ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ ।੨।
We are saved by following those, O Beloved, who seek the Sanctuary of the True Lord. ||2||
ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ
He thinks that his food is so sweet, O Beloved, but it makes his body ill.
ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ ।
It turns out to be bitter, O Beloved, and it produces only sadness.
ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ । (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ
The Lord leads him astray in the enjoyment of pleasures, O Beloved, and so his sense of separation does not depart.
ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ ।੩।
Those who meet the Guru are saved, O Beloved; this is their pre-ordained destiny. ||3||
ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ ।
He is filled with longing for Maya, O Beloved, and so the Lord does not ever come into his mind.
ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ
Those who forget You, O Supreme Lord Master, their bodies turn to dust.
(ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ ।
They cry out and scream horribly, O Beloved, but their torment does not end.
ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ ।੪।
Those who meet the Guru, and reform themselves, O Beloved, their capital remains intact. ||4||
ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ,
As far as possible, do not associate with the faithless cynics, O Beloved.
ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ । (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ ।
Meeting with them, the Lord is forgotten, O Beloved, and you rise and depart with a blackened face.
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ ।
The self-willed manmukh finds no rest or shelter, O Beloved; in the Court of the Lord, they are punished.
ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ ।੫।
Those who meet with the Guru, and reform themselves, O Beloved, their affairs are resolved. ||5||
ਹੇ ਭਾਈ! (ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ
One may have thousands of clever tricks and techniques of austere self-discipline, O Beloved, but not even one of them will go with him.
ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ
Those who turn their backs on the Lord of the Universe, O Beloved, their families are stained with disgrace.
ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ
They do not realize that they do have Him , O Beloved; falsehood will not go with them.
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ
Those who meet with the True Guru, O Beloved, dwell upon the True Name. ||6||
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ (ਆਦਿਕ ਗੁਣ ਪੈਦਾ ਹੋ ਜਾਂਦੇ ਹਨ) ।
When the Lord casts His Glance of Grace, O Beloved, one is blessed with Truth, contentment, wisdom and meditation.
ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ, ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨੱਕ ਭਰਿਆ ਰਹਿੰਦਾ ਹੈ
Night and day, he sings the Kirtan of the Lord's Praises, O Beloved, totally filled with Ambrosial Nectar.
(ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ਉਹ ਸੰਸਾਰ-ਸਮੰੁਦਰ ਤੋਂ ਪਾਰ ਪਹੁੰਚ ਜਾਂਦੇ ਹਨ ।
He crosses over the sea of pain, O Beloved, and swims across the terrifying world-ocean.
ਹੇ ਪਿਆਰੇ ਪ੍ਰਭੂ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ । ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ ਹੋ ਜਾਂਦੇ ਹਨ
One who is pleasing to His Will, He unites with Himself, O Beloved; he is forever true. ||7||
ਹੇ ਭਾਈ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ, ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ । ਭਗਤਾਂ ਨੂੰ (ਸਦਾ) ਉਸ ਦਾ ਆਸਰਾ ਰਹਿੰਦਾ ਹੈ
The all-powerful Divine Lord is compassionate, O Beloved; He is the Support of His devotees.
ਹੇ ਭਾਈ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਤੇ, ਸਿਆਣਾ ਹੈ
I seek His Sanctuary, O Beloved; He is the Inner-knower, the Searcher of hearts.
ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੇਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ ।
He has adorned me in this world and the next, O Beloved; He has placed the Emblem of Truth upon my forehead.
ਹੇ ਨਾਨਕ! ਆਖ—ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ । ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ ।੮।੨।
I shall never forget that God, O Beloved; Nanak is forever a sacrifice to Him. ||8||2||
Sorat'h, Fifth Mehl, Second House, Ashtapadees:
One Universal Creator God. By The Grace Of The True Guru:
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ
They read scriptures, and contemplate the Vedas; they practice the inner cleansing techniques of Yoga, and control of the breath.
(ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧।
But they cannot escape from the company of the five passions; they are increasingly bound to egotism. ||1||
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ
O Beloved, this is not the way to meet the Lord; I have performed these rituals so many times.
ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ
I have collapsed, exhausted, at the Door of my Lord Master; I pray that He may grant me a discerning intellect. ||Pause||
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ
One may remain silent and use his hands as begging bowls, and wander naked in the forest.
। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ
He may make pilgrimages to river banks and sacred shrines all over the world, but his sense of duality will not leave him. ||2||