ਹੇ ਭਾਈ! ਉਹ ਥਾਂ ਭਾਗਾਂ ਵਾਲਾ ਹੈ, ਉਹ ਘਰ ਭਾਗਾਂ ਵਾਲੇ ਹਨ, ਜਿਨ੍ਹਾਂ ਵਿਚ ਸੰਤ ਜਨ ਵੱਸਦੇ ਹਨ ।
Blessed is that place, and blessed is that house, in which the Saints dwell.
ਹੇ ਠਾਕੁਰ! ਦਾਸ ਦੀ ਤਾਂਘ ਪੂਰੀ ਕਰ, ਕਿ ਤੇਰੇ ਭਗਤਾਂ ਨੂੰ ਸਦਾ ਸਿਰ ਨਿਵਾਂਦਾ ਰਹੇ ।੨।੯।੪੦।
Fulfill this desire of servant Nanak, O Lord Master, that he may bow in reverence to Your devotees. ||2||9||40||
Dhanaasaree, Fifth Mehl:
ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਗੁਰੂ ਉਸ ਨੂੰ) ਆਪਣੇ ਚਰਨੀਂ ਲਾ ਕੇ ਉਸ ਨੂੰ ਵੱਡੀ ਤਾਕਤ ਵਾਲੀ (ਮਾਇਆ) ਤੋਂ ਬਚਾ ਲੈਂਦਾ ਹੈ ।
He has saved me from the awful power of Maya, by attaching me to His feet.
ਉਸ ਦੇ ਮਨ ਵਾਸਤੇ ਗੁਰੂ ਪਰਮਾਤਮਾ ਦਾ ਨਾਮ-ਮੰਤਰ ਦੇਂਦਾ ਹੈ; ਜੋ ਨਾਹ ਨਾਸ ਹੁੰਦਾ ਹੈ ਨਾਹ ਕਿਤੇ ਗੁਆਚਦਾ ਹੈ ।੧।
He gave my mind the Mantra of the Naam, the Name of the One Lord, which shall never perish or leave me. ||1||
ਹੇ ਭਾਈ! ਪੂਰੇ ਗੁਰੂ ਨੇ (ਮੇਰੇ ਉਤੇ) ਬਖ਼ਸ਼ਸ਼ ਕੀਤੀ ਹੈ ।
The Perfect True Guru has given this gift.
(ਗੁਰੂ ਨੇ ਮੈਨੂੰ) ਪਰਮਾਤਮਾ ਦਾ ਨਾਮ ਕੀਰਤਨ ਕਰਨ ਲਈ ਦਿੱਤਾ ਹੈ, (ਜਿਸ ਦੀ ਬਰਕਤਿ ਨਾਲ) ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ ।ਰਹਾਉ।
He has blessed me with the Kirtan of the Praises of the Name of the Lord, Har, Har, and I am emancipated. ||Pause||
ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਭਗਤਾਂ ਦਾ ਪੱਖ ਕੀਤਾ ਹੈ, (ਭਗਤਾਂ ਦੀ) ਲਾਜ ਰੱਖੀ ਹੈ ।
My God has made me His own, and saved the honor of His devotee.
ਹੇ ਨਾਨਕ! ਜਿਸ ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਚਰਨ ਫੜ ਲਏ ਉਸ ਨੇ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਾਣਿਆ ਹੈ ।੨।੧੦।੪੧।
Nanak has grasped the feet of his God, and has found peace, day and night. ||2||10||41||
Dhanaasaree, Fifth Mehl:
ਹੇ ਭਾਈ! ਪਰਾਇਆ ਧਨ ਚੁਰਾਣਾ, ਲੋਭ ਕਰਨਾ; ਝੂਠ ਬੋਲਣਾ, ਨਿੰਦਿਆ ਕਰਨੀ—ਇਸੇ ਤਰ੍ਹਾਂ ਕਰਦਿਆਂ (ਸਾਕਤ ਆਪਣੀ ਉਮਰ) ਗੁਜ਼ਾਰਦਾ ਹੈ ।
Stealing the property of others, acting in greed, lying and slandering - in these ways, he passes his life.
ਜਿਵੇਂ ਤਿਹਾਏ ਹਿਰਨ ਨੂੰ ਠਗ-ਨੀਰਾ ਚੰਗਾ ਲੱਗਦਾ ਹੈ, ਤਿਵੇਂ ਸਾਕਤ ਝੂਠੀਆਂ ਆਸਾਂ ਨੂੰ ਮਿੱਠੀਆਂ ਮੰਨਦਾ ਹੈ । (ਝੂਠੀਆਂ ਆਸਾਂ ਦੀ) ਟੇਕ ਨੂੰ ਆਪਣੇ ਮਨ ਵਿਚ ਥੰਮ੍ਹੀ ਬਣਾਂਦਾ ਹੈ ।੧।
He places his hopes in false mirages, believing them to be sweet; this is the support he installs in his mind. ||1||
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੀ ਉਮਰ ਵਿਅਰਥ ਗੁਜ਼ਰ ਜਾਂਦੀ ਹ
The faithless cynic passes his life uselessly.
ਜਿਵੇਂ ਕੋਈ ਚੂਹਾ ਕਾਗ਼ਜ਼ਾਂ ਦੇ ਢੇਰਾਂ ਦੇ ਢੇਰ ਟੁੱਕ ਟੁੱਕ ਕੇ ਗਵਾ ਦੇਂਦਾ ਹੈ, ਪਰ ਉਹ ਕਾਗ਼ਜ਼ ਉਸ ਮੂਰਖ ਦੇ ਕੰਮ ਨਹੀਂ ਆਉਂਦੇ ।ਰਹਾਉ।
He is like the mouse, gnawing away at the pile of paper, making it useless to the poor wretch. ||Pause||
ਹੇ ਮਾਲਕ-ਪ੍ਰਭੂ! ਤੂੰ ਆਪ ਹੀ ਕਿਰਪਾ ਕਰ ਕੇ (ਮਾਇਆ ਦੇ) ਇਹਨਾਂ ਬੰਧਨਾਂ ਤੋਂ ਛੁਡਾਂਦਾ ਹੈਂ ।
Have mercy on me, O Supreme Lord God, and release me from these bonds.
ਹੇ ਨਾਨਕ! (ਆਖ—) ਹੇ ਪ੍ਰਭੂ! ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖਾਂ ਨੂੰ, ਮੋਹ ਵਿਚ ਡੁੱਬਦਿਆਂ ਨੂੰ, ਸੰਤ ਜਨਾਂ ਦੀ ਸੰਗਤਿ ਵਿਚ ਲਿਆ ਕੇ ਤੂੰ ਆਪ ਹੀ ਡੁੱਬਣੋਂ ਬਚਾਂਦਾ ਹੈਂ ।੨।੧੧।੪੨।
The blind are sinking, O Nanak; God saves them, uniting them with the Saadh Sangat, the Company of the Holy. ||2||11||42||
Dhanaasaree, Fifth Mehl:
ਹੇ ਭਾਈ! ਮਾਲਕ ਪ੍ਰਭੂ (ਦਾ ਨਾਮ) ਮੁੜ ਮੁੜ ਸਿਮਰ ਕੇ ਸਰੀਰ ਮਨ ਹਿਰਦਾ ਸ਼ਾਂਤ ਹੋ ਜਾਂਦੇ ਹਨ ।
Remembering, remembering God, the Lord Master in meditation, my body, mind and heart are cooled and soothed.
ਹੇ ਭਾਈ! ਮੇਰੇ ਵਾਸਤੇ ਭੀ ਪਰਮਾਤਮਾ ਦਾ ਨਾਮ ਹੀ ਰੂਪ ਹੈ, ਰੰਗ ਹੈ, ਸੁਖ ਹੈ, ਧਨ ਹੈ, ਤੇ, ਉੱਚੀ ਜਾਤਿ ਹੈ ।੧।
The Supreme Lord God is my beauty, pleasure, peace, wealth, soul and social status. ||1||
ਹੇ ਭਾਈ! ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੀ ਰਸਾਇਣ ਵਿਚ ਮਸਤ ਰਹਿੰਦੀ ਹੈ
My tongue is intoxicated with the Lord, the source of nectar.
ਅਤੇ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਨਾਲ ਰੰਗੀ ਜਾਂਦੀ ਹੈ, ਉਹੀ ਮਨੁੱਖ ਪਰਮਾਤਮਾ ਦੇ ਕੋਮਲ ਚਰਨਾਂ ਦੀ ਯਾਦ ਦਾ ਖ਼ਜ਼ਾਨਾ (ਆਪਣੇ ਹਿਰਦੇ ਵਿਚ) ਇਕੱਠਾ ਕਰ ਲੈਂਦਾ ਹੈ ।ਰਹਾਉ।
I am in love, in love with the Lord's lotus feet, the treasure of riches. ||Pause||
ਹੇ ਭਾਈ! ਪ੍ਰਭੂ ਦਾ (ਜੀਵਾਂ ਨੂੰ ਦੁੱਖਾਂ ਰੋਗਾਂ ਤੋਂ) ਬਚਾਣ ਦਾ ਤਰੀਕਾ ਉੱਤਮ ਹੈ । ਜੇਹੜਾ ਮਨੁੱਖ ਉਸ ਪ੍ਰਭੂ ਦਾ (ਸੇਵਕ) ਬਣ ਗਿਆ, ਉਸ ਨੂੰ ਉਸ ਨੇ ਬਚਾ ਲਿਆ ।
I am His - He has saved me; this is God's perfect way.
ਹੇ ਨਾਨਕ! (ਸਰਨ ਪਏ ਮਨੁੱਖ ਨੂੰ) ਸੁਖਦਾਤੇ ਪ੍ਰਭੂ ਨੇ ਆਪ ਹੀ ਸਦਾ (ਆਪਣੇ ਚਰਨਾਂ ਵਿਚ) ਮਿਲਾ ਲਿਆ, ਅਤੇ ਉਸ ਦੀ ਇੱਜ਼ਤ ਰੱਖ ਲਈ ।੨।੧੨।੪੩।
The Giver of peace has blended Nanak with Himself; the Lord has preserved his honor. ||2||12||43||
Dhanaasaree, Fifth Mehl:
ਹੇ ਪ੍ਰਭੂ! (ਤੇਰੇ ਭਗਤਾਂ ਦੇ) ਸਾਰੇ ਵੈਰੀ ਦੁਸ਼ਮਨ ਤੇਰੀ ਕਿਰਪਾ ਨਾਲ ਦੂਰ ਹੁੰਦੇ ਹਨ, ਤੇਰਾ ਤੇਜ-ਪ੍ਰਤਾਪ (ਸਾਰੇ ਜਗਤ ਵਿਚ) ਪਰਤੱਖ ਹੈ ।
All demons and enemies are eradicated by You, Lord; Your glory is manifest and radiant.
ਜੇਹੜਾ ਜੇਹੜਾ (ਦੂਤੀ) ਤੇਰੇ ਭਗਤਾਂ ਨੂੰ ਦੁੱਖ ਦੇਂਦਾ ਹੈ, ਤੂੰ ਉਸ ਨੂੰ ਤੁਰੰਤ (ਆਤਮਕ ਮੌਤੇ) ਮਾਰ ਦੇਂਦਾ ਹੈਂ ।੧।
Whoever harms Your devotees, You destroy in an instant. ||1||
ਹੇ ਮੁਰਾਰੀ! ਹੇ ਹਰੀ! ਮੈਂ ਸਦਾ ਤੇਰੇ ਵਲ (ਸਹਾਇਤਾ ਵਾਸਤੇ) ਤੱਕਦਾ ਰਹਿੰਦਾ ਹਾਂ ।
I look to You continually, Lord.
(ਆਪਣੇ) ਦਾਸ ਦੇ ਵਾਸਤੇ ਮਦਦਗਾਰ ਬਣ । ਹੇ ਮਿੱਤਰ ਪ੍ਰਭੂ! (ਆਪਣੇ ਸੇਵਕ ਦਾ) ਹੱਥ ਫੜ ਕੇ ਇਸ ਨੂੰ ਬਚਾ ਲੈ ।ਰਹਾਉ।
O Lord, Destroyer of ego, please, be the helper and companion of Your slaves; take my hand, and save me, O my Friend! ||Pause||
ਹੇ ਨਾਨਕ! (ਆਖ—) ਮੇਰੇ ਮਾਲਕ-ਪ੍ਰਭੂ ਨੇ ਖਸਮ ਵਾਲਾ ਫ਼ਰਜ਼ ਪੂਰਾ ਕਰ ਕੇ (ਜਿਸ ਮਨੁੱਖ ਦੀ) ਬੇਨਤੀ ਆਪ ਸੁਣ ਲਈ
My Lord and Master has heard my prayer, and given me His protection.
ਸਦਾ ਹੀ ਪਰਮਾਤਮਾ ਦਾ ਨਾਮ ਜਪ ਕੇ ਉਸ ਮਨੁੱਖ ਨੂੰ ਆਤਮਕ ਆਨੰਦ ਬਣ ਗਏ, ਉਸ ਦੇ ਸਾਰੇ ਦੁੱਖ ਨਾਸ ਹੋ ਗਏ ।੨।੧੩।੪੪।
Nanak is in ecstasy, and his pains are gone; he meditates on the Lord, forever and ever. ||2||13||44||
Dhanaasaree, Fifth Mehl:
ਹੇ ਭਾਈ! ਜਿਸ ਪ੍ਰਭੂ ਨੇ ਚੌਹੀਂ ਪਾਸੀਂ (ਸਾਰੀ ਸ੍ਰਿਸ਼ਟੀ ਵਿਚ) ਆਪਣੀ ਕਲਾ ਵਰਤਾਈ ਹੋਈ ਹੈ, ਉਸ ਨੇ (ਆਪਣੇ ਦਾਸ ਦੇ) ਸਿਰ ਉੱਤੇ ਸਦਾ ਹੀ ਆਪਣਾ ਹੱਥ ਰੱਖਿਆ ਹੋਇਆ ਹੈ ।
He has extended His power in all four directions, and placed His hand upon my head.
ਮੇਹਰ ਦੀ ਨਿਗਾਹ ਨਾਲ ਆਪਣੇ ਦਾਸ ਵੱਲ ਤੱਕਦਾ ਹੈ, ਤੇ, ਉਸ ਦਾ ਹਰੇਕ ਦੁੱਖ ਦੂਰ ਕਰ ਦੇਂਦਾ ਹੈ ।੧।
Gazing upon me with his Eye of Mercy, He has dispelled the pains of His slave. ||1||
ਹੇ ਭਾਈ! ਪਰਮਾਤਮਾ ਆਪਣੇ ਸੇਵਕਾਂ ਦੀ (ਸਦਾ) ਰਾਖੀ ਕਰਦਾ ਹੈ ।
The Guru, the Lord of the Universe, has saved the Lord's humble servant.
(ਸੇਵਕਾਂ ਨੂੰ ਆਪਣੇ) ਗਲ ਨਾਲ ਲਾ ਕੇ ਦਇਆ-ਦਾ-ਘਰ ਸਰਬ-ਵਿਆਪਕ ਬਖ਼ਸ਼ਣਹਾਰ ਪ੍ਰਭੂ ਉਹਨਾਂ ਦੇ ਸਾਰੇ ਔਗੁਣ ਮਿਟਾ ਦੇਂਦਾ ਹੈ ।ਰਹਾਉ।
Hugging me close in His embrace, the merciful, forgiving Lord has erased all my sins. ||Pause||
ਹੇ ਭਾਈ! ਪ੍ਰਭੂ ਦੇ ਦਾਸ ਆਪਣੇ ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ ਉਹ ਉਹੀ ਕੁਝ ਉਹਨਾਂ ਨੂੰ ਦੇਂਦਾ ਹੈ ।
Whatever I ask for from my Lord and Master, he gives that to me.
ਹੇ ਨਾਨਕ! (ਪ੍ਰਭੂ ਦਾ) ਸੇਵਕ ਜੋ ਕੁਝ ਮੂੰਹੋਂ ਬੋਲਦਾ ਹੈ, ਉਹ ਇਸ ਲੋਕ ਵਿਚ ਪਰਲੋਕ ਵਿਚ ਅਟੱਲ ਹੋ ਜਾਂਦਾ ਹੈ ।੨।੧੪।੪੫।
Whatever the Lord's slave Nanak utters with his mouth, proves to be true, here and hereafter. ||2||14||45||