ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) ।
His mind's desires may lead him to go and dwell at sacred places of pilgrimage, and offer his head to be sawn off;
 
ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩।
but this will not cause the filth of his mind to depart, even though he may make thousands of efforts. ||3||
 
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ
He may give gifts of all sorts - gold, women, horses and elephants.
 
ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪।
He may make offerings of corn, clothes and land in abundance, but this will not lead him to the Lord's Door. ||4||
 
ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ
He may remain devoted to worship and adoration, bowing his forehead to the floor, practicing the six religious rituals.
 
ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫।
He indulges in egotism and pride, and falls into entanglements, but he does not meet the Lord by these devices. ||5||
 
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ
He practices the eighty-four postures of Yoga, and acquires the supernatural powers of the Siddhas, but he gets tired of practicing these.
 
ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬।
He lives a long life, but is reincarnated again and again; he has not met with the Lord. ||6||
 
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ
He may enjoy princely pleasures, and regal pomp and ceremony, and issue unchallenged commands.
 
। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੭।
He may lie on beautiful beds, perfumed with sandalwood oil, but this will led him only to the gates of the most horrible hell. ||7||
 
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ
Singing the Kirtan of the Lord's Praises in the Saadh Sangat, the Company of the Holy, is the highest of all actions.
 
ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ
Says Nanak, he alone obtains it, who is pre-destined to receive it. ||8||
 
ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ
Your slave is intoxicated with this Love of Yours.
 
ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ।
The Destroyer of the pains of the poor has become merciful to me, and this mind is imbued with the Praises of the Lord, Har, Har. ||Second Pause||1||3||
 
Vaar Of Raag Sorat'h, Fourth Mehl:
 
One Universal Creator God. By The Grace Of The True Guru:
 
Shalok, First Mehl:
 
ਸੋਰਠਿ ਰਾਗਣੀ ਸਦਾ ਸੋਹਣੀ ਲੱਗੇ ਜੇ (ਇਸ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਵਿਆਂ) ਸਦ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਵੱਸ ਪਏ
Sorat'h is always beautiful, if it brings the True Lord to dwell in the mind of the soul-bride.
 
ਨਿੰਦਿਆ ਕਰਨ ਦੀ ਵਾਦੀ ਨਾਹ ਰਹੇ, ਮਨ ਵਿਚ ਕਿਸੇ ਨਾਲ ਵੈਰ-ਵਿਰੋਧ ਨਾਹ ਹੋਵੇ, ਤੇ ਜੀਭ ਉਤੇ ਉਹ ਸੱਚਾ ਮਾਲਕ ਹੋਵੇ
Her teeth are clean and her mind is not split by duality; the Name of the True Lord is on her tongue.
 
ਇਸ ਤਰ੍ਹਾਂ ਜੀਵ-ਇਸਤ੍ਰੀ) ਲੋਕ ਪਰਲੋਕ ਵਿਚ (ਪਰਮਾਤਮਾ ਦੇ) ਡਰ ਵਿਚ ਜੀਵਨ ਗੁਜ਼ਾਰਦੀ ਹੈ ਤੇ ਗੁਰੂ ਦੀ ਸੇਵਾ ਕਰ ਕੇ ਨਿਝੱਕ ਹੋ ਜਾਂਦੀ ਹੈ
Here and hereafter, she abides in the Fear of God, and serves the True Guru without hesitation.
 
ਵਿਖਾਵਾ ਛੱਡ ਕੇ ਜੇ ਪਤੀ-ਪ੍ਰਭੂ ਨੂੰ ਮਿਲ ਪਏ ਤਾਂ ਪਤੀ ਭੀ ਤ੍ਰੁੱਠ ਕੇ ਇਸ ਨੂੰ ਆਪਣੇ ਨਾਲ ਮਿਲਾਂਦਾ ਹੈ
Discarding worldly adornments, she meets her Husband Lord, and she celebrates joyfully with Him.
 
ਜਿਸ ਜੀਵ-ਇਸਤ੍ਰੀ ਦੇ ਮਨ ਵਿਚ ਪ੍ਰਭੂ ਦਾ ਨਾਮ ਟਿਕ ਜਾਏ ਉਹ (ਇਸ ਨਾਮ-ਸਿੰਗਾਰ ਨਾਲ) ਸਦਾ ਸਜੀ ਰਹਿੰਦੀ ਹੈ ਤੇ ਕਦੇ (ਵਿਕਾਰਾਂ ਦੀ ਉਸ ਨੂੰ) ਰਤਾ ਭਰ ਭੀ ਮੈਲ ਨਹੀਂ ਲੱਗਦੀ
She is adorned forever with the Name in her mind, and she does not have even an iota of filth.
 
ਉਸ ਜੀਵ-ਇਸਤ੍ਰੀ ਦੇ ਕਾਮਾਦਿਕ ਵਿਕਾਰ ਮੁੱਕ ਜਾਂਦੇ ਹਨ, ਮਾਇਆ ਦਾ ਭੀ ਕੋਈ ਦਬਾਅ ਉਸ ਉਤੇ ਨਹੀਂ ਰਹਿ ਜਾਂਦਾ ।
Her husband's younger and elder brothers, the corrupt desires, have died, suffering in pain; and now, who fears Maya, the mother-in-law?
 
ਹੇ ਨਾਨਕ! (ਪ੍ਰਭੂ-ਪਤੀ ਨੂੰ ਮਨ ਵਿਚ ਵਸਾ ਕੇ) ਜੇ ਜੀਵ-ਇਸਤ੍ਰੀ ਪਤੀ-ਪ੍ਰਭੂ ਨੂੰ ਚੰਗੀ ਲੱਗੇ ਤਾਂ ਉਸ ਦੇ ਮੱਥੇ ਤੇ ਭਾਗਾਂ ਦਾ ਟਿੱਕਾ (ਸਮਝੋ) ਉਸ ਨੂੰ ਹਰ ਥਾਂ ਸੱਚਾ ਪ੍ਰਭੂ ਹੀ (ਦਿੱਸਦਾ ਹੈ) ।
If she becomes pleasing to her Husband Lord, O Nanak, she bears the jewel of good karma upon her forehead, and everything is Truth to her. ||1||
 
Fourth Mehl:
 
ਸੋਰਠਿ ਰਾਗਣੀ ਤਦੋਂ ਸੋਹਣੀ ਹੈ, ਜੇ (ਇਸ ਦੀ ਰਾਹੀਂ ਜੀਵ-ਇਸਤ੍ਰੀ) ਹਰੀ ਦੇ ਨਾਮ ਦੀ ਖੋਜ ਕਰੇ
Sorat'h is beautiful only when it leads the soul-bride to seek the Lord's Name.
 
ਆਪਣੇ ਵੱਡੇ ਪਤੀ ਹਰੀ ਨੂੰ ਪ੍ਰਸੰਨ ਕਰੇ ਤੇ ਸਤਿਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦਾ ਸਿਮਰਨ ਕਰੇ;
She pleases her Guru and God; under Guru's Instruction, she speaks the Name of the Lord, Har, Har.
 
ਦਿਨ ਰਾਤ ਹਰੀ ਦੇ ਪ੍ਰੇਮ ਦੀ ਖਿੱਚੀ ਹੋਈ ਆਪਣੇ (ਸਰੀਰ-ਰੂਪ) ਚੋਲੇ ਨੂੰ ਹਰੀ ਦੇ ਰੰਗ ਵਿਚ ਰੰਗੀ ਰੱਖੇ ।
She is attracted to the Lord's Name, day and night, and her body is drenched in the color of the Love of the Lord, Har, Har.
 
ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ ਪਰਮਾਤਮਾ ਜਿਹਾ ਕੋਈ ਪੁਰਖ ਨਹੀਂ ਲੱਭਾ
No other being like the Lord God can be found; I have looked and searched over the whole world.
 
ਗੁਰੂ ਸਤਿਗੁਰੂ ਨੇ ਹਰੀ ਦਾ ਨਾਮ (ਮੇਰੇ ਹਿਰਦੇ ਵਿਚ) ਦ੍ਰਿੜ੍ਹ ਕੀਤਾ ਹੈ, (ਇਸ ਕਰ ਕੇ ਹੁਣ) ਮੇਰਾ ਮਨ ਕਿਧਰੇ ਡੋਲਦਾ ਨਹੀਂ;
The Guru, the True Guru, has implanted the Naam within me; my mind does not waver any more.
 
ਦਾਸ ਨਾਨਕ ਪ੍ਰਭੂ ਦਾ ਦਾਸ ਹੈ ਤੇ ਗੁਰੂ ਸਤਿਗੁਰੂ ਦੇ ਦਾਸਾਂ ਦਾ ਦਾਸ ਹੈ ।
Servant Nanak is the Lord's slave, the slave of the slaves of the Guru, the True Guru. ||2||
 
Pauree:
 
ਹੇ ਸਿਰਜਣਹਾਰ! ਤੂੰ ਆਪ ਹੀ ਸੰਸਾਰ ਦੇ ਰਚਣ ਵਾਲਾ ਹੈਂ;
You Yourself are the Creator, the Fashioner of the world.
 
(ਸੰਸਾਰ-ਰੂਪ) ਖੇਡ ਬਣਾ ਕੇ ਤੂੰ ਆਪ ਹੀ ਇਸ ਨੂੰ ਸੋਹਣਾ ਬਣਾਇਆ ਹੈ; ਸੰਸਾਰ ਰਚਣ ਵਾਲਾ ਤੂੰ ਆਪ ਹੈਂ ।
You Yourself have arranged the play, and You Yourself arrange it.
 
ਇਸ ਨੂੰ ਦਾਤਾਂ ਬਖ਼ਸ਼ਣ ਵਾਲਾ ਭੀ ਤੂੰ ਆਪ ਹੀ ਹੈਂ, ਉਹਨਾਂ ਦਾਤਾਂ ਨੂੰ ਭੋਗਣ ਵਾਲਾ ਭੀ ਤੂੰ ਹੀ ਹੈਂ
You Yourself are the Giver and the Creator; You Yourself are the Enjoyer.
 
ਹੇ ਪੈਦਾ ਕਰਨ ਵਾਲੇ! ਸਭ ਥਾਈਂ ਤੇਰੀ ਜੀਵਨ-ਰੌ ਵਰਤ ਰਹੀ ਹੈ ।
The Word of Your Shabad is pervading everywhere, O Creator Lord.
 
ਪਰ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਜਿਸ ਦੇ ਸਨਮੁਖ ਹੋ ਕੇ ਤੇਰੀ ਸਿਫ਼ਤਿ-ਸਾਲਾਹ ਸਦਾ ਕਰ ਸਕਦਾ ਹਾਂ ।੧।
As Gurmukh, I ever praise the Lord; I am a sacrifice to the Guru. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by