ਹੇ ਮਨ ! (ਪ੍ਰਭੂ ਨਾਲ) ਪਿਆਰ ਪਾਉਣ ਤੋਂ ਬਿਨਾ ਤੂੰ (ਮਾਇਆ ਦੇ ਹੱਲਿਆਂ ਤੋਂ) ਬਚ ਨਹੀਂ ਸਕਦਾ
O mind, how can you be saved without love?
(ਪਰ ਇਹ ਪਿਆਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਹੀਂ ਮਿਲਦਾ) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ (ਗੁਰੂ ਦੀ ਕਿਰਪਾ ਨਾਲ ਐਸੀ ਪਿਆਰ-ਸਾਂਝ ਬਣਦੀ ਹੈ ਕਿ) ਪਰਮਾਤਮਾ ਹਰ ਵੇਲੇ ਮੌਜੂਦ ਰਹਿੰਦਾ ਹੈ, ਗੁਰੂ ਉਹਨਾਂ ਨੂੰ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਹੀ ਬਖ਼ਸ਼ ਦੇਂਦਾ ਹੈ ।੧।ਰਹਾਉ।
God permeates the inner beings of the Gurmukhs. They are blessed with the treasure of devotion. ||1||Pause||
ਹੇ ਮਨ ! ਪਰਮਾਤਮਾ ਨਾਲ ਇਹੋ ਜਿਹਾ ਪ੍ਰੇਮ ਕਰ, ਜਿਹੋ ਜਿਹਾ ਮੱਛੀ ਦਾ ਪਾਣੀ ਨਾਲ ਹੈ
O mind, love the Lord, as the fish loves the water.
ਪਾਣੀ ਜਿਤਨਾ ਹੀ ਵਧੀਕ ਹੈ, ਮੱਛੀ ਨੂੰ ਉਤਨਾ ਹੀ ਵਧੀਕ ਸੁਖ-ਆਨੰਦ ਹੁੰਦਾ ਹੈ, ਉਸ ਦੇ ਮਨ ਵਿਚ ਤਨ ਵਿਚ ਸਰੀਰ ਵਿਚ ਠੰਡ ਪੈਂਦੀ ਹੈ
The more the water, the more the happiness, and the greater the peace of mind and body.
ਪਾਣੀ ਤੋਂ ਬਿਨਾ ਇਕ ਘੜੀ ਭੀ ਜੀਊ ਨਹੀਂ ਸਕਦੀ । ਮੱਛੀ ਦੇ ਹਿਰਦੇ ਦੀ ਇਹ ਵੇਦਨਾ ਪਰਮਾਤਮਾ (ਆਪ) ਜਾਣਦਾ ਹੈ ।੧।
Without water, she cannot live, even for an instant. God knows the suffering of her mind. ||2||
ਹੇ ਮਨ ! ਪ੍ਰਭੂ ਨਾਲ ਇਹੋ ਜਿਹੀ ਪ੍ਰੀਤ ਕਰ, ਜਿਹੋ ਜਿਹੀ ਪਪੀਹੇ ਦੀ ਮੀਂਹ ਨਾਲ ਹੈ
O mind, love the Lord, as the song-bird loves the rain.
(ਪਾਣੀ ਨਾਲ) ਸਰੋਵਰ ਭਰੇ ਹੋਏ ਹੁੰਦੇ ਹਨ, ਧਰਤੀ (ਪਾਣੀ ਦੀ ਬਰਕਤਿ ਨਾਲ) ਹਰਿਆਵਲੀ ਹੋਈ ਪਈ ਹੁੰਦੀ ਹੈ, ਪਰ ਜੇ (ਸ੍ਵਾਂਤੀ ਨਛੱਤ੍ਰ ਵਿਚ ਪਏ ਮੀਂਹ ਦੀ) ਇਕ ਬੂੰਦ (ਪਪੀਹੇ ਦੇ ਮੂੰਹ ਵਿਚ) ਨਾਹ ਪਏ, ਤਾਂ ਉਸ ਨੂੰ ਇਸ ਸਾਰੇ ਪਾਣੀ ਨਾਲ ਕੋਈ ਭਾਗ ਨਹੀਂ
The pools are overflowing with water, and the land is luxuriantly green, but what are they to her, if that single drop of rain does not fall into her mouth?
(ਪਰ ਹੇ ਮਨ ! ਤੇਰੇ ਭੀ ਕੀਹ ਵੱਸ ! ਪਰਮਾਤਮਾ) ਆਪਣੀ ਮਿਹਰ ਨਾਲ ਹੀ ਮਿਲੇ ਤਾਂ ਮਿਲਦਾ ਹੈ, (ਨਹੀਂ ਤਾਂ) ਪੂਰਬਲਾ ਕਮਾਇਆ ਹੋਇਆ ਸਿਰ ਉੱਤੇ ਸਰੀਰ ਉੱਤੇ ਝੱਲਣਾ ਹੀ ਪੈਂਦਾ ਹੈ ।੩।
By His Grace, she receives it; otherwise, because of her past actions, she gives her head. ||3||
ਹੇ ਮਨ ! ਹਰੀ ਨਾਲ ਇਹੋ ਜਿਹਾ ਪਿਆਰ ਬਣਾ, ਜਿਹੋ ਜਿਹਾ ਪਾਣੀ ਤੇ ਦੁੱਧ ਦਾ ਹੈ
O mind, love the Lord, as the water loves the milk.
(ਪਾਣੀ ਦੁੱਧ ਵਿਚ ਆ ਮਿਲਦਾ ਹੈ, ਦੁੱਧ ਦੀ ਸਰਨ ਪੈਂਦਾ ਹੈ, ਦੁੱਧ ਉਸ ਨੂੰ ਆਪਣਾ ਰੂਪ ਬਣਾ ਲੈਂਦਾ ਹੈ । ਜਦੋਂ ਉਸ ਪਾਣੀ-ਰਲੇ ਦੁੱਧ ਨੂੰ ਅੱਗ ਉੱਤੇ ਰੱਖੀਦਾ ਹੈ ਤਾਂ) ਉਬਾਲਾ (ਪਾਣੀ) ਆਪ ਹੀ ਸਹਾਰਦਾ ਹੈ, ਦੁੱਧ ਨੂੰ ਸੜਨ ਨਹੀਂ ਦੇਂਦਾ
The water, added to the milk, itself bears the heat, and prevents the milk from burning.
(ਇਸੇ ਤਰ੍ਹਾਂ ਜੇ ਜੀਵ ਆਪਣੇ ਆਪ ਨੂੰ ਕੁਰਬਾਨ ਕਰਨ, ਤਾਂ ਪ੍ਰਭੂ) ਵਿੱਛੁੜੇ ਜੀਵਾਂ ਨੂੰ ਆਪਣੇ ਸਦਾ-ਥਿਰ ਨਾਮ ਵਿਚ ਮੇਲ ਕੇ (ਲੋਕ ਪਰਲੋਕ ਵਿਚ) ਇੱਜ਼ਤ-ਮਾਣ ਦੇਂਦਾ ਹੈ ।੪।
God unites the separated ones with Himself again, and blesses them with true greatness. ||4||
ਹੇ ਮਨ ! ਪਰਮਾਤਮਾ ਨਾਲ ਇਹੋ ਜਿਹਾ ਪਿਆਰ ਕਰ, ਜਿਹੋ ਜਿਹਾ ਚਕਵੀ ਦਾ (ਪਿਆਰ) ਸੂਰਜ ਨਾਲ ਹੈ
O mind, love the Lord, as the chakvee duck loves the sun.
(ਜਦੋਂ ਸੂਰਜ ਡੁੱਬ ਜਾਂਦਾ ਹੈ, ਚਕਵੀ ਦੀ ਨਜ਼ਰੋਂ ਉਹਲੇ ਹੋ ਜਾਂਦਾ ਹੈ, ਤਾਂ ਉਹ ਚਕਵੀ) ਇਕ ਖਿਨ ਭਰ ਇਕ ਪਲ ਭਰ ਨੀਂਦ (ਦੇ ਵੱਸ ਆ ਕੇ) ਨਹੀਂ ਸੌਂਦੀ, ਦੂਰ (-ਲੁਕੇ ਸੂਰਜ) ਨੂੰ ਆਪਣੇ ਅੰਗ-ਸੰਗ ਸਮਝਦੀ ਹੈ
She does not sleep, for an instant or a moment; the sun is so far away, but she thinks that it is near.
ਜੇਹੜਾ ਮਨੁੱਖ ਗੁਰੂ ਦੇ ਸਨਮੁੱਖ ਰਹਿੰਦਾ ਹੈ, ਉਸ ਨੂੰ ਪਰਮਾਤਮਾ ਆਪਣੇ ਅੰਗ-ਸੰਗ ਦਿੱਸਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨੂੰ ਇਹ ਸਮਝ ਨਹੀਂ ਪੈਂਦੀ ।੫।
Understanding does not come to the self-willed manmukh. But to the Gurmukh, the Lord is always close. ||5||
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਆਪਣੀਆਂ ਹੀ ਵਡਿਆਈਆਂ ਕਰਦਾ ਹੈ (ਪਰ ਜੀਵ ਦੇ ਭੀ ਕੀਹ ਵੱਸ ?) ਉਹੀ ਕੁਝ ਹੁੰਦਾ ਹੈ ਜੋ ਕਰਤਾਰ (ਆਪ) ਕਰਦਾ (ਕਰਾਂਦਾ ਹੈ)
The self-willed manmukhs make their calculations and plans, but only the actions of the Creator come to pass.
(ਕਰਤਾਰ ਦੀ ਮਿਹਰ ਤੋਂ ਬਿਨਾ) ਜੇ ਕੋਈ ਜੀਵ (ਆਪਣੀਆਂ ਵਡਿਆਈਆਂ ਛੱਡਣ ਦਾ ਜਤਨ ਭੀ ਕਰੇ, ਤੇ ਪਰਮਾਤਮਾ ਦੇ ਗੁਣਾਂ ਦੀ ਕਦਰ ਪਛਾਣਨ ਦਾ ਉੱਦਮ ਕਰੇ, ਤਾਂ ਭੀ) ਉਸ ਪ੍ਰਭੂ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ
His Value cannot be estimated, even though everyone may wish to do so.
(ਪਰਮਾਤਮਾ ਦੇ ਗੁਣਾਂ ਦੀ ਕਦਰ) ਤਦੋਂ ਹੀ ਪੈਂਦੀ ਹੈ, ਜਦੋਂ ਗੁਰੂ ਦੀ ਸਿੱਖਿਆ ਪ੍ਰਾਪਤ ਹੋਵੇ । (ਗੁਰੂ ਦੀ ਮਤਿ ਮਿਲਿਆਂ ਹੀ ਮਨੁੱਖ ਪ੍ਰਭੂ ਦੇ ਸਦਾ-ਥਿਰ ਨਾਮ ਵਿਚ ਜੁੜਦਾ ਹੈ ਤੇ ਆਤਮਕ ਆਨੰਦ ਮਾਣਦਾ ਹੈ ।੬।
Through the Guru's Teachings, it is revealed. Meeting with the True One, peace is found. ||6||
(ਪ੍ਰਭੂ-ਚਰਨਾਂ ਵਿਚ ਜੋੜਨ ਵਾਲਾ) ਜੇ ਉਹ ਗੁਰੂ ਮਿਲ ਪਏ, ਤਾਂ (ਉਸ ਦਾ ਮਿਹਰ ਦਾ ਸਦਕਾ ਪ੍ਰਭੂੁ ਨਾਲ ਅਜੇਹਾ) ਪੱਕਾ ਪਿਆਰ (ਪੈਂਦਾ ਹੈ ਜੋ ਕਦੇ) ਟੁੱਟਦਾ ਨਹੀਂ
True love shall not be broken, if the True Guru is met.
(ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ਨਾਮ-ਪਦਾਰਥ ਮਿਲਦਾ ਹੈ, ਇਹ ਸਮਝ ਭੀ ਪੈਂਦੀ ਹੈ ਕਿ ਪ੍ਰਭੂ ਤਿੰਨਾਂ ਭਵਨਾਂ ਵਿਚ ਮੌਜੂਦ ਹੈ
Obtaining the wealth of spiritual wisdom, the understanding of the three worlds is acquired.
ਜੇ ਮਨੁੱਖ (ਗੁਰੂ ਦੀ ਮਿਹਰ ਦਾ ਸਦਕਾ) ਪਰਮਾਤਮਾ ਦੇ ਗੁਣਾਂ (ਦੇ ਸੌਦੇ) ਦਾ ਖ਼ਰੀਦਣ ਵਾਲਾ ਬਣ ਜਾਏ, ਤਾਂ ਇਸ ਨੂੰ ਪ੍ਰਭੂ ਦਾ ਪਵਿਤ੍ਰ ਨਾਮ (ਫਿਰ ਕਦੇ) ਨਹੀਂ ਭੁੱਲਦਾ ।੭।
So become a customer of merit, and do not forget the Immaculate Naam, the Name of the Lord. ||7||
(ਹੇ ਮਨ ! ਵੇਖ) ਜੇਹੜੇ ਜੀਵ-ਪੰਛੀ ਇਸ (ਸੰਸਾਰ-) ਸਰੋਵਰ ਉੱਤੇ (ਚੋਗ) ਚੁਗਦੇ ਹਨ ਉਹ (ਆਪੋ ਆਪਣੀ ਜੀਵਨ-) ਖੇਡ ਖੇਡ ਕੇ ਚਲੇ ਜਾਂਦੇ ਹਨ
Those birds which peck at the shore of the pool have played and have departed.
ਹਰੇਕ ਜੀਵ-ਪੰਛੀ ਨੇ ਘੜੀ ਪਲ ਦੀ ਖੇਡ ਖੇਡ ਕੇ ਇਥੋਂ ਤੁਰਦੇ ਜਾਣਾ ਹੈ, ਇਹ ਖੇਡ ਇਕ ਦੋ ਦਿਨਾਂ ਵਿਚ ਹੀ (ਛੇਤੀ ਹੀ) ਮੁੱਕ ਜਾਂਦੀ ਹੈ
In a moment, in an instant, we too must depart. Our play is only for today or tomorrow.
(ਹੇ ਮਨ ! ਪ੍ਰਭੂ ਦੇ ਦਰ ਤੇ ਸਦਾ ਅਰਦਾਸ ਕਰ ਤੇ ਆਖ—ਹੇ ਪ੍ਰਭੂ !) ਜਿਸ ਨੂੰ ਤੂੰ ਆਪ ਮਿਲਾਂਦਾ ਹੈਂ, ਉਹੀ ਤੇਰੇ ਚਰਨਾਂ ਵਿਚ ਜੁੜਦਾ ਹੈ, ਉਹ ਇਥੋਂ ਸੱਚੀ ਜੀਵਨ‑ਬਾਜ਼ੀ ਜਿੱਤ ਕੇ ਜਾਂਦਾ ਹੈ ।੮।
But those whom You unite, Lord, are united with You; they obtain a seat in the Arena of Truth. ||8||
ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਪ੍ਰਭੂ-ਚਰਨਾਂ ਵਿਚ) ਪ੍ਰੀਤ ਪੈਦਾ ਨਹੀਂ ਹੁੰਦੀ (ਕਿਉਂਕਿ ਮਨੁੱਖ ਦੇ ਆਪਣੇ ਉੱਦਮ ਨਾਲ ਮਨ ਵਿਚੋਂ) ਹਉਮੈ ਦੀ ਮੈਲ ਦੂਰ ਨਹੀਂ ਹੋ ਸਕਦੀ
Without the Guru, love does not well up, and the filth of egotism does not depart.
ਜਦੌਂ ਮਨੁੱਖ ਦਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਪਤੀਜ ਜਾਂਦਾ ਹੈ, ਤਦੋਂ ਇਹ ਪਛਾਣ ਆਉਂਦੀ ਹੈ ਕਿ ਮੇਰਾ ਤੇ ਪ੍ਰਭੂ ਦਾ ਸੁਭਾਉ ਰਲਿਆ ਹੈ ਜਾਂ ਨਹੀਂ
One who recognizes within himself that, "He is me", and who is pierced through by the Shabad, is satisfied.
ਗੁਰੂ ਦੀ ਸਰਨ ਪੈ ਕੇ ਹੀ ਮਨੁੱਖ ਆਪਣੇ ਆਪ ਨੂੰ (ਆਪਣੇ ਅਸਲੇ ਨੂੰ) ਪਛਾਣਦਾ ਹੈ । (ਗੁਰੂ ਦੀ ਸਰਨ ਤੋਂ ਬਿਨਾ) ਜੀਵ ਹੋਰ ਕੋਈ ਉੱਦਮ ਕਰ ਕਰਾ ਨਹੀਂ ਸਕਦਾ ।੯।
When one becomes Gurmukh and realizes his own self, what more is there left to do or have done? ||9||
ਜੇਹੜੇ ਜੀਵ ਗੁਰੂ ਦੇ ਸ਼ਬਦ ਵਿਚ ਪਤੀਜ ਕੇ ਪ੍ਰਭੂ-ਚਰਨਾਂ ਵਿਚ ਮਿਲਦੇ ਹਨ, ਉਹਨਾਂ ਦੇ ਅੰਦਰ ਕੋਈ ਐਸਾ ਵਿਛੋੜਾ ਰਹਿ ਨਹੀਂ ਜਾਂਦਾ ਜਿਸ ਨੂੰ ਦੂਰ ਕਰਕੇ ਉਹਨਾਂ ਨੂੰ ਮੁੜ ਪ੍ਰਭੂ ਨਾਲ ਜੋੜਿਆ ਜਾਏ
Why speak of union to those who are already united with the Lord? Receiving the Shabad, they are satisfied.
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਨੂੰ ਇਹ ਸਮਝ ਨਹੀਂ ਪੈਂਦੀ, ਉਹ ਪ੍ਰਭੂ-ਚਰਨਾਂ ਤੋਂ ਵਿੱਛੁੜ ਕੇ (ਮਾਇਆ ਦੇ ਮੋਹ ਦੀਆਂ) ਚੋਟਾਂ ਖਾਂਦਾ ਹੈ
The self-willed manmukhs do not understand; separated from Him, they endure beatings.
ਹੇ ਨਾਨਕ ! ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਗਿਆ ਹੈ ਉਸ ਨੂੰ ਪ੍ਰਭੂ ਹੀ ਇਕ ਆਸਰਾ ਪਰਨਾ (ਦਿੱਸਦਾ) ਹੈ । ਪ੍ਰਭੂੁ ਤੋਂ ਬਿਨਾ ਉਸ ਨੂੰ ਹੋਰ ਕੋਈ ਸਹਾਰਾ ਨਹੀਂ (ਦਿੱਸਦਾ) ਹੋਰ ਕੋਈ ਥਾਂ ਨਹੀਂ ਦਿੱਸਦੀ ।੧੦।੧੧।
O Nanak, there is only the one door to His Home; there is no other place at all. ||10||11||
Siree Raag, First Mehl:
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਇਸਤ੍ਰੀ (ਜੀਵਨ ਦੇ) ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਮਾਇਆ ਉਸ ਨੂੰ ਕੁਰਾਹੇ ਪਾ ਦੇਂਦੀ ਹੈ, ਰਾਹੋਂ ਖੁੰਝੀ ਹੋਈ ਨੂੰ (ਗੁਰੂ ਤੋਂ ਬਿਨਾ) ਕੋਈ (ਐਸਾ) ਥਾਂ ਨਹੀਂ ਲੱਭਦਾ (ਜੇਹੜਾ ਉਸ ਨੂੰ ਰਸਤਾ ਵਿਖਾ ਦੇਵੇ)
The self-willed manmukhs wander around, deluded and deceived. They find no place of rest.
ਗੁਰੂ ਤੋਂ ਬਿਨਾ ਹੋਰ ਕੋਈ ਭੀ (ਸਹੀ ਰਸਤਾ) ਵਿਖਾ ਨਹੀਂ ਸਕਦਾ । (ਮਾਇਆ ਦੇ ਵਿਚ) ਅੰਨ੍ਹੀ ਹੋਈ ਜੀਵ-ਇਸਤ੍ਰੀ ਭਟਕਦੀ ਫਿਰਦੀ ਹੈ
Without the Guru, no one is shown the Way. Like the blind, they continue coming and going.
ਜਿਸ ਭੀ ਜੀਵ ਨੇ (ਮਾਇਆ ਦੇ ਢਹੇ ਚੜ੍ਹ ਕੇ) ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਨਾਮ-ਧਨ ਗਵਾ ਲਿਆ ਹੈ, ਉਹ ਠੱਗਿਆ ਜਾਂਦਾ ਹੈ, ਉਹ (ਆਤਮਕ ਜੀਵਨ ਵਲੋਂ) ਲੁੱਟਿਆ ਜਾਂਦਾ ਹੈ ।੧।
Having lost the treasure of spiritual wisdom, they depart, defrauded and plundered. ||1||
ਹੇ ਭਾਈ ! ਮਾਇਆ (ਜੀਵਾਂ ਨੂੰ) ਭੁਲੇਖੇ ਵਿਚ ਪਾ ਕੇ ਕੁਰਾਹੇ ਪਾ ਦੇਂਦੀ ਹੈ
O Baba, Maya deceives with its illusion.
ਜੇਹੜੀ ਭਾਗ ਹੀਣ ਜੀਵ-ਇਸਤ੍ਰੀ ਭੁਲੇਖੇ ਵਿਚ ਪੈ ਕੇ ਕੁਰਾਹੇ ਪੈਂਦੀ ਹੈ, ਉਹ (ਕਦੇ ਭੀ) ਪ੍ਰਭੂ-ਪਤੀ ਦੇ ਚਰਨਾਂ ਵਿਚ ਲੀਨ ਨਹੀਂ ਹੋ ਸਕਦੀ ।੧।ਰਹਾਉ।
Deceived by doubt, the discarded bride is not received into the Lap of her Beloved. ||1||Pause||
ਜੀਵਨ ਦੇ ਰਾਹ ਤੋਂ ਖੁੰਝੀ ਹੋਈ ਜੀਵ-ਇਸਤ੍ਰੀ ਹੀ ਗ੍ਰਿਹਸਤ ਤਿਆਗ ਕੇ ਦੇਸ ਦੇਸਾਂਤਰਾਂ ਵਿਚ ਫਿਰਦੀ ਹੈ
The deceived bride wanders around in foreign lands; she leaves, and abandons her own home.
ਖੁੰਝੀ ਹੋਈ ਹੀ ਕਦੇ ਕਿਸੇ ਪਹਾੜ (ਦੀ ਗੁਫ਼ਾ) ਵਿਚ ਬੈਠਦੀ ਹੈ ਕਦੇ ਕਿਸੇ ਟਿੱਲੇ ਉੱਤੇ ਚੜ੍ਹ ਬੈਠਦੀ ਹੈ, ਭਟਕਦੀ ਫਿਰਦੀ ਹੈ, ਉਸਦਾ ਮਨ (ਮਾਇਆ ਦੇ ਅਸਰ ਹੇਠ) ਡੋਲਦਾ ਹੈ
Deceived, she climbs the plateaus and mountains; her mind wavers in doubt.
(ਆਪਣੇ ਕੀਤੇ ਕਰਮਾਂ ਦੇ ਕਾਰਨ) ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਵਿੱਛੁੜੀ ਹੋਈ (ਪ੍ਰਭੂ-ਚਰਨਾਂ ਵਿਚ) ਜੁੜ ਨਹੀਂ ਸਕਦੀ, ਉਹ ਤਾਂ (ਤਿਆਗ ਆਦਿਕ ਦੇ) ਅਹੰਕਾਰ ਵਿਚ ਲੁੱਟੀ ਜਾ ਰਹੀ ਹੈ, ਤੇ (ਵਿਛੋੜੇ ਵਿਚ) ਕਲਪਦੀ ਹੈ ।੨।
Separated from the Primal Being, how can she meet with Him again? Plundered by pride, she cries out and bewails. ||2||
ਪ੍ਰਭੂ ਤੋਂ ਵਿੱਛੁੜਿਆਂ ਨੂੰ ਗੁਰੂ ਹਰਿ-ਨਾਮ ਦੇ ਆਨੰਦ ਵਿਚ ਜੋੜ ਕੇ, ਨਾਮ ਦੇ ਪਿਆਰ ਵਿਚ ਜੋੜ ਕੇ (ਮੁੜ ਪ੍ਰਭੂ ਨਾਲ) ਮਿਲਾਂਦਾ ਹੈ
The Guru unites the separated ones with the Lord again, through the love of the Delicious Name of the Lord.