ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ ।
Dying in the Word of the Shabad, you shall live forever, and you shall never die again.
ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ ।੩।
The Ambrosial Nectar of the Naam is ever-sweet to the mind; but how few are those who obtain the Shabad. ||3||
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੰੁਦਾ ਹੈ ਉਸ ਨੂੰ ਦੇ ਦੇਂਦਾ ਹੈ ।
The Great Giver keeps His Gifts in His Hand; He gives them to those with whom He is pleased.
ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ ।੪।੧੧।
O Nanak, imbued with the Naam, they find peace, and in the Court of the Lord, they are exalted. ||4||11||
Sorat'h, Third Mehl:
ਹੇ ਭਾਈ! ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ (ਇਸ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ । ਤਦੋਂ ਹੀ (ਗੁਰੂ ਦੀ ਸਰਨ ਪੈ ਕੇ ਹੀ) ਮਨੁੱਖ ਉੱਚੀ ਆਤਮਕ ਅਵਸਥਾ ਤੇ ਉੱਚੀ ਮਤਿ ਹਾਸਲ ਕਰਦਾ ਹੈ ।
Serving the True Guru, the divine melody wells up within, and one is blessed with wisdom and salvation.
ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਸਦਾ ਨਾਮ ਵਿਚ ਹੀ ਲੀਨ ਰਹਿੰਦਾ ਹੈ ।੧।
The True Name of the Lord comes to abide in the mind, and through the Name, one merges in the Name. ||1||
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ ।
Without the True Guru, the whole world is insane.
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਕੇ ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਨਹੀਂ ਪਾਂਦਾ । ਝੂਠੀ ਦੁਨੀਆ ਦੇ ਕਾਰਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ।ਰਹਾਉ।
The blind, self-willed manmukhs do not realize the Word of the Shabad; they are deluded by false doubts. ||Pause||
ਹੇ ਭਾਈ! ਮਨੁੱਖ ਤ੍ਰਿਗੁਣੀ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਤੇ, ਹਉਮੈ ਦੇ ਕਾਰਨ ਮੋਹ ਦੇ ਬੰਧਨ ਵਧਾਣ ਵਾਲੇ ਕੰਮ ਹੀ ਕਰਦਾ ਹੈ ।
The three-faced Maya had led them astray in doubt, and they are snared by the noose of egotism.
ਉਸ ਦੇ ਸਿਰ ਉਤੇ ਜਨਮ ਮਰਨ ਦਾ ਗੇੜ ਹਰ ਵੇਲੇ ਟਿਕਿਆ ਰਹਿੰਦਾ ਹੈ, ਤੇ, ਜਨਮ ਮਰਨ ਵਿਚ ਪੈ ਕੇ ਦੁੱਖ ਸਹਿੰਦਾ ਰਹਿੰਦਾ ਹੈ ।
Birth and death hang over their heads, and being reborn from the womb, they suffer in pain. ||2||
ਹੇ ਭਾਈ! ਮਾਇਆ ਦੇ ਤਿੰਨ ਗੁਣ ਸਾਰੇ ਸੰਸਾਰ ਉੱਤੇ ਆਪਣਾ ਪਰਭਾਵ ਪਾਈ ਰੱਖਦੇ ਹਨ, (ਇਹਨਾਂ ਦੇ ਅਸਰ ਹੇਠ ਮਨੁੱਖ) ਹਉਮੈ ਵਿਚ ਫਸ ਕੇ ਇੱਜ਼ਤ ਗਵਾ ਲੈਂਦਾ ਹੈ ।
The three qualities permeate the whole world; acting in ego, it loses its honor.
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਆਤਮਕ ਅਵਸਥਾ ਨੂੰ ਪਛਾਣ ਲੈਂਦਾ ਹੈ ਜਿਥੇ ਮਾਇਆ ਦੇ ਤਿੰਨ ਗੁਣ ਅਸਰ ਨਹੀਂ ਪਾ ਸਕਦੇ, ਪਰਮਾਤਮਾ ਦੇ ਨਾਮ ਵਿਚ ਟਿਕ ਕੇ ਉਹ ਆਤਮਕ ਆਨੰਦ ਮਾਣਦਾ ਹੈ ।੩।
But one who becomes Gurmukh comes to realize the fourth state of celestial bliss; he finds peace through the Name of the Lord. ||3||
ਹੇ ਪ੍ਰਭੂ! ਮਾਇਆ ਦੇ ਇਹ ਤਿੰਨੇ ਗੁਣ ਤੇਰੇ ਹੀ ਬਣਾਏ ਹੋਏ ਹਨ, ਤੂੰ ਆਪ ਹੀ (ਸਭ ਦਾ) ਪੈਦਾ ਕਰਨ ਵਾਲਾ ਹੈਂ । (ਜਗਤ ਵਿਚ) ਉਹੀ ਹੰੁਦਾ ਹੈ ਜੋ ਤੂੰ ਕਰਦਾ ਹੈਂ ।
The three qualities are all Yours, O Lord; You Yourself created them. Whatever You do, comes to pass.
ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਮਾਇਆ ਦੇ ਤਿੰਨ ਗੁਣਾਂ ਤੋਂ) ਪੂਰੀ ਖ਼ਲਾਸੀ ਹੰੁਦੀ ਹੈ । ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਸਕਦਾ ਹੈ ।੪।੧੨।
O Nanak, through the Lord's Name, one is emancipated; through the Shabad, he is rid of egotism. ||4||12||
Sorat'h, Fourth Mehl, First House:
One Universal Creator God. By The Grace Of The True Guru:
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੰੁਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ ।
My Beloved Lord Himself pervades and permeates all; He Himself is, all by Himself.
ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ ।
My Beloved Himself is the trader in this world; He Himself is the true banker.
ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧।
My Beloved Himself is the trade and the trader; He Himself is the true credit. ||1||
ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ ।
O mind, meditate on the Lord, Har, Har, and praise His Name.
(ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੰੁਚ ਹੈ, ਤੇ, ਜੋ ਬਹੁਤ ਡੂੰਘਾ ਹੈ ।ਰਹਾਉ।
By Guru's Grace, the Beloved, Ambrosial, unapproachable and unfathomable Lord is obtained. ||Pause||
ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ ।
The Beloved Himself sees and hears everything; He Himself speaks through the mouths of all beings.
ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ ।
The Beloved Himself leads us into the wilderness, and He Himself shows us the Way.
ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੰੁਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ।੨।
The Beloved Himself is Himself all-in-all; He Himself is carefree. ||2||
ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ,
The Beloved Himself, all by Himself, created everything; He Himself links all to their tasks.
ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ ।
The Beloved Himself creates the Creation, and He Himself destroys it.
ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ।੩।
He Himself is the wharf, and He Himself is the ferryman, who ferries us across. ||3||
ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ ।
The Beloved Himself is the ocean, and the boat; He Himself is the Guru, the boatman who steers it
ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ ।
. The Beloved Himself sets sail and crosses over; He, the King, beholds His wondrous play.
ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।੪।੧।
The Beloved Himself is the Merciful Master; O servant Nanak, He forgives and blends with Himself. ||4||1||
Sorat'h, Fourth Mehl:
ਹੇ ਭਾਈ! ਪ੍ਰਭੂ ਆਪ ਹੀ (ਚਾਰੇ ਖਾਣੀਆਂ) ਅੰਡਜ ਜੇਰਜ ਸੇਤਜ ਉਤਭੁਜ ਹੈ, ਪ੍ਰਭੂ ਆਪ ਹੀ (ਧਰਤੀ ਦੇ ਨੌ) ਖੰਡ ਹੈ, ਪ੍ਰਭੂ ਆਪ ਹੀ (ਸ੍ਰਿਸ਼ਟੀ ਦੇ) ਸਾਰੇ ਭਵਨ ਹੈ ।
He Himself is born of the egg, from the womb, from sweat and from the earth; He Himself is the continents and all the worlds.
ਪ੍ਰਭੂ ਆਪ ਹੀ (ਸੱਤਿਆ-ਰੂਪ) ਧਾਗਾ ਹੈ, ਪ੍ਰਭੂ ਆਪ (ਬੇਅੰਤ ਜੀਵ ਰੂਪ) ਅਨੇਕਾਂ ਮਣਕੇ ਹੈ, ਪ੍ਰਭੂ ਆਪ ਹੀ ਆਪਣੀ ਤਾਕਤ ਬਣਾ ਕੇ ਜਗਤ ਨੂੰ (ਧਾਗੇ ਵਿਚ) ਪ੍ਰੋਂਦਾ ਹੈ ।
He Himself is the thread, and He Himself is the many beads; through His Almighty Power, He has strung the worlds.