ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੰੁਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ
O Nanak, whatever the Gurmukhs do is acceptable; they remain lovingly absorbed in the Naam, the Name of the Lord. ||2||
Pauree:
ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ
I am a sacrifice to those Sikhs who are Gurmukhs.
ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੰੁਦਾ ਹੈ) ਮੈਂ ਉਹਨਾਂ ਦਾ ਦਰਸ਼ਨ ਕਰਾਂ
I behold the Blessed Vision, the Darshan of those who meditate on the Lord's Name.
ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ
Listening to the Kirtan of the Lord's Praises, I contemplate His virtues; I write His Praises on the fabric of my mind.
ਪ੍ਰੇਮ ਨਾਲ ਹਰੀ-ਨਾਮ ਦੀ ਸਿਫ਼ਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ ।
I praise the Lord's Name with love, and eradicate all my sins.
ਉਹ ਸਰੀਰ-ਥਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।
Blessed, blessed and beauteous is that body and place, where my Guru places His feet. ||19||
Shalok, Third Mehl:
ਸਤਿਗੁਰੂ ਤੋਂ ਬਿਨਾ ਨਾਹ ਆਤਮਕ ਜੀਵਨ ਦੀ ਸਮਝ ਪੈਂਦੀ ਹੈ ਤੇ ਨਾਹ ਹੀ ਸੁਖ ਮਨ ਵਿਚ ਵੱਸਦਾ ਹੈ
Without the Guru, spiritual wisdom is not obtained, and peace does not come to abide in the mind.
ਗੁਰੂ ਤੋਂ ਬਿਨਾ) ਹੇ ਨਾਨਕ! ਨਾਮ ਤੋਂ ਸੱਖਣੇ (ਰਹਿ ਕੇ) ਮਨਮੁਖ ਮਨੁੱਖਾ-ਜਨਮ ਵਿਅਰਥ ਗਵਾ ਜਾਣਗੇ ।੧।
O Nanak, without the Naam, the Name of the Lord, the self-willed manmukhs depart, after having wasted their lives. ||1||
Third Mehl:
ਸਾਰੇ ਸਿੱਧ ਤੇ ਸਾਧਿਕ ਨਾਮ ਨੂੰ ਹੀ ਖੋਜਦੇ ਬ੍ਰਿਤੀ ਜੋੜ ਜੋੜ ਕੇ ਥੱਕ ਗਏ ਹਨ;
All the Siddhas, spiritual masters and seekers search for the Name; they have grown weary of concentrating and focusing their attention.
ਸਤਿਗੁਰੂ ਤੋਂ ਬਿਨਾ ਕਿਸੇ ਨੂੰ ਨਹੀਂ ਲੱਭਾ । ਸਤਿਗੁਰੂ ਦੇ ਸਨਮੁਖ ਹੋਇਆ ਮਨੁੱਖ ਹੀ ਮਿਲਾਇਆ ਹੋਇਆ (ਪ੍ਰਭੂ ਨੂੰ) ਮਿਲਦਾ ਹੈ ।
Without the True Guru, no one finds the Name; the Gurmukhs unite in Union with the Lord.
ਨਾਮ ਤੋਂ ਬਿਨਾ ਖਾਣਾ ਤੇ ਪਹਿਨਣਾ ਸਭ ਵਿਅਰਥ ਹੈ, (ਜੇ ਨਾਮ ਨਹੀਂ ਤਾਂ) ਉਹ ਸਿੱਧੀ ਤੇ ਕਰਾਮਾਤਿ ਫਿਟਕਾਰ-ਜੋਗ ਹੈ;
Without the Name, all food and clothes are worthless; cursed is such spirituality, and cursed are such miraculous powers.
ਇਹੀ (ਉਸ ਦੀ) ਸਿੱਧੀ ਹੈ ਤੇ ਇਹੀ ਕਰਾਮਾਤ ਹੈ ਕਿ ਚਿੰਤਾ ਤੋਂ ਰਹਿਤ ਹਰੀ ਉਸ ਨੂੰ (ਨਾਮ ਦੀ) ਦਾਤਿ ਬਖ਼ਸ਼ੇ;
That alone is spirituality, and that alone is miraculous power, which the Carefree Lord spontaneously bestows.
ਹੇ ਨਾਨਕ! “ਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਮਨ ਵਿਚ ਵੱਸਦਾ ਹੈ”—ਇਹੀ ਸਿੱਧੀ ਤੇ ਕਰਾਮਾਤ ਹੰੁਦੀ ਹੈ ।੨।
O Nanak, the Lord's Name abides in the mind of the Gurmukh; this is spirituality, and this is miraculous power. ||2||
Pauree:
ਅਸੀ ਪ੍ਰਭੂ-ਖਸਮ ਦੇ ਢਾਢੀ ਸਦਾ ਪ੍ਰਭੂ ਦੇ ਗੁਣਾਂ ਦੇ ਗੀਤ ਗਾਂਦੇ ਹਾਂ
I am a minstrel of God, my Lord and Master; every day, I sing the songs of the Lord's Glorious Praises.
ਉਸ ਕਮਲਾਪਤੀ ਪ੍ਰਭੂ ਦਾ ਹੀ ਕੀਰਤਨ ਕਰਦੇ ਹਾਂ ਤੇ ਜਸ ਸੁਣਦੇ ਹਾਂ
I sing the Kirtan of the Lord's Praises, and I listen to the Praises of the Lord, the Master of wealth and Maya.
ਪ੍ਰਭੂ ਦਾਤਾ ਹੈ, ਸਾਰਾ ਸੰਸਾਰ ਭਿਖਾਰੀ ਹੈ, ਜੀਵ ਜੰਤ ਮੰਗਤੇ ਹਨ
The Lord is the Great Giver; all the world is begging; all beings and creatures are beggars.
ਪੱਥਰਾਂ ਵਿਚਲੇ ਕੀੜਿਆਂ ਨੂੰ ਭੀ ਦਿਆਲ ਹੋ ਕੇ, ਹੇ ਹਰੀ! ਤੂੰ ਦਾਨ ਦੇਂਦਾ ਹੈਂ ।
O Lord, You are kind and compassionate; You give Your gifts to even worms and insects among the rocks.
ਹੇ ਦਾਸ ਨਾਨਕ! ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਸਿਮਰਿਆ ਹੈ, ਉਹ (ਅਸਲ) ਧਨੀ ਹੰੁਦੇ ਹਨ
Servant Nanak meditates on the Naam, the Name of the Lord; as Gurmukh, he has become truly wealthy. ||20||
Shalok, Third Mehl:
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ
Reading and studying are just worldly pursuits, if there is thirst and corruption within.
ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ ।
Reading in egotism, all have grown weary; through the love of duality, they are ruined.
ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ,
He alone is educated, and he alone is a wise Pandit, who contemplates the Word of the Guru's Shabad.
ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ,
He searches within himself, and finds the true essence; he finds the Door of Salvation.
ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ ।
He finds the Lord, the treasure of excellence, and peacefully contemplates Him.
ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ।੧।
Blessed is the trader, O Nanak, who, as Gurmukh, takes the Name as his only Support. ||1||
Third Mehl:
ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ);
Without conquering his mind, no one can be successful. See this, and concentrate on it.
ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ
The wandering holy men are tired of of making pilgrimages to sacred shrines; they have not been able to conquer their minds.
ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)
The Gurmukh has conquered his mind, and he remains lovingly absorbed in the True Lord.
ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ।੨।
O Nanak, this is how the filth of the mind is removed; the Word of the Shabad burns away the ego. ||2||
Pauree:
ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ
O Saints of the Lord, O my Siblings of Destiny, please meet with me, and implant the Name of the One Lord within me.
ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ,
O humble servants of the Lord, adorn me with the decorations of the Lord, Har, Har; let me wear the robes of the Lord's forgiveness.
ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ
Such decorations are pleasing to my God; such love is dear to the Lord.
ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ
I chant the Name of the Lord, Har, Har, day and night; in an instant, all sins are eradicated.
ਜਿਸ ਗੁਰਮੁਖ ਉਤੇ ਹਰੀ ਦਇਆਲ ਹੰੁਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ।੨੧।
That Gurmukh, unto whom the Lord becomes merciful, chants the Lord's Name, and wins the game of life. ||21||