ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ,
All beings are Yours, O Merciful Lord.
ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ
You cherish Your devotees.
ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ । ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ ।
Your glorious greatness is wonderful and marvellous.
ਹੇ ਨਾਨਕ! (ਆਖ—ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ ।
Nanak ever meditates on the Naam, the Name of the Lord. ||2||23||87||
Sorat'h, Fifth Mehl:
ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ
The Lord is always with me.
(ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ)
The Messenger of Death does not approach me.
ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ
God holds me close in His embrace, and protects me.
ਜਿਸ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ ॥੧॥
True are the Teachings of the True Guru. ||1||
ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ,
The Perfect Guru has done it perfectly.
ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ ।੧।ਰਹਾਉ।
He has beaten and driven off my enemies, and given me, His slave, the sublime understanding of the neutral mind. ||1||Pause||
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ
God has blessed all places with prosperity.
ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ
I have returned again safe and sound.
ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ
Nanak has entered God's Sanctuary.
ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ ।੨।੨੪।੮੮।
It has eradicated all disease. ||2||24||88||
Sorat'h, Fifth Mehl:
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ ।
The True Guru is the Giver of all peace and comfort - seek His Sanctuary.
ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧।
Beholding the Blessed Vision of His Darshan, bliss ensues, pain is dispelled, and one sings the Lord's Praises. ||1||
ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ
Drink in the sublime essence of the Lord, O Siblings of Destiny.
ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ ।ਰਹਾਉ।
Chant the Naam, the Name of the Lord; worship the Naam in adoration, and enter the Sanctuary of the Perfect Guru. ||Pause||
ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ
Only one who has such pre-ordained destiny receives it; he alone becomes perfect, O Siblings of Destiny.
। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।
Nanak's prayer, O Dear God, is to remain lovingly absorbed in the Naam. ||2||25||89||
Sorat'h, Fifth Mehl:
ਹੇ ਭਾਈ! ਸਭ ਕੁਝ ਕਰ ਸਕਣ ਵਾਲਾ ਤੇ ਜੀਵਾਂ ਪਾਸੋਂ ਕਰਾ ਸਕਣ ਵਾਲਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਆਪਣੇ ਸੇਵਕ ਦੀ (ਸਦਾ ਲਾਜ) ਰੱਖਦਾ ਹੈ ।
The Lord is the Cause of Causes, the Inner-knower, the Searcher of hearts; He preserves the honor of His servant.
ਜੇਹੜਾ ਸੇਵਕ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾਂਦਾ ਹੈ, ਪਰਮਾਤਮਾ ਦੇ ਨਾਮ ਦਾ) ਸੁਆਦ ਚੱਖਦਾ ਹੈ ਉਸ ਦੀ ਸੋਭਾ (ਸਾਰੇ) ਸੰਸਾਰ ਵਿਚ ਹੁੰਦੀ ਹੈ ।੧।
He is hailed and congratulated throughout the world, and he tastes the sublime essence of the Word of the Guru's Shabad. ||1||
ਹੇ (ਮੇਰੇ) ਪ੍ਰਭੂ ਜੀ! ਹੇ ਧਰਤੀ ਦੇ ਖਸਮ! (ਮੈਨੂੰ) ਤੇਰਾ (ਹੀ) ਆਸਰਾ ਹੈ
Dear God, Lord of the world, You are my only support.
ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ (ਸਭ ਜੀਵਾਂ ਨੂੰ) ਸਹਾਰਾ ਦੇਣ ਵਾਲਾ ਹੈਂ, (ਮੇਰੇ ਉਤੇ ਮੇਹਰ ਕਰ) ਮੈਂ ਅੱਠੇ ਪਹਿਰ ਤੈਨੂੰ ਯਾਦ ਕਰਦਾ ਰਹਾਂ ।ਰਹਾਉ।
You are all-powerful, the Giver of Sanctuary; twenty-four hours a day, I meditate on You. ||Pause||
ਹੇ ਪ੍ਰਭੂ! ਜੇਹੜਾ ਮਨੁੱਖ ਤੇਰੀ ਭਗਤੀ ਕਰਦਾ ਹੈ, ਉਸ ਨੂੰ ਕੋਈ ਚਿੰਤਾ-ਫ਼ਿਕਰ ਪੋਹ ਨਹੀਂ ਸਕਦਾ,
That humble being, who vibrates upon You, O God, is not afflicted by anxiety.
ਜਿਸ ਦੇ ਮੱਥੇ ਨੂੰ) ਗੁਰੂ ਦੇ ਚਰਨ ਛੁੰਹਦੇ ਹਨ, ਉਸ ਦਾ ਹਰੇਕ ਡਰ ਮਿਟ ਜਾਂਦਾ ਹੈ, ਉਹ ਮਨੁੱਖ ਆਪਣੇ ਮਨ ਵਿਚ ਪਰਮਤਾਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ
Attached to the Feet of the True Guru, his fear is dispelled, and within his mind, he sings the Glorious Praises of the Lord. ||2||
ਹੇ ਸਤਿਗੁਰੂ! ਜਿਸ ਮਨੁੱਖ ਨੂੰ ਤੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਹੌਸਲਾ ਦਿੱਤਾ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਬਹੁਤ ਸੁਖ ਆਨੰਦ ਪੈਦਾ ਹੋ ਜਾਂਦੇ ਹਨ ।
He abides in celestial peace and utter ecstasy; the True Guru has comforted him.
ਉਹ ਮਨੁੱਖ (ਜੀਵਨ-ਖੇਡ) ਜਿੱਤ ਕੇ (ਜਗਤ ਵਿਚੋਂ) ਸੋਭਾ ਖੱਟ ਕੇ ਹਿਰਦੇ-ਘਰ ਵਿਚ ਟਿਕਿਆ ਰਹਿੰਦਾ ਹੈ, ਉਸ ਦੀ (ਹਰੇਕ) ਆਸ ਪੂਰੀ ਹੋ ਜਾਂਦੀ ਹੈ ।੩।
He has returned home victorious, with honor, and his hopes have been fulfilled. ||3||
ਹੇ ਨਾਨਕ! (ਆਖ—) ਜੇਹੜਾ ਗੁਰੂ ਕੋਈ ਉਕਾਈ ਖਾਣ ਵਾਲਾ ਨਹੀਂ, ਜਿਸ ਗੁਰੂ ਦੀ ਸਿੱਖਿਆ ਵਿਚ ਉਕਾਈ ਨਹੀਂ, ਜੇਹੜਾ ਗੁਰੂ ਪੂਰਨ ਪ੍ਰਭੂ (ਦਾ ਨਾਮ ਸਿਮਰਨ ਦੇ) ਆਹਰਾਂ ਵਿਚ ਲਾਂਦਾ ਹੈ
Perfect are the Teachings of the Perfect Guru; Perfect are the actions of God.
ਉਸ ਗੁਰੂ ਦੀ ਚਰਨੀਂ ਲੱਗ ਕੇ, ਤੇ, ਪਰਮਾਤਮਾ ਦਾ ਨਾਮ ਸਦਾ ਜਪ ਕੇ (ਮੈਂ) ਸੰਸਾਰ-ਸਮੁੰਦਰ ਤੋਂ (ਸਹੀ ਸਲਾਮਤਿ) ਪਾਰ ਲੰਘ ਰਿਹਾ ਹਾਂ ।੪।੨੬।੯੦।
Grasping hold of the Guru's feet, Nanak has crossed over the terrifying world-ocean, chanting the Name of the Lord, Har, Har. ||4||26||90||
Sorat'h, Fifth Mehl:
ਹੇ ਭਾਈ! ਗਰੀਬਾਂ ਦੇ ਦੁੱਖ ਨਾਸ ਕਰਨ ਵਾਲਾ ਪਰਮਾਤਮਾ (ਆਪਣੇ ਸੇਵਕ ਉੱਤੇ ਸਦਾ) ਦਇਆਵਾਨ ਹੁੰਦਾ ਆਇਆ ਹੈ; ਉਸ ਨੇ ਆਪ ਹੀ (ਆਪਣੇ ਸੇਵਕ ਦੀ ਰੱਖਿਆ ਕਰਨ ਦੀ) ਸਾਰੀ ਵਿਓਂਤ ਬਣਾਈ ਹੁੰਦੀ ਹੈ
Becoming merciful, the Destroyer of the pains of the poor has Himself devised all devices.
ਉਸ ਨੇ ਇਕ ਪਲਕ ਵਿਚ ਆਪਣੇ ਸੇਵਕ ਨੂੰ (ਸਦਾ) ਬਚਾ ਲਿਆ, (ਉਸੇ ਦੀ ਮੇਹਰ ਨਾਲ) ਪੂਰੇ ਗੁਰੂ ਨੇ (ਸੇਵਕ ਦੀ ਦੁੱਖਾਂ ਕਲੇਸ਼ਾਂ ਦੀ) ਬੇੜੀ ਕੱਟ ਦਿੱਤੀ ।੧।
In an instant, He has saved His humble servant; the Perfect Guru has cut away his bonds. ||1||
ਹੇ ਮੇਰੇ ਮਨ! ਸਦਾ ਗੁਰੂ ਦਾ ਧਿਆਨ ਧਰਨਾ ਚਾਹੀਦਾ ਹੈ, ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (
O my mind, meditate forever on the Guru, the Lord of the Universe.
ਇਸ ਉੱਦਮ ਨਾਲ) ਇਸ ਸਰੀਰ ਵਿਚੋਂ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ, ਤੇ, ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ ।ਰਹਾਉ।
All illness shall depart from this body, and you shall obtain the fruits of your mind's desires. ||Pause||
ਹੇ ਨਾਨਕ! (ਆਖ—) ਸਾਰੇ ਜੀਅ ਜੰਤ ਜਿਸ ਪਰਮਾਤਮਾ ਦੇ ਪੈਦਾ ਕੀਤੇ ਹੋਏ ਹਨ ਉਹ ਪ੍ਰਭੂ ਸਭ ਤੋਂ ਉੱਚਾ ਹੈ, ਅਪਹੁੰਚ ਹੈ, ਬੇਅੰਤ ਹੈ
God created all beings and creatures; He is lofty, inaccessible and infinite.
ਜਿਨ੍ਹਾਂ ਮਨੁੱਖਾਂ ਨੇ (ਗੁਰੂ ਦੀ ਸ਼ਰਨ ਪੈ ਕੇ ਉਸ ਪਰਮਾਤਮਾ ਦਾ) ਨਾਮ ਸਿਮਰਿਆ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼-ਰੂ ਹੋ ਗਏ ।੨।੨੭।੯੧।
In the Saadh Sangat, the Company of the Holy, Nanak meditates on the Naam, the Name of the Lord; his face is radiant in the Court of the Lord. ||2||27||91||
Sorat'h, Fifth Mehl:
ਹੇ ਭਾਈ! ਮੈਂ (ਉਸ) ਖਸਮ-ਪ੍ਰਭੂ (ਦਾ ਨਾਮ) ਸਿਮਰਦਾ ਹਾਂ,
I meditate in remembrance on my Lord.
ਦਿਨ ਰਾਤ ਸਦਾ (ਉਸ ਦਾ) ਧਿਆਨ ਧਰਦਾ ਹਾਂ
Day and night, I ever meditate on Him.
ਜਿਸ ਨੇ ਆਪਣੇ ਹੱਥ ਦੇ ਕੇ (ਉਹਨਾਂ ਮਨੁੱਖਾਂ ਨੂੰ ਦੁੱਖਾਂ ਵਿਕਾਰਾਂ ਤੋਂ) ਬਚਾ ਲਿਆ
He gave me His hand, and protected me.
ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸ੍ਰੇਸ਼ਟ ਰਸ ਚੱਖਿਆ ।
I drink in the most sublime essence of the Lord's Name. ||1||