ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ।੪।
O Nanak, obtains the Naam; his mind is pleased and appeased. ||4||1||
 
Dhanaasaree, Third Mehl:
 
ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ
The wealth of the Lord's Name is immaculate, and absolutely infinite.
 
ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ ।
The Word of the Guru's Shabad is over-flowing with treasure.
 
ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ)
Know that, except for the wealth of the Name, all other wealth is poison.
 
(ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ
The egotistical people are burning in their attachment to Maya. ||1||
 
ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ,
How rare is that Gurmukh who tastes the sublime essence of the Lord.
 
ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ । (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ ।ਰਹਾਉ।
He is always in bliss, day and night; through perfect good destiny, he obtains the Name. ||Pause||
 
ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ ।
The Word of the Shabad is a lamp, illuminating the three worlds.
 
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ ।
One who tastes it, becomes immaculate.
 
(ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ
The immaculate Naam, the Name of the Lord, washes off the filth of ego.
 
ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।੨।
True devotional worship brings lasting peace. ||2||
 
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ
One who tastes the sublime essence of the Lord is the Lord's humble servant.
 
ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ ।
He is forever happy; he is never sad.
 
ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ
He himself is liberated, and he liberates others as well.
 
ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ ।੩।
He chants the Lord's Name, and through the Lord, he finds peace. ||3||
 
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ
Without the True Guru, everyone dies, crying out in pain.
 
(ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ । (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ ।
Night and day, they burn, and find no peace.
 
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ ।
But meeting the True Guru, all thirst is quenched.
 
ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ
O Nanak, through the Naam, one finds peace and tranquility. ||4||2||
 
Dhanaasaree, Third Mehl:
 
ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ,
Gather in and cherish forever the wealth of the Lord's Name, deep within;
 
ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ,
He cherishes and nurtures all beings and creatures.
 
, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ
They alone obtain the treasure of Liberation,
 
ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧।
who are lovingly imbued with, and focused on the Lord's Name. ||1||
 
ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ
Serving the Guru, one obtains the wealth of the Lord's Name.
 
ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ।
He is illumined and enlightened within, and he meditates on the Lord's Name. ||Pause||
 
ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ
This love for the Lord is like the love of the bride for her husband.
 
ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ ।
God ravishes and enjoys the soul-bride who is adorned with peace and tranquility.
 
ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ ।
No one finds God through egotism.
 
ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।
Wandering away from the Primal Lord, the root of all, one wastes his life in vain. ||2||
 
ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ
Tranquility, celestial peace, pleasure and the Word of His Bani come from the Guru.
 
(ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ
True is that service, which leads one to merge in the Naam.
 
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹ
Blessed with the Word of the Shabad, he meditates forever on the Lord, the Beloved.
 
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩।
Through the True Name, glorious greatness is obtained. ||3||
 
ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ
The Creator Himself abides throughout the ages.
 
ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ ।
If He casts His Glance of Grace, then we meet Him.
 
ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ
Through the Word of Gurbani, the Lord comes to dwell in the mind.
 
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।
O Nanak, God unites with Himself those who are imbued with Truth. ||4||3||
 
Dhanaasaree, Third Mehl:
 
ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਜਗਤ ਮੈਲੇ ਜੀਵਨ ਵਾਲਾ ਹੋ ਜਾਂਦਾ ਹੈ, ਹੋਰ ਹੋਰ ਵਧੀਕ ਮੈਲੇ ਜੀਵਨ ਵਾਲਾ ਬਣਦਾ ਜਾਂਦਾ ਹੈ,
The world is polluted, and those in the world become polluted as well.
 
ਤੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
In attachment to duality, it comes and goes.
 
ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਸਾਰੀ ਲੁਕਾਈ ਖ਼ੁਆਰ ਹੁੰਦੀ ਹੈ
This love of duality has ruined the entire world.
 
। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ) ਸੱਟਾਂ ਖਾਂਦਾ ਹੈ, ਤੇ, ਆਪਣੀ ਇੱਜ਼ਤ ਗਵਾਂਦਾ ਹੈ ।੧।
The self-willed manmukh suffers punishment, and forfeits his honor. ||1||
 
ਹੇ ਭਾਈ! ਗੁਰੂ ਦੀ (ਦੱਸੀ ਹੋਈ) ਸੇਵਾ ਦੀ ਰਾਹੀਂ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਜਾਂਦਾ ਹੈ,
Serving the Guru, one becomes immaculate.
 
ਉਸ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਤੇ, ਉਸ ਨੂੰ ਉੱਚੀ ਇੱਜ਼ਤ ਮਿਲਦੀ ਹੈ ।ਰਹਾਉ।
He enshrines the Naam, the Name of the Lord, within, and his state becomes exalted. ||Pause||
 
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਦੀ ਸਰਨ ਪੈ ਕੇ (ਮਾਇਆ ਦੇ ਮੋਹ ਤੋਂ) ਬਚ ਨਿਕਲਦੇ ਹਨ,
The Gurmukhs are saved, taking to the Lord's Sanctuary.
 
ਉਹ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ, ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਟਿਕਾਈ ਰੱਖਦੇ ਹਨ ।
Attuned to the Lord's Name, they commit themselves to devotional worship.
 
ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ ਉਹ (ਲੋਕ ਪਰਲੋਕ ਵਿਚ) ਇੱਜ਼ਤ ਖੱਟਦਾ ਹੈ
The Lord's humble servant performs devotional worship, and is blessed with greatness.
 
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ਉਹ ਆਤਮਕ ਹੁਲਾਰਿਆਂ ਵਿਚ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ ।੨।
Attuned to Truth, he is absorbed in celestial peace. ||2||
 
(ਹੇ ਭਾਈ! ਫਿਰ ਭੀ,) ਸਦਾ-ਥਿਰ ਪ੍ਰਭੂ ਨਾਲ ਮਿਲਾਪ ਦਾ ਚਾਹਵਾਨ ਕਿਸੇ ਵਿਰਲੇ ਮਨੁੱਖ ਨੂੰ ਹੀ ਸਮਝੋ
Know that one who purchases the True Name is very rare.
 
ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਆਤਮਕ ਜੀਵਨ ਨੂੰ ਪਰਖਣ ਵਾਲਾ ਬਣ ਜਾਂਦਾ ਹੈ
Through the Word of the Guru's Shabad, he comes to understand himself.
 
ਉਹ ਮਨੁੱਖ ਸਦਾ-ਥਿਰ ਹਰਿ-ਨਾਮ ਦੀ ਪੂੰਜੀ (ਆਪਣੇ ਅੰਦਰ ਸਾਂਭ ਕੇ ਰੱਖਦਾ ਹੈ), ਉਹ ਮਨੁੱਖ ਸਦਾ ਸਾਥ ਨਿਬਾਹੁਣ ਵਾਲਾ (ਹਰਿ-ਨਾਮ ਸਿਮਰਨ ਦਾ) ਵਪਾਰ ਕਰਦਾ ਹੈ
True is his capital, and true is his trade.
 
। ਹੇ ਭਾਈ! ਉਹ ਮਨੁੱਖ ਭਾਗਾਂ ਵਾਲਾ ਹੈ ਜਿਸ ਦਾ ਪਿਆਰ ਪਰਮਾਤਮਾ ਦੇ ਨਾਮ ਵਿਚ ਪੈ ਜਾਂਦਾ ਹੈ ।੩।
Blessed is that person, who loves the Naam. ||3||
 
ਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੇ ਕਈ (ਮਨੁੱਖਾਂ) ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਿਆ ਹੋਇਆ ਹੈ
God, the True Lord, has attached some to His True Name.
 
ਉਹਨਾਂ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਸੁਣਾਂਦਾ ਹੈ, ਤੇ ਪਵਿਤ੍ਰ ਜੀਵਨ ਵਾਲਾ ਬਣਾ ਦੇਂਦਾ ਹੈ ।
They listen to the most sublime Word of His Bani, and the Word of His Shabad.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by