Dhanaasaree, Fifth Mehl, Seventh House:
 
One Universal Creator God. By The Grace Of The True Guru:
 
ਹੇ ਪਿਆਰੇ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਿਆ ਕਰ ।
Meditate in remembrance on the One Lord; meditate in remembrance on the One Lord; meditate in remembrance on the One Lord, O my Beloved.
 
ਇਹ ਸਿਮਰਨ) ਇਸ ਵੱਡੇ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ਜਿਸ ਵਿਚ ਬੇਅੰਤ ਸੰਸਾਰਕ ਝਗੜੇ ਹਨ, ਜਿਸ ਵਿਚ ਲੋਭ ਮੋਹ (ਦੀਆਂ ਲਹਿਰਾਂ ਉਠ ਰਹੀਆਂ) ਹਨ ।ਰਹਾਉ
He shall save you from strife, suffering, greed, attachment, and the most terrifying world-ocean. ||Pause||
 
ਹੇ ਭਾਈ! ਦਿਨ ਰਾਤ ਛਿਨ ਛਿਨ ਹਰੇਕ ਸਾਹ ਦੇ ਨਾਲ (ਪਰਮਾਤਮਾ ਦਾ ਨਾਮ ਚੇਤੇ ਕਰਦਾ ਰਹੁ ।
With each and every breath, each and every instant, day and night, dwell upon Him.
 
ਸਾਧ ਸੰਗਤਿ ਵਿਚ (ਬੈਠ ਕੇ) ਝਾਕਾ ਲਾਹ ਕੇ ਪਰਮਾਤਮਾ ਦਾ ਨਾਮ ਜਪਿਆ ਕਰ । ਇਹ ਨਾਮ-ਖ਼ਜ਼ਾਨਾ ਆਪਣੇ ਮਨ ਵਿਚ ਵਸਾਈ ਰੱਖ ।੧।
In the Saadh Sangat, the Company of the Holy, meditate on Him fearlessly, and enshrine the treasure of His Name in your mind. ||1||
 
ਹੇ ਪਿਆਰੇ! ਪਰਮਾਤਮਾ ਦੇ ਕੋਮਲ ਚਰਨਾਂ ਉਤੇ ਆਪਣਾ ਸਿਰ ਨਿਵਾਈ ਰੱਖ । ਗੋਬਿੰਦ ਦੇ ਗੁਣ ਆਪਣੇ ਸੋਚ-ਮੰਡਲ ਵਿਚ ਵਸਾ
Worship His lotus feet, and contemplate the glorious virtues of the Lord of the Universe.
 
ਹੇ ਨਾਨਕ! ਸੰਤ ਜਨਾਂ ਦੇ ਚਰਨਾਂ ਦੀ ਧੂੜ (ਆਪਣੇ ਮੱਥੇ ਉਤੇ ਲਾਇਆ ਕਰ, ਇਹ ਚਰਨ-ਧੂੜ) ਆਤਮਕ ਖ਼ੁਸ਼ੀਆਂ ਤੇ ਆਤਮਕ ਆਨੰਦ ਦੇਂਦੀ ਹੈ ।੨।੧।੩੧।
O Nanak, the dust of the feet of the Holy shall bless you with pleasure and peace. ||2||1||31||
 
Dhanaasaree, Fifth Mehl, Eighth House, Du-Padas:
 
One Universal Creator God. By The Grace Of The True Guru:
 
ਹੇ ਭਾਈ! (ਪਰਮਾਤਮਾ ਦੇ ਨਾਮ ਨੂੰ ਮੈਂ ਆਪਣੇ) ਹਰੇਕ ਸਾਹ ਦੇ ਨਾਲ ਹਿਰਦੇ ਵਿਚ ਵਸਾ ਕੇ ਸਿਮਰਦਾ ਹਾਂ, ਤੇ, ਸਿਮਰ ਸਿਮਰ ਕੇ ਆਤਮਕ ਆਨੰਦ ਪ੍ਰਾਪਤ ਕਰਦਾ ਹਾਂ ।
Remembering, remembering, remembering Him in meditation, I find peace; with each and every breath, I dwell upon Him.
 
ਇਹ ਹਰਿ-ਨਾਮ ਇਸ ਲੋਕ ਵਿਚ ਤੇ ਪਰਲੋਕ ਵਿਚ ਮੇਰੇ ਨਾਲ ਮਦਦਗਾਰ ਹੈ, ਹਰ ਥਾਂ ਮੇਰਾ ਰਾਖਾ ਹੈ
In this world, and in the world beyond, He is with me, as my help and support; wherever I go, He protects me. ||1||
 
ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ) ਗੁਰੂ ਦਾ ਸ਼ਬਦ ਮੇਰੀ ਜਿੰਦ ਦੇ ਨਾਲ ਵੱਸਦਾ ਹੈ
The Guru's Word abides with my soul.
 
ਪਰਮਾਤਮਾ ਦਾ ਨਾਮ ਇਕ ਐਸਾ ਧਨ ਹੈ, ਜੇਹੜਾ ਪਾਣੀ ਵਿਚ ਡੁੱਬਦਾ ਨਹੀਂ, ਜਿਸ ਨੂੰ ਚੋਰ ਚੁਰਾ ਨਹੀਂ ਸਕਦਾ, ਜਿਸ ਨੂੰ ਅੱਗ ਸਾੜ ਨਹੀਂ ਸਕਦੀ ।੧।ਰਹਾਉ।
It does not sink in water; thieves cannot steal it, and fire cannot burn it. ||1||Pause||
 
ਹੇ ਭਾਈ! ਪਰਮਾਤਮਾ ਦਾ ਨਾਮ ਕੰਗਾਲ ਵਾਸਤੇ ਧਨ ਹੈ, ਅੰਨੇ੍ਹ ਵਾਸਤੇ ਡੰਗੋਰੀ ਹੈ, ਜਿਵੇਂ ਬੱਚੇ ਵਾਸਤੇ ਮਾਂ ਦਾ ਦੁੱਧ ਹੈ (ਤਿਵੇਂ ਹਰਿ-ਨਾਮ ਮਨੁੱਖ ਦੀ ਆਤਮਾ ਵਾਸਤੇ ਹੈ) ।
It is like wealth to the poor, a cane for the blind, and mother's milk for the infant.
 
ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਪ੍ਰਭੂ ਨੇ ਕਿਰਪਾ ਕੀਤੀ, ਉਸ ਨੂੰ (ਇਹ ਨਾਮ) ਮਿਲ ਗਿਆ (ਜੋ) ਸਮੁੰਦਰ ਵਿਚ ਜਹਾਜ਼ ਹੈ
In the ocean of the world, I have found the boat of the Lord; the Merciful Lord has bestowed His Mercy upon Nanak. ||2||1||32||
 
Dhanaasaree, Fifth Mehl:
 
ਹੇ ਭਾਈ! ਧਰਤੀ ਦੇ ਸਾਰੇ ਨੌ ਖ਼ਜ਼ਾਨੇ, ਸਾਰੀਆਂ ਕਰਾਮਾਤੀ ਤਾਕਤਾਂ, ਸੰਤ ਜਨਾਂ ਦੇ ਪੈਰਾਂ ਵਿਚ ਟਿਕੀਆਂ ਰਹਿੰਦੀਆਂ ਹਨ । ਪ੍ਰਭੂ ਜੀ ਆਪਣੇ ਸੇਵਕਾਂ ਉਤੇ (ਸਦਾ) ਕਿਰਪਾਲ ਰਹਿੰਦੇ ਹਨ, ਦਇਆਵਾਨ ਰਹਿੰਦੇ ਹਨ ।
The Lord of the Universe has become kind and merciful; His Ambrosial Nectar permeates my heart.
 
ਜੇ ਪ੍ਰਭੂ ਦੀ ਕਿਰਪਾ ਹੋਵੇ, ਤਾਂ ਸੰਤ ਜਨਾਂ ਦੀ ਸਰਨ ਪੈ ਕੇ) ਮੈਂ ਭੀ ਆਪਣੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਇਕੱਠਾ ਕਰ ਸਕਾਂ ।੧।
The nine treasures, riches and the miraculous spiritual powers of the Siddhas cling to the feet of the Lord's humble servant. ||1||
 
ਹੇ ਭਾਈ! ਸੰਤ ਜਨਾਂ ਨੂੰ (ਹਰਿ-ਨਾਮ ਦੀ ਬਰਕਤਿ ਨਾਲ) ਸਭਨੀਂ ਥਾਈਂ ਆਤਮਕ ਆਨੰਦ ਬਣਿਆ ਰਹਿੰਦਾ ਹੈ
The Saints are in ecstasy everywhere.
 
ਘਰ ਵਿਚ, (ਘਰੋਂ) ਬਾਹਰ (ਹਰ ਥਾਂ) ਪਰਮਾਤਮਾ ਭਗਤਾਂ ਦਾ (ਰਾਖਾ) ਹੈ । (ਭਗਤਾਂ ਨੂੰ ਪ੍ਰਭੂ) ਸਭਨੀਂ ਥਾਈਂ ਵੱਸਦਾ (ਦਿੱਸਦਾ ਹੈ) ।੧।ਰਹਾਉ।
Within the home, and outside as well, the Lord and Master of His devotees is totally pervading and permeating everywhere. ||1||Pause||
 
ਹੇ ਭਾਈ! ਜਿਸ ਮਨੁੱਖ ਦੇ ਪੱਖ ਵਿਚ ਪਰਮਾਤਮਾ ਆਪ ਹੁੰਦਾ ਹੈ, ਉਸ ਮਨੁੱਖ ਦੀ ਕੋਈ ਹੋਰ ਮਨੁੱਖ ਬਰਾਬਰੀ ਨਹੀਂ ਕਰ ਸਕਦਾ
No one can equal one who has the Lord of the Universe on his side.
 
ਹੇ ਨਾਨਕ! (ਆਖ—ਹੇ ਭਾਈ!) ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਮੌਤ ਦਾ ਸਹਮ ਮੁੱਕ ਜਾਂਦਾ ਹੈ (ਆਤਮਕ ਮੌਤ ਨੇੜੇ ਨਹੀਂ ਢੁਕਦੀ), ਤੂੰ ਭੀ ਉਸ ਦਾ ਨਾਮ ਸਿਮਰਿਆ ਕਰ ।੨।੨।੩੩।
The fear of the Messenger of Death is eradicated, remembering Him in meditation; Nanak meditates on the Naam, the Name of the Lord. ||2||2||33||
 
Dhanaasaree, Fifth Mehl:
 
(ਹੇ ਭਾਈ! ਧਨੀ ਮਨੁੱਖ ਨੂੰ ਧਨ ਦਾ ਆਸਰਾ ਹੁੰਦਾ ਹੈ, ਪਰ) ਧਨੀ ਮਨੁੱਖ ਧਨ ਨੂੰ ਵੇਖ ਕੇ ਅਹੰਕਾਰ ਕਰਨਾ ਲੱਗ ਪੈਂਦਾ ਹੈ । (ਜ਼ਿਮੀਂ ਦੇ ਮਾਲਕ ਨੂੰ ਜ਼ਿਮੀਂ ਦਾ ਸਹਾਰਾ ਹੁੰਦਾ ਹੈ, ਪਰ) ਜ਼ਿਮੀਂ ਦਾ ਮਾਲਕ (ਆਪਣੀ ਜ਼ਿਮੀਂ ਵੇਖ ਕੇ) ਅਹੰਕਾਰੀ ਹੋ ਜਾਂਦਾ ਹੈ ।
The rich man gazes upon his riches, and is proud of himself; the landlord takes pride in his lands.
 
ਰਾਜਾ ਸਮਝਦਾ ਹੈ ਸਾਰਾ ਦੇਸ ਮੇਰਾ ਹੀ ਰਾਜ ਹੈ (ਰਾਜੇ ਨੂੰ ਰਾਜ ਦਾ ਸਹਾਰਾ ਹੈ, ਪਰ ਰਾਜ ਦਾ ਅਹੰਕਾਰ ਭੀ ਹੈ) । ਇਸੇ ਤਰ੍ਹਾਂ ਪਰਮਾਤਮਾ ਦੇ ਸੇਵਕ ਨੂੰ ਮਾਲਕ-ਪ੍ਰਭੂ ਦਾ ਆਸਰਾ ਹੈ (ਪਰ ਉਸ ਨੂੰ ਕੋਈ ਅਹੰਕਾਰ ਨਹੀਂ) ।੧।
The king believes that the whole kingdom belongs to him; in the same way, the humble servant of the Lord looks upon the support of his Lord and Master. ||1||
 
ਜੇ ਕੋਈ ਮਨੁੱਖ ਆਪਣੀ ਅਸਲੀ ਓਟ (ਪਰਮਾਤਮਾ) ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖੇ,
When one considers the Lord to be his only support,
 
ਤਾਂ ਉਹ (ਅਹੰਕਾਰ ਆਦਿਕ ਦੇ ਮੁਕਾਬਲੇ ਤੇ) ਆਪਣਾ ਹੌਸਲਾ ਨਹੀਂ ਹਾਰਦਾ, (ਕਿਉਂਕਿ) ਉਹ ਮਨੁੱਖ ਆਪਣੇ ਵਿਤ ਅਨੁਸਾਰ ਵਰਤਦਾ ਹੈ (ਵਿਤੋਂ ਬਾਹਰਾ ਨਹੀਂ ਹੁੰਦਾ, ਅਹੰਕਾਰ ਵਿਚ ਨਹੀਂ ਆਉਂਦਾ, ਮਨੁੱਖਤਾ ਤੋਂ ਨਹੀਂ ਡਿੱਗਦਾ) ।੧।ਰਹਾਉ।
then the Lord uses His power to help him; this power cannot be defeated. ||1||Pause||
 
ਹੇ ਨਾਨਕ! ਜੇਹੜੇ ਮਨੁੱਖ ਹੋਰ ਸਾਰੇ (ਧਨ ਭੁਇਂ ਰਾਜ ਆਦਿਕ ਦੇ) ਆਸਰੇ ਛੱਡ ਕੇ ਇਕ ਪ੍ਰਭੂ ਦਾ ਆਸਰਾ ਰੱਖਣ ਵਾਲੇ ਬਣ ਜਾਂਦੇ ਹਨ, ਜੇਹੜੇ ਇਹ ਆਖ ਕੇ ਪ੍ਰਭੂ ਦੇ ਦਰ ਤੇ ਆ ਜਾਂਦੇ ਹਨ ਕਿ,
Renouncing all others, I have sought the Support of the One Lord; I have come to Him, pleading, "Save me, save me!"
 
ਹੇ ਪ੍ਰਭੂ! ਅਸੀ ਤੇਰੀ ਸਰਨ ਆਏ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾ ਗਾ ਕੇ ਉਹਨਾਂ ਦੇ ਮਨ ਪਵਿਤ੍ਰ ਹੋ ਜਾਂਦੇ ਹਨ ।੨।੩।੩੪।
By the kindness and the Grace of the Saints, my mind has been purified; Nanak sings the Glorious Praises of the Lord. ||2||3||34||
 
Dhanaasaree, Fifth Mehl:
 
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ
He alone is called a warrior, who is attached to the Lord's Love in this age.
 
ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
Through the Perfect True Guru, he conquers his own soul, and then everything comes under his control. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by