ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ)
Only those who taste it know its sweet taste, like the mute, who eats the candy, and only smiles.
 
ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ । (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ
How can I describe the indescribable, O Siblings of Destiny? I shall follow His Will forever.
 
(ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ । ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ
If one meets with the Guru, the Generous Giver, then he understands; those who have no Guru cannot understand this.
 
ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ ।੬।
As the Lord causes us to act, so do we act, O Siblings of Destiny. What other clever tricks can anyone try? ||6||
 
ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ—ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ
Some are deluded by doubt, while others are imbued with devotional worship; Your play is infinite and endless.
 
ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ । ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ ।
As You engage them, they receive the fruits of their rewards; You alone are the One who issues Your Commands.
 
ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ
I would serve You, if anything were my own; my soul and body are Yours.
 
ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ।੭।
One who meets with the True Guru, by His Grace, takes the Support of the Ambrosial Naam. ||7||
 
ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) ।
He dwells in the heavenly realms, and his virtues radiantly shine forth; meditation and spiritual wisdom are found in virtue.
 
ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ । ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ
The Naam is pleasing to his mind; he speaks it, and causes others to speak it as well. He speaks the essential essence of wisdom.
 
ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ । ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ
The Word of the Shabad is his Guru and spiritual teacher, profound and unfathomable; without the Shabad, the world is insane.
 
। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ।੮।੧
He is a perfect renunciate, naturally at ease, O Nanak, whose mind is pleased with the True Lord. ||8||1||
 
Sorat'h, First Mehl, Ti-Tukas:
 
ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ ।
Hope and desire are entrapments, O Siblings of Destiny. Religious rituals and ceremonies are traps.
 
ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ ।
Because of good and bad deeds, one is born into the world, O Siblings of Destiny; forgetting the Naam, the Name of the Lord, he is ruined.
 
ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ ।੧।
This Maya is the enticer of the world, O Siblings of Destiny; all such actions are corrupt. ||1||
 
ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) ।
Listen, O ritualistic Pandit:
 
ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ।੧।ਰਹਾਉ
that religious ritual which produces happiness, O Siblings of Destiny, is contemplation of the essence of the soul. ||Pause||
 
ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ
You may stand and recite the Shaastras and the Vedas, O Siblings of Destiny, but these are just worldly actions.
 
ਹੇ ਪੰਡਿਤ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ ।
Filth cannot be washed away by hypocrisy, O Siblings of Destiny; the filth of corruption and sin is within you.
 
ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ ।੨।
This is how the spider is destroyed, O Siblings of Destiny, by falling head-long in its own web. ||2||
 
ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ
So many are destroyed by their own evil-mindedness, O Siblings of Destiny; in the love of duality, they are ruined.
 
ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ ।
Without the True Guru, the Name is not obtained, O Siblings of Destiny; without the Name, doubt does not depart.
 
ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ।੩।
If one serves the True Guru, then he obtains peace, O Siblings of Destiny; his comings and goings are ended. ||3||
 
ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ
True celestial peace comes from the Guru, O Siblings of Destiny; the immaculate mind is absorbed into the True Lord.
 
(ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ
One who serves the Guru, understands, O Siblings of Destiny; without the Guru, the way is not found.
 
ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ । (ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ ।
What can anyone do, with greed within? O Siblings of Destiny, by telling lies, they eat poison. ||4||
 
ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ
O Pandit, by churning cream, butter is produced.
 
ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ । ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ
By churning water, you shall only see water, O Siblings of Destiny; this world is like that.
 
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ ।
Without the Guru, he is ruined by doubt, O Siblings of Destiny; the unseen Divine Lord is in each and every heart. ||5||
 
ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ)
This world is like a thread of cotton, O Siblings of Destiny, which Maya has tied on all ten sides.
 
(ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ
Without the Guru, the knots cannot be untied, O Siblings of Destiny; I am so tired of religious rituals.
 
ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ ।
This world is deluded by doubt, O Siblings of Destiny; no one can say anything about it. ||6||
 
ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ । ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ
Meeting with the Guru, the Fear of God comes to abide in the mind; to die in the Fear of God is one's true destiny.
 
ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ
In the Court of the Lord, the Naam is far superior to ritualistic cleansing baths, charity and good deeds, O Siblings of Destiny.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by