ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ ।
The singer who sings the Lord's Praises is adorned with the Word of the Shabad.
 
ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ ।
Worship the True Lord, and believe in the True Guru; this brings the merit of making donations to charity, kindness and compassion.
 
ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ ।
The soul-bride who loves to be with her Husband Lord bathes at the Triveni, the sacred place where the Ganges, Jamuna and Saraswaati Rivers converge, the Truest of the True.
 
ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ ।
Worship and adore the One Creator, the True Lord, who constantly gives, whose gifts continually increase.
 
ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ ।੩।
Salvation is attained by associating with the Society of the Saints, O friend; granting His Grace, God unites us in His Union. ||3||
 
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ ।
Everyone speaks and talks; how great should I say He is?
 
ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ।
I am foolish, lowly and ignorant; it is only through the Guru's Teachings that I understand.
 
ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ ।
True are the Teachings of the Guru. His Words are Ambrosial Nectar; my mind is pleased and appeased by them.
 
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ
Loaded down with corruption and sin, people depart, and then come back again; the True Shabad is found through my Guru.
 
ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ ।
There is no end to the treasure of devotion; the Lord is pervading everywhere.
 
ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।
Nanak utters this true prayer; one who purifies his mind is True. ||4||1||
 
Dhanaasaree, First Mehl:
 
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ ।
I live by Your Name; my mind is in ecstasy, Lord.
 
ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ।
True is the Name of the True Lord. Glorious are the Praises of the Lord of the Universe.
 
ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ ।
Infinite is the spiritual wisdom imparted by the Guru. The Creator Lord who created, shall also destroy.
 
ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ ।
The call of death is sent out by the Lord's Command; no one can challenge it.
 
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ ।
He Himself creates, and watches; His written command is above each and every head. He Himself imparts understanding and awareness.
 
ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ ।ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।
O Nanak, the Lord Master is inaccessible and unfathomable; I live by His True Name. ||1||
 
ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।
No one can compare to You, Lord; all come and go.
 
ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ ।
By Your Command, the account is settled, and doubt is dispelled.
 
ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ ।
The Guru dispels doubt, and makes us speak the Unspoken Speech; the true ones are absorbed into Truth.
 
ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ ।
He Himself creates, and He Himself destroys; I accept the Command of the Commander Lord.
 
ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ ।
True greatness comes from the Guru; You alone are the mind's companion in the end.
 
ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨।
O Nanak, there is no other than the Lord and Master; greatness comes from Your Name. ||2||
 
ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ।
You are the True Creator Lord, the unknowable Maker.
 
ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ ।
There is only the One Lord and Master, but there are two paths, by which conflict increases.
 
ਦੋਵੇਂ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ ।
All follow these two paths, by the Hukam of the Lord's Command; the world is born, only to die.
 
(ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ ।
Without the Naam, the Name of the Lord, the mortal has no friend at all; he carries loads of sin on his head.
 
ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ ।
By the Hukam of the Lord's Command, he comes, but he does not understand this Hukam; the Lord's Hukam is the Embellisher.
 
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩।
O Nanak, through the Shabad, the Word of the Lord and Master, the True Creator Lord is realized. ||3||
 
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ ।
Your devotees look beautiful in Your Court, embellished with the Shabad.
 
ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ ।
They chant the Ambrosial Word of His Bani, savoring it with their tongues.
 
ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) ।
Savoring it with their tongues, they thirst for the Naam; they are a sacrifice to the Word of the Guru's Shabad.
 
ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) ।
Touching the philosopher's stone, they become the philosopher's stone, which transforms lead into gold; O Lord, they become pleasing to your mind.
 
ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ ।
They attain the immortal status and eradicate their self-conceit; how rare is that person, who contemplates spiritual wisdom.
 
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪।
O Nanak, the devotees look beautiful in the Court of the True Lord; they are dealers in the Truth. ||4||
 
ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ ।
I am hungry and thirsty for wealth; how will I be able to go to the Lord's Court?
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by