ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ
Becoming kind and compassionate, God the Lord and Master Himself listens to my prayer.
 
ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ ।
He unites me in Union with the Perfect True Guru, and all the cares and anxieties of my mind are dispelled.
 
ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।
The Lord, Har, Har, has placed the medicine of the Naam into my mouth; servant Nanak abides in peace. ||4||12||62||
 
Sorat'h, Fifth Mehl:
 
ਹੇ ਪ੍ਰਭੂ! ਤੇਰਾ ਨਾਮ ਸਿਮਰ ਸਿਮਰ ਕੇ (ਸਿਮਰਨ ਕਰਨ ਵਾਲੇ ਮਨੁੱਖ) ਪ੍ਰਸੰਨਚਿੱਤ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ
Remembering, remembering God in meditation, bliss ensues, and one is rid of all suffering and pain.
 
। (ਹੇ ਭਾਈ! ਵਡ-ਭਾਗੀ ਮਨੁੱਖ) ਆਪਣੇ ਪ੍ਰਭੂ ਦੇ ਗੁਣ ਗਾਂਦਿਆਂ ਅਤੇ ਉਸ ਦਾ ਧਿਆਨ ਧਰਦਿਆਂ ਆਪਣੇ ਸਾਰੇ ਕੰਮ ਸਵਾਰ ਲੈਂਦੇ ਹਨ ।
Singing the Glorious Praises of God, and meditating on Him, all my affairs are brought into harmony. ||1||
 
ਹੇ ਪ੍ਰਭੂ! ਤੇਰਾ ਨਾਮ ਜਗਤ (ਦੇ ਜੀਵਾਂ) ਨੂੰ ਆਤਮਕ ਜੀਵਨ ਦੇਣ ਵਾਲਾ ਹੈ ।
Your Name is the Life of the world.
 
ਪੂਰੇ ਸਤਿਗੁਰੂ ਨੇ (ਜਿਸ ਮਨੁੱਖ ਨੂੰ ਤੇਰਾ ਨਾਮ ਸਿਮਰਨ ਦਾ) ਉਪਦੇਸ਼ ਦਿੱਤਾ, (ਉਹ ਮਨੁੱਖ) ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ।ਰਹਾਉ।
The Perfect Guru has taught me, that by meditating, I cross over the terrifying world-ocean. ||Pause||
 
ਪ੍ਰਭੂ! ਤੂੰ ਆਪ ਹੀ ਆਪਣਾ ਸਲਾਹਕਾਰ ਹੈਂ, ਤੂੰ ਆਪ ਹੀ (ਹਰੇਕ ਜੀਵ ਨੂੰ) ਦਾਤਾਂ ਦੇਣ ਵਾਲਾ ਹੈਂ
You are Your own advisor; You hear everything, God, and You do everything.
 
ਤੂੰ ਆਪ ਹੀ (ਹਰੇਕ ਜੀਵ ਵਿਚ ਬੈਠਾ ਪਦਾਰਥਾਂ ਨੂੰ) ਭੋਗਣ ਵਾਲਾ ਹੈਂ । ਇਸ ਜੀਵ ਦੀ ਕੋਈ ਪਾਂਇਆਂ ਨਹੀਂ ਹੈ ।੨।
You Yourself are the Giver, and You Yourself are the Enjoyer. What can this poor creature do? ||2||
 
ਹੇ ਪ੍ਰਭੂ! ਮੈਂ ਤੇਰੇ ਗੁਣ ਆਖ ਕੇ ਬਿਆਨ ਕਰਨ ਜੋਗਾ ਨਹੀਂ ਹਾਂ । ਤੇਰੀ ਕਦਰ-ਕੀਮਤ ਦੱਸੀ ਨਹੀਂ ਜਾ ਸਕਦੀ
Which of Your Glorious Virtues should I describe and speak of? Your value cannot be described.
 
ਤੇਰਾ ਵਡੱਪਣ ਹੈਰਾਨ ਕਰ ਦੇਣ ਵਾਲਾ ਹੈ । (ਹੇ ਭਾਈ! ਮਨੁੱਖ) ਆਪਣੇ ਪ੍ਰਭੂ ਦਾ ਦਰਸ਼ਨ ਕਰ ਕਰ ਕੇ ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ ।੩।
I live by beholding, beholding You, O God. Your glorious greatness is wonderful and amazing! ||3||
 
ਪ੍ਰਭੂ! ਹੇ ਸੁਆਮੀ! ਤੂੰ ਆਪ ਹੀ (ਜੀਵ ਉਤੇ) ਕਿਰਪਾ ਕਰ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਬਖ਼ਸ਼ਦਾ ਹੈਂ, ਉਸ ਨੂੰ ਪੂਰੀ ਅਕਲ ਦੇ ਦੇਂਦਾ ਹੈਂ
Granting His Grace, God my Lord and Master Himself saved my honor, and my intellect has been made perfect.
 
ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਸਦਾ ਹੀ ਤੈਥੋਂ ਕੁਰਬਾਨ ਜਾਂਦਾ ਹਾਂ । ਮੈਂ (ਤੇਰੇ ਦਰ ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ
Forever and ever, Nanak is a sacrifice, longing for the dust of the feet of the Saints. ||4||13||63||
 
Sorat'h, Fifth Mehl:
 
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦੀ ਸ਼ਰਨ ਪੈਂਦਾ ਹੈ
I bow in reverence to the Perfect Guru.
 
ਪਰਮਾਤਮਾ ਨੇ ਉਸ ਦੇ ਸਾਰੇ ਕੰਮ ਸਵਾਰ ਦਿੱਤੇ,
God has resolved all my affairs.
 
ਪ੍ਰਭੂ ਨੇ ਉਸ ਮਨੁੱਖ ਉੱਤੇ ਮੇਹਰ (ਦੀ ਨਿਗਾਹ) ਕੀਤੀ,
The Lord has showered me with His Mercy.
 
ਤੇ (ਲੋਕ ਪਰਲੋਕ ਵਿਚ) ਉਸ ਦੀ ਲਾਜ ਚੰਗੀ ਤਰ੍ਹਾਂ ਰੱਖ ਲਈ
God has perfectly preserved my honor. ||1||
 
ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਮਦਦਗਾਰ ਬਣਦਾ ਹੈ
He has become the help and support of His slave.
 
। ਕਰਤਾਰ ਨੇ (ਸਦਾ ਤੋਂ ਹੀ ਆਪਣੇ ਦਾਸ ਦੀਆਂ) ਸਾਰੀਆਂ ਮਨੋ-ਕਾਮਨਾਂ ਪੂਰੀਆਂ ਕੀਤੀਆਂ ਹਨ, ਸੇਵਕ ਨੂੰ (ਕਿਸੇ ਕਿਸਮ ਦੀ) ਕੋਈ ਥੁੜ ਨਹੀਂ ਰਹਿੰਦੀ ।ਰਹਾਉ।
The Creator has achieved all my goals, and now, nothing is lacking. ||Pause||
 
(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ) ਸਰਬ-ਵਿਆਪਕ ਕਰਤਾਰ ਨੇ (ਉਸ ਨੂੰ ਗੁਰੂ ਦੀ ਰਾਹੀਂ) ਗੁਪਤ ਨਾਮ-ਖ਼ਜ਼ਾਨਾ ਦਿਵਾ ਦਿੱਤਾ,
The Creator Lord has caused the pool of nectar to be constructed.
 
(ਉਸ ਨੂੰ ਮਾਇਆ ਦੀ ਲਾਲਸਾ ਨਹੀਂ ਰਹਿ ਜਾਂਦੀ) ਮਾਇਆ ਉਸ ਦੇ ਪਿੱਛੇ ਪਿੱਛੇ ਤੁਰੀ ਫਿਰਦੀ ਹੈ ।
The wealth of Maya follows in my footsteps,
 
ਮਾਇਆ ਵਲੋਂ ਉਸ ਨੂੰ) ਕਿਤੇ ਭੀ ਘਾਟ ਮਹਿਸੂਸ ਨਹੀਂ ਹੁੰਦੀ
and now, nothing is lacking at all.
 
ਮੇਰੇ ਪੂਰੇ ਸਤਿਗੁਰੂ ਨੂੰ (ਉਸ ਵਡ-ਭਾਗੀ ਮਨੁੱਖ ਵਾਸਤੇ ਇਹੀ ਗੱਲ) ਚੰਗੀ ਲੱਗਦੀ ਹੈ ।੨
This is pleasing to my Perfect True Guru. ||2||
 
ਹੇ ਭਾਈ! ਦਇਆ ਦੇ ਘਰ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ
Remembering, remembering the Merciful Lord in meditation,
 
ਸਿਮਰਨ ਕਰਨ ਵਾਲੇ) ਸਾਰੇ ਹੀ ਜੀਵ ਉਸ ਦਇਆ-ਸਰੂਪ ਪ੍ਰਭੂ ਦਾ ਰੂਪ ਬਣ ਜਾਂਦੇ ਹਨ ।
all beings have become kind and compassionate to me.
 
ਇਸ ਵਾਸਤੇ, ਹੇ ਭਾਈ!) ਉਸ ਸ੍ਰਿਸ਼ਟੀ ਦੇ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਰਿਹਾ ਕਰੋ,
Hail! Hail to the Lord of the world,
 
ਜਿਸ ਨੇ (ਜੀਵਾਂ ਨੂੰ ਆਪਣੇ ਨਾਲ ਮਿਲਾਣ ਦੀ) ਇਹ ਸੋਹਣੀ ਵਿਓਂਤ ਬਣਾ ਦਿੱਤੀ ਹੈ ।੩।
who created the perfect creation. ||3||
 
ਹੇ ਪ੍ਰਭੂ! ਤੂੰ ਮੇਰਾ ਵੱਡਾ ਮਾਲਕ ਹੈਂ
You are my Great Lord and Master.
 
ਤੇਰਾ ਨਾਮ-ਪਦਾਰਥ (ਜੋ ਮੈਨੂੰ ਗੁਰੂ ਦੀ ਰਾਹੀਂ ਮਿਲਿਆ ਹੈ) ਤੇਰੀ ਹੀ ਬਖ਼ਸ਼ਸ਼ ਹੈ
These blessings and wealth are Yours.
 
ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਨੇ (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦਾ ਸਿਮਰਨਾ ਸ਼ੁਰੂ ਕਰ ਦਿੱਤਾ,
Servant Nanak has meditated on the One Lord;
 
ਉਸ ਨੇ ਸਾਰੇ ਫਲ ਦੇਣ ਵਾਲੀ (ਰੱਬੀ) ਬਖ਼ਸ਼ਸ਼ ਪ੍ਰਾਪਤ ਕਰ ਲਈ ।੪।੧੪।੬੪।
he has obtained the fruitful rewards for all good deeds. ||4||14||64||
 
Sorat'h, Fifth Mehl, Third House, Du-Padas:
 
One Universal Creator God. By The Grace Of The True Guru:
 
ਹੇ ਭਾਈ! ਜੇਹੜੇ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ ਨਾਮ-ਅੰਮ੍ਰਿਤ ਨਾਲ) ਇਸ਼ਨਾਨ ਕਰਦੇ ਹਨ
Bathing in the nectar tank of Ram Das,
 
ਉਹਨਾਂ ਦੇ (ਪਿਛਲੇ) ਕੀਤੇ ਹੋਏ ਸਾਰੇ ਪਾਪ ਲਹਿ ਜਾਂਦੇ ਹਨ ।
all sins are erased.
 
ਹਰਿ-ਨਾਮ-ਜਲ ਨਾਲ) ਇਸ਼ਨਾਨ ਕਰ ਕੇ ਉਹ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ
One becomes immaculately pure, taking this cleansing bath.
 
ਪਰ ਇਹ ਬਖ਼ਸ਼ਸ਼ ਪੂਰੇ ਗੁਰੂ ਨੇ ਹੀ ਕੀਤੀ ਹੁੰਦੀ ਹੈ ।੧।
The Perfect Guru has bestowed this gift. ||1||
 
ਪ੍ਰਭੂ ਨੇ (ਉਸ ਦੇ ਹਿਰਦੇ ਵਿਚ) ਸਾਰੇ ਆਤਮਕ ਸੁਖ ਆਨੰਦ ਪੈਦਾ ਕਰ ਦਿੱਤੇ
God has blessed all with peace and pleasure.
 
ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ ਵਿਚ ਟਿਕਾ ਕੇ ਆਤਮਕ ਜੀਵਨ ਦੇ ਸਾਰੇ ਗੁਣ (ਵਿਕਾਰਾਂ ਦੇ ਢਹੇ ਚੜ੍ਹਨ ਤੋਂ) ਠੀਕ-ਠਾਕ ਬਚਾ ਲਏ,
Everything is safe and sound, as we contemplate the Word of the Guru's Shabad. ||Pause||
 
ਹੇ ਭਾਈ! ਸਾਧ ਸੰਗਤਿ ਵਿਚ (ਟਿਕਿਆਂ) ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ
In the Saadh Sangat, the Company of the Holy, filth is washed off.
 
(ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਮਦਦਗਾਰ ਬਣ ਜਾਂਦਾ ਹੈ ।
The Supreme Lord God has become our friend and helper.
 
(ਜਿਸ ਮਨੁੱਖ ਨੇ ਰਾਮਦਾਸ-ਸਰੋਵਰ ਵਿਚ ਆ ਕੇ) ਪਰਮਾਤਮਾ ਦਾ ਨਾਮ ਸਿਮਰਿਆ,
Nanak meditates on the Naam, the Name of the Lord.
 
ਉਸ ਨੇ ਉਸ ਪ੍ਰਭੂ ਨੂੰ ਲੱਭ ਲਿਆ ਜੋ ਸਭ ਦਾ ਮੁੱਢ ਹੈ ਅਤੇ ਜੋ ਸਰਬ-ਵਿਆਪਕ ਹੈ ।੨।੧।੬੫।
He has found God, the Primal Being. ||2||1||65||
 
Sorat'h, Fifth Mehl:
 
ਹੇ ਭਾਈ! ਜਿਸ ਦੇ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ ਹੈ, ਪੀ੍ਰਤਮ-ਪ੍ਰਭੂ ਨੇ ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ
The Supreme Lord God has established that home, in which He comes to mind.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by