Dhanaasaree, Fifth Mehl:
ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ ।
You have made it your habit to practice those deeds which will bring you shame.
ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ । ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ
You slander the Saints, and you worship the faithless cynics; such are the corrupt ways you have adopted. ||1||
ਹੇ ਭਾਈ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ ਛੱਡ ਕੇ) ਹੋਰ ਵਿਚ ਪਿਆਰ ਪਾ ਰਿਹਾ ਹੈਂ
Deluded by your emotional attachment to Maya, you love other things,
। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਆਕਾਸ਼ ਵਿਚ ਦਿੱਸ ਰਹੀ ਨਗਰੀ ਦੀ ।੧।ਰਹਾਉ।
like the enchanted city of Hari-chandauree, or the green leaves of the forest - such is your way of life. ||1||Pause||
ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ
Its body may be anointed with sandalwood oil, but the donkey still loves to roll in the mud.
(ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ । ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ ।੨।
He is not fond of the Ambrosial Nectar; instead, he loves the poisonous drug of corruption. ||2||
ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ ।
The Saints are noble and sublime; they are blessed with good fortune. They alone are pure and holy in this world.
ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ ।੩।
The jewel of this human life is passing away uselessly, lost in exchange for mere glass. ||3||
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ ।
The sins and sorrows of uncounted incarnations run away, when the Guru applies the healing ointment of spiritual wisdom to the eyes.
। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ ।੪।੯।
In the Saadh Sangat, the Company of the Holy, I have escaped from these troubles; Nanak loves the One Lord. ||4||9||
Dhanaasaree, Fifth Mehl:
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ ।
I carry the water, wave the fan, and grind the corn for the Saints; I sing the Glorious Praises of the Lord of the Universe.
ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧।
With each and every breath, my mind remembers the Naam, the Name of the Lord; in this way, it finds the treasure of peace. ||1||
ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ
Have pity on me, O my Lord and Master.
ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ।
Bless me with such understanding, O my Lord and Master, that I may forever and ever meditate on You. ||1||Pause||
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ,
By Your Grace, emotional attachment and egotism are eradicated, and doubt is dispelled.
ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨।
The Lord, the embodiment of bliss, is pervading and permeating in all; wherever I go, there I see Him. ||2||
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ
You are kind and compassionate, the treasure of mercy, the Purifier of sinners, Lord of the world.
ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋ੍ਰੜਾਂ ਸੁਖ ਆਨੰਦ ਮਾਣ ਲਏ ਹਨ ।੩।
I obtain millions of joys, comforts and kingdoms, if You inspire me to chant Your Name with my mouth, even for an instant. ||3||
ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ
That alone is perfect chanting, meditation, penance and devotional worship service, which is pleasing to God's Mind.
ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।
Chanting the Naam, all thirst and desire is satisfied; Nanak is satisfied and fulfilled. ||4||10||
Dhanaasaree, Fifth Mehl:
ਹੇ ਭਾਈ! ਜਿਸ (ਮਾਇਆ) ਨੇ ਸਾਰੇ ਤੈ੍ਰ-ਗੁਣੀ ਸੰਸਾਰ ਨੂੰ ਸਾਰੇ ਚਾਰ-ਕੂਟ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ
She controls the three qualities and the four directions of the world.
ਜਿਸ ਨੇ ਜੱਗ ਕਰਨ ਵਾਲੇ, ਇਸ਼ਨਾਨ ਕਰਨ ਵਾਲੇ, ਤਪ ਕਰਨ ਵਾਲੇ ਸਾਰੇ ਥਾਂ ਭੰਨ ਕੇ ਰੱਖ ਦਿੱਤੇ ਹਨ, ਇਸ ਜੀਵ ਵਿਚਾਰੇ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਟਾਕਰਾ ਕਰ ਸਕੇ)? ।੧।
She destroys sacrificial feasts, cleansing baths, penances and sacred places of pilgrimage; what is this poor person to do? ||1||
ਹੇ ਭਾਈ! ਜਦੋਂ ਮਨੁੱਖ ਨੇ ਪਰਮਾਤਮਾ ਦਾ ਪੱਲਾ ਫੜਿਆ, ਤਦੋਂ ਉਹ (ਮਾਇਆ ਦੇ ਪੰਜੇ ਵਿਚੋਂ) ਬਚ ਗਿਆ
I grasped God's Support and Protection, and then I was emancipated.
ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ, ਤਦੋਂ ਵਿਕਾਰਾਂ ਦਾ ਰੋਗ (ਉਸ ਦੇ ਅੰਦਰੋਂ) ਮੁੱਕ ਗਿਆ ।੧।ਰਹਾਉ।
By the Grace of the Holy Saints, I sang the Praises of the Lord, Har, Har, Har, and my sins and afflictions were taken away. ||1||Pause||
ਹੇ ਭਾਈ! ਉਹ ਮਾਇਆ ਜਦੋਂ ਮਨੁੱਖ ਨੂੰ ਆ ਕੇ ਭਰਮਾਂਦੀ ਹੈ, ਤਦੋਂ ਨਾਹ ਉਸ ਦੀ ਆਵਾਜ਼ ਸੁਣੀਦੀ ਹੈ, ਨਾਹ ਉਹ ਮੂੰਹੋਂ ਬੋਲਦੀ ਹੈ, ਨਾਹ ਉਹ ਅੱਖੀਂ ਦਿੱਸਦੀ ਹੈ ।
She is not heard - she does not speak with a mouth; she is not seen enticing mortals.
ਕੋਈ ਅਜੇਹੀ ਨਸ਼ੀਲੀ ਚੀਜ਼ ਖਵਾ ਕੇ ਮਨੁੱਖ ਨੂੰ ਕੁਰਾਹੇ ਪਾ ਦੇਂਦੀ ਹੈ ਕਿ ਸਭਨਾਂ ਦੇ ਮਨ ਵਿਚ ਉਹ ਪਿਆਰੀ ਪਈ ਲੱਗਦੀ ਹੈ
She administers her intoxicating drug, and so confuses them; thus she seems sweet to everyone's mind. ||2||
ਹੇ ਭਾਈ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਉਸ ਮਾਇਆ ਨੇ ਹਰੇਕ ਦੇ ਹਿਰਦੇ ਵਿਚ ਵਿਤਕਰਾ ਪਾ ਰੱਖਿਆ ਹੈ ।
In each and every home, she has implanted the sense of duality in mother, father, children, friends and siblings.
ਕਿਸੇ ਪਾਸ (ਮਾਇਆ) ਬਹੁਤੀ ਹੈ, ਕਿਸੇ ਪਾਸ ਥੋੜੀ ਹੈ (ਬੱਸ, ਇਸੇ ਗੱਲੇ) ਸਾਰੇ (ਆਪੋ ਵਿਚ) ਲੜ ਲੜ ਕੇ ਪਏ ਖਪਦੇ ਹਨ ।੩।
Some have more, and some have less; they fight and fight, to the death. ||3||
ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ ਮੈਨੂੰ (ਮਾਇਆ ਦਾ) ਇਹ ਤਮਾਸ਼ਾ (ਅੱਖੀਂ) ਵਿਖਾ ਦਿੱਤਾ ਹੈ
I am a sacrifice to my True Guru, who has shown me this wondrous play.
(ਮੈਂ ਵੇਖ ਲਿਆ ਹੈ ਕਿ ਮਾਇਆ ਦੀ ਇਸ) ਲੁਕੀ ਹੋਈ ਅੱਗ ਨਾਲ ਸਾਰਾ ਜਗਤ ਸੜ ਰਿਹਾ ਹੈ । ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖ ਉੱਤੇ ਮਾਇਆ (ਆਪਣਾ) ਜ਼ੋਰ ਨਹੀਂ ਪਾ ਸਕਦੀ ।੪।
The world is being consumed by this hidden fire, but Maya does not cling to the Lord's devotees. ||4||
ਹੇ ਨਾਨਕ! ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਧਨ ਲੱਭ ਲਿਆ ਹੈ,
By the Grace of the Saints, I have obtained supreme bliss, and all my bonds have been broken.
ਤੇ ਇਹ ਧਨ ਖੱਟ-ਕਮਾ ਕੇ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਹੈ, ਉਹ ਬੜਾ ਆਤਮਕ ਆਨੰਦ ਮਾਣਦਾ ਹੈ; ਉਸ ਦੇ (ਮਾਇਆ ਵਾਲੇ) ਸਾਰੇ ਬੰਧਨ ਕੱਟੇ ਜਾਂਦੇ ਹਨ ।੫।੧੧
Nanak has obtained the wealth of the Name of the Lord, Har, Har; having earned his profits, he has now returned home. ||5||11||
Dhanaasaree, Fifth Mehl:
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ ।
You are the Giver, O Lord, O Cherisher, my Master, my Husband Lord.