ਹੇ ਮੇਰੇ ਮਨ! ਸਰਬ-ਵਿਆਪਕ ਪਾਰਬ੍ਰਹਮ ਪਰਮੇਸਰ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ ।੧।
O my mind, meditate forever on the Perfect, Supreme Lord God, the Transcendent Lord. ||1||
ਹੇ ਬੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ ।
Meditate in remembrance on the Name of the Lord, Har, Har, O mortal.
ਹੇ ਗਿਆਨਹੀਨ! ਇਹ ਸਰੀਰ ਸਦਾ ਕਾਇਮ ਰਹਿਣ ਵਾਲਾ ਨਹੀਂ ਹੈ, ਇਹ ਜ਼ਰੂਰ ਨਾਸ ਹੋ ਜਾਂਦਾ ਹੈ ।ਰਹਾਉ।
Your frail body shall perish, you ignorant fool. ||Pause||
(ਹੇ ਭਾਈ! ਇਹ ਮਾਇਆ) ਠਗ-ਨੀਰਾ ਹੈ (ਜੋ ਤਿਹਾਏ ਹਰਨ ਨੂੰ ਤੜਫਾ ਤੜਫਾ ਕੇ ਮਾਰ ਮੁਕਾਂਦਾ ਹੈ) ਸੁਪਨਿਆਂ ਵਿਚ ਮਿਲੇ ਪਦਾਰਥ ਹੈ, (ਆਤਮਕ ਜੀਵਨ ਵਾਲੇ ਦੇਸ਼ ਵਿਚ) ਇਸ ਮਾਇਆ ਨੂੰ ਕੁਝ ਭੀ ਇੱਜ਼ਤ ਨਹੀਂ ਮਿਲਦੀ ।
Illusions and dream-objects possess nothing of greatness.
ਪਰਮਾਤਮਾ ਦੇ ਭਜਨ ਤੋਂ ਬਿਨਾ (ਹੋਰ ਕੋਈ ਚੀਜ਼) ਕੰਮ ਨਹੀਂ ਆਉਂਦੀ, ਇਹ ਮਾਇਆ (ਅੰਤ) ਕਿਸੇ ਦੇ ਭੀ ਨਾਲ ਨਹੀਂ ਜਾਂਦੀ ।੨।
Without meditating on the Lord, nothing succeeds, and nothing will go along with you. ||2||
(ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਦੀ) ਉਮਰ (ਮਾਇਆ ਦਾ) ਮਾਣ ਕਰਦਿਆਂ ਹੀ ਬੀਤ ਜਾਂਦੀ ਹੈ, ਉਹ ਕੋਈ ਐਸਾ ਕੰਮ ਨਹੀਂ ਕਰਦਾ ਜੋ ਜਿੰਦ ਦੇ ਲਾਭ ਵਾਸਤੇ ਹੋਵੇ ।
Acting in egotism and pride, his life passes away, and he does nothing for his soul.
(ਸਾਰੀ ਉਮਰ ਮਾਇਆ ਦੀ ਖ਼ਾਤਰ) ਦੌੜਦਾ ਭਟਕਦਾ ਰਹਿੰਦਾ ਹੈ, ਰੱਜਦਾ ਨਹੀਂ, ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ ।੩।
Wandering and wandering all around, he is never satisfied; he does not remember the Name of the Lord. ||3||
ਹੇ ਭਾਈ! ਮਾਇਆ-ਵੇੜ੍ਹਿਆ ਮਨੁੱਖ ਚਸਕਿਆਂ ਵਿਚ ਵਿਕਾਰਾਂ ਵਿਚ ਪਦਾਰਥਾਂ ਦੇ ਸੁਆਦਾਂ ਵਿਚ ਮਸਤ ਰਹਿੰਦਾ ਹੈ, ਬੇਅੰਤ ਪਾਪ ਕਰ ਕਰ ਕੇ ਜਨਮ ਮਰਨ ਦੇ ਗੇੜਾਂ ਵਿਚ ਪਿਆ ਰਹਿੰਦਾ ਹੈ ।
Intoxicated with the taste of corruption, cruel pleasures and countless sins, he is consigned to the cycle of reincarnation.
ਹੇ ਭਾਈ! ਨਾਨਕ ਦੀ ਅਰਜ਼ੋਈ ਤਾਂ ਪ੍ਰਭੂ ਪਾਸ ਹੀ ਹੈ (ਨਾਨਕ ਪ੍ਰਭੂ ਨੂੰ ਹੀ ਆਖਦੇ ਹਨ—ਹੇ ਪ੍ਰਭੂ!) ਮੇਰੇ ਔਗੁਣ ਕੱਟ ਦੇਹ ।੪।੧੧।੨੨।
Nanak offers his prayer to God, to eradicate his demerits. ||4||11||22||
Sorat'h, Fifth Mehl:
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ ।
Sing the Glorious Praises of the Perfect, Imperishable Lord, and the poison of sexual desire and anger shall be burnt away.
(ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੰੁਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੰੁਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧।
You shall cross over the awesome, arduous ocean of fire, in the Saadh Sangat, the Company of the Holy. ||1||
:—(ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ ।
The Perfect Guru has dispelled the darkness of doubt.
(ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।
Remember God with love and devotion; He is near at hand. ||Pause||
ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ ।
Drink in the sublime essence, the treasure of the Name of the Lord, Har, Har, and your mind and body shall remain satisfied.
ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨।
The Transcendent Lord is totally permeating and pervading everywhere; where would He come from, and where would He go? ||2||
ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ
One whose mind is filled with the Lord, is a person of meditation, penance, self-restraint and spiritual wisdom, and a knower of reality.
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ।੩।
The Gurmukh obtains the jewel of the Naam; his efforts come to perfect fruition. ||3||
ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ
All his struggles, sufferings and pains are dispelled, and the noose of death is cut away from him.
ਹੇ ਨਾਨਕ! ਆਖ—ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ।੪।੧੨।੨੩।
Says Nanak, God has extended His Mercy, and so his mind and body blossom forth. ||4||12||23||
Sorat'h, Fifth Mehl:
(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ,
God is the Doer, the Cause of causes, the Great Giver; God is the Supreme Lord and Master.
ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ।੧।
The Merciful Lord created all beings; God is the Inner-knower, the Searcher of hearts. ||1||
ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ,
My Guru is Himself my friend and support.
ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ । ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ ।ਰਹਾਉ।
I am in celestial peace, bliss, joy, pleasure and wondrous glory. ||Pause||
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ ।
Seeking the Sanctuary of the Guru, my fears have been dispelled, and I am accepted in the Court of the True Lord.
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ।੨।
Singing His Glorious Praises, and worshipping in adoration the Name of the Lord, I have reached my destination. ||2||
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ ।
Everyone applauds and congratulates me; the Saadh Sangat, the Company of the Holy, is dear to me.
ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ ।੩।
I am forever a sacrifice to my God, who has totally protected and preserved my honor. ||3||
ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ ।
They are saved, who receive the Blessed Vision of His Darshan; they listen to the spiritual dialogue of the Naam.
ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ ।੪।੧੩।੨੪।
Nanak's God has become Merciful to him; he has arrived home in ecstasy. ||4||13||24||
Sorat'h, Fifth Mehl:
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ
In God's Sanctuary, all fears depart, suffering disappears, and peace is obtained.
ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੰੁਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ।੧।
When the Supreme Lord God and Master becomes merciful, we meditate on the Perfect True Guru. ||1||
ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ ।
O Dear God, You are my Lord Master and Great Giver.
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ ।ਰਹਾਉ।
By Your Mercy, O God, Merciful to the meek, imbue me with Your Love, that I might sing Your Glorious Praises. ||Pause||
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ ।
The True Guru has implanted the treasure of the Naam within me, and all my anxieties have been dispelled.