ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ
Give up your sense of mine and yours, O Siblings of Destiny, and become the dust of the feet of all.
 
ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ ।
In each and every heart, God is contained, O Siblings of Destiny; He sees, and hears, and is ever-present with us.
 
ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ ।
On that day when one forgets the Supreme Lord God, O Siblings of Destiny, on that day, one ought to die crying out in pain.
 
ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ । ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ
He is the all-powerful Cause of Causes, O Siblings of Destiny; he is totally filled with all powers. ||4||
 
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ ।
The Love of the Name is the greatest treasure, O Siblings of Destiny; through it, emotional attachment to Maya is dispelled.
 
ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ
If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind.
 
ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ ।
The heart-lotus of the Gurmukh blossoms forth, O Siblings of Destiny, and the heart is illumined.
 
। ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ।੫।
The Glory of God has been revealed, O Siblings of Destiny, and the earth and sky have blossomed forth. ||5||
 
ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ,
The Perfect Guru has blessed me with contentment, O Siblings of Destiny; day and night, I remain attached to the Lord's Love.
 
ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ
My tongue continually chants the Lord's Name, O Siblings of Destiny; this is the true taste, and the object of human life.
 
ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ
Listening with my ears, I hear and so I live, O Siblings of Destiny; I have obtained the unchanging, unmoving state.
 
ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।
That soul,which does not place its faith in the Lord shall burn, O Siblings of Destiny. ||6||
 
ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ।
My Lord and Master has so many virtues, O Siblings of Destiny; I am a sacrifice to Him.
 
ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ ।
He nurtures even the most worthless, O Siblings of Destiny, and gives home to the homeless.
 
ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ ।
He gives us nourishment with each and every breath, O Siblings of Destiny; His Name is everlasting.
 
ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ।੭।
One who meets with the True Guru, O Siblings of Destiny, does so only by perfect destiny. ||7||
 
ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ
Without Him, I cannot live, even for an instant, O Siblings of Destiny; He is totally filled with all powers.
 
। ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ ।
With every breath and morsel of food, I will not forget Him, O Siblings of Destiny; I behold Him ever-present.
 
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ ।
In the Saadh Sangat, the Company of the Holy, I meet Him, O Siblings of Destiny; He is totally pervading and permeating everywhere.
 
। ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੰੁਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।੮।
Those who do not embrace love for the Lord, O Siblings of Destiny, always die crying out in pain. ||8||
 
ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ
Grasping hold of the hem of His robe, O Siblings of Destiny, we are carried across the world-ocean of fear and pain.
 
ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ ।
By His Glance of Grace, He has blessed us, O Siblings of Destiny; He shall be with us until the very end.
 
ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ ।
My mind and body are soothed and calmed, O Siblings of Destiny, nourished by the food of the Naam.
 
ਹੇ ਨਾਨਕ! (ਆਖ—) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ।੯।੧।
Nanak has entered His Sanctuary, O Siblings of Destiny; the Lord is the Destroyer of sins. ||9||1||
 
Sorat'h, Fifth Mehl:
 
ਹੇ ਪਿਆਰੇ (ਭਾਈ)! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) ।
The womb of the mother is an ocean of pain, O Beloved; even there, the Lord causes His Name to be chanted.
 
ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ
When he emerges, he finds corruption pervading everywhere, O Beloved, and he becomes increasingly attached to Maya.
 
ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ ।
One whom the Lord blesses with His kind favor, O Beloved, meets the Perfect Guru.
 
ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ ।੧।
He worships the Lord in adoration with each and every breath, O Beloved; he is lovingly attached to the Lord's Name. ||1||
 
ਹੇ ਪਿਆਰੇ ਪ੍ਰਭੂ! (ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ)
You are the support of my mind and body, O Beloved; You are the support of my mind and body.
 
। ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ ।ਰਹਾਉ।
There is no other Creator except for You, O Beloved; You alone are the Inner-knower, the Searcher of hearts. ||Pause||
 
ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕੋ੍ਰੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ
After wandering in doubt for millions of incarnations, he comes into the world, O Beloved; for uncounted lifetimes, he has suffered in pain.
 
ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ
He has forgotten his True Lord and Master, O Beloved, and so he suffers terrible punishment.
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ ।
Those who meet with the Perfect True Guru, O Beloved, are attached to the True Name.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by