Dhanaasaree, Fourth Mehl:
 
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ । (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ
The Lord, Har, Har, is the rain-drop; I am the song-bird, crying, crying out for it.
 
। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ।੧।
O Lord God, please bless me with Your Mercy, and pour Your Name into my mouth, even if for only an instant. ||1||
 
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ
Without the Lord, I cannot live for even a second.
 
। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੱੁਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ।ਰਹਾਉ।
Like the addict who dies without his drug, I die without the Lord. ||Pause||
 
ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ ।
You, Lord, are the deepest, most unfathomable ocean; I cannot find even a trace of Your limits.
 
ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ । ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ—ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ।੨।
You are the most remote of the remote, limitless and transcendent; O Lord Master, You alone know Your state and extent. ||2||
 
ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ
The Lord's humble Saints meditate on the Lord; they are imbued with the deep crimson color of the Guru's Love.
 
ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ । ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ।੩।
Meditating on the Lord, they attain great glory, and the most sublime honor. ||3||
 
ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ
He Himself is the Lord and Master, and He Himself is the servant; He Himself creates His environments.
 
। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ । ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ।੪।੫।
Servant Nanak has come to Your Sanctuary, O Lord; protect and preserve the honor of Your devotee. ||4||5||
 
Dhanaasaree, Fourth Mehl:
 
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ?
Tell me, O Siblings of Destiny, the religion for this Dark Age of Kali Yuga. I seek emancipation - how can I be emancipated?
 
ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।
Meditation on the Lord, Har, Har, is the boat, the raft; meditating on the Lord, the swimmer swims across. ||1||
 
ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ
O Dear Lord, protect and preserve the honor of Your humble servant.
 
ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।
O Lord, Har, Har, please make me chant the chant of Your Name; I beg only for Your devotional worship. ||Pause||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।
The Lord's servants are very dear to the Lord; they chant the Word of the Lord's Bani.
 
ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।
The account of the recording angels, Chitr and Gupt, and the account with the Messenger of Death is totally erased. ||2||
 
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,
The Saints of the Lord meditate on the Lord in their minds; they join the Saadh Sangat, the Company of the Holy.
 
ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)
The piercing sun of desires has set, and the cool moon has risen. ||3||
 
ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ ।
You are the Greatest Being, absolutely unapproachable and unfathomable; You created the Universe from Your Own Being.
 
ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।
O God, take pity on servant Nanak, and make him the slave of the slave of Your slaves. ||4||6||
 
Dhanaasaree, Fourth Mehl, Fifth House, Du-Padas:
 
One Universal Creator God. By The Grace Of The True Guru:
 
ਹੇ ਭਾਈ! ਪੂਰੇ ਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਉਸ ਪਰਮਾਤਮਾ ਦਾ ਨਾਮ) ਪਰਗਟ ਕਰ ਦਿੱਤਾ; ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ,
Enshrine the Lord within your heart, and contemplate Him. Dwell upon Him, reflect upon Him, and chant the Name of the Lord, the Enticer of hearts.
 
ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਬੇਅੰਤ ਹੈ, ਜੋ ਸਭ ਦਾ ਮਾਲਕ ਹੈ, (ਉਹ ਮਨੁੱਖ ਉਸ) ਮੁਰਾਰੀ ਨੂੰ (ਉਸ) ਮਨ-ਮੋਹਨ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਸੋਚ-ਮੰਡਲ ਵਿਚ ਟਿਕਾ ਕੇ ਸਦਾ ਜਪਦਾ ਰਹਿੰਦਾ ਹੈ ।੧।
The Lord Master is unseen, unfathomable and unreachable; through the Perfect Guru, He is revealed. ||1||
 
ਹੇ ਭਾਈ! ਪਰਮਾਤਮਾ ਪਾਰਸ ਹੈ, ਅਸੀ ਜੀਵ ਲੋਹਾ ਹਾਂ । ਪਰਮਾਤਮਾ ਚੰਦਨ ਹੈ, ਅਸੀ ਜੀਵ ਕਾਠ ਹਾਂ
The Lord is the philosopher's stone, which transforms lead into gold, and sandalwood, while I am just dry wood and iron.
 
ਜਿਸ ਮਨੁੱਖ ਦਾ ਪਰਮਾਤਮਾ ਨਾਲ ਸਤਸੰਗ ਹੋ ਜਾਂਦਾ ਹੈ, ਪਰਮਾਤਮਾ ਉਸ ਨੂੰ (ਲੋਹੇ ਤੋਂ) ਸੋਨਾ ਬਣਾ ਦਿੰਦਾ ਹੈ, (ਕਾਠ ਤੋਂ) ਚੰਦਨ ਬਣਾ ਦੇਂਦਾ ਹੈ ।੧।ਰਹਾਉ।
Associating with the Lord, and the Sat Sangat, the Lord's True Congregation, the Lord has transformed me into gold and sandalwood. ||1||Pause||
 
ਹੇ ਭਾਈ! ਕਈ ਪੰਡਿਤ) ਨੌ ਵਿਆਕਰਨ ਅਤੇ ਛੇ ਸ਼ਾਸਤਰ ਮੂੰਹ-ਜ਼ਬਾਨੀ ਉਚਾਰ ਲੈਂਦੇ ਹਨ, (ਪਰ) ਪਿਆਰਾ ਹਰੀ-ਪ੍ਰਭੂ ਇਸ ਤਰ੍ਹਾਂ ਖ਼ੁਸ਼ ਨਹੀਂ ਹੁੰਦਾ ।
One may repeat, verbatim, the nine grammars and the six Shaastras, but my Lord God is not pleased by this.
 
ਹੇ ਦਾਸ ਨਾਨਕ! (ਆਖ—ਹੇ ਭਾਈ!) ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਸਦਾ ਵਸਾਈ ਰੱਖੋ, (ਸਿਰਫ਼) ਇਸ ਤਰ੍ਹਾਂ ਪਰਮਾਤਮਾ ਪ੍ਰਸੰਨ ਹੁੰਦਾ ਹੈ
O servant Nanak, meditate forever on the Lord in your heart; this is what pleases my Lord God. ||2||1||7||
 
Dhanaasaree, Fourth Mehl:
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by