ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ ।
The foolish self-willed manmukh does not remember the Lord's Name; he wastes away his life in vain.
ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ ।੩।
But when he meets the True Guru, then he obtains the Name; he sheds egotism and emotional attachment. ||3||
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ ।
The Lord's humble servants are True - they practice Truth, and reflect upon the Word of the Guru's Shabad.
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੰੁਦਾ ਹੈ । ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।
The True Lord God unites them with Himself, and they keep the True Lord enshrined in their hearts.
ਹੇ ਨਾਨਕ! (ਆਖ—) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੰੁਦੀ ਹੈ । ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ ।੪।੧।
O Nanak, through the Name, I have obtained salvation and understanding; this alone is my wealth. ||4||1||
Sorat'h, Third Mehl:
(ਹੇ ਭਾਈ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ ।
The True Lord has blessed His devotees with the treasure of devotional worship, and the wealth of the Lord's Name.
ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ) ।
The wealth of the Naam, shall never be exhausted; no one can estimate its worth.
ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ।੧।
With the wealth of the Naam, their faces are radiant, and they attain the True Lord. ||1||
ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ ।
O my mind, through the Word of the Guru's Shabad, the Lord is found.
ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ।ਰਹਾਉ।
Without the Shabad, the world wanders around, and receives its punishment in the Court of the Lord. ||Pause||
ਹੇ ਭਾਈ! ਇਸ ਸਰੀਰ ਵਿਚ ਕਾਮ ਕੋ੍ਰਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ ।
Within this body dwell the five thieves: sexual desire, anger, greed, emotional attachment and egotism.
(ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੰੁਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) ।
They plunder the Nectar, but the self-willed manmukh does not realize it; no one hears his complaint.
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ।੨।
The world is blind, and its dealings are blind as well; without the Guru, there is only pitch darkness. ||2||
‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’—ਇਹ ਆਖ ਆਖ ਕੇ (ਮਾਇਆ-ਵੇੜ੍ਹੇ ਮਨੁੱਖ) ਖ਼ੁਆਰ ਹੰੁਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ ।
Indulging in egotism and possessiveness, they are ruined; when they depart, nothing goes along with them.
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।
But one who becomes Gurmukh meditates on the Naam, and ever contemplates the Lord's Name.
ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ।੩।
Through the True Word of Gurbani, he sings the Glorious Praises of the Lord; blessed with the Lord's Glance of Grace, he is enraptured. ||3||
ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ
The spiritual wisdom of the True Guru is a steady light within the heart. The Lord's decree is over the heads of even kings.
ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ ।
Night and day, the Lord's devotees worship Him; night and day, they gather in the true profit of the Lord's Name.
ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ।੪।੨।
O Nanak, through the Lord's Name, one is emancipated; attuned to the Shabad, he finds the Lord. ||4||2||
Sorat'h, Third Mehl:
ਹੇ ਭਾਈ! ਜੇਹੜਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਬਹੁਤ ਗਰੀਬੀ ਸੁਭਾਵ ਵਾਲਾ ਬਣਦਾ ਹੈ, ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ ।
If one becomes the slave of the Lord's slaves, then he finds the Lord, and eradicates ego from within.
ਪਰਮਾਤਮਾ ਦੇ ਭਗਤਾਂ ਦਾ ਮੁੱਖ ਕੰਮ ਇਹੀ ਹੰੁਦਾ ਹੈ ਕਿ ਉਹ (ਆਪਾ-ਭਾਵ ਗਵਾ ਕੇ) ਹਰ ਵੇਲੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਕੇ ਉਸ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।
The Lord of bliss is his object of devotion; night and day, he sings the Glorious Praises of the Lord.
ਭਗਤ ਜਨ ਗੁਰੂ ਦੇ ਸ਼ਬਦ ਵਿਚ ਸਦਾ ਇਕ-ਰਸ ਰੰਗੇ ਰਹਿ ਕੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੧।
Attuned to the Word of the Shabad, the Lord's devotees remain ever as one, absorbed in the Lord. ||1||
ਹੇ ਪ੍ਰਭ ਜੀ! ਤੇਰੀ ਮੇਹਰ ਦੀ ਨਿਗਾਹ (ਆਪਣੇ ਸੇਵਕਾਂ ਉਤੇ) ਸਦਾ ਟਿਕੀ ਰਹਿੰਦੀ ਹੈ ।
O Dear Lord, Your Glance of Grace is True.
ਹੇ ਪਿਆਰੇ! ਤੂੰ ਆਪਣੇ ਦਾਸਾਂ ਉਤੇ ਕਿਰਪਾ ਕਰਦਾ ਰਹਿੰਦਾ ਹੈਂ । ਮੇਰੀ ਭੀ ਇੱਜ਼ਤ ਰੱਖ ।ਰਹਾਉ।
Show mercy to Your slave, O Beloved Lord, and preserve my honor. ||Pause||
(ਹੇ ਪ੍ਰਭੂ! ਜੇ ਤੇਰੀ ਮੇਹਰ ਹੋਵੇ, ਤਾਂ) ਮੈਂ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਤੇ, ਸਦਾ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ ।
Continually praising the Word of the Shabad, I live; under Guru's Instruction, my fear has been dispelled.
ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ ਉਸ ਦਾ ਡਰ ਦੂਰ ਹੋ ਜਾਂਦਾ ਹੈ । (ਹੇ ਭਾਈ!) ਮੇਰਾ ਪ੍ਰਭੂ ਸੋਹਣਾ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਚਿੱਤ (ਉਸ ਸੋਹਣੇ ਪ੍ਰਭੂ ਵਿਚ) ਮਗਨ ਰਹਿੰਦਾ ਹੈ ।
My True Lord God is so beautiful! Serving the Guru, my consciousness is focused on Him.
(ਜਿਸ ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ, ਸਿਫ਼ਤਿ-ਸਾਲਾਹ ਦੀ ਬਾਣੀ (ਵੱਸਦੀ ਹੈ) ਉਹ ਮਨੁੱਖ ਹਰ ਵੇਲੇ (ਸਿਫ਼ਤਿ-ਸਾਲਾਹ ਵਿਚ) ਸੁਚੇਤ ਰਹਿੰਦਾ ਹੈ ।੨।
One who chants the True Word of the Shabad, and the Truest of the True, the Word of His Bani, remains wakeful, day and night. ||2||
ਹੇ ਭਾਈ! ਪਰਮਾਤਮਾ ਵੱਡੇ ਡੂੰਘੇ ਜਿਗਰੇ ਵਾਲਾ ਹੈ, ਸਦਾ ਹੀ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ।
He is so very deep and profound, the Giver of eternal peace; no one can find His limit.
ਜੇਹੜਾ ਮਨੁੱਖ ਪੂਰੇ ਗੁਰੂ ਦੀ ਦੱਸੀ ਸੇਵਾ ਕਰਦਾ ਹੈ, ਉਸ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ ਜਿਸ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ ।
Serving the Perfect Guru, one becomes carefree, enshrining the Lord within the mind.
ਉਸ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਹਿਰਦਾ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ ਸੁਖ ਹੀ ਸੁਖ ਹੈ, ਉਹ ਆਪਣੇ ਅੰਦਰੋਂ ਭਟਕਣਾ ਦੂਰ ਕਰ ਲੈਂਦਾ ਹੈ ।੩।
The mind and body become immaculately pure, and a lasting peace fills the heart; doubt is eradicated from within. ||3||
ਹੇ ਭਾਈ! ਪਰਮਾਤਮਾ ਦੇ ਮਿਲਾਪ ਦਾ ਰਸਤਾ ਬੜਾ ਕਠਨ ਹੈ, ਕੋਈ ਉਹ ਵਿਰਲਾ ਮਨੁੱਖ ਉਹ ਰਸਤਾ ਲੱਭਦਾ ਹੈ ਜੇਹੜਾ ਗੁਰੂ ਦੇ ਸ਼ਬਦ ਦੀ ਵਿਚਾਰ ਕਰਦਾ ਹੈ ।
The Way of the Lord is always such a difficult path; only a few find it, contemplating the Guru.
ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰ ਦੂਰ ਕਰ ਦੇਂਦਾ ਹੈ ।
Imbued with the Lord's Love, and intoxicated with the Shabad, he renounces ego and corruption.
ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਦੇ ਨਾਮ ਵਿਚ ਇਕ-ਰਸ ਰੱਤਾ ਰਹਿੰਦਾ ਹੈ, ਜੋ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਜੀਵਨ ਸਵਾਰ ਦੇਂਦਾ ਹੈ ।੪।੩।
O Nanak, imbued with the Naam, and the Love of the One Lord, he is embellished with the Word of the Shabad. ||4||3||