ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ ।੪।੭।
O Nanak, the Lord Himself sees all; He Himself links us to the Truth. ||4||7||
 
Dhanaasaree, Third Mehl:
 
ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ
The value and worth of the Lord's Name cannot be described.
 
। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ ।
Blessed are those humble beings, who lovingly focus their minds on the Naam, the Name of the Lord.
 
ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ ।
True are the Guru's Teachings, and True is contemplative meditation.
 
ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ।੧।
God Himself forgives, and bestows contemplative meditation. ||1||
 
ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ । (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ
The Lord's Name is wonderful! God Himself imparts it.
 
ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ।੧।ਰਹਾਉ।
In the Dark Age of Kali Yuga, the Gurmukhs obtain it. ||1||Pause||
 
ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ
We are ignorant; ignorance fills our minds.
 
ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ ।
We do all our deeds in ego.
 
ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ ।
By Guru's Grace, egotism is eradicated.
 
ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ।੨।
Forgiving us, the Lord blends us with Himself. ||2||
 
(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)
Poisonous wealth gives rise to great arrogance.
 
ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ ।
Drowning in egotism, no one is honored.
 
ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ
Forsaking self-conceit, one finds lasting peace.
 
ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ ।੩।
Under Guru's Instruction, he praises the True Lord. ||3||
 
ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ
The Creator Lord Himself fashions all.
 
ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ
Without Him, there is no other at all.
 
ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ ।
He alone is attached to Truth, whom the Lord Himself so attaches.
 
ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ।੪।੮।
O Nanak, through the Naam, lasting peace is attained in the hereafter. ||4||8||
 
Raag Dhanaasaree, Third Mehl, Fourth House:
 
One Universal Creator God. By The Grace Of The True Guru:
 
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ
I am just a poor beggar of Yours; You are Your Own Lord Master, You are the Great Giver.
 
ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧।
Be Merciful, and bless me, a humble beggar, with Your Name, so that I may forever remain imbued with Your Love. ||1||
 
ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ
I am a sacrifice to Your Name, O True Lord.
 
ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।
The One Lord is the Cause of causes; there is no other at all. ||1||Pause||
 
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ
I was wretched; I wandered through so many cycles of reincarnation. Now, Lord, please bless me with Your Grace.
 
ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨।
Be merciful, and grant me the Blessed Vision of Your Darshan; please grant me such a gift. ||2||
 
ਹੇ ਭਾਈ! ਨਾਨਕ ਆਖਦੇ ਹਨ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ ।
Prays Nanak, the shutters of doubt have been opened wide; by Guru's Grace, I have come to know the Lord.
 
ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।
I am filled to overflowing with true love; my mind is pleased and appeased by the True Guru. ||3||1||9||
 
Dhanaasaree, Fourth Mehl, First House, Chau-Padas:
 
One Universal Creator God. By The Grace Of The True Guru:
 
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ ।
Those Saints and devotees who serve the Lord have all their sins washed away.
 
ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧।
Have Mercy on me, O Lord and Master, and keep me in the Sangat, the Congregation that You love. ||1||
 
ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ
I cannot even speak the Praises of the Lord, the Gardener of the world.
 
ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ
We are sinners, sinking like stones in water; grant Your Grace, and carry us stones across. ||Pause||
 
ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ।
The rust of poison and corruption from countless incarnations sticks to us; joining the Saadh Sangat, the Company of the Holy, it is cleaned away.
 
ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ,
It is just like gold, which is heated in the fire, to remove the impurities from it. ||2||
 
ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ
I chant the chant of the Name of the Lord, day and night; I chant the Name of the Lord, Har, Har, Har, and enshrine it within my heart.
 
। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩।
The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. ||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by