ਗੁਰੂ ਦੇ ਸ਼ਬਦ ਤੋਂ ਬਿਨਾ ਜਗਤ (ਮਾਇਆ ਦੇ ਮੋਹ ਦੇ ਕਾਰਨ) ਦੁਖੀ ਫਿਰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ ਮਾਇਆ ਦੀ ਤ੍ਰਿਸ਼ਨਾ ਗ੍ਰਸੀ ਰੱਖਦੀ ਹੈ ।
Without the Shabad, the world wanders lost in pain. The self-willed manmukh is consumed.
(ਹੇ ਭਾਈ !) ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿ ਸਕੀਦਾ ਹੈ ।੪।
Through the Shabad, meditate on the Naam; through the Shabad, you shall merge in Truth. ||4||
(ਸਾਧਾਰਨ ਬੰਦੇ ਤਾਂ ਕਿਤੇ ਰਹੇ, ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਭੀ ਮਾਇਆ ਦੇ ਪ੍ਰਭਾਵ ਹੇਠ ਕੁਰਾਹੇ ਪਏ ਭਟਕਦੇ ਫਿਰਦੇ ਹਨ, ਪ੍ਰਭੂ-ਪ੍ਰੇਮ ਵਿਚ ਉਹਨਾਂ ਦੀ ਸੁਰਤਿ ਨਹੀਂ ਜੁੜਦੀ
The Siddhas wander around, deluded by Maya; they are not absorbed in the Samaadhi of the Lord's Sublime Love.
ਇਹ ਮਾਇਆ ਤਿੰਨਾਂ ਭਵਨਾਂ ਵਿਚ ਹੀ ਗ਼ਲਬਾ ਪਾ ਰਹੀ ਹੈ, (ਸਭ ਜੀਵਾਂ ਨੂੰ ਹੀ) ਬਹੁਤ ਚੰਬੜੀ ਹੋਈ ਹੈ
The three worlds are permeated by Maya; they are totally covered by it.
(ਹੇ ਭਾਈ !) ਗੁਰੂ ਦੀ ਸਰਨ ਤੋਂ ਬਿਨਾਂ (ਮਾਇਆ ਤੋਂ) ਖਲਾਸੀ ਨਹੀਂ ਮਿਲ ਸਕਦੀ, ਮਾਇਆ ਦੇ ਪ੍ਰਭਾਵ ਦੇ ਕਾਰਨ ਪੈਦਾ ਹੋਇਆ ਵਿਤਕਰਾ ਭੀ ਦੂਰ ਨਹੀਂ ਹੁੰਦਾ ।੫।
Without the Guru, liberation is not attained, and the double-mindedness of Maya does not go away. ||5||
(ਜੇ ਪੁੱਛੋ ਕਿ) ਮਾਇਆ ਕਿਸ ਚੀਜ਼ ਦਾ ਨਾਮ ਹੈ ? (ਮਾਇਆ ਦਾ ਕੀਹ ਸਰੂਪ ਹੈ ? ਜੀਵਾਂ ਉੱਤੇ ਪ੍ਰਭਾਵ ਪਾ ਕੇ ਉਹਨਾਂ ਦੀ ਰਾਹੀਂ) ਮਾਇਆ ਕੇਹੜੇ ਕੰਮ ਕਰਦੀ ਹੈ ?
What is called Maya? What does Maya do?
(ਤਾਂ ਉੱਤਰ ਇਹ ਹੈ ਕਿ ਮਾਇਆ ਦੇ ਪ੍ਰਭਾਵ ਹੇਠ) ਇਹ ਜੀਵ ਦੁੱਖ (ਦੀ ਨਿਵਿਰਤੀ) ਵਿਚ ਤੇ ਸੁਖ (ਦੀ ਲਾਲਸਾ) ਵਿਚ ਬੱਝਾ ਰਹਿੰਦਾ ਹੈ, ਤੇ ‘ਮੈਂ ਵੱਡਾ ਹਾਂ ਮੈਂ ਵੱਡਾ ਬਣ ਜਾਵਾਂ’ ਦੀ ਪ੍ਰੇਰਨਾ ਵਿਚ ਹੀ ਸਾਰੇ ਕੰਮ ਕਰਦਾ ਹੈ
These beings are bound by pleasure and pain; they do their deeds in egotism.
ਗੁਰੂ ਦੇ ਸ਼ਬਦ ਤੋਂ ਬਿਨਾ ਜੀਵ ਦੀ ਇਹ ਭਟਕਣਾ ਮੁੱਕਦੀ ਨਹੀਂ, ਨਾਹ ਹੀ ਇਸ ਦੇ ਅੰਦਰੋਂ ਮੈਂ-ਮੇਰੀ ਦੀ ਪ੍ਰੇਰਨਾ ਦੂਰ ਹੁੰਦੀ ਹੈ ।੬।
Without the Shabad, doubt is not dispelled, and egotism is not eliminated from within. ||6||
ਗੁਰੂ ਦੇ ਸ਼ਬਦ ਤੋਂ ਬਿਨਾ (ਮਨੁੱਖ ਦੇ ਅੰਦਰ ਪ੍ਰਭੂ-ਚਰਨਾਂ ਦੀ ਪ੍ਰੀਤਿ ਪੈਦਾ ਨਹੀਂ ਹੁੰਦੀ, ਤੇ) ਪ੍ਰੀਤਿ ਤੋਂ ਬਿਨਾ (ਜੀਵ ਪਾਸੋਂ) ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, (ਪਰਮਾਤਮਾ ਦੇ ਦਰ ਤੇ) ਜੀਵ ਕਬੂਲ ਨਹੀਂ ਹੁੰਦਾ
Without love, there is no devotional worship. Without the Shabad, no one finds acceptance.
ਗੁਰੂ ਦੇ ਸ਼ਬਦ ਦੀ ਰਾਹੀਂ ਹੀ ਹਉਮੈ (ਮਨ ਵਿਚੋਂ) ਮਾਰੀ ਜਾ ਸਕਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਾਇਆ ਦੀ ਪ੍ਰੇਰਨਾ ਤੋਂ ਪੈਦਾ ਹੋਈ ਭਟਕਣਾ ਦੂਰ ਹੁੰਦੀ ਹੈ
Through the Shabad, egotism is conquered and subdued, and the illusion of Maya is dispelled.
ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਨਾਮ (ਕੀਮਤੀ ਪਦਾਰਥ) ਮਿਲਦਾ ਹੈ, ਆਤਮਕ ਅਡੋਲਤਾ ਵਿਚ ਤੇ ਪ੍ਰਭੂ-ਪ੍ਰੇਮ ਵਿਚ ਸਮਾਈ ਹੁੰਦੀ ਹੈ ।੭।
The Gurmukh obtains the Treasure of the Naam with intuitive ease. ||7||
ਗੁਰੂ ਦੀ ਸਰਨ ਤੋਂ ਬਿਨਾ ਉੱਚੇ ਆਤਮਕ ਜੀਵਨ ਦੇ ਗੁਣਾਂ ਦੀ ਕਦਰ ਨਹੀਂ ਪੈਂਦੀ, ਤੇ, ਆਤਮਕ ਜੀਵਨ ਵਾਲੇ ਗੁਣਾਂ ਤੋਂ ਬਿਨਾ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ
Without the Guru, one's virtues do not shine forth; without virtue, there is no devotional worship.
(ਗੁਰੂ ਦੇ ਸ਼ਬਦ ਦੀ ਰਾਹੀਂ ਹੀ) ਭਗਤੀ ਨਾਲ ਪਿਆਰ ਕਰਨ ਵਾਲਾ ਪਰਮਾਤਮਾ (ਮਨੁੱਖ ਦੇ) ਮਨ ਵਿਚ ਵੱਸਦਾ ਹੈ (ਆਤਮਕ ਅਡੋਲਤਾ ਪ੍ਰਾਪਤ ਹੁੰਦੀ ਹੈ) ਆਤਮਕ ਅਡੋਲਤਾ ਵਿਚ ਟਿਕਿਆਂ ਉਹ ਪ੍ਰਭੂ ਮਿਲ ਪੈਂਦਾ ਹੈ
The Lord is the Lover of His devotees; He abides within their minds. They meet that God with intuitive ease.
ਹੇ ਨਾਨਕ ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਦੀ ਸਿਫ਼ਤਿ ਸਾਲਾਹ ਕੀਤੀ ਜਾ ਸਕਦੀ ਹੈ । (ਪਰ ਇਹ ਦਾਤਿ) ਉਸ ਦੀ ਮਿਹਰ ਨਾਲ ਹੀ ਮਿਲਦੀ ਹੈ ।੮।੪।੨੧।
O Nanak, through the Shabad, praise the Lord. By His Grace, He is obtained. ||8||4||21||
Siree Raag, Third Mehl:
ਮੇਰੇ ਪ੍ਰਭੂ ਨੇ (ਆਪ ਹੀ) ਮਾਇਆ ਦਾ ਮੋਹ ਪੈਦਾ ਕੀਤਾ ਹੈ, ਉਹ ਆਪ ਹੀ (ਜੀਵਾਂ ਨੂੰ ਮਾਇਆ ਦੀ) ਭਟਕਣਾ ਵਿਚ ਪਾ ਕੇ ਕੁਰਾਹੇ ਪਾ ਦੇਂਦਾ ਹੈ
Emotional attachment to Maya is created by my God; He Himself misleads us through illusion and doubt.
(ਉਸ ਭਟਕਣਾ ਵਿਚ ਪਏ ਹੋਏ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਮਿੱਥੇ ਹੋਏ ਧਾਰਮਿਕ) ਕੰਮ ਕਰਦੇ ਰਹਿੰਦੇ ਹਨ, ਤੇ (ਇਹ) ਨਹੀਂ ਸਮਝਦੇ (ਕਿ ਅਸੀ ਕੁਰਾਹੇ ਪਏ ਹੋਏ ਹਾਂ) । (ਜੇਹੜਾ ਭੀ ਮਨੁੱਖ ਆਪਣੇ ਮਨ ਦੇ ਪਿੱਛੇ ਤੁਰ ਕੇ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਉਹ ਆਪਣਾ) ਜਨਮ ਵਿਅਰਥ ਗਵਾਂਦਾ ਹੈ ।
The self-willed manmukhs perform their actions, but they do not understand; they waste away their lives in vain.
ਸਤਿਗੁਰੂ ਦੀ ਬਾਣੀ ਇਸ ਜਗਤ ਵਿਚ (ਜੀਵਨ ਦੇ ਰਸਤੇ ਵਿਚ) ਚਾਨਣ (ਕਰਦੀ) ਹੈ । ਇਹ ਬਾਣੀ (ਪਰਮਾਤਮਾ ਦੀ) ਮਿਹਰ ਨਾਲ (ਹੀ) ਮਨੁੱਖ ਦੇ ਮਨ ਵਿਚ ਆ ਵੱਸਦੀ ਹੈ ।੧।
Gurbani is the Light to illuminate this world; by His Grace, it comes to abide within the mind. ||1||
ਹੇ ਮੇਰੇ ਮਨ ! ਪਰਮਾਤਮਾ ਦਾ ਨਾਮ ਜਪ, (ਨਾਮ ਜਪਣ ਨਾਲ ਹੀ) ਆਤਮਕ ਆਨੰਦ ਮਿਲਦਾ ਹੈ
O mind, chant the Naam, the Name of the Lord, and find peace.
(ਸਿਮਰਨ ਦੀ ਦਾਤਿ ਗੁਰੂ ਤੋਂ ਮਿਲਦੀ ਹੈ, ਇਸ ਵਾਸਤੇ) ਪੂਰੇ ਗੁਰੂ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ । ਗੁਰੂ ਦੀ ਸਰਨ ਪਿਆਂ ਮਨੁੱਖ ਆਤਮਕ ਅਡੋਲਤਾ ਵਿਚ (ਟਿਕਦਾ ਹੈ, ਤੇ ਮਨੁੱਖ ਨੂੰ) ਉਹ ਪਰਮਾਤਮਾ ਮਿਲ ਪੈਂਦਾ ਹੈ ।੧।ਰਹਾਉ।
Praising the Perfect Guru, you shall easily meet with that God. ||1||Pause||
(ਗੁਰੂ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜ ਕੇ (ਮਨ ਦੀ) ਭਟਕਣਾ ਦੂਰ ਹੋ ਜਾਂਦੀ ਹੈ, (ਹਰੇਕ ਕਿਸਮ ਦਾ) ਡਰ ਨੱਸ ਜਾਂਦਾ ਹੈ
Doubt departs, and fear runs away, when you focus your consciousness on the Lord's Feet.
ਗੁਰੂ ਦੀ ਸਰਨ ਪੈ ਕੇ ਗੁਰੂ ਦਾ ਸ਼ਬਦ ਕਮਾਣਾ ਚਾਹੀਦਾ ਹੈ ਭਾਵ, ਸ਼ਬਦ ਅਨੁਸਾਰ ਜੀਵਨ ਬਿਤਾਣਾ ਚਾਹੀਦਾ ਹੈ, ਇਸ ਤਰ੍ਹਾਂ) ਪਰਮਾਤਮਾ ਮਨ ਵਿਚ ਆ ਵੱਸਦਾ ਹੈ
The Gurmukh practices the Shabad, and the Lord comes to dwell within the mind.
ਅੰਤਰ ਆਤਮੇ ਟਿਕ ਜਾਈਦਾ ਹੈ, ਪ੍ਰਭੂ-ਚਰਨਾਂ ਵਿਚ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿ ਸਕੀਦਾ ਹੈ, ਤੇ ਆਤਮਕ ਮੌਤ (ਸੁਚੱਜੇ ਜੀਵਨ ਨੂੰ) ਖਾ ਨਹੀਂ ਸਕਦੀ ।੨।
In the mansion of the home within the self, we merge in Truth, and the Messenger of Death cannot devour us. ||2||
(ਵੇਖੋ) ਨਾਮ ਦੇਵ (ਜਾਤਿ ਦਾ) ਛੀਂਬਾ (ਸੀ) ਕਬੀਰ ਜੁਲਾਹਾ (ਸੀ, ਉਹਨਾਂ ਨੇ) ਪੂਰੇ ਗੁਰੂ ਤੋਂ ਉੱਚੀ ਆਤਮਕ ਅਵਸਥਾ ਹਾਸਲ ਕੀਤੀ,
Naam Dayv the printer, and Kabeer the weaver, obtained salvation through the Perfect Guru.
ਉਹ ਪਰਮਾਤਮਾ ਦੇ ਨਾਲ ਸਾਂਝ ਪਾਣ ਵਾਲੇ ਬਣ ਗਏ, ਉਹਨਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਡੂੰਘੀ ਸਾਂਝ ਪਾ ਲਈ, (ਤੇ ਇਸ ਤਰ੍ਹਾਂ ਉਹਨਾਂ ਆਪਣੇ ਅੰਦਰੋਂ) ਹਉਮੈ ਦਾ ਬੀ ਨਾਸ ਕਰ ਦਿੱਤਾ
Those who know God and recognize His Shabad lose their ego and class consciousness.
ਹੇ ਭਾਈ ! (ਹੁਣ) ਦੇਵਤੇ ਤੇ ਮਨੁੱਖ ਉਹਨਾਂ ਦੀ (ਉਚਾਰੀ ਹੋਈ) ਬਾਣੀ ਗਾਂਦੇ ਹਨ, ਕੋਈ ਬੰਦਾ (ਉਹਨਾਂ ਨੂੰ ਮਿਲੀ ਹੋਈ ਇਸ ਇੱਜ਼ਤ ਨੂੰ) ਮਿਟਾ ਨਹੀਂ ਸਕਦਾ ।੩।
Their Banis are sung by the angelic beings, and no one can erase them, O Siblings of Destiny! ||3||
(ਹਰਨਾਖਸ਼) ਦੈਂਤ ਦਾ ਪੁੱਤਰ (ਭਗਤ ਪ੍ਰਹਿਲਾਦ ਮਿੱਥੇ ਹੋਏ) ਧਾਰਮਿਕ ਕਰਮਾਂ ਤੇ ਇੰਦ੍ਰੀਆਂ ਨੂੰ ਵੱਸ ਕਰਨ ਦੀਆਂ ਜੁਗਤੀਆਂ ਦੱਸਣ ਵਾਲੀਆਂ ਕੋਈ ਪੁਸਤਕਾਂ ਨਹੀਂ ਸੀ ਪੜ੍ਹਦਾ, ਉਹ ਪ੍ਰਭੂ ਬਿਨਾ ਕਿਸੇ ਹੋਰ (ਦੇਵਤੇ ਆਦਿਕ) ਨਾਲ ਪਿਆਰ (ਕਰਨਾ) ਨਹੀਂ ਸੀ ਜਾਣਦਾ
The demon's son Prahlaad had not read about religious rituals or ceremonies, austerity or self-discipline; he did not know the love of duality.
ਪੂਰਾ ਗੁਰੂ ਮਿਲਣ (ਦੀ ਬਰਕਤਿ) ਨਾਲ ਉਹ ਪਵਿੱਤ੍ਰ (ਜੀਵਨ ਵਾਲਾ) ਹੋ ਗਿਆ, ਹਰ ਵੇਲੇ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ
Upon meeting with the True Guru, he became pure; night and day, he chanted the Naam, the Name of the Lord.
ਉਹ ਇਕ (ਪਰਮਾਤਮਾ) ਦੀ ਸਿਫ਼ਤਿ-ਸਾਲਾਹ ਪੜ੍ਹਦਾ ਸੀ, ਇਕ ਪਰਮਾਤਮਾ ਦਾ ਨਾਮ ਹੀ ਸਮਝਦਾ ਸੀ, ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ (ਪ੍ਰਭੂ ਵਰਗਾ) ਨਹੀਂ ਸੀ ਜਾਣਦਾ ।੪।
He read only of the One and he understood only the One Name; he knew no other at all. ||4||
ਜੋਗੀ (ਹੋਣ) ਸੰਨਿਆਸੀ (ਹੋਣ, ਇਹ ਸਾਰੇ ਹੀ) ਛੇ ਭੇਖਾਂ ਦੇ ਸਾਧ ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ
The followers of the six different life-styles and world-views, the Yogis and the Sanyaasees have gone astray in doubt without the Guru.
ਜਦੋਂ (ਇਹ) ਗੁਰੂ ਦੀ ਸਰਨ ਪੈਂਦੇ ਹਨ, ਤਦੋਂ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾ ਕੇ ੳੇੁੱਚੀ ਆਤਮਕ ਅਵਸਥਾ ਤੇ (ਸਹੀ) ਜੀਵਨ-ਜੁਗਤਿ ਪ੍ਰਾਪਤ ਕਰਦੇ ਹਨ ।
If they serve the True Guru, they find the state of salvation; they enshrine the Dear Lord within their minds.
ਜਿਸ ਮਨੁੱਖ ਦਾ ਚਿੱਤ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਪਰਚਦਾ ਹੈ, ਉਹ ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ।੫।
They focus their consciousness on the True Bani, and their comings and goings in reincarnation are over. ||5||
ਪੰਡਿਤ (ਲੋਕ ਸ਼ਾਸਤ੍ਰ ਆਦਿਕ) ਪੜ੍ਹ ਪੜ੍ਹ ਕੇ (ਨਿਰੀ) ਚਰਚਾ (ਹੀ) ਕਰਦੇ ਸੁਣਦੇ ਹਨ, (ਉਹ ਭੀ) ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ
The Pandits, the religious scholars, read and argue and stir up controversies, but without the Guru, they are deluded by doubt.
(ਕੋਈ ਭੀ ਮਨੁੱਖ) ਗੁਰੂ ਦੇ ਸ਼ਬਦ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ, (ਗੁਰੂ ਦੀ ਸਰਨ ਤੋਂ ਬਿਨਾ) ਚੌਰਾਸੀ ਲੱਖ ਜੂਨਾਂ ਦਾ ਗੇੜ ਬਣਿਆ ਰਹਿੰਦਾ ਹੈ
They wander around the cycle of 8.4 million reincarnations; without the Shabad, they do not attain liberation.
ਜਦੋਂ ਗੁਰੂ (ਮਨੁੱਖ ਨੂੰ) ਪ੍ਰਭੂ ਦੇ ਚਰਨਾਂ ਵਿਚ ਜੋੜਦਾ ਹੈ, ਜਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ, ਤਦੋਂ ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੬।
But when they remember the Name, then they attain the state of salvation, when the True Guru unites them in Union. ||6||
ਜਦੋਂ (ਮਨੁੱਖ ਨੂੰ) ਪਿਆਰ ਨਾਲ ਗੁਰੂ ਮਿਲਦਾ ਹੈ (ਗੁਰੂ ਦੀ ਕਿਰਪਾ ਨਾਲ) ਸਤਸੰਗ ਵਿਚ ਰਹਿ ਕੇ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਪਰਗਟ ਹੁੰਦਾ ਹੈ
In the Sat Sangat, the True Congregation, the Name of the Lord wells up, when the True Guru unites us in His Sublime Love.