ਹੇ ਭਾਈ! (ਜਦੋਂ ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ ਸਾਰਾ ਸਹਿਮ ਦੂਰ ਕਰ ਲਿਆ ।੧।
I found the Guru, the ocean of peace, and all my doubts were dispelled. ||1||
 
ਹੇ ਭਾਈ! ਪਰਮਾਤਮਾ ਦੇ ਨਾਮ ਦੀ ਸਿਫ਼ਤਿ-ਸਾਲਾਹ ਕਰਨੀ
This is the glorious greatness of the Naam.
 
ਅੱਠੇ ਪਹਿਰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ
Twenty-four hours a day, I sing His Glorious Praises.
 
ਇਹ ਦਾਤਿ) ਪੂਰੇ ਗੁਰੂ ਤੋਂ ਹੀ ਮਿਲਦੀ ਹੈ ।ਰਹਾਉ।
I obtained this from the Perfect Guru. ||Pause||
 
ਹੇ ਭਾਈ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ
God's sermon is inexpressible.
 
ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ ਹਨ ।
His humble servants speak words of Ambrosial Nectar.
 
ਹੇ ਨਾਨਕ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ
Slave Nanak has spoken.
 
ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ
Through the Perfect Guru, it is known. ||2||2||66||
 
Sorat'h, Fifth Mehl:
 
ਗੁਰੂ ਨੇ ਉਸ ਮਨੁੱਖ ਨੂੰ ਅਗਾਂਹ ਆਉਣ ਵਾਲੇ ਜੀਵਨ-ਰਾਹ ਵਿਚ ਸੁੱਖ ਬਖ਼ਸ਼ ਦਿੱਤਾ
The Guru has blessed me with peace here,
 
ਬੀਤੇ ਸਮੇ ਵਿਚ ਭੀ ਗੁਰੂ ਨੇ ਉਸ ਨੂੰ ਸੁਖ ਆਨੰਦ ਬਖ਼ਸ਼ਿਆ
and the Guru has arranged peace and pleasure for me hereafter.
 
ਉਸ ਨੇ ਸਾਰੇ (ਆਤਮਕ) ਖ਼ਜ਼ਾਨੇ ਸਾਰੇ ਆਨੰਦ ਪ੍ਰਾਪਤ ਕਰ ਲਏ
I have all treasures and comforts,
 
ਹੇ ਸੰਤ ਜਨੋ! ਜਿਸ ਮਨੁੱਖ ਨੇ ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਵਸਾ ਲਿਆ
meditating on the Guru in my heart. ||1||
 
ਹੇ ਸੰਤ ਜਨੋ! (ਵੇਖੋ) ਆਪਣੇ ਗੁਰੂ ਦੀ ਉੱਚੀ ਆਤਮਕ ਅਵਸਥਾ
This is the glorious greatness of my True Guru;
 
ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ ।
I have obtained the fruits of my mind's desires.
 
ਗੁਰੂ ਦੀ ਇਹ ਉਦਾਰਤਾ ਦਿਨੋ ਦਿਨ ਵਧਦੀ ਚਲੀ ਜਾਂਦੀ ਹੈ
O Saints, His Glory increases day by day. ||Pause||
 
ਹੇ ਸੰਤ ਜਨੋ! (ਜੇਹੜੇ ਭੀ ਜੀਵ ਗੁਰੂ ਦੀ ਸ਼ਰਨ ਪੈਂਦੇ ਹਨ ਉਹ) ਸਾਰੇ ਹੀ ਜੀਵ ਦਇਆ-ਭਰਪੂਰ (ਹਿਰਦੇ ਵਾਲੇ) ਹੋ ਜਾਂਦੇ ਹਨ, ਪ੍ਰਭੂ ਉਹਨਾਂ ਨੂੰ ਆਪਣੇ ਬਣਾ ਲੈਂਦਾ ਹੈ ।
All beings and creatures have become kind and compassionate to me; my God has made them so.
 
ਹੇ ਨਾਨਕ! (ਅੰਦਰ ਪੈਦਾ ਹੋ ਚੁਕੀ) ਆਤਮਕ ਅਡੋਲਤਾ ਤੇ ਪ੍ਰੀਤਿ ਦੇ ਕਾਰਨ ਉਹਨਾਂ ਨੂੰ ਸ੍ਰਿਸ਼ਟੀ ਦਾ ਪਾਲਕ-ਪ੍ਰਭੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਮਗਨ ਰਹਿੰਦੇ ਹਨ
Nanak has met with the Lord of the world with intuitive ease, and with Truth, he is pleased. ||2||3||67||
 
Sorat'h, Fifth Mehl:
 
ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਗੁਰੂ ਦਾ ਸ਼ਬਦ ਹੀ ਅਸਾਂ ਜੀਵਾਂ ਦਾ ਰਾਖਾ ਹੈ
The Word of the Guru's Shabad is my Saving Grace.
 
ਸ਼ਬਦ ਹੀ (ਸਾਨੂੰ ਵਿਕਾਰਾਂ ਤੋਂ ਬਚਾਣ ਲਈ) ਸਾਡੇ ਚੁਫੇਰੇ ਪਹਿਰਾ ਹੈ
It is a guardian posted on all four sides around me.
 
ਗੁਰ-ਸ਼ਬਦ ਦੀ ਬਰਕਤਿ ਨਾਲ ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ,
My mind is attached to the Lord's Name.
 
ਉਸ ਪਾਸੋਂ (ਵਿਕਾਰ ਤਾਂ ਕਿਤੇ ਰਹੇ) ਜਮ (ਭੀ) ਸ਼ਰਮਿੰਦਾ ਹੋ ਕੇ ਭੱਜ ਜਾਂਦਾ ਹੈ ।੧।
The Messenger of Death has run away in shame. ||1||
 
ਹੇ ਪ੍ਰਭੂ ਜੀ! ਮੇਰੇ ਵਾਸਤੇ ਤਾਂ ਤੂੰ ਹੀ ਸੁਖਾਂ ਦਾ ਦਾਤਾ ਹੈਂ
O Dear Lord, You are my Giver of peace.
 
(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ ਮਨ ਜੋੜਦਾ ਹੈ) ਸਰਬ-ਵਿਆਪਕ ਸਿਰਜਣਹਾਰ ਪ੍ਰਭੂ (ਉਸ ਦੇ ਮਾਇਆ ਦੇ ਮੋਹ ਆਦਿਕ ਦੇ ਸਾਰੇ) ਬੰਧਨ ਕੱਟ ਕੇ ਉਸ ਦੇ ਮਨ ਨੂੰ ਪਵਿਤ੍ਰ ਕਰ ਦੇਂਦਾ ਹੈ ।ਰਹਾਉ
The Perfect Lord, the Architect of Destiny, has shattered my bonds, and made my mind immaculately pure. ||Pause||
 
ਹੇ ਨਾਨਕ! (ਆਖ—) ਅਬਿਨਾਸ਼ੀ ਪ੍ਰਭੂ
O Nanak, God is eternal and imperishable.
 
(ਐਸਾ ਉਦਾਰ-ਚਿੱਤ ਹੈ ਕਿ) ਉਸ ਦੀ ਕੀਤੀ ਹੋਈ ਸੇਵਾ-ਭਗਤੀ ਖ਼ਾਲੀ ਨਹੀਂ ਜਾਂਦੀ
Service to Him shall never go unrewarded.
 
ਹੇ ਪ੍ਰਭੂ! ਤੇਰੇ ਸੇਵਕ (ਸਦਾ) ਆਤਮਕ ਆਨੰਦ ਮਾਣਦੇ ਹਨ,
Your slaves are in bliss;
 
ਤੇਰਾ ਨਾਮ ਜਪ ਕੇ ਉਹਨਾਂ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ।
chanting and meditating, their desires are fulfilled. ||2||4||68||
 
Sorat'h, Fifth Mehl:
 
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ
I am a sacrifice to my Guru.
 
ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ
He has totally preserved my honor.
 
ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ
I have obtained the fruits of my mind's desires.
 
ਹੇ ਭਾਈ! ਜੇਹੜਾ ਭੀ ਮਨੱੁਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ
I meditate forever on my God. ||1||
 
ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ
O Saints, without Him, there is no other at all.
 
ਉਹੀ ਪਰਮਾਤਮਾ ਜਗਤ ਦਾ ਮੂਲ ਹੈ ।ਰਹਾਉ
He is God, the Cause of causes. ||Pause||
 
ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ ਹਨ,
My God has given me His Blessing.
 
ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੋਇਆ ਹੈ ।
He has made all creatures subject to me.
 
ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ
Servant Nanak meditates on the Naam, the Name of the Lord,
 
ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ
and all his sorrows depart. ||2||5||69||
 
Sorat'h, Fifth Mehl:
 
ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ ਕਰ ਦਿੱਤਾ
The Perfect Guru has dispelled the fever.
 
(ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋ) ਇਕ-ਰਸ ਵਾਜੇ ਵੱਜਣ ਲੱਗ ਪਏ ।
The unstruck melody of the sound current resounds.
 
ਉਹ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ
God has bestowed all comforts.
 
ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ
In His Mercy, He Himself has given them. ||1||
 
ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ ।ਰਹਾਉ।
The True Guru Himself has eradicated the disease.
 
ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ
All the Sikhs and Saints are filled with joy, meditating on the Name of the Lord, Har, Har. ||Pause||
 
ਹੇ ਪ੍ਰਭੂ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ
They obtain that which they ask for.
 
ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ
God gives to His Saints.
 
(ਹੇ ਭਾਈ! ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ
God saved Hargobind.
 
) ਹੇ ਦਾਸ ਨਾਨਕ! (ਆਖ—) ਮੈਂ ਤਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ।੨।੬।੭੦।
Servant Nanak speaks the Truth. ||2||6||70||
 
Sorat'h, Fifth Mehl:
 
ਹੇ ਪ੍ਰਭੂ ਪਾਤਿਸ਼ਾਹ! ਤੂੰ ਮੈਥੋਂ ਉਹੀ ਕੰਮ ਕਰਾਇਆ ਕਰ ਜੋ ਤੈਨੂੰ ਚੰਗਾ ਲੱਗਦਾ ਹੈ
You make me do what pleases You.
 
ਮੈਨੂੰ ਕੋਈ ਅਕਲ ਦੀ ਗੱਲ ਕਰਨੀ ਨਹੀਂ ਆਉਂਦੀ
I have no cleverness at all.
 
ਹੇ ਪ੍ਰਭੂ! ਅਸੀ (ਤੇਰੇ) ਬੱਚੇ ਤੇਰੀ ਸ਼ਰਨ ਆਏ ਹਾਂ ।
I am just a child - I seek Your Protection.
 
ਹੇ ਭਾਈ! (ਸ਼ਰਨ ਪਏ ਜੀਵ ਦੀ) ਪ੍ਰਭੂ ਨੇ ਆਪ ਹੀ ਇੱਜ਼ਤ (ਸਦਾ) ਰਖਾਈ ਹੈ ।੧।
God Himself preserves my honor. ||1||
 
ਹੇ ਪ੍ਰਭੂ ਪਾਤਿਸ਼ਾਹ! ਤੂੰ ਹੀ ਮੇਰੀ ਮਾਂ ਹੈਂ, ਤੂੰ ਹੀ ਮੇਰਾ ਪਿਉ ਹੈਂ
The Lord is my King; He is my mother and father.
 
ਮੇਹਰ ਕਰ ਕੇ ਤੂੰ ਆਪ ਹੀ ਮੇਰੀ ਪਾਲਣਾ ਕਰ ਰਿਹਾ ਹੈਂ । ਹੇ ਪ੍ਰਭੂ! ਮੈਂ ਉਹੀ ਕੁਝ ਕਰਦਾ ਹਾਂ, ਜੋ ਤੂੰ ਮੈਥੋਂ ਕਰਾਂਦਾ ਹੈਂ ।ਰਹਾਉ।
In Your Mercy, You cherish me; I do whatever You make me do. ||Pause||
 
ਸਾਰੇ ਜੀਵ ਤੇਰੇ ਹੀ ਆਸਰੇ ਹਨ
The beings and creatures are Your creation.
 
ਹੇ ਪ੍ਰਭੂ! (ਅਸਾਂ ਜੀਵਾਂ ਦੀ ਜ਼ਿੰਦਗੀ ਦੀ) ਡੋਰ ਤੇਰੇ ਹੱਥ ਵਿਚ ਹੈ
O God, their reins are in Your hands.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by