ਹੇ ਮਿੱਤਰ! (ਮੇਰੀ ਬੇਨਤੀ) ਸੁਣ । ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ ।
Listen, friends: I am a sacrifice to the dust of Your feet.
ਹੇ ਭਰਾ! (ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ।
This mind is yours, O Siblings of Destiny. ||Pause||
ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ ।
I wash your feet, I massage and clean them; I give this mind to you.
ਹੇ ਮਿੱਤਰ! (ਮੇਰੀ ਬੇਨਤੀ) ਸੁਣ । ਮੈਂ ਤੇਰੀ ਸ਼ਰਨ ਆਇਆ ਹਾਂ । ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ ।੨।
Listen, friends: I have come to Your Sanctuary; teach me, that I might unite with God. ||2||
ਹੇ ਮਿੱਤਰ! ਸੁਣ । (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ । ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ ।
Do not be proud; seek His Sanctuary, and accept as good all that He does.
ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ । ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ ।੩।
Listen, friends: dedicate your soul, body and your whole being to Him; thus you shall receive the Blessed Vision of His Darshan. ||3||
ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ ।
He has shown mercy to me, by the Grace of the Saints; the Lord's Name is sweet to me.
(ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।੪।੧।੧੨।
The Guru has shown mercy to servant Nanak; I see the casteless, immaculate Lord everywhere. ||4||1||12||
Sorat'h, Fifth Mehl:
ਹੇ ਭਾਈ! ਮੈਂ ਮੂਰਖ ਨੇ ਉਸ ਪਰਮਾਤਮਾ ਦਾ ਇੱਕ ਭੀ ਉਪਕਾਰ ਨਹੀਂ ਸਮਝਿਆ, ਜੇਹੜਾ ਕੋ੍ਰੜਾਂ ਬ੍ਰਹਮੰਡਾਂ ਦਾ ਪਾਲਣਹਾਰ ਮਾਲਕ ਹੈ, ਜੇਹੜਾ ਸਾਰੇ ਜੀਵਾਂ ਨੂੰ (ਰਿਜ਼ਕ ਆਦਿਕ) ਦਾਤਾਂ ਦੇਣ ਵਾਲਾ ਹੈ,
God is the Lord and Master of millions of universes; He is the Giver of all beings.
ਜੇਹੜਾ (ਸਭ ਜੀਵਾਂ ਨੂੰ) ਪਾਲਦਾ ਹੈ, ਸਦਾ (ਸਭ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ ।੧।
He ever cherishes and cares for all beings, but the fool does not appreciate any of His virtues. ||1||
ਹੇ ਭਾਈ! ਮੈਨੂੰ ਪਰਮਾਤਮਾ ਦਾ ਸਿਮਰਨ ਕਰਨ ਦੀ ਜਾਚ ਨਹੀਂ ।
I do not know how to worship the Lord in adoration.
ਮੈਂ (ਤਾਂ ਜ਼ਬਾਨੀ ਜ਼ਬਾਨੀ ਹੀ) ‘ਹਰੀ ਹਰੀ’, ‘ਗੁਰੂ ਗੁਰੂ’ ਕਰਦਾ ਰਹਿੰਦਾ ਹਾਂ ।
I can only repeat, "Lord, Lord, Guru, Guru."
ਹੇ ਪ੍ਰਭੂ ਜੀ! ਮੇਰਾ ਨਾਮ “ਰਾਮ ਦਾ ਦਾਸ” ਪੈ ਗਿਆ ਹੈ (ਹੁਣ ਤੂੰ ਹੀ ਮੇਰੀ ਲਾਜ ਰੱਖ, ਤੇ, ਭਗਤੀ ਦੀ ਦਾਤਿ ਦੇਹ) ।ਰਹਾਉ।
O Dear Lord, I go by the name of the Lord's slave. ||Pause||
ਹੇ ਭਾਈ! ਜੇਹੜਾ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਦਇਆ ਦਾ ਘਰ ਹੈ, ਜੇਹੜਾ ਸੁਖਾਂ ਦਾ ਸਮੰੁਦਰ ਹੈ, ਜੇਹੜਾ ਸਾਰੇ ਸਰੀਰਾਂ ਵਿਚ ਹਰ ਥਾਂ ਮੌਜੂਦ ਹੈ, ਜੇਹੜਾ ਸਭ ਜੀਵਾਂ ਦੇ ਅੰਗ-ਸੰਗ ਰਹਿ ਕੇ ਸਭਨਾਂ ਦੇ ਕਰਮ ਵੇਖਦਾ ਹੈ ਤੇ (ਸਭ ਦੀਆਂ ਅਰਜ਼ੋਈਆਂ) ਸੁਣਦਾ ਰਹਿੰਦਾ ਹੈ
The Compassionate Lord is Merciful to the meek, the ocean of peace; He fills all hearts.
ਮੈਂ ਮੂਰਖ ਉਸ ਪਰਮਾਤਮਾ ਨੂੰ ਕਿਤੇ ਦੂਰ-ਵੱਸਦਾ ਸਮਝ ਰਿਹਾ ਹਾਂ ।੨।
He sees, hears, and is always with me; but I am a fool, and I think that He is far away. ||2||
ਹੇ ਭਾਈ! ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਰ ਮੈਂ ਉਸ ਦੇ ਗੁਣਾਂ ਨੂੰ ਹੱਦ-ਬੰਦੀ ਵਿਚ ਲਿਆ ਕੇ ਬਿਆਨ ਕਰਦਾ ਹਾਂ । ਮੈਂ ਕੀਹ ਜਾਣ ਸਕਦਾ ਹਾਂ ਕਿ ਉਹ ਪਰਮਾਤਮਾ ਕਿਹੋ ਜਿਹਾ ਹੈ?
The Lord is limitless, but I can only describe Him within my limitations; what do I know, about what He is like?
ਹੇ ਭਾਈ! ਮੈਂ ਆਪਣੇ ਗੁਰੂ ਦੇ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੂਰਖ ਨੂੰ ਸਿੱਖਿਆ ਦੇਵੇ ।੩।
I offer my prayer to my True Guru; I am so foolish - please, teach me! ||3||
ਹੇ ਭਾਈ! ਮੈਨੂੰ ਮੂਰਖ ਨੂੰ ਪਾਰ ਲੰਘਾਣਾ (ਗੁਰੂ ਵਾਸਤੇ) ਕੋਈ ਵੱਡੀ ਗੱਲ ਨਹੀਂ (ਉਸ ਦੇ ਦਰ ਤੇ ਆ ਕੇ ਤਾਂ) ਕੋ੍ਰੜਾਂ ਪਾਪੀ (ਸੰਸਾਰ-ਸਮੰੁਦਰ ਤੋਂ) ਪਾਰ ਲੰਘ ਰਹੇ ਹਨ ।
I am just a fool, but millions of sinners just like me have been saved.
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਨਕ (ਦੇ ਉਪਦੇਸ਼) ਨੂੰ ਸੁਣਿਆ ਹੈ ਗੁਰੂ ਨਾਨਕ ਦਾ ਦਰਸ਼ਨ ਕੀਤਾ ਹੈ, ਉਹ ਮੁੜ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ ।੪।੨।੧੩।
Those who have heard, and seen Guru Nanak, do not descend into the womb of reincarnation again. ||4||2||13||
Sorat'h, Fifth Mehl:
ਹੇ ਭਾਈ! ਜਿਨ੍ਹਾਂ ਗੱਲਾਂ ਦਾ ਮੈਨੂੰ ਬਹੁਤ ਚਿੰਤਾ-ਫ਼ਿਕਰ ਲੱਗਾ ਰਹਿੰਦਾ ਸੀ (ਗੁਰੂ ਦੀ ਕਿਰਪਾ ਨਾਲ) ਉਹ ਸਾਰੇ ਚਿੰਤਾ-ਫ਼ਿਕਰ ਮਿਟ ਗਏ ਹਨ ।
Those things, which caused me such anxiety, have all vanished.
ਮੇਰਾ ਪੁੱਠਾ ਪਿਆ ਹੋਇਆ ਹਿਰਦਾ-ਕੌਲ ਫੁੱਲ ਖਿੜ ਪਿਆ ਹੈ, ਆਤਮਕ ਅਡੋਲਤਾ ਵਿਚ ਮੇਰੀ ਲੀਨਤਾ ਹੋਈ ਰਹਿੰਦੀ ਹੈ, ਅਤੇ, ਮੇਰੀਆਂ ਸਾਰੀਆਂ ਇੰਦ੍ਰੀਆਂ ਹੁਣ ਮੇਰੇ ਮਨ ਨੂੰ ਆਤਮਕ ਸੁਖ ਦੇਣ ਵਾਲੀਆਂ ਹੋ ਗਈਆਂ ਹਨ ।੧।
Now, I sleep in peace and tranquility, and my mind is in a state of deep and profound peace; the inverted lotus of my heart has blossomed forth. ||1||
ਹੇ ਭਾਈ! ਵੇਖੋ (ਮੇਰੇ ਅੰਦਰ) ਇਕ ਅਨੋਖਾ ਕੌਤਕ ਵਰਤਿਆ ਹੈ ।
Behold, a wondrous miracle has happened!
ਗੁਰੂ ਨੇ (ਮੈਨੂੰ ਮੇਰੇ) ਹਿਰਦੇ ਵਿਚ ਉਹ ਪਰਮਾਤਮਾ (ਵਿਖਾ) ਦਿੱਤਾ ਹੈ ਜਿਸ ਦੀ ਬਾਬਤ ਸੁਣਦੇ ਸਾਂ ਕਿ ਉਹ ਮਨੁੱਖਾ ਸਮਝ ਤੋਂ ਬਹੁਤ ਪਰੇ ਹੈ ।ਰਹਾਉ।
That Lord and Master, whose wisdom is said to be unfathomable, has been enshrined within my heart, by the Guru. ||Pause||
ਹੇ ਭਾਈ! ਜੇਹੜੇ (ਕਾਮਾਦਿਕ) ਵੈਰੀ ਮੈਨੂੰ ਬਹੁਤ ਸਤਾਇਆ ਕਰਦੇ ਸਨ, ਉਹ ਹੁਣ (ਮੇਰੇ ਨੇੜੇ ਢੁਕਣੋਂ) ਡਰਦੇ ਹਨ,
The demons which tormented me so much, have themselves become terrified.
ਉਹ ਸਗੋਂ ਤਰਲੇ ਕਰਦੇ ਹਨ ਕਿ ਅਸੀ ਹੁਣ ਤੇਰੇ ਅਧੀਨ ਹੋ ਕੇ ਰਹਾਂਗੇ, ਸਾਨੂੰ ਮਾਲਕ-ਪ੍ਰਭੂ (ਦੀ ਕੋ੍ਰੋਪੀ) ਤੋਂ ਬਚਾ ਲੈ ।੨।
They pray: please, save us from your Lord Master; we seek your protection. ||2||
ਹੇ ਭਾਈ! (ਮੇਰੇ ਅੰਦਰ ਉਹ ਕੌਤਕ ਅਜੇਹਾ ਵਰਤਿਆ ਹੈ) ਕਿ ਉਸ ਅਵਸਥਾ ਵਿਚ ਪਰਮਾਤਮਾ (ਦੀ ਭਗਤੀ) ਦਾ ਖ਼ਜ਼ਾਨਾ (ਮੇਰੇ ਅੰਦਰ) ਖੁਲ੍ਹ ਪਿਆ ਹੈ । ਪਰ (ਹੇ ਭਾਈ! ਇਹ ਖ਼ਜ਼ਾਨਾ) ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਭਾਗਾਂ ਵਿਚ ਇਸ ਦੀ ਪ੍ਰਾਪਤੀ ਲਿਖੀ ਹੋਈ ਹੈ ।
When the treasure of the Lord of the Universe is opened, those who are pre-destined, receive it.
ਹੇ ਭਾਈ! ਗੁਰੂ ਨੇ ਮੈਨੂੰ (ਪਰਮਾਤਮਾ ਦਾ ਨਾਮ) ਇਕ ਐਸਾ ਰਤਨ ਦੇ ਦਿੱਤਾ ਹੈ ਕਿ (ਉਸ ਦੀ ਬਰਕਤਿ ਨਾਲ) ਮੇਰਾ ਮਨ ਠੰਢਾ-ਠਾਰ ਹੋ ਗਿਆ ਹੈ, ਮੇਰਾ ਸਰੀਰ ਸ਼ਾਂਤ ਹੋ ਗਿਆ ਹੈ ।੩।
The Guru has given me the one jewel, and my mind and body have become peaceful and tranquil. ||3||
ਹੇ ਭਾਈ! ਗੁਰੂ ਨੇ ਮੈਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਇਕ ਬੂੰਦ ਦਿੱਤੀ ਹੈ, ਹੁਣ ਮੇਰਾ ਆਤਮਾ (ਵਿਕਾਰਾਂ ਵਲੋਂ) ਅਡੋਲ ਹੋ ਗਿਆ ਹੈ, ਆਤਮਕ ਮੌਤ ਤੋਂ ਮੈਂ ਬਚ ਗਿਆ ਹਾਂ, ਆਤਮਕ ਮੌਤ ਮੇਰੇ ਨੇੜੇ ਨਹੀਂ ਢੁਕਦੀ ।
The Guru has blessed me with the one drop of Ambrosial Nectar, and so I have become stable, unmoving and immortal - I shall not die.
ਹੇ ਭਾਈ! (ਜਦੋਂ ਤੋਂ) ਗੁਰੂ ਨੇ ਨਾਨਕ ਨੂੰ ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਬਖ਼ਸ਼ ਦਿੱਤੇ ਹਨ, ਉਸ ਤੋਂ ਪਿੱਛੋਂ ਕੀਤੇ ਕਰਮਾਂ ਦਾ ਹਿਸਾਬ ਉੱਕਾ ਹੀ ਨਹੀਂ ਮੰਗਿਆ ।੪।੩।੧੪।
The Lord blessed Guru Nanak with the treasure of devotional worship, and did not call him to account again. ||4||3||14||
Sorat'h, Fifth Mehl:
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ ।
Those whose minds are attached to the lotus feet of the Lord - those humble beings are satisfied and fulfilled.
ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ ।੧।
But those, within whose hearts the priceless virtue does not abide - those men remain thirsty and unsatisfied. ||1||
ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ ।
Worshipping the Lord in adoration, one becomes happy, and free of disease.
ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ ।ਰਹਾਉ।
But one who forgets my Dear Lord - know him to be afflicted with tens of thousands of illnesses. ||Pause||