ਲਏਂ ਕਿ ਦੁਨੀਆ ਦੇ ਮੌਜ ਮੇਲਿਆਂ ਦਾ ਨਤੀਜਾ ਦੁੱਖ-ਕਲੇਸ਼ ਹੀ ਹੈ ਤਾਂ ਤੂੰ ਦੁਨੀਆ ਦੇ ਭੋਗਾਂ ਵਿਚ ਹੀ ਕਿਉਂ ਮਸਤ ਰਹੇਂ? ।੩।
O mind, if you only knew the torment in your future, you would not relish the sweet pleasures of the present. ||3||
 
ਹੇ ਨਾਨਕ! (ਦੁਨੀਆ ਦੇ ਸੁਖ ਮਾਣਨ ਦੀ ਖ਼ਾਤਰ) ਜਿਤਨੇ ਭੀ ਪਾਪ-ਵਿਕਾਰ ਅਸੀ ਕਰਦੇ ਹਾਂ, ਇਹ ਸਾਰੇ ਪਾਪ-ਵਿਕਾਰ ਸਾਡੇ ਗਲਾਂ ਵਿਚ ਫਾਹੀਆਂ ਬਣ ਜਾਂਦੇ ਹਨ (ਇਹ ਹੋਰ ਹੋਰ ਪਾਪਾਂ ਵਲ ਧ੍ਰੂਹ ਕੇ ਲੈ ਜਾਂਦੇ ਹਨ), ਇਹ ਪਾਪ-ਫਾਹੀਆਂ ਤਦੋਂ ਹੀ ਕੱਟੀਆਂ ਜਾ ਸਕਦੀਆਂ ਹਨ ਜੇ ਸਾਡੇ ਪੱਲੇ ਗੁਣ ਹੋਣ ।
O Nanak, as many as are the sins one commits, so many are the chains around his neck.
 
ਗੁਣ ਹੀ ਅਸਲ ਭਾਈ ਮਿਤ੍ਰ ਹਨ ।
If he possesses virtues, then the chains are cut away; these virtues are his brothers, his true brothers.
 
(ਇਥੋਂ) ਸਾਡੇ ਨਾਲ ਗਏ ਹੋਏ ਪਾਪ-ਵਿਕਾਰ (ਅਗਾਂਹ) ਆਦਰ ਨਹੀਂ ਪਾਂਦੇ । ਇਹਨਾਂ ਬੇ-ਮੁਰਸ਼ਿਦਾਂ ਨੂੰ (ਹੁਣੇ ਹੀ) ਮਾਰ ਕੇ ਆਪਣੇ ਅੰਦਰੋਂ ਕੱਢ ਦਿਉ ।੪।੧।
Going to the world hereafter, those who have no Guru are not accepted; they are beaten, and expelled. ||4||1||
 
Sorat'h, First Mehl, First House:
 
(ਹੇ ਭਾਈ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੇਹਨਤ (ਨਾਮ ਫ਼ਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ ।
Make your mind the farmer, good deeds the farm, modesty the water, and your body the field.
 
(ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ (ਨਾਮ-ਫ਼ਸਲ ਦੀ ਰਾਖੀ
Let the Lord's Name be the seed, contentment the plow, and your humble dress the fence.
 
(ਹੇ ਭਾਈ! ਇਹ ਵਾਹੀ ਕੀਤਿਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੇਹਰ ਨਾਲ ਪ੍ਰੇਮ ਪੈਦਾ ਹੋਵੇਗਾ । ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ ।੧।
Doing deeds of love, the seed shall sprout, and you shall see your home flourish. ||1||
 
ਹੇ ਭਾਈ! (ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ
O Baba, the wealth of Maya does not go with anyone.
 
(ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ । ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ) ।੧।ਰਹਾਉ।
This Maya has bewitched the world, but only a rare few understand this. ||Pause||
 
(ਹੇ ਭਾਈ!) ਉਮਰ ਦੇ ਹਰੇਕ ਸੁਆਸ ਨੂੰ ਖੱਟੀ ਬਣਾ, ਇਸ ਹੱਟੀ ਵਿਚ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ ।
Make your ever-decreasing life your shop, and make the Lord's Name your merchandise.
 
ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ ।
Make understanding and contemplation your warehouse, and in that warehouse, store the Lord's Name.
 
ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ । ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ ।੨।
Deal with the Lord's dealers, earn your profits, and rejoice in your mind. ||2||
 
(ਹੇ ਭਾਈ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ,
Let your trade be listening to scripture, and let Truth be the horses you take to sell.
 
(ਜ਼ਿੰਦਗੀ ਦੇ ਸਫ਼ਰ ਵਿਚ ਭੀ ਖ਼ਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖ਼ਰਚ ਬਣਾ । ਹੇ ਮਨ! (ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾਈਂ ।
Gather up merits for your travelling expenses, and do not think of tomorrow in your mind.
 
ਇਸ ਵਪਾਰ ਨਾਲ ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਲਏਂਗਾ ।੩।
When you arrive in the land of the Formless Lord, you shall find peace in the Mansion of His Presence. ||3||
 
(ਹੇ ਭਾਈ! ਨੌਕਰ ਰੋਜ਼ੀ ਕਮਾਣ ਲਈ ਮੇਹਨਤ ਨਾਲ ਮਾਲਕ ਦੀ ਸੇਵਾ ਕਰਦਾ ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ ।
Let your service be the focusing of your consciousness, and let your occupation be the placing of faith in the Naam.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by