ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ
Chant, O my mind, the True Name, Sat Naam, the True Name.
ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ।ਰਹਾਉ।
In this world, and in the world beyond, your face shall be radiant, by meditating continually on the immaculate Lord God. ||Pause||
ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ । (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ
Wherever anyone remembers the Lord in meditation, disaster runs away from that place. By great good fortune, we meditate on the Lord.
ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੨।੬।੧੨
The Guru has blessed servant Nanak with this understanding, that by meditating on the Lord, we cross over the terrifying world-ocean. ||2||6||12||
Dhanaasaree, Fourth Mehl:
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ ।
O my King, beholding the Blessed Vision of the Lord's Darshan, I am at peace.
ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ।
You alone know my inner pain, O King; what can anyone else know? ||Pause||
ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) ।
O True Lord and Master, You are truly my King; whatever You do, all that is True.
ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧
Who should I call a liar? There is no other than You, O King. ||1||
ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ
You are pervading and permeating in all; O King, everyone meditates on You, day and night.
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨।
Everyone begs of You, O my King; You alone give gifts to all. ||2||
ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ
All are under Your Power, O my King; none at all are beyond You.
ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩।
All beings are Yours-You belong to all, O my King. All shall merge and be absorbed in You. ||3||
ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ ।
You are the hope of all, O my Beloved; all meditate on You, O my King.
ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।
As it pleases You, protect and preserve me, O my Beloved; You are the True King of Nanak. ||4||7||13||
Dhanaasaree, Fifth Mehl, First House, Chau-Padas:
One Universal Creator God. By The Grace Of The True Guru:
ਹੇ ਜਨਮ ਮਰਨ ਦਾ ਗੇੜ ਨਾਸ ਕਰਨ ਵਾਲੇ! ਹੇ ਦੁੱਖਾਂ ਦੇ ਦੂਰ ਕਰਨ ਵਾਲੇ! ਹੇ ਮਾਲਕ! ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਆਕਾਰ-ਰਹਿਤ!
O Destroyer of fear, Remover of suffering, Lord and Master, Lover of Your devotees, Formless Lord.
ਜਦੋਂ ਕੋਈ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਹਿਰਦੇ ਵਿਚ ਵਸਾਂਦਾ ਹੈ, ਉਸ ਦੇ ਕ੍ਰੋੜਾਂ ਪਾਪ ਇਕ ਖਿਨ ਵਿਚ ਮਿਟ ਜਾਂਦੇ ਹਨ ।੧।
Millions of sins are eradicated in an instant when, as Gurmukh, one contemplates the Naam, the Name of the Lord. ||1||
ਹੇ ਭਾਈ! ਮੇਰਾ ਮਨ ਪਿਆਰੇ ਪਰਮਾਤਮਾ (ਦੇ ਨਾਮ) ਨਾਲ ਗਿੱਝ ਗਿਆ ਹੈ ।
My mind is attached to my Beloved Lord.
ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਨੇ (ਆਪ ਹੀ) ਕਿਰਪਾ ਕੀਤੀ ਹੈ, ਤੇ, ਪੰਜੇ (ਕਾਮਾਦਿਕ) ਵੈਰੀ (ਮੇਰੇ) ਵੱਸ ਵਿਚ ਕਰ ਦਿੱਤੇ ਹਨ ।੧।ਰਹਾਉ।
God, Merciful to the meek, granted His Grace, and placed the five enemies under my control. ||1||Pause||
ਹੇ ਪ੍ਰਭੂ! ਤੇਰਾ ਥਾਂ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ । ਤੇਰੇ ਭਗਤ ਤੇਰੇ ਦਰਬਾਰ ਵਿਚ ਸੋਹਣੇ ਲੱਗਦੇ ਹਨ
Your place is so beautiful; Your form is so beautiful; Your devotees look so beautiful in Your Court.
ਹੇ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲੇ ਮਾਲਕ-ਪ੍ਰਭੂ! ਮੇਹਰ ਕਰ; (ਮੈਨੂੰ ਕਾਮਾਦਿਕ ਵੈਰੀਆਂ ਤੋਂ) ਬਚਾਈ ਰੱਖ ।੨।
O Lord and Master, Giver of all beings, please, grant Your Grace, and save me. ||2||
ਹੇ ਪ੍ਰਭੂ! ਤੇਰਾ ਕੋਈ ਰੰਗ ਨਹੀਂ ਦਿੱਸਦਾ; ਤੇਰੀ ਕੋਈ ਸ਼ਕਲ ਨਹੀਂ ਦਿੱਸਦੀ । ਕੋਈ ਮਨੁੱਖ ਨਹੀਂ ਸੋਚ ਸਕਦਾ ਕਿ ਤੇਰੀ ਕਿਤਨੀ ਕੁ ਤਾਕਤ ਹੈ
Your color is not known, and Your form is not seen; who can contemplate Your Almighty Creative Power?
ਹੇ ਅਪਹੁੰਚ ਪਰਮਾਤਮਾ! ਤੂੰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਸਭ ਥਾਈਂ ਮੌਜੂਦ ਹੈਂ ।੩।
You are contained in the water, the land and the sky, everywhere, O Lord of unfathomable form, Holder of the mountain. ||3||
ਹੇ ਮੁਰਾਰੀ! ਤੂੰ ਨਾਸ-ਰਹਿਤ ਹੈਂ; ਤੂੰ ਸਰਬ-ਵਿਆਪਕ ਹੈਂ, ਤੇਰੇ ਸਾਰੇ ਸੇਵਕ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ
All beings sing Your Praises; You are the imperishable Primal Being, the Destroyer of ego.
ਹੇ ਦਾਸ ਨਾਨਕ! (ਆਖ—) ਹੇ ਸੁਆਮੀ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਂ ਤੇਰੀ ਸਰਨ ਆਇਆ ਹਾਂ । ਜਿਵੇਂ ਤੈਨੂੰ ਚੰਗਾ ਲੱਗੇ, ਉਸੇ ਤਰ੍ਹਾਂ ਮੇਰੀ ਰੱਖਿਆ ਕਰ ।
As it pleases You, please protect and preserve me; servant Nanak seeks Sanctuary at Your Door. ||4||1||
Dhanaasaree, Fifth Mehl:
ਹੇ ਭਾਈ! ਮੱਛੀ ਪਾਣੀ ਤੋਂ ਵਿਛੁੜ ਕੇ ਜਿੰਦ ਦੇ ਦੇਂਦੀ ਹੈ ਕਿਉਂਕਿ ਉਸ (ਮੱਛੀ) ਨੇ ਪਾਣੀ ਨਾਲ ਪਿਆਰ ਵਧਾਇਆ ਹੋਇਆ ਹੈ ।
The fish out of water loses its life; it is deeply in love with the water.
ਕੌਲ-ਫੁੱਲ ਦੇ ਪਿਆਰ ਵਿਚ ਭੌਰੇ ਨੇ ਮੌਤ ਸਹੇੜ ਲਈ, (ਕਿਉਂਕਿ) ਉਸ ਨੇ (ਕੌਲ-ਫੁੱਲ ਵਿਚੋਂ) ਨਿਕਲ ਕੇ (ਬਾਹਰ ਦਾ) ਰਸਤਾ ਨਾਹ ਲੱਭਾ ।੧।
The bumble bee, totally in love with the lotus flower, is lost in it; it cannot find the way to escape from it. ||1||
ਹੇ ਮਨ! ਜਿਸ ਮਨੁੱਖ ਨੇ ਹੁਣ (ਇਸ ਜਨਮ ਵਿਚ) ਇੱਕ ਪਰਮਾਤਮਾ ਨਾਲ ਪਿਆਰ ਪਾ ਲਿਆ ਹੈ,
Now, my mind has nurtured love for the One Lord.
ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਸਦਾ ਹੀ ਪਰਮਾਤਮਾ ਦੇ ਚਰਨਾਂ ਵਿਚ ਮਗਨ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪਰਮਾਤਮਾ ਨਾਲ ਸਾਂਝ ਬਣਾਈ ਰੱਖਦਾ ਹੈ ।੧।ਰਹਾਉ
He does not die, and is not born; He is always with me. Through the Word of the True Guru's Shabad, I know Him. ||1||Pause||