ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧।੪੯।
Your Word is eternal, O Guru Nanak; You placed Your Hand of blessing upon my forehead. ||2||21||49||
Sorat'h, Fifth Mehl:
ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ ।
All beings and creatures were created by Him; He alone is the support and friend of the Saints.
ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ ।੧।
He Himself preserves the honor of His servants; their glorious greatness becomes perfect. ||1||
ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ ।
The Perfect Supreme Lord God is always with me.
ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ ।੧।ਰਹਾਉ।
The Perfect Guru has perfectly and totally protected me, and now everyone is kind and compassionate to me. ||1||Pause||
ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ ।
Night and day, Nanak meditates on the Naam, the Name of the Lord; He is the Giver of the soul, and the breath of life itself.
ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ ।੨।੨੨।੫੦।
He hugs His slave close in His loving embrace, like the mother and father hug their child. ||2||22||50||
Sorat'h, Fifth Mehl, Third House, Chau-Padas:
One Universal Creator God. By The Grace Of The True Guru:
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ ।
Meeting with the council, my doubts were not dispelled.
ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ)
The chiefs did not give me satisfaction.
ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ)
I presented my dispute to the noblemen as well.
ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।
But it was only settled by meeting with the King, my Lord. ||1||
ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ
Now, I do not go searching anywhere else,
ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ।ਰਹਾਉ।
because I have met the Guru, the Lord of the Universe. ||Pause||
ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ),
When I came to God's Darbaar, His Holy Court,
ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ ।
then all of my cries and complaints were settled.
ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ,
Now that I have attained what I had sought,
ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ ।੨।
where should I come and where should I go? ||2||
ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ ।
There, true justice is administered.
ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ ।
There, the Lord Master and His disciple are one and the same.
ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ,
The Inner-knower, the Searcher of hearts, knows.
(ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ ।੩।
Without our speaking, He understands. ||3||
ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ,
He is the King of all places.
ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) ।
There, the unstruck melody of the Shabad resounds.
(ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ ।
Of what use is cleverness when dealing with Him?
ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ ।੪।੧।੫੧।
Meeting with Him, O Nanak, one loses his self-conceit. ||4||1||51||
Sorat'h, Fifth Mehl:
ਹੇ ਭਾਈ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ ।
Enshrine the Naam, the Name of the Lord, within your heart;
ਅੰਤਰ-ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ ।
sitting within your own home, meditate on the Guru.
ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-ਥਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ,
The Perfect Guru has spoken the Truth;
ਨੇ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ ।੧।
the True Peace is obtained only from the Lord. ||1||
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ,
My Guru has become merciful.
ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ ਆਤਮਕ ਆਨੰਦ ਸੁਖ ਖ਼ੁਸ਼ੀਆਂ ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰਾਂ ਆਦਿਕਾਂ ਵਲ ਭਟਕਣੋਂ ਹਟ ਜਾਂਦੇ ਹਨ) ।ਰਹਾਉ।
In bliss, peace, pleasure and joy, I have returned to my own home, after my purifying bath. ||Pause||
ਹੇ ਭਾਈ! ਗੁਰੂ ਦੀ ਆਤਮਕ ਉੱਚਤਾ ਸਦਾ-ਥਿਰ ਰਹਿਣ ਵਾਲੀ ਹੈ,
True is the glorious greatness of the Guru;
ਉਸ ਦੀ ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ ।
His worth cannot be described.
ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ ਪਾਤਿਸ਼ਾਹ ਹੈ ।
He is the Supreme Overlord of kings.
ਗੁਰੂ ਨੂੰ ਮਿਲਿਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ ।੨।
Meeting with the Guru, the mind is enraptured. ||2||
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਸਾਰੇ ਪਾਪ ਲਹਿ ਜਾਂਦੇ ਹਨ,
All sins are washed away,
ਗੁਰੂ ਦੀ ਸੰਗਤਿ ਦੀ ਬਰਕਤਿ ਨਾਲ)
meeting with the Saadh Sangat, the Company of the Holy.
ਸਾਰੇ ਗੁਣਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ
The Lord's Name is the treasure of excellence;
ਜਪ ਕੇ (ਜ਼ਿੰਦਗੀ ਦੇ) ਸਾਰੇ ਮਨੋਰਥ ਸਫਲ ਹੋ ਜਾਂਦੇ ਹਨ ।੩।
chanting it, one's affairs are perfectly resolved. ||3||
ਹੇ ਭਾਈ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖ਼ਲਾਸੀ (ਕਰਾ ਦੇਂਦਾ ਹੈ) ।
The Guru has opened the door of liberation,
(ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ ।
and the entire world applauds Him with cheers of victory.
ਹੇ ਨਾਨਕ! (ਆਖ—ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ)
O Nanak, God is always with me;
ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ ।੪।੨।੫੨।
my fears of birth and death are gone. ||4||2||52||
Sorat'h, Fifth Mehl:
ਪੂਰੇ ਗੁਰੂ ਨੇ ਮੇਹਰ ਕੀਤੀ ਹੈ,
The Perfect Guru has granted His Grace,
ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ ।
and God has fulfilled my desire.
ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ ।
After taking my bath of purification, I returned to my home,
ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ ।੧।
and I found bliss, happiness and peace. ||1||
ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।
O Saints, salvation comes from the Lord's Name.
ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ ।੧।ਰਹਾਉ।
While standing up and sitting down, meditate on the Lord's Name. Night and day, do good deeds. ||1||Pause||